PUNJABMAILUSA.COM

ਭਾਰਤ ਤੇ ਇਜ਼ਰਾਈਲ ਵੱਲੋਂ 9 ਸਮਝੌਤੇ ਸਹੀਬੰਦ

ਭਾਰਤ ਤੇ ਇਜ਼ਰਾਈਲ ਵੱਲੋਂ 9 ਸਮਝੌਤੇ ਸਹੀਬੰਦ

ਭਾਰਤ ਤੇ ਇਜ਼ਰਾਈਲ ਵੱਲੋਂ 9 ਸਮਝੌਤੇ ਸਹੀਬੰਦ
January 15
20:18 2018

ਨਵੀਂ ਦਿੱਲੀ, 15 ਜਨਵਰੀ (ਪੰਜਾਬ ਮੇਲ)-ਭਾਰਤ ਅਤੇ ਇਜ਼ਰਾਈਲ ਨੇ ਸਾਈਬਰ ਸੁਰੱਖਿਆ ਸਮੇਤ ਅਹਿਮ ਖੇਤਰਾਂ ’ਚ ਸਹਿਯੋਗ ਲਈ 9 ਸਮਝੌਤਿਆਂ ’ਤੇ ਅੱਜ ਦਸਤਖ਼ਤ ਕੀਤੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਜ਼ਰਾਇਲੀ ਹਮਰੁਤਬਾ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਅਤੇ ਅਤਿਵਾਦ ਵਿਰੋਧੀ ਰਣਨੀਤਕ ਖੇਤਰਾਂ ’ਚ ਸਬੰਧ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ। ਸ੍ਰੀ ਮੋਦੀ ਨੇ ਇਜ਼ਰਾਇਲੀ ਰੱਖਿਆ ਕੰਪਨੀਆਂ ਨੂੰ ਭਾਰਤ ’ਚ ਸਾਂਝੇ ਉਤਪਾਦਨ ਦਾ ਸੱਦਾ ਵੀ ਦਿੱਤਾ। ਨੇਤਨਯਾਹੂ ਨਾਲ ਸਾਂਝੇ ਤੌਰ ’ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ,‘‘ਭਾਰਤ ਅਤੇ ਇਜ਼ਰਾਈਲ ਖੇਤੀਬਾੜੀ, ਤਕਨਾਲੋਜੀ ਅਤੇ ਸੁਰੱਖਿਆ ਜਿਹੇ ਖੇਤਰਾਂ ’ਚ ਸਹਿਯੋਗ ਦੇ ਮੌਜੂਦਾ ਥੰਮ੍ਹਾਂ ਨੂੰ ਹੋਰ ਮਜ਼ਬੂਤ ਕਰਨਗੇ।’’ ਸ੍ਰੀ ਮੋਦੀ ਨੂੰ ‘ਇਨਕਲਾਬੀ’ ਆਗੂ ਕਰਾਰ ਦਿੰਦਿਆਂ ਨੇਤਨਯਾਹੂ ਨੇ ਕਿਹਾ,‘‘ਤੁਸੀਂ (ਮੋਦੀ) ਭਾਰਤ ’ਚ ਇਨਕਲਾਬ ਲਿਆਉਣ ਦੇ ਨਾਲ ਨਾਲ ਭਾਰਤ ਅਤੇ ਇਜ਼ਰਾਈਲ ਦੇ ਰਿਸ਼ਤਿਆਂ ’ਚ ਵੀ ਕਰਾਂਤੀ ਲਿਆ ਰਹੇ ਹੋ।’’ ਦੋਵੇਂ ਪ੍ਰਧਾਨ ਮੰਤਰੀਆਂ ਨਾਲ ਸੀਨੀਅਰ ਕੈਬਨਿਟ ਸਾਥੀ ਵੀ ਮੌਜੂਦ ਸਨ ਜਿਨ੍ਹਾਂ ਵਫ਼ਦ ਪੱਧਰ ਦੀ ਗੱਲਬਾਤ ਕੀਤੀ ਜਿਸ ਦੌਰਾਨ ਖੇਤਰੀ ਅਤੇ ਕੌਮਾਂਤਰੀ ਮੁੱਦਿਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਸਾਈਬਰ ਸੁਰੱਖਿਆ ਤੋਂ ਇਲਾਵਾ ਤੇਲ ਅਤੇ ਗੈਸ ਖੇਤਰ, ਫਿਲਮਾਂ ਬਣਾਉਣ ਅਤੇ ਹਵਾਈ ਟਰਾਂਸਪੋਰਟ ਸਬੰਧੀ ਸਮਝੌਤਿਆਂ ’ਤੇ ਵੀ ਸਹੀ ਪਾਈ ਗਈ। ਨੇਤਨਯਾਹੂ, ਜੋ ਐਤਵਾਰ ਨੂੰ ਇਥੇ ਪੁੱਜੇ ਹਨ, ਆਪਣੇ ਭਾਰਤ ਦੇ ਛੇ ਦਿਨਾ ਦੌਰੇ ਦੌਰਾਨ ਅਹਿਮਦਾਬਾਦ ਅਤੇ ਮੁੰਬਈ ਵੀ ਜਾਣਗੇ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article