PUNJABMAILUSA.COM

ਭਾਰਤ ਤੇ ਬਰਤਾਨੀਆ ਵੱਲੋਂ ਦਹਿਸ਼ਤੀਆਂ ਖ਼ਿਲਾਫ਼ ਫ਼ੈਸਲਾਕੁਨ ਕਾਰਵਾਈ ਦਾ ਅਹਿਦ

ਭਾਰਤ ਤੇ ਬਰਤਾਨੀਆ ਵੱਲੋਂ ਦਹਿਸ਼ਤੀਆਂ ਖ਼ਿਲਾਫ਼ ਫ਼ੈਸਲਾਕੁਨ ਕਾਰਵਾਈ ਦਾ ਅਹਿਦ

ਭਾਰਤ ਤੇ ਬਰਤਾਨੀਆ ਵੱਲੋਂ ਦਹਿਸ਼ਤੀਆਂ ਖ਼ਿਲਾਫ਼ ਫ਼ੈਸਲਾਕੁਨ ਕਾਰਵਾਈ ਦਾ ਅਹਿਦ
April 19
10:40 2018

ਲੰਡਨ, 19 ਅਪ੍ਰੈਲ (ਪੰਜਾਬ ਮੇਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਇਥੇ ਆਪਣੀ ਬਰਤਾਨਵੀ ਹਮਰੁਤਬਾ ਥੈਰੇਸਾ ਮੇਅ ਨਾਲ ਵੱਖ-ਵੱਖ ਮੁੱਦਿਆਂ ‘ਤੇ ‘ਲਾਹੇਵੰਦ ਗੱਲਬਾਤ’ ਕੀਤੀ, ਜਿਸ ਦੌਰਾਨ ਦੋਹਾਂ ਮੁਲਕਾਂ ਨੇ ਆਲਮੀ ਪੱਧਰ ‘ਤੇ ਪਾਬੰਦੀਸ਼ੁਦਾ ਦਹਿਸ਼ਤੀ ਜਥੇਬੰਦੀਆਂ ਖ਼ਿਲਾਫ਼ ਫ਼ੈਸਲਾਕੁਨ ਕਾਰਵਾਈ ਲਈ ਸਹਿਯੋਗ ਮਜ਼ਬੂਤ ਕਰਨ ਦਾ ਅਹਿਦ ਲਿਆ ਹੈ। ਨਾਲ ਹੀ ਸ੍ਰੀ ਮੋਦੀ ਨੇ ਭਰੋਸਾ ਦਿੱਤਾ ਕਿ ਬਰਤਾਨੀਆ ਦੇ ਯੂਰਪੀ ਯੂਨੀਅਨ ਵਿੱਚੋਂ ਨਿਕਲ ਜਾਣ ਤੋਂ ਬਾਅਦ ਵੀ ਇਸ ਮੁਲਕ ਦੀ ਭਾਰਤ ਲਈ ਅਹਿਮੀਅਤ ਬਣੀ ਰਹੇਗੀ।
ਦੋਵਾਂ ਧਿਰਾਂ ਨੇ ਇਸ ਮੌਕੇ ਜ਼ੋਰ ਦੇ ਕੇ ਕਿਹਾ ਕਿ ਦਹਿਸ਼ਤਗਰਦੀ ਨੂੰ ਕਿਸੇ ਵੀ ਆਧਾਰ ‘ਤੇ ਵਾਜਿਬ ਨਹੀਂ ਠਹਿਰਾਇਆ ਜਾ ਸਕਦਾ ਹੈ ਤੇ ਨਾ ਇਸ ਨੂੰ ਕਿਸੇ ਧਰਮ ਨਾਲ ਜੋੜਿਆ ਜਾ ਸਕਦਾ। ਇਸ ਮੌਕੇ ਪਾਕਿਸਤਾਨ ਆਧਾਰਿਤ ਦਹਿਸ਼ਤੀ ਤਨਜ਼ੀਮਾਂ ਜੈਸ਼-ਏ-ਮੁਹੰਮਦ ਤੇ ਲਸ਼ਕਰੇ-ਤੋਇਬਾ ਆਦਿ ਖ਼ਿਲਾਫ਼ ਫ਼ੈਸਲਾਕੁਨ ਕਾਰਵਾਈ ਦਾ ਅਹਿਦ ਲਿਆ ਗਿਆ।
ਇਸ ਤੋਂ ਪਹਿਲਾਂ ਸ਼੍ਰੀ ਮੋਦੀ ਬੁੱਧਵਾਰ ਸਵੇਰੇ ਬੀਬੀ ਮੇਅ ਨਾਲ ਨਾਸ਼ਤੇ ਮੌਕੇ ਗੱਲਬਾਤ ਲਈ ਉਨ੍ਹਾਂ ਦੇ ਦਫ਼ਤਰ ਪੁੱਜੇ ਤੇ ਮੇਜ਼ਬਾਨ ਪ੍ਰਧਾਨ ਮੰਤਰੀ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਆਪਣੀ ਟਵੀਟ ਵਿਚ ਸ਼੍ਰੀ ਮੋਦੀ ਨੇ ਕਿਹਾ, ”10 ਡਾਊਨਿੰਗ ਸਟਰੀਟ (ਬਰਤਾਨਵੀ ਪ੍ਰਧਾਨ ਮੰਤਰੀ ਦਾ ਦਫ਼ਤਰ) ਵਿਖੇ ਪ੍ਰਧਾਨ ਮੰਤਰੀ ਥੈਰੇਸਾ ਮੇਅ ਨਾਲ ਯਾਦਗਾਰੀ ਮੀਟਿੰਗ ਹੋਈ। ਅਸੀਂ ਵੱਖੋ-ਵੱਖ ਪੱਖਾਂ ‘ਤੇ ਫਲਦਾਈ ਗੱਲਬਾਤ ਕੀਤੀ।” ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਵੀ ਕਿਹਾ ਕਿ ਦੋਵਾਂ ਆਗੂਆਂ ਨੇ ਬ੍ਰੈਗਜ਼ਿਟ ਤੋਂ ਬਾਅਦ ਭਾਰਤ-ਬਰਤਾਨਵੀ ਰਿਸ਼ਤਿਆਂ ਨੂੰ ਨਵਾਂ ਰੂਪ ਤੇ ਨਵਾਂ ਜੋਸ਼ ਦੇਣ ਲਈ ਵਿਆਪਕ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਕਾਨੂੰਨੀ ਮੁੱਦਿਆਂ ਖ਼ਾਸਕਰ ਹਵਾਲਗੀ ਦੇ ਮਾਮਲਿਆਂ ਅਤੇ ਵਪਾਰ-ਕਾਰੋਬਾਰ ਵਧਾਉਣ ਸਬੰਧੀ ਵੀ ਵਿਚਾਰਾਂ ਕੀਤੀਆਂ।
ਉਨ੍ਹਾਂ ਵੀਰਵਾਰ ਨੂੰ ਹੋਣ ਵਾਲੀ ਰਾਸ਼ਟਰਮੰਡਲ ਮੁਲਕਾਂ ਦੇ ਮੁਖੀਆਂ ਦੀ ਮੀਟਿੰਗ ਤੋਂ ਪਹਿਲਾਂ ਸਾਰੇ ਰਾਸ਼ਟਰਮੰਡਲ ਮੁਲਕਾਂ ਦੇ ਵਾਸੀਆਂ ਦੀ ਭਲਾਈ ਲਈ ਮਿਲ ਕੇ ਕੰਮ ਕਰਨ ਦਾ ਅਹਿਦ ਲਿਆ। ਸ਼੍ਰੀ ਮੋਦੀ ਨੇ ਬਕਿੰਘਮ ਮਹਿਲ ਵਿਚ ਬਰਤਾਨਵੀ ਮਹਾਰਾਣੀ ਐਲਿਜ਼ਾਬੈਥ ਦੋਇਮ ਨਾਲ ਵੀ ਮੁਲਾਕਾਤ ਕੀਤੀ। ਗ਼ੌਰਤਲਬ ਹੈ ਕਿ 19 ਸਾਲਾ ਮਹਾਰਾਣੀ ਰਾਸ਼ਟਰਮੰਡਲ ਦੀ ਵੀ ਮੁਖੀ ਹੈ।
ਇਸ ਦੌਰਾਨ ਇਥੇ ਸਾਇੰਸ ਤੇ ਤਕਨਾਲੋਜੀ ਦੇ ਇਤਿਹਾਸ ਵਿਚ ਭਾਰਤ ਦੇ ਯੋਗਦਾਨ ਸਬੰਧੀ ਲਾਈ ਗਈ ਇਕ ਨੁਮਾਇਸ਼ ਵਿਚ ਪੁੱਜਣ ‘ਤੇ ਬਰਤਾਨਵੀ ਸ਼ਹਿਜ਼ਾਦੇ ਚਾਰਲਸ ਨੇ ਸ਼੍ਰੀ ਮੋਦੀ ਦਾ ਸਵਾਗਤ ਕੀਤਾ। ਸ਼੍ਰੀ ਮੋਦੀ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲਿੰਗਾਇਤ ਭਾਈਚਾਰੇ ਨੂੰ ਖ਼ੁਸ਼ ਕਰਨ ਲਈ 12ਵੀਂ ਸਦੀ ਦੇ ਲਿੰਗਾਇਤ ਦਾਰਸ਼ਨਿਕ ਬਸਵੇਸ਼ਵਰਾ ਦੇ ਇਥੇ ਸਥਿਤ ਬੁੱਤ ਉਤੇ ਸ਼ਰਧਾਂਜਲੀ ਭੇਟ ਕੀਤੀ।

ਮੁਜ਼ਾਹਰਾਕਾਰੀਆਂ ਲਾਏ ‘ਮੋਦੀ ਗੋ ਹੋਮ’ ਦੇ ਨਾਅਰੇ
ਜਦੋਂ ਬੁੱਧਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਲੰਡਨ ਪੁੱਜੇ ਤਾਂ ਉਨ੍ਹਾਂ ਨੂੰ ਲੋਕਾਂ ਦੇ ਸਖ਼ਤ ਰੋਹ ਦਾ ਸਾਹਮਣਾ ਕਰਨਾ ਪਿਆ। ਲੋਕ ਭਾਰਤ ਵਿਚ ਔਰਤਾਂ ਉੱਤੇ ਜਿਨਸੀ ਹਿੰਸਾ ਅਤੇ ਵਿਸ਼ੇਸ਼ ਤੌਰ ਉੱਤੇ ਬਲਾਤਕਾਰ ਦੇ ਦੋ ਘਿਨਾਉਣੇ ਮਾਮਲਿਆਂ ਤੋਂ ਭਾਰੀ ਰੋਹ ਵਿਚ ਸਨ। ਮੁਜ਼ਾਹਰਾਕਾਰੀਆਂ ਨੇ ‘ਮੋਦੀ ਗੋ ਹੋਮ’, ‘ਅਸੀਂ ਮੋਦੀ ਦੇ ਨਫਰਤ ਤੇ ਲਾਲਸਾ ਦੇ ਏਜੰਡੇ ਵਿਰੁੱਧ ਖੜ੍ਹੇ ਹਾਂ’ ਆਦਿ ਨਾਅਰਿਆਂ ਵਾਲੀਆਂ ਤਖ਼ਤੀਆਂ ਚੁੱਕੀਆਂ ਹੋਈਆਂ ਸਨ। ਜਿਉਂ ਹੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨਾਲ ਵਾਰਤਾ ਲਈ ਪੁੱਜੇ ਤਾਂ ਮੁਜ਼ਾਹਰਾਕਾਰੀ ਡਾਊਨਿੰਗ ਸਟਰੀਟ ਅਤੇ ਸੰਸਦ ਦੇ ਬਾਹਰ ਇਕੱਠੇ ਹੋ ਗਏ। ਭਾਰਤੀ ਮੂਲ ਦੇ ਵਕੀਲ ਨਵਿੰਦਰਾ ਸਿੰਘ ਨੇ ਇਥੇ ਕਿਹਾ ਕਿ ਭਾਰਤ ਵਿਚ ਔਰਤਾਂ ਉੱਤੇ ਜਿਨਸੀ ਹਿੰਸਾ ਨੂੰ ਲੈ ਕੇ ਲਗਾਤਾਰ ਮੁਜ਼ਾਹਰੇ ਹੋ ਰਹੇ ਹਨ ਪਰ ਮੋਦੀ ਸਰਕਾਰ ਕੁੱਝ ਨਹੀਂ ਕਰ ਰਹੀ। ਮੋਦੀ ਪਿਛਲੇ ਚਾਰ ਸਾਲ ਤੋਂ ਸੱਤਾ ਵਿਚ ਹਨ ਪਰ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਸਰਕਾਰ ਨੇ ਕੋਈ ਨੀਤੀਗਤ ਫੈਸਲਾ ਨਹੀਂ ਕੀਤਾ। ਹੁਣ ਫਿਰ ਕਠੂਆ ਵਿਚ ਇਕ ਬਾਲੜੀ ਨਾਲ ਬਲਾਤਕਾਰ ਅਤੇ ਕਤਲ ਕਾਰਨ ਸਮੁੱਚੇ ਭਾਰਤ ਵਿਚ ਰੋਹ ਹੈ। ਉਨ੍ਹਾਂ ਉਨਾਓ ਵਿਚ ਭਾਜਪਾ ਵਿਧਾਇਕ ਵੱਲੋਂ ਲੜਕੀ ਨਾਲ ਬਲਾਤਕਾਰ ਅਤੇ ਉਸਦੀ ਪਿਤਾ ਦੀ ਮੌਤ ਦਾ ਮਾਮਲਾ ਵੀ ਉਭਾਰਿਆ। ਮੋਦੀ ਦੀ ਪ੍ਰਧਾਨ ਮੰਤਰੀ ਵਜੋਂ ਬਰਤਾਨੀਆ ਦੀ ਇਹ ਦੂਜੀ ਯਾਤਰਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article