PUNJABMAILUSA.COM

ਭਾਰਤ ਦੀ ਪੰਜਵੇਂ ਟੈਸਟ ਵਿੱਚ ਵੀ ਹਾਲਤ ਖ਼ਸਤਾ

ਭਾਰਤ ਦੀ ਪੰਜਵੇਂ ਟੈਸਟ ਵਿੱਚ ਵੀ ਹਾਲਤ ਖ਼ਸਤਾ

ਭਾਰਤ ਦੀ ਪੰਜਵੇਂ ਟੈਸਟ ਵਿੱਚ ਵੀ ਹਾਲਤ ਖ਼ਸਤਾ
September 08
21:30 2018

ਲੰਡਨ, 8 ਸਤੰਬਰ (ਪੰਜਾਬ ਮੇਲ)- ਭਾਰਤ ਨੇ ਲੜੀ ਦੇ ਪੰਜਵੇਂ ਅਤੇ ਅੰਤਿਮ ਟੈਸਟ ਦੇ ਦੂਜੇ ਦਿਨ ਅੱਜ ਇੰਗਲੈਂਡ ਦੀ 332 ਦੌੜਾਂ ਦੀ ਪਾਰੀ ਦੇ ਜਵਾਬ ਵਿੱਚ ਆਪਣੀ ਪਹਿਲੀ ਪਾਰੀ ਦੌਰਾਨ ਛੇ ਵਿਕਟਾਂ ਗੁਆ ਕੇ 160 ਦੌੜਾਂ ਬਣਾਈਆਂ। ਭਾਰਤ ਨੇ ਸ਼ਿਖਰ ਧਵਨ (ਤਿੰਨ), ਲੋਕੇਸ਼ ਰਾਹੁਲ (37) ਤੇ ਚੇਤੇਸ਼ਵਰ ਪੁਜਾਰਾ (37) ਦੇ ਰੂਪ ਵਿੱਚ ਪਹਿਲੀਆਂ ਤਿੰਨ ਵਿਕਟਾਂ ਸਕੋਰ ਦਾ ਸੈਂਕੜਾ ਪੂਰਾ ਕਰਨ ਦੇ ਚੱਕਰ ਵਿੱਚ ਹੀ ਗੁਆ ਲਈਆਂ। ਇਸ ਤੋਂ ਬਾਅਦ ਅਜਿੰਕਿਆ ਰਹਾਣੇ ਖਾਤਾ ਵੀ ਨਹੀਂ ਖੋਲ੍ਹ ਸਕਿਆ, ਜਦੋਂਕਿ ਕਪਤਾਨ ਵਿਰਾਟ ਕੋਹਲੀ ਨੀਮ ਸੈਂਕੜਾ (49 ਦੌੜਾਂ) ਬਣਾਉਣ ਤੋਂ ਖੁੰਝ ਗਿਆ।
ਭਾਰਤ ਦੀ ਸ਼ੁਰੂਆਤ ਕਾਫੀ ਖ਼ਰਾਬ ਰਹੀ ਅਤੇ ਉਸ ਨੇ ਆਪਣੀ ਪਹਿਲੀ ਵਿਕਟ ਸਿਰਫ਼ ਛੇ ਦੌੜਾਂ ਦੇ ਸਕੋਰ ’ਤੇ ਸ਼ਿਖਰ ਧਵਨ ਵਜੋਂ ਗੁਆਈ। ਇੰਗਲੈਂਡ ਦੇ ਤੇਜ਼ ਗੇਂਦਬਾਜ਼ ਬਰੌਡ ਨੇ ਧਵਨ (ਤਿੰਨ) ਨੂੰ ਐਲਬੀਡਬਲਯੂ ਕੀਤਾ। ਭਾਰਤ ਦੀ ਸਲਾਮੀ ਜੋੜੀ ਪਹਿਲੀ ਵਿਕਟ ਲਈ ਸਿਰਫ਼ ਛੇ ਦੌੜਾਂ ਹੀ ਬਣਾ ਸਕੀ। ਧਵਨ ਸਿਰਫ਼ ਛੇ ਗੇਂਦਾਂ ਦਾ ਸਾਹਮਣਾ ਕਰਨ ਤੋਂ ਬਾਅਦ ਪੈਵਿਲੀਅਨ ਪਰਤ ਗਿਆ।
ਇਸ ਤੋਂ ਪਹਿਲਾਂ ਮੇਜ਼ਬਾਨ ਟੀਮ ਨੇ ਜੋਸ ਬਟਲਰ (89) ਅਤੇ ਸਟੂਅਰਟ ਬਰੌਡ (38) ਦੀਆਂ ਸ਼ਾਨਦਾਰ ਪਾਰੀਆਂ ਸਦਕਾ ਆਪਣੀ ਪਹਿਲੀ ਪਾਰੀ ਵਿੱਚ 332 ਦੌੜਾਂ ਦਾ ਚੁਣੌਤੀਪੂਰਨ ਸਕੋਰ ਖੜ੍ਹਾ ਕੀਤਾ। ਇੰਗਲੈਂਡ ਨੇ ਅੱਜ 198 ਦੌੜਾਂ ’ਤੇ ਸੱਤ ਵਿਕਟਾਂ ਦੇ ਸਕੋਰ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ ਸੀ। ਬਟਲਰ ਨੇ ਕੰਮਚਲਾਊ ਬੱਲੇਬਾਜ਼ ਆਦਿਲ ਰਸ਼ੀਦ (15) ਅਤੇ ਸਟੂਅਰਟ ਬਰੌਡ (38) ਨਾਲ ਅਹਿਮ ਸਾਂਝੇਦਾਰੀ ਕਰਕੇ ਲੰਚ ਤੱਕ ਇੰਗਲੈਂਡ ਦੇ ਸਕੋਰ ਨੂੰ 300 ਤੋਂ ਪਾਰ ਪਹੁੰਚਾਇਆ। ਲੰਚ ਤੋਂ ਪਹਿਲਾਂ ਭਾਰਤੀ ਟੀਮ ਨੂੰ ਆਦਿਲ ਰਸ਼ੀਦ ਵਜੋਂ ਇੱਕ ਹੀ ਵਿਕਟ ਮਿਲ ਸਕੀ, ਜਿਸ ਨੂੰ ਮੀਡੀਅਮ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ 15 ਦੌੜਾਂ ਦੇ ਸਕੋਰ ’ਤੇ ਐਲਬੀਡਬਲਯੂ ਕੀਤਾ।
ਬਟਲਰ ਅਤੇ ਬਰੌਡ ਨੇ ਨੌਵੀਂ ਵਿਕਟ ਲਈ 98 ਦੌੜਾਂ ਦੀ ਮਹੱਤਵਪੂਰਨ ਸਾਂਝੇਦਾਰੀ ਕੀਤੀ। ਲੰਚ ਮਗਰੋਂ ਜਡੇਜਾ ਦੀ ਗੇਂਦ ’ਤੇ ਰਾਹੁਲ ਨੇ ਬਰੌਡ ਦਾ ਸ਼ਾਨਦਾਰ ਕੈਚ ਲੈ ਕੇ ਸਾਂਝੇਦਾਰੀ ਨੂੰ ਤੋੜਿਆ। ਬਰੌਡ ਨੇ 38 ਦੌੜਾਂ ਬਣਾਈਆਂ। ਇਸ ਤੋਂ ਬਾਅਦ ਜਡੇਜਾ ਦੀ ਹੀ ਗੇਂਦ ’ਤੇ ਰਹਾਨੇ ਨੇ ਬਟਲਰ ਦਾ ਕੈਚ ਲੈ ਕੇ ਇੰਗਲੈਂਡ ਦੀ ਪਹਿਲੀ ਪਾਰੀ ਦਾ ਅੰਤ ਕੀਤਾ। ਬਟਲਰ ਨੇ 133 ਗੇਂਦਾਂ ਦਾ ਸਾਹਮਣਾ ਕਰਦਿਆਂ ਛੇ ਚੌਕਿਆਂ ਅਤੇ ਦੋ ਛੱਕਿਆਂ ਦੀ ਮਦਦ ਨਾਲ 89 ਦੌੜਾਂ ਦੀ ਜ਼ਬਰਦਸਤ ਪਾਰੀ ਖੇਡੀ। ਭਾਰਤ ਲਈ ਰਵਿੰਦਰ ਜਡੇਜਾ ਨੇ ਚਾਰ ਅਤੇ ਜਸਪ੍ਰੀਤ ਬੁਮਰਾਹ ਤੇ ਇਸ਼ਾਂਤ ਸ਼ਰਮਾ ਨੇ ਤਿੰਨ-ਤਿੰਨ ਵਿਕਟਾਂ ਲਈਆਂ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ