PUNJABMAILUSA.COM

ਭਾਰਤ ਦੇ ਰੀਅਲ ਅਸਟੇਟ ਕਾਰੋਬਾਰ ‘ਤੇ ਟਰੰਪ ਦੀ ਤਿੱਖੀ ਨਜ਼ਰ

ਭਾਰਤ ਦੇ ਰੀਅਲ ਅਸਟੇਟ ਕਾਰੋਬਾਰ ‘ਤੇ ਟਰੰਪ ਦੀ ਤਿੱਖੀ ਨਜ਼ਰ

ਭਾਰਤ ਦੇ ਰੀਅਲ ਅਸਟੇਟ ਕਾਰੋਬਾਰ ‘ਤੇ ਟਰੰਪ ਦੀ ਤਿੱਖੀ ਨਜ਼ਰ
March 21
21:37 2016

trump
ਮੁੰਬਈ, 21 ਮਾਰਚ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਰਿਪਬਲਿਕਨ ਉਮੀਦਵਾਰ ਬਣਨ ਦੀ ਦੌੜ ਵਿਚ ਸਭ ਤੋਂ ਅੱਗੇ ਚੱਲ ਰਹੇ ਡੋਨਾਲਡ ਟਰੰਪ ਦੀ ਨਜ਼ਰ ਭਾਰਤ ਦੀ ਰੀਅਲ ਅਸਟੇਟ ਮਾਰਕਿਟ ਉੱਤੇ ਹੈ। ਉਨ•ਾਂ ਦੀ ਆਰਗਨਾਈਜੇਸ਼ਨ ਦੇ ਕਾਰਜਕਾਰੀ ਉਪ ਪ੍ਰਧਾਨ ਡੋਨਾਲਡ ਟਰੰਪ ਜੂਨੀਅਰ ਮੁਤਾਬਕ ਭਾਰਤ ਵਿਚ ਹਾਲੇ ਉਨ੍ਹਾਂ ਦੇ ਦੋ ਵੱਡੇ ਪ੍ਰੋਜੈਕਟ ਹਨ। ਟਰੰਪ ਦਾ ਟੀਚਾ ਮੁੰਬਈ, ਪੁਣੇ, ਦਿੱਲੀ, ਬੰਗਲੁਰੂ, ਚੇਨਈ, ਹੈਦਰਾਬਾਦ ਅਤੇ ਗੋਆ ਹਨ, ਜਿੱਥੇ ਸੁਪਰ ਲਗਜ਼ਰੀ ਪ੍ਰਾਪਰਟੀ ਦੀ ਕਾਫੀ ਮੰਗ ਹੈ। ਇਕ ਮੀਡੀਆ ਰਿਪੋਰਟ ਮੁਤਾਬਕ ਟਰੰਪ ਜੂਨੀਅਰ ਨੇ ਕਿਹਾ ਕਿ ਸਾਨੂੰ ਪੁਣੇ ਅਤੇ ਮੁੰਬਈ ਦੇ ਦੋ ਸੁਪਰ ਲਗਜ਼ਰੀ ਪ੍ਰੋਜੈਕਟਾਂ ਵਿਚ ਸਫਲਤਾ ਮਿਲੀ ਹੈ। ਪੁਣੇ ਵਿਚ ਪੰਚਸ਼ੀਲ ਰਿਐਲਿਟੀ ਦੇ ਨਾਲ 46 ਅਪਾਰਟਮੈਂਟ ਬਲਾਕ ਦਾ ਟਵਿਨ ਟਾਵਰ ਪ੍ਰੋਜੈਕਟ ਚੱਲ ਰਿਹਾ ਹੈ। ਉੱਧਰ ਮੁੰਬਈ ਵਿਚ ਲੋਢਾ ਗਰੁੱਪ ਦੇ ਨਾਲ ਲੋਅਰ ਪਰੇਲ ਵਿਚ 300 ਅਪਾਰਟਮੈਂਟ ਦਾ ਪ੍ਰੋਜੈਕਟ ਹੈ। ਇਹ ਪ੍ਰੋਜੈਕਟ ਹਾਲੇ ਨਿਰਮਾਣ ਅਧੀਨ ਹੈ। ਉਨ੍ਹਾਂ ਕਿਹਾ ਕਿ ਕੰਪਨੀ ਨਾਰਥ, ਸਾਊਥ ਅਤੇ ਈਸਟ ਇੰਡੀਆ ਵਿਚ ਕੁਝ ਵੱਡੇ ਪ੍ਰੋਜੈਕਟਾਂ ਦੀ ਯੋਜਨਾ ਬਣਾ ਰਹੀ ਹੈ। ਇਸ ਤੋਂ ਇਲਾਵਾ ਅਸੀਂ ਮਹਿਮਾਨ ਨਵਾਜੀ, ਗੋਲਫ ਕੋਰਸ ਅਤੇ ਕੈਸੀਨੋ ਵਿਚ ਵੀ ਸੰਭਾਵਨਾਵਾਂ ਦੀ ਤਲਾਸ਼ ਕਰ ਰਹੇ ਹਾਂ। ਟਰੰਪ ਆਰਗਨਾਈਜੇਸ਼ਨ ਭਾਰਤ ਵਿਚ ਟਰਿਬੇਕਾ ਡਿਵੈਲਪਮੈਂਟ ਨਾਲ ਕੰਮ ਕਰ ਰਿਹਾ ਹੈ। ਟਰਿਬੇਕਾ ਡਿਵੈਲਪਮੈਂਟ ਦੇ ਮੈਨੇਜਿੰਗ ਪਾਰਟਨਰ ਕਲਪੇਸ਼ ਮਹਿਤਾ ਮੁਤਾਬਕ ਟਰੰਪ ਬ੍ਰਾਂਡ ਦੀ ਪੂਰੇ ਦੇਸ਼ ਵਿਚ ਰਿਹਾਇਸ਼ੀ ਅਤੇ ਆਫਿਸ ਪ੍ਰੋਜੈਕਟਾਂ ਵਿਚ ਨਿਵੇਸ਼ ਕਰਨ ਦੀ ਯੋਜਨਾ ਹੈ। ਅਸੀਂ ਨਾਰਥ ਅਤੇ ਈਸਟ ਇੰਡੀਆ ਵਿਚ ਪ੍ਰੋਜੈਕਟਾਂ ਉੱਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਸੀਂ ਸਾਊਥ ਇੰਡੀਆ ਵਿਚ ਵੀ ਪ੍ਰੋਜੈਕਟ ਲਾਉਣ ਉੱਤੇ ਵਿਚਾਰ ਕਰ ਰਹੇ ਹਾਂ। ਟਰੰਪ ਦੇ ਹਾਲ ਹੀ ਦੇ ਦੋਵੇਂ ਪ੍ਰੋਜੈਕਟਾਂ ਨੂੰ ਭਾਰਤ ਵਿਚ ਭਰਵਾਂ ਹੰਗਾਰਾ ਮਿਲਿਆ ਹੈ। ਲੋਢਾ ਗਰੁੱਪ ਦੇ ਬੁਲਾਰੇ ਮੁਤਾਬਕ ਸਾਡੇ ਮੁੰਬਈ ਪ੍ਰੋਜੈਕਟ ਦੀ 60 ਫੀਸਦੀ ਜਾਇਦਾਦ ਵਿਕ ਚੁੱਕੀ ਹੈ। ਟਰੰਪ ਅਗਸਤ 2014 ਵਿਚ ਭਾਰਤ ਆਏ ਸਨ। ਉਸ ਸਮੇਂ ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਾਫੀ ਸ਼ਲਾਘਾ ਕੀਤੀ ਸੀ। ਇਹ ਕਿਹਾ ਸੀ ਕਿ ਮੋਦੀ ਦੇ ਚੋਣਾਂ ਜਿੱਤਣ ਤੋਂ ਬਾਅਦ ਭਾਰਤ ਦੇ ਬਾਰੇ ਵਿਚ ਵਿਸ਼ਵ ਦਾ ਨਜ਼ਰੀਆ ਬਦਲਿਆ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਮੋਦੀ ਭਾਰਤ ਨੂੰ ਆਸਮਾਨ ਦੀਆਂ ਬੁਲੰਦੀਆਂ ਉੱੇਤੇ ਲਿਜਾ ਸਕਦੇ ਹਨ। ਡੋਨਾਲਡ ਟਰੰਪ ਪਿਛਲੇ 45 ਸਾਲ ਤੋਂ ਰੀਅਲ ਅਸਟੇਟ ਕਾਰੋਬਾਰ ਨਾਲ ਜੁੜੇ ਹੋਏ ਹਨ। ਇਹ ਕਾਰੋਬਾਰ ਉਨ੍ਹਾਂ ਨੂੰ ਪਿਤਾ ਤੋਂ ਵਿਰਾਸਤ ਵਿਚ ਮਿਲਿਆ ਸੀ ਪਰ ਬਾਅਦ ਵਿਚ ਉਨ੍ਹਾਂ ਨੇ ਖੁਦ ਦਾ ਖੜ੍ਹਾ ਕਰ ਦਿੱਤਾ। ਉਨ੍ਹਾਂ ਦੇ ਪਿਤਾ ਦਾ ਨਿਰਮਾਣ ਕਾਰੋਬਾਰ ਐਲਿਜਾਬੈਥ ਟਰੰਪ ਐਂਡ ਸੰਨਸ ਦੇ ਨਾਂ ਨਾਲ ਸੀ। ਡੋਨਾਲਡ ਟਰੰਪ ਦਾ ਆਰਗਨਾਈਜੇਸ਼ਨ ਕਈ ਦੇਸ਼ਾਂ ਵਿਚ ਰੀਅਲ ਅਸਟੇਟ ਡਿਵੈਲਪਮੈਂਟ, ਨਿਵੇਸ਼, ਬਰੋਕੇਜ, ਸੇਲਸ ਐਂਡ ਮਾਰਕਿਟ ਅਤੇ ਪ੍ਰਾਪਰਟੀ ਮੈਨੇਜਮੈਂਟ ਦੇ ਕਾਰੋਬਾਰ ਵਿਚ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article
    ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

Read Full Article