PUNJABMAILUSA.COM

ਭਾਰਤ-ਨਿਊਜ਼ੀਲੈਂਡ ਪਹਿਲਾ ਇਕ-ਰੋਜ਼ਾ ਮੈਚ ਅੱਜ

ਭਾਰਤ-ਨਿਊਜ਼ੀਲੈਂਡ ਪਹਿਲਾ ਇਕ-ਰੋਜ਼ਾ ਮੈਚ ਅੱਜ

ਭਾਰਤ-ਨਿਊਜ਼ੀਲੈਂਡ ਪਹਿਲਾ ਇਕ-ਰੋਜ਼ਾ ਮੈਚ ਅੱਜ
October 15
21:00 2016

Team India's training session
ਧਰਮਸ਼ਾਲਾ, 15 ਅਕਤੂਬਰ (ਪੰਜਾਬ ਮੇਲ)- ਟੈਸਟ ਲੜੀ ਵਿੱਚ ਕਲੀਨ ਸਵੀਪ ਤੋਂ ਬਾਅਦ ਆਤਮ ਵਿਸ਼ਵਾਸ ਨਾਲ ਭਰੀ ਭਾਰਤੀ ਟੀਮ ਭਲਕੇ ਇੱਥੇ ਨਿਊਜ਼ੀਲੈਂਡ ਦੇ ਵਿਰੁੱਧ ਸ਼ੁਰੂ ਹੋ ਰਹੇ ਇੱਕ ਰੋਜ਼ਾ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿੱਚ ਵੀ ਆਪਣੇ ਦਬਦਬੇ ਨੂੰ ਬਰਕਰਾਰ ਰੱਖਣ ਲਈ ਮੈਦਾਨ ਵਿੱਚ ਉੱਤਰੇਗੀ। ਵਿਰਾਟ ਕੋਹਲੀ ਦੀ ਅਗਵਾਈ ਵਿੱਚ ਭਾਰਤ ਨੇ ਟੈਸਟ ਲੜੀ ਵਿੱਚ 3-0 ਦੀ ਜਿੱਤ ਨਾਲ ਆਈਸੀਸੀ ਦਰਜਾਬੰਦੀ ਵਿੱਚ ਭਾਰਤ ਨੇ ਸਿਖ਼ਰਲਾ ਸਥਾਨ ਹਾਸਲ ਕੀਤਾ ਹੈ ਪਰ ਹੁਣ ਸਰਿਆਂ ਦਾ ਧਿਆਨ ਇੱਕ ਰੋਜ਼ਾ ਕਿ੍ਕਟ ਉੱਤੇ ਹੋਵੇਗਾ। ਕ੍ਰਿਸ਼ਮਈ ਮਹਿੰਦਰ ਸਿੰਘ ਧੋਨੀ ਸੀਮਤ ਓਵਰਾਂ ਦੀ ਲੜੀ ਵਿੱਚ ਕੋਹਲੀ ਦੀ ਥਾਂ ਕਪਤਾਨੀ ਕਰਦੇ ਨਜ਼ਰ ਆਉਣਗੇ। ਟੈਸਟ ਲੜੀ ਵਿੱਚ ਕੋਹਲੀ ਦੀ ਅਗਵਾਈ ਵਿੱਚ ਹਾਸਲ ਕੀਤੀ ਜਿੱਤ ਤੋਂ ਬਾਅਦ ਹੁਣ ਧੋਨੀ ਉੱਤੇ ਇੱਕ ਰੋਜ਼ਾ ਲੜੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਦਬਾਅ ਹੈ ਕਿਉਂਕਿ ਆਈਸੀਸੀ ਇੱਕ ਰੋਜ਼ਾ ਦਰਜਾਬੰਦੀ ਵਿੱਚ ਤੀਜਾ ਸਥਾਨ ਮੁੜ ਹਾਸਲ ਕਰਨ ਲਈ ਭਾਰਤੀ ਟੀਮ ਨੂੰ ਲੜੀ ਵਿੱਚ 4-1 ਦੀ ਜਿੱਤ ਜਾਂ ਇਸ ਤੋਂ ਵੀ ਬਿਹਤਰ ਪ੍ਰਦਰਸ਼ਨ ਦੀ ਲੋੜ ਹੈ।
ਨਿਊਜ਼ੀਲੈਂਡ ਫਿਲਹਾਲ 113 ਅੰਕਾਂ ਦੇ ਨਾਲ ਤੀਜੇ ਸਥਾਨ ਉੱਤੇ ਹੈ ਅਤੇ ਭਾਰਤ 110 ਅੰਕਾਂ ਨਾਲ ਚੌਥੇ ਸਥਾਨ ਉੱਤੇ ਹੈ। ਭਾਰਤ ਲੜੀ ਦੀ ਸ਼ੁਰੂਆਤ ਮਜਬੂਤ ਦਾਅਵੇਦਾਰ ਵਜੋਂ ਕਰਨ ਨੂੰ ਤਰਜੀਹ ਦੇਵੇਗਾ। ਨਿਊਜ਼ੀਲੈਂਡ ਨੇ ਹਾਲਾਂਕਿ ਭਾਰਤ ਵਿੱਚ ਹੋਰ ਟੀਮਾਂ ਵਾਲੇ ਟੂਰਨਾਮੈਂਟਾਂ ਵਿੱਚ 18 ਮੈਚ ਜਿੱਤੇ ਹਨ ਅਤੇ ਗਿਆਰਾਂ ਵਿੱਚ ਉਸਨੂੰ ਹਰ ਦਾ ਸਾਹਮਣਾ ਕਰਨਾ ਪਿਆ ਹੈ ਪਰ ਨਿਊਜ਼ੀਲੈਂਡ ਭਾਰਤ ਵਿਚ ਕਦੇ ਦੁਵੱਲੀ ਲੜੀ ਨਹੀ ਜਿੱਤ ਸਕੀ। ਨਿਊਜ਼ੀਲੈਂਡ ਨੂੰ ਭਾਰਤ ਨਾਲ ਖੇਡੀਆਂ 1988, 1995, 1999, 2010 ਵਿੱਚ ਖੇਡੀਆਂ ਦੁਵੱਲੀਆਂ ਇਕ ਰੋਜ਼ਾ ਲੜੀਆਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਪਿਛਲੀ ਵਾਰ 2010 ਵਿੱਚ ਭਾਰਤ ਨੇ ਇੱਕ ਰੋਜ਼ਾ ਮੈਚਾਂ ਦੀ ਲੜੀ ਵਿੱਚ ਗੌਤਮ ਗੰਭੀਰ ਦ ਅਗਵਾਈ ਵਿੱਚ ਨਿਊਜ਼ੀਲੈਂਡ ਨੂੰ 5- 0 ਨਾਲ ਸੀ। ਦੋਵਾਂ ਟੀਮਾਂ ਵਿੱਚ ਹੁਣ ਤਕ 93 ਮੈਚ ਖੇਡੇ ਜਾ ਚੁੱਕੇ ਹਨ। ਇਨ੍ਹਾਂ ਵਿੱਚ ਭਾਰਤ ਨੇ 46 ਅਤੇ ਨਿਊਜ਼ੀਲੈਂਡ ਨੇ 41 ਜਿੱਤੇ ਹਨ। ਪੰਜ ਮੈਚਾਂ ਦਾ ਕੋਈ ਨਤੀਜਾ ਨਹੀ ਨਿਕਲਿਆ ਅਤੇ ਅਤੇ ਇਕ ਮੈਚ ਟਾਈ ਰਿਹਾ ਹੈ। ਹਾਲਾਂ ਕਿ ਨਿਊਜ਼ੀਲੈਂਡ ਨੇ ਦੋਨੋ ਟੀਮਾਂ ਵਿੱਚ ਖੇਡੇ ਪਿਛਲੇ ਪੰਜ ਮੈਚਾਂ ਵਿੱਚੋਂ ਚਾਰ ਜਿੱਤੇ ਹਨ ਅਤੇ ਇੱਕ ਮੈਚ ਟਾਈ ਰਿਹਾ ਹੈ। ਕਪਤਾਲ ਧੋਨੀ ਦੀ ਮੌਜੂਦਗੀ ਦੌਰਾਨ ਟੀਮ ਇੰਡੀਆ ਨੂੰ ਰਵੀਚੰਦਰਨ ਅਸ਼ਵਿਨ ਰਵਿੰਦਰ ਜਡੇਜਾ, ਮੁਹੰਮਦ ਸ਼ਮੀ ਵਰਗੇ ਤਿੰਨ ਮੁੱਖ ਖਿਡਾਰੀਆਂ ਦੀ ਘਾਟ ਮਹਿਸੂਸ ਹੋਵੇਗੀ। ਤਿਨਾਂ ਨੂੰ ਭਵਿੱਖ ਦੇ ਰੁਝੇਵਿਆਂ ਨੂੰ ਰੱਖਦਿਆਂ ਆਰਾਮ ਦਿੱਤਾ ਗਿਆ ਹੈ। ਧੋਨੀ ਨੂੰ ਸਭ ਤੋਂ ਵੱਡੀ ਘਾਟ ਅਸ਼ਵਿਨ ਦੀ ਰੜਕੇਗੀ ਜੋ ਗੇਂਦ ਅਤੇ ਬੱਲੇ ਦੋਵਾਂ ਦੇ ਨਾਲ ਕਮਾਲ ਕਰ ਰਿਹਾ ਹੈ। ਇਨ੍ਹਾਂ ਤਿੰਨਾਂ ਖਿਡਾਰੀਆਂ ਦੀ ਥਾਂ ਸਪਿੰਨਰ ਜੈਅੰਤ ਯਾਦਵ, ਖੱਬੂ ਸਪਿੰਨਰ ਅਕਸ਼ਰ ਪਟੇਲ, ਤੇਜ਼ ਗੇਂਦਬਾਜ਼ ਧਵਲ ਕੁਲਕਰਨੀ ਨੂੰ ਆਪਣੇ ਆਪ ਨੂੰ ਸਾਬਿਤ ਕਰਨ ਦਾ ਮੌਕਾ ਮਿਲੇਗਾ। ਹਾਰਦਿਕ ਪਾਂਡੇ ਦੀ ਵੀ ਕੌਮੀ ਟੀਮ ਵਿੱਚ ਵਾਪਸੀ ਹੋਈ ਹੈ।
ਇਸ ਮੈਚ ਵਿੱਚ ਟਾਸ ਵੀ ਅਹਿਮ ਰਹੇਗੀ ਕਿਉਂਕਿ ਰਾਤ ਨੂੰ ਓਸ ਪੈਣ ਨਾਲ ਪਿੱਚ ਦਾ ਮਿਜਾਜ਼ ਬਦਲ ਸਕਦਾ ਹੈ। ਨਿਊਜ਼ੀਲੈਂਡ ਨੂੰ ਧਰਮਸ਼ਾਲਾ ਵਿੱਚ ਘਰੇਲੂ ਮਾਹੌਲ ਮਿਲ ਸਕਦਾ ਹੈ। ਨਿਊਜ਼ੀਲੈਂਡ ਨੂੰ ਗੇਂਦਬਾਜ਼ ਟਰੈਂਟ ਬੋਲਟ ਤੋਂ ਕਾਫੀ ਉਮੀਦਾਂ ਹੋਣਗੀਆਂ। ਬੱਲੇਬਾਜ਼ ਮਾਰਟਿਨ ਗੁਪਿਟਲ ਅਤੇ ਰੋਸ ਟੇਲਰ ਵੀ ਭਾਰਤੀ ਸਪਿੰਨਰਾਂ ਨੂੰ ਪ੍ਰੇਸ਼ਾਨ ਕਰਨ ਦੀ ਸਮਰੱਥਾ ਰੱਖਦੇ ਹਨ।
ਟੀਮਾਂ ਇਸ ਪ੍ਰਕਾਰ ਹਨ
ਭਾਰਤ: ਕਪਤਾਨ ਮਹਿੰਦਰ ਸਿੰਘ ਧੋਨੀ, ਵਿਰਾਟ ਕੋਹਲੀ, ਅਜਿੰਕਿਆ ਰਹਾਣੇ, ਰੋਹਿਤ ਸ਼ਰਮਾ, ਮਨੀਸ਼ ਪਾਂਡੇ, ਜੈਅੰਤ ਯਾਦਵ, ਅਕਸ਼ਰ ਪਟੇਲ, ਜਸਪ੍ਰੀਤ ਬੁਮਰਾ, ਕੇਦਾਰ ਯਾਧਵ, ਮਨਦੀਪ ਸਿੰਘ, ਅਮਿਤ ਮਿਸ਼ਰਾ, ਧਵਲ ਕੁਲਕਰਨੀ ਉਮੇਸ਼ ਯਾਦਵ ਅਤੇ ਹਾਰਦਿਕ ਪਾਂਡੇ।
ਨਿਊਜ਼ੀਲੈਂਡ: ਕਪਤਾਨ ਕੇਨ ਵਿਲੀਅਮਸਨ, ਕੋਰੀ ਐਂਡਰਸਨ, ਟਰੈਂਟ ਬੋਲਟ, ਡਗ ਬਰੇਸਵੈੱਲ, ਇੰਟਨ ਡੇਵਸਿਚ, ਮਾਰਟਿਨ ਗੁਪਿਟਲ, ਟੌਮ ਲੈਥਮ, ਮੈੱਟ ਹੈਨਰੀ, ਜੇਮਜ਼ ਨੀਸ਼ਮ, ਲਿਊਕ ਰੋਚੀ, ਮਿਸ਼ੇਲ ਸੈਂਟਨਰ, ਈਸ਼ ਸੋਢੀ, ਰੋਸ ਟੇਲਰ, ਬੀਜੇਬਾਟਲਿੰਗ ਅਤੇ ਟਿਮ ਸਾਊਥੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article