PUNJABMAILUSA.COM

ਭਾਰਤ ਨੂੰ ਆਪਣੀ ਹੀ ਧਰਤੀ ‘ਤੇ ਆਸਟ੍ਰੇਲੀਆ ਹੱਥੋਂ ਕਰਾਰੀ ਮਾਤ

ਭਾਰਤ ਨੂੰ ਆਪਣੀ ਹੀ ਧਰਤੀ ‘ਤੇ ਆਸਟ੍ਰੇਲੀਆ ਹੱਥੋਂ ਕਰਾਰੀ ਮਾਤ

ਭਾਰਤ ਨੂੰ ਆਪਣੀ ਹੀ ਧਰਤੀ ‘ਤੇ ਆਸਟ੍ਰੇਲੀਆ ਹੱਥੋਂ ਕਰਾਰੀ ਮਾਤ
March 14
05:30 2019

ਨਵੀਂ ਦਿੱਲੀ, 14 ਮਾਰਚ (ਪੰਜਾਬ ਮੇਲ)- ਆਪਣੀ ਹੀ ਧਰਤੀ ‘ਤੇ ਭਾਰਤ ਨੂੰ ਆਸਟ੍ਰੇਲੀਆ ਹੱਥੋਂ ਕਰਾਰੀ ਮਾਤ ਸਹਿਣੀ ਪਈ। ਪੰਜ ਇੱਕ ਦਿਨਾ ਮੈਚਾਂ ਦੀ ਲੜੀ ਦੇ ਆਖ਼ਰੀ ਮੁਕਾਬਲੇ ਵਿੱਚ ਆਸਟ੍ਰੇਲੀਆ ਨੇ ਭਾਰਤ ਨੂੰ 35 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ ਮਹਿਮਾਨ ਟੀਮ ਨੇ ਲੜੀ ‘ਤੇ 3-2 ਨਾਲ ਕਬਜ਼ਾ ਵੀ ਕਰ ਲਿਆ, ਜੋ ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਲਈ ਆਖ਼ਰੀ ਕੌਮਾਂਤਰੀ ਲੜੀ ਸੀ ਅਤੇ ਖਾਸੀ ਅਹਿਮੀਅਤ ਵੀ ਰੱਖਦੀ ਸੀ। ਟੀਮ ਦੇ ਅਜਿਹੇ ਪ੍ਰਦਰਸ਼ਨ ਤੋਂ ਬਾਅਦ ਚੋਣਕਾਰਾਂ ‘ਤੇ ਸਵਾਲ ਵੀ ਉੱਠਣ ਲੱਗੇ ਹਨ।
ਪੰਜ ਇੱਕ ਦਿਨਾਂ ਮੈਚਾਂ ਦੀ ਲੜੀ ਦਾ ਆਖਰੀ ਮੈਚ ਦਿੱਲੀ ਦੇ ਫ਼ਿਰੋਜਸ਼ਾਹ ਕੋਟਲਾ ਮੈਦਾਨ ‘ਚ ਖੇਡਿਆ ਗਿਆ, ਜਿੱਥੇ ਭਾਰਤੀ ਟੀਮ ਆਸਟ੍ਰੇਲੀਆ ਵੱਲੋਂ ਨੌਂ ਵਿਕਟਾਂ ਦੇ ਨੁਕਸਾਨ ‘ਤੇ ਦਿੱਤੇ ਗਏ 273 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਵਿੱਚ ਅਸਫਲ ਰਹੀ ਅਤੇ ਮੈਚ ਦੀ ਆਖ਼ਰੀ ਗੇਂਦ ‘ਤੇ ਪੂਰੀ ਟੀਮ ਹੀ ਆਊਟ ਹੋ ਗਈ। ਅੱਜ ਦੇ ਮੈਚ ਵਿੱਚ ਗੇਂਦਬਾਜ਼ੀ ਅੰਸ਼ਕ ਅਤੇ ਬੱਲੇਬਾਜ਼ੀ ਪੂਰੀ ਤਰ੍ਹਾਂ ਫੇਲ੍ਹ ਰਹੀ।
ਭਾਰਤੀ ਗੇਂਦਬਾਜ਼ਾਂ ਵਿੱਚ ਭੁਵਨੇਸ਼ਵਰ ਕੁਮਾਰ ਨੇ 48 ਦੌੜਾਂ ਦੇ ਕੇ ਤਿੰਨ ਵਿਕਟਾਂ ਝਟਕਾਈਆਂ ਅਤੇ ਮੁਹੰਮਦ ਸ਼ਮੀ ਅਤੇ ਰਵਿੰਦਰ ਜਡੇਜਾ ਨੇ ਕ੍ਰਮਵਾਰ 57 ਤੇ 45 ਦੌੜਾਂ ਦੇ ਕੇ ਦੋ-ਦੋ ਖਿਡਾਰੀਆਂ ਨੂੰ ਆਊਟ ਕੀਤਾ। ਸਭ ਤੋਂ ਮਹਿੰਗੇ ਗੇਂਦਬਾਜ਼ ਕੁਲਦੀਪ ਯਾਦਵ ਰਹੇ ਜਿਨ੍ਹਾਂ 74 ਦੌੜਾਂ ਦੇ ਕੇ ਇੱਕ ਵਿਕਟ ਹੀ ਹਾਸਲ ਕੀਤੀ।
ਢਿੱਲੀ ਗੇਂਦਬਾਜ਼ੀ ਤੋਂ ਮਗਰੋਂ ਭਾਰਤੀ ਬੱਲੇਬਾਜ਼ਾਂ ਨੇ ਕਮਜ਼ੋਰ ਖੇਡ ਦਾ ਮੁਜ਼ਾਹਰਾ ਕੀਤਾ। ਪੌਣੇ 300 ਦੌੜਾਂ ਬਣਾਉਣ ਵਿੱਚ ਪੂਰੀ ਭਾਰਤੀ ਟੀਮ ਤਾਸ਼ ਦੇ ਪੱਤਿਆਂ ਵਾਂਗ ਵਿਛ ਗਈ ਅਤੇ ਸਿਰਫ ਰੋਹਿਤ ਸ਼ਰਮਾ ਨੇ ਅਰਧ ਸੈਂਕੜਾ ਲਾਇਆ। ਸਲਾਮੀ ਅਤੇ ਅਗਲੇ ਕ੍ਰਮ ਦੇ ਬੱਲੇਬਾਜ਼ਾਂ ਦੇ ਫੇਲ੍ਹ ਹੋਣ ਮਗਰੋਂ ਮੱਧ ਕਰਮ ਦੇ ਬੱਲੇਬਾਜ਼ਾਂ ਕੇਦਾਰ ਜਾਧਵ ਅਤੇ ਭੁਵਨੇਸ਼ਵਰ ਕੁਮਾਰ ਨੇ ਟੀਮ ਨੂੰ ਸ਼ਰਮਨਾਕ ਹਾਰ ਤੋਂ ਬਚਾ ਲਿਆ। ਜਾਧਵ ਨੇ 57 ਗੇਂਦਾਂ ਵਿੱਚ 44 ਅਤੇ ਭੁਵਨੇਸ਼ਵਰ ਨੇ 54 ਗੇਂਦਾਂ ਵਿੱਚ 46 ਦੌੜਾਂ ਬਣਾਈਆਂ ਅਤੇ ਟੀਮ ਦਾ ਸਕੋਰ 200 ਤੋਂ ਪਾਰ ਪਹੁੰਚਾਇਆ। ਦੋਵਾਂ ਦੇ ਪੈਵੇਲੀਅਨ ਪਰਤਦਿਆਂ ਹੀ ਅਗਲੇ ਖਿਡਾਰੀ ਵੀ ਮਗਰੇ ਹੀ ਤੁਰ ਪਏ ਅਤੇ ਪੂਰੀ ਟੀਮ 237 ਦੌੜਾਂ ਬਣਾ ਕੇ ਆਊਟ ਹੋ ਗਈ। ਉੱਧਰ, ਆਸਟ੍ਰੇਲੀਆ ਨੇ ਚੰਗੀ ਬੱਲੇਬਾਜ਼ੀ ਤੇ ਗੇਂਦਬਾਜ਼ੀ ਦਾ ਮੁਜ਼ਾਹਰਾ ਕੀਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਆਸਟ੍ਰੇਲੀਆ ਲਈ ਲਾਹੇਵੰਦ ਰਿਹਾ ਅਤੇ ਸਲਾਮੀ ਬੱਲੇਬਾਜ਼ ਉਸਮਾਨ ਖ਼ਵਾਜ਼ਾ ਨੇ ਸ਼ਾਨਦਾਰ ਸੈਂਕੜਾ ਲਾਇਆ ਅਤੇ ਪੀਟਰ ਹੈਂਡਸਕੌਂਬ ਨੇ ਵੀ 52 ਦੌੜਾਂ ਦੀ ਪਾਰੀ ਖੇਡੀ। ਹਾਲਾਂਕਿ, ਹੋਰ ਖਿਡਾਰੀ ਬਹੁਤਾ ਵੱਡਾ ਸਕੋਰ ਤਾਂ ਨਹੀਂ ਬਣਾ ਸਕੇ ਪਰ ਥੋੜ੍ਹੇ-ਥੋੜ੍ਹੋ ਯੋਗਦਾਨ ਨਾਲ ਸਕੋਰ 272 ਤਕ ਲੈ ਗਏ ਸਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

Read Full Article
    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article