PUNJABMAILUSA.COM

ਭਾਰਤ ਨੂੰ ਰੂਸ ਨਾਲ ਐਸ400 ਮਿਜ਼ਾਈਲ ਸਿਸਟਮ ਦੀ ਡੀਲ ਪਵੇਗੀ ਮਹਿੰਗੀ : ਟਰੰਪ

 Breaking News

ਭਾਰਤ ਨੂੰ ਰੂਸ ਨਾਲ ਐਸ400 ਮਿਜ਼ਾਈਲ ਸਿਸਟਮ ਦੀ ਡੀਲ ਪਵੇਗੀ ਮਹਿੰਗੀ : ਟਰੰਪ

ਭਾਰਤ ਨੂੰ ਰੂਸ ਨਾਲ ਐਸ400 ਮਿਜ਼ਾਈਲ ਸਿਸਟਮ ਦੀ ਡੀਲ ਪਵੇਗੀ ਮਹਿੰਗੀ : ਟਰੰਪ
October 11
22:45 2018

ਵਾਸ਼ਿੰਗਟਨ, 11 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਰੂਸ ਨਾਲ ਐਸ-400 ਮਿਜ਼ਾਈਲ ਡਿਫੈਂਸ ਸਿਸਟਮ ਦੀ ਡੀਲ ਕਰਕੇ ਭਾਰਤ ਨੇ ਵੱਡੀ ਗਲਤੀ ਕੀਤੀ। ਇਹ ਅਮਰੀਕਾਜ਼ ਐਡਵਰਸਰੀਜ਼ ਥਰੂ ਸੈਂਕਸ਼ੰਜ਼ ਐਕਟ (ਕਾਟਸਾ) ਦੀ ਉਲੰਘਣਾ ਹੈ। ਜਿਸ ਦਾ ਨਤੀਜਾ ਭਾਰਤ ਨੂੰ ਭੁਗਤਣਾ ਪਵੇਗਾ। ਕਾਟਸਾ ਦੇ ਤਹਿਤ ਰੂਸ ਨਾਲ ਮਿਜ਼ਾਈਲ ਡੀਲ ‘ਤੇ ਭਾਰਤ ਨੂੰ ਅਮਰੀਕੀ ਪਾਬੰਦੀਆਂ ਤੋਂ ਛੋਟ ਦੇਣ ਦਾ ਅਧਿਕਾਰ ਸਿਰਫ ਟਰੰਪ ਦੇ ਕੋਲ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਪਿਛਲੇ ਹਫ਼ਤੇ ਭਾਰਤ ਆਏ ਸੀ। ਇਸ ਦੌਰਾਨ ਦੋਵੇਂ ਦੇਸ਼ਾਂ ਦੇ ਵਿਚ ਐਸ-400 ਮਿਜ਼ਾਈਲ ਡਿਫੈਂਸ ਸਿਸਟਮ ਦੀ ਡੀਲ ਫਾਈਨਲ ਹੋਈ ਸੀ। ਇਸ ਨੂੰ ਲੈ ਕੇ ਟਰੰਪ ਨੇ ਕਿਹਾ ਕਿ ਭਾਰਤ ਨੂੰ ਇਸ ਦਾ ਨਤੀਜਾ ਛੇਤੀ ਪਤਾ ਚਲ ਜਾਵੇਗਾ। ਟਰੰਪ ਨੇ ਇਹ ਵੀ ਕਿਹਾ ਕਿ ਈਰਾਨ ਨਾਲ 4 ਨਵੰਬਰ ਤੋਂ ਬਾਅਦ ਤੇਲ ਦਰਾਮਦ ਜਾਰੀ ਰੱਖਣ ਵਾਲੇ ਦੇਸ਼ਾਂ ਨੂੰ ਵੀ ਅਮਰੀਕਾ ਦੀ ਨਰਾਜ਼ਗੀ ਦਾ ਸਾਹਮਣਾ ਕਰਨਾ ਪਵੇਗਾ। ਰੱਖਿਆ ਮਾਹਰਾਂ ਨੇ ਸ਼ੱਕ ਜਤਾਇਆ ਕਿ ਰੂਸ ਨਾਲ ਮਿਜ਼ਾਈਲ ਡੀਲ ਤੋਂ ਬਾਅਦ ਭਾਰਤ ਨੂੰ ਕਾਟਸਾ ਦੇ ਤਹਿਤ ਅਮਰੀਕੀ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਮਰੀਕਾ ਵਿਚ ਮੌਜੂਦ ‘ਫਰੈਂਡਸ ਆਫ਼ ਇੰਡੀਆ’ ਨੂੰ ਉਮੀਦ ਹੈ ਕਿ ਰਾਸ਼ਟਰਪਤੀ ਟਰੰਪ ਭਾਰਤ ਨੂੰ ਛੋਟ ਦੇ ਸਕਦੇ ਹਨ, ਕਿਉਂਕਿ ਉਹ ਭਾਰਤ ਨੂੰ ਮਹੱਤਵਪੂਰਣ ਰੱਖਿਆ ਸਾਂਝੇਦਾਰ ਮੰਨਦੇ ਹਨ। ਅਮਰੀਕਾ ਦਾ ਇਹ ਐਕਟ ਟਰੰਪ ਪ੍ਰਸ਼ਾਸਨ ਨੂੰ ਰੂਸ, ਈਰਾਨ ਅਤੇ ਉਤਰ ਕੋਰੀਆ ਦੇ ਖ਼ਿਲਾਫ਼ ਆਰਥਿਕ ਅਤੇ ਸਿਆਸੀ ਪਾਬੰਦੀਆਂ ਦੇ ਜ਼ਰੀਏ ਉਨ੍ਹਾਂ ਨਿਸ਼ਾਨਾ ਬਣਾਉਣ ਦੀ ਤਾਕਤ ਦਿੰਦਾ ਹੈ। ਅਮਰੀਕਾ ਨੇ ਹਾਲ ਹੀ ਵਿਚ ਕਾਟਸਾ ਦਾ ਇਸਤੇਮਾਲ ਕਰਕੇ ਚੀਨ ਦੀ ਰੱਖਿਆ ਕੰਪਨੀਆਂ ‘ਤੇ ਪਾਬੰਦੀ ਲਗਾਈ ਸੀ। ਸੂਤਰਾਂ ਦਾ ਕਹਿਣਾ ਹੈ ਕਿ ਰੱਖਿਆ ਮੰਤਰੀ ਜੇਮਸ ਮੈਟਿਸ ਅਤੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਕਾਟਸਾ ਦੇ ਤਹਿਤ ਭਾਰਤ ਨੂੰ ਛੋਟ ਦੇਣ ‘ਤੇ ਜ਼ੋਰ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article