PUNJABMAILUSA.COM

ਭਾਰਤ-ਨੇਪਾਲ ਸਰਹੱਦ ਤੋਂ ਅਮਰੀਕਨ ਮਰੀਨ ਕਮਾਂਡੋ ਕਾਬੂ

ਭਾਰਤ-ਨੇਪਾਲ ਸਰਹੱਦ ਤੋਂ ਅਮਰੀਕਨ ਮਰੀਨ ਕਮਾਂਡੋ ਕਾਬੂ

ਭਾਰਤ-ਨੇਪਾਲ ਸਰਹੱਦ ਤੋਂ ਅਮਰੀਕਨ ਮਰੀਨ ਕਮਾਂਡੋ ਕਾਬੂ
March 23
10:25 2018

ਨਵੀਂ ਦਿੱਲੀ, 23 ਮਾਰਚ (ਪੰਜਾਬ ਮੇਲ)- ਬਿਹਾਰ ਦੇ ਮਧੁਬਨੀ ਜ਼ਿਲ੍ਹੇ ਵਿਚ ਭਾਰਤ-ਨੇਪਾਲ ਕੌਮਾਂਤਰੀ ਸਰਹੱਦ ਤੋਂ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਇੱਕ ਅਮਰੀਕੀ ਮਰੀਨ ਕਮਾਂਡੋ ਨੂੰ ਕਾਬੂ ਕੀਤਾ ਹੈ। 50 ਸਾਲ ਦਾ ਇਹ ਕਮਾਂਡੋ ਇਲਾਕੇ ਵਿਚ ਸ਼ੱਕੀ ਤੌਰ ‘ਤੇ ਘੁੰਮ ਰਿਹਾ ਸੀ। ਬੁਲਾਰੇ ਨੇ ਦੱਸਿਆ ਕਿ ਅਮਰੀਕੀ ਕਮਾਂਡੋ ਡੇਵਿਡ ਨੂੰ 19 ਮਾਰਚ ਦੀ ਰਾਤ ਵੇਲੇ ਕਾਬੂ ਕੀਤਾ ਗਿਆ। ਖੁਫ਼ੀਆ ਬਿਉਰੋ ਰਾਅ ਤੇ ਸਥਾਨਕ ਪੁਲਿਸ ਦੇ ਜਵਾਨ ਉਸ ਕੋਲੋਂ ਪੁਛਗਿੱਛ ਕਰ ਰਹੇ ਹਨ।ਮਧੁਬਨੀ ਜ਼ਿਲ੍ਹੇ ਦੇ ਜੈਨਗਰ ਇਲਾਕੇ ਵਿਚ ਸਥਿਤ ਖੋਉਨਾ ਸਰਹੱਦੀ ਚੌਕੀ ਦੇ ਨੇੜੇ ਐਸਐਸਪੀ ਦੇ ਜਵਾਨਾਂ ਨੇ ਡੇਵਿਡ ਨੁੰ ਫੜਿਆ। ਉਸ ਦੇ ਕੋਲ ਤੋਂ 1919 ਅਮਰੀਕੀ ਡਾਲਰ, ਇੱਕ ਕੰਪਾਸ ਅਤੇ ਪਛਾਣ ਪੱਤਰ ਬਰਾਮਦ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਡੇਵਿਡ ਨੂੰ ਬਾਅਦ ਵਿਚ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਬੁਲਾਰੇ ਨੇ ਇਹ ਵੀ ਦੱਸਿਆ ਕਿ ਮੁਢਲੀ ਪੁਛਗਿੱਛ ਵਿਚ ਡੇਵਿਡ ਨੇ ਦੱਸਿਆ ਕਿ ਉਹ ਅਮਰੀਕਾ ਦਾ ਨਾਗਰਿਕ ਹੈ ਅਤੇ ਉਸ ਨੇ ਨੇਪਾਲ ਦਾ ਵੀਜ਼ਾ ਦਿਖਾਇਆ ਜਿਸ ਦੀ ਮਿਆਦ 12 ਅਪ੍ਰੈਲ ਤੱਕ ਹੈ।
ਉਨ੍ਹਾਂ ਨੇ ਦੱਸਿਆ ਕਿ ਖੁਫ਼ੀਆ ਬਿਉਰੋ ਆਈਬੀ ਤੇ ਰਿਸਰਚ ਐਂਡ ਐਨਾਲੀਸਿਸ ਵਿੰਗ ਰਾਅ ਸਮੇਤ ਸੁਰੱਖਿਆ ਏਜੰਸੀਆਂ ਦੁਆਰਾ ਕੀਤੀ ਗਈ ਪੁਛਗਿੱਛ ਰਾਹੀਂ ਪਤਾ ਚਲਿਆ ਕਿ ਉਹ 26 ਅਕਤੂਬਰ 2017 ਨੂੰ ਭਾਰਤ ਆਇਆ ਸੀ ਅਤੇ 17 ਜਨਵਰੀ ਨੂੰ ਉਸ ਨੂੰ ਦੇਸ਼ ਛੱਡਣ ਲਈ ਕਿਹਾ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਉਸ ਦਾ ਵੀਜ਼ਾ ਰੱਦ ਕਰ ਦਿੱਤਾ ਗਿਆ ਸੀ। ਹੁਣ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਉਸ ਸਮੇਂ ਡੇਵਿਡ ਨੂੰ ਕਿਉਂ ਡਿਪੋਰਟ ਕੀਤਾ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਡੇਵਿਡ ਮੂਲ ਤੌਰ ‘ਤੇ ਦੱਖਣੀ ਕੋਰੀਆ ਦਾ ਰਹਿਣ ਵਾਲਾ ਹੈ ਲੇਕਿਨ ਉਹ 1998 ਵਿਚ ਅਮਰੀਕਾ ਵਿਚ ਵਸ ਗਿਆ ਸੀ।
ਉਨ੍ਹਾਂ ਦੱਸਿਆ ਕਿ ਡੇਵਿਡ ਨੇ ਇਹ ਦਾਅਵਾ ਕੀਤਾ ਹੈ ਕਿ ਦਿੱਲੀ ਤੋਂ ਉਹ ਦੱਖਣੀ ਕੋਰੀਆ ਚਲਾ ਗਿਆ ਸੀ ਅਤੇ 12 ਮਾਰਚ ਨੂੰ ਉਹ ਨੇਪਾਲ ਆਇਆ। ਬੁਲਾਰੇ ਨੇ ਦੱਸਿਆ ਕਿ ਉਸ ਦਾ ਬਿਆਨ ਵਿਵਾਦਮਈ ਹੈ ਕਿਉਂਕਿ ਉਸ ਦੇ ਕੋਲ ਟਿਕਟ ਅਤੇ ਬੋਰਡਿੰਗ ਪਾਸ ਤਾਂ ਹੈ ਲੇਕਿਨ ਉਸ ਦੇ ਪਾਸਪੋਰਟ ‘ਤੇ ਇਸ ਦੀ ਸੂਚਨਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਨੇਪਾਲ ਪੁੱਜਣ ਤੋਂ ਬਾਅਦ ਉਸ ਦੇ ਮੁਤਾਬਕ ਉਸ ਨੇ ਦੇਸ਼ ਦਾ ਦੌਰਾ ਕੀਤਾ ਅਤੇ ਜਦ ਉਹ ਜਨਕਪੁਰ ਅਤੇ ਆਸ ਪਾਸ ਦੇ ਪਿੰਡ ਦੇ ਦੌਰੇ ‘ਤੇ ਸੀ ਤਾਂ ਐਸਐਸਬੀ ਦੇ ਜਵਾਨਾਂ ਨੇ ਉਸ ਨੂੰ ਫੜ ਲਿਆ। ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਡਿਪੋਰਟ ਕੀਤੇ ਜਾਣ ਦੇ ਬਾਵਜੂਦ ਉਸ ਦਾ ਦੇਰ ਰਾਤ ਭਾਰਤ ਖੇਤਰ ਵਿਚ ਐਂਟਰ ਕਰਨਾ ਹੈਰਾਨੀਜਨਕ ਹੈ । ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਖੁਫ਼ੀਆ ਏਜੰਸੀਆਂ ਅਮਰੀਕੀ ਅੰਬੈਸੀ ਤੋਂ ਉਸ ਦੇ ਬਾਰੇ ਵਿਚ ਜਾਣਕਾਰੀ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article