PUNJABMAILUSA.COM

ਭਾਰਤ ਨੇ ਅਮਰੀਕਾ ਦੇ ਐਚ 1 ਬੀ ਅਤੇ ਐਲ 1 ਵੀਜਾ ਫੀਸ ‘ਚ ਵਾਧੇ ਨੂੰ ਭੇਦਭਾਵਪੂਰਨ ਦੱਸਿਆ

ਭਾਰਤ ਨੇ ਅਮਰੀਕਾ ਦੇ ਐਚ 1 ਬੀ ਅਤੇ ਐਲ 1 ਵੀਜਾ ਫੀਸ ‘ਚ ਵਾਧੇ ਨੂੰ ਭੇਦਭਾਵਪੂਰਨ ਦੱਸਿਆ

ਭਾਰਤ ਨੇ ਅਮਰੀਕਾ ਦੇ ਐਚ 1 ਬੀ ਅਤੇ ਐਲ 1 ਵੀਜਾ ਫੀਸ ‘ਚ ਵਾਧੇ ਨੂੰ ਭੇਦਭਾਵਪੂਰਨ ਦੱਸਿਆ
April 15
03:52 2016

jaitley
ਵਾਸ਼ਿੰਗਟਨ, 14 ਅਪਰੈਲ (ਪੰਜਾਬ ਮੇਲ)- ਭਾਰਤ ਨੇ ਇਹ ਕਹਿੰਦੇ ਹੋਏ ਅਮਰੀਕੀ ਸਰਕਾਰ ਵੱਲੋਂ ਵੀਜਾ ਫੀਸ ਵਿਚ ਵਾਧੇ ਉੱਤੇ ਚਿੰਤਾ ਪ੍ਰਗਟ ਕੀਤੀ ਹੈ ਕਿ ਇਹ ਭੇਦਭਾਵਪੂਰਨ ਹੈ ਅਤੇ ਵੱਡੇ ਪੈਮਾਨੇ ਉੱਤੇ ਭਾਰਤੀ ਆਈ ਟੀ ਪੇਸ਼ੇਵਰਾਂ ਨੂੰ ਪ੍ਰਭਾਵਿਤ ਕਰਦੀ ਹੈ। ਅਮਰੀਕੀ ਵਪਾਰ ਪ੍ਰਤੀਨਿਧੀ ਅੰਬੈਸਡਰ ਮਾਈਕਲ ਫਰੋਮੈਨ ਨਲਾ ਦੁਵੱਲੀ ਬੈਠਕ ਵਿਚ ਵਿੱਤ ਮੰਤਰੀ ਅਰੁਣ ਜੇਲਟੀ ਨੇ ਅਮਰੀਕਾ ਵਿਚ ਕੰਮ ਕਰ ਰਹੇ ਭਾਰਤੀਆਂ ਲਈ ਲਾਭਕਾਰੀ ਟੋਟਲਾਈਜੇਸ਼ਨ ਐਗਰੀਮੈਂਟ ਨੂੰ ਛੇਤੀ ਪੂਰਾ ਕਰਨ ਦੀ ਲੋੜ ਉੱਤੇ ਵੀ ਜ਼ੋਰ ਦਿੱਤਾ। ਜੇਟਲੀ ਨੇ ਐਚ 1ਬੀ ਅਤੇ ਐਲ 1 ਵੀਜਾ ਫੀਸ ਵਧਾਉਣ ਉੱਤੇ ਭਾਰਤ ਵੱਲੋਂ ਚਿੰਤਾ ਪ੍ਰਗਟ ਕੀਤੀ ਹੈ। ਜੇਟਲੀ ਨੇ ਕਿਹਾ ਕਿ ਇਹ ਵੀਜਾ ਫੀਸ ਵਿਚ ਵਾਧਾ ਕੇਵਲ ਭਾਰਤੀ ਕੰਪਨੀਆਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਹੈ। ਉਨ੍ਹਾਂ ਨੇ ਅਮਰੀਕਾ ਨਾਲ ਟੋਟਲਾਈਜੇਸ਼ਨ ਐਗਰੀਮੈਂਟ ਛੇਤੀ ਹੀ ਪੂਰਾ ਕਰਨ ਨੂੰ ਲੈ ਕੇ ਭਾਰਤ ਦੀ ਉਤਸੁਕਤਾ ਪ੍ਰਗਟ ਕੀਤੀ ਹੈ। ਇਕ ਰਿਪੋਰਟ ਮੁਤਾਬਕ ਪਿਛਲੇ ਦਹਾਕੇ ਵਿਚ ਭਾਰਤੀ ਪੇਸ਼ੇਵਰਾਂ ਨੇ ਅਮਰੀਕੀ ਸਮਾਜਿਕ ਸੁਰੱਖਿਆ ਨੂੰ 25 ਅਰਬ ਡਾਲਰ ਦਾ ਯੋਗਦਾਨ ਦਿੱਤਾ ਸੀ, ਜਿਨ੍ਹਾਂ ਦੇ ਬਦਲੇ ਉਨ੍ਹਾਂ ਨੂੰ ਕੁਝ ਵੀ ਹਾਸਿਲ ਨਹੀਂ ਹੋਇਆ। ਟੋਟਲਾਈਜੇਸ਼ਨ ਐਗਰੀਮੈਂਟ ਤਹਿਤ ਸਮਾਜਿਕ ਸੁਰੱਖਿਆ ਟੈਕਸ ਨੂੰ ਲੈ ਕੇ ਆਮਦਨ ਉੱਤੇ ਦੋਹਰੇ ਟੈਕਸ ਤੋਂ ਬਚਣ ਲਈ ਅਮਰੀਕਾ ਕੁਝ ਦੇਸ਼ਾਂ ਨਾਲ ਸਮਝੌਤੇ ਕਰ ਰਿਹਾ ਹੈ। ਇਸ ਤਹਿਤ ਦੋਵੇਂ ਦੇਸ਼ਾਂ ਦੇ ਪੇਸ਼ੇਵਰ ਜਦੋਂ ਘੱਟ ਸਮੇਂ ਲਈ ਇਕ-ਦੂਜੇ ਦੇ ਦੇਸ਼ਾਂ ਵਿਚ ਕੰਮ ਕਰਨ ਲਈ ਜਾਣਗੇ ਤਾਂ ਉੱਥੇ ਉਨ੍ਹਾਂ ਨੂੰ ਸਮਾਜਿਕ ਸੁਰੱਖਿਆ ਟੈਕਸ ਨਹੀਂ ਦੇਣਾ ਪਵੇਗਾ। ਇੱਥੇ ਵਰਣਨਯੋਗ ਹੈ ਕਿ ਅਮਰੀਕਾ ਨੇ ਐਚ1-ਬੀ ਅਤੇ ਐਲ1-ਬੀ ਵੀਜ਼ਾ ਦੀ ਫੀਸ ਦੁੱਗਣੀ ਕਰ ਦਿੱਤੀ ਹੈ। ਐਚ1-ਬੀ ਵੀਜਾ ਦੀ ਫੀਸ ਵਧਾ ਕੇ 4000 ਡਾਲਰ ਅਤੇ ਐਲ1-ਬੀ ਵੀਜ਼ਾ ਦੀ ਫੀਸ ਵਧਾ ਕੇ 4500 ਡਾਲਰ ਕਰ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਰੱਖਿਆ ਵਿਭਾਗ ਦੀ ਟ੍ਰੰਪ ਦੇ ਅਸਤੀਫੇ ਦੀ ਮੰਗ ‘ਤੇ ‘ਮੋਹਰ’!

ਰੱਖਿਆ ਵਿਭਾਗ ਦੀ ਟ੍ਰੰਪ ਦੇ ਅਸਤੀਫੇ ਦੀ ਮੰਗ ‘ਤੇ ‘ਮੋਹਰ’!

Read Full Article
    ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

Read Full Article
    ਸ਼ੂਟਰ ਨੇ ਆਪਣੀ ਪਤਨੀ ਨੂੰ ਮਾਰ ਕੇ ਘਰ ਦੇ ਫਰਸ਼ ਥੱਲੇ ਦਫਨਾਇਆ

ਸ਼ੂਟਰ ਨੇ ਆਪਣੀ ਪਤਨੀ ਨੂੰ ਮਾਰ ਕੇ ਘਰ ਦੇ ਫਰਸ਼ ਥੱਲੇ ਦਫਨਾਇਆ

Read Full Article
    ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

Read Full Article
    ਐਚ-1ਬੀ ਵੀਜ਼ਿਆਂ ਉਤੇ ਪਾਬੰਦੀਆਂ ਵਾਲਾ ਬਿੱਲ ਪਾਸ

ਐਚ-1ਬੀ ਵੀਜ਼ਿਆਂ ਉਤੇ ਪਾਬੰਦੀਆਂ ਵਾਲਾ ਬਿੱਲ ਪਾਸ

Read Full Article
    ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

ਗੁਰਜਤਿੰਦਰ ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

Read Full Article
    ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

Read Full Article
    ਏੇ.ਜੀ.ਪੀ.ਸੀ. ਨੇ ਗੁਰਬਾਣੀ ਤੋਂ ਸੇਧ ਲੈ ਕੇ ਤਿਆਰ ਕੀਤੇ ਦਸਤਾਵੇਜ਼ ਲਈ ਯੂ.ਐੱਨ. ਦਾ ਕੀਤਾ ਧੰਨਵਾਦ

ਏੇ.ਜੀ.ਪੀ.ਸੀ. ਨੇ ਗੁਰਬਾਣੀ ਤੋਂ ਸੇਧ ਲੈ ਕੇ ਤਿਆਰ ਕੀਤੇ ਦਸਤਾਵੇਜ਼ ਲਈ ਯੂ.ਐੱਨ. ਦਾ ਕੀਤਾ ਧੰਨਵਾਦ

Read Full Article
    ਵੈਟਰਨਸ ਡੇਅ ਪਰੇਡ ਦੌਰਾਨ ਸਿੱਖਾਂ ਦਾ ਫਲੋਟ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

ਵੈਟਰਨਸ ਡੇਅ ਪਰੇਡ ਦੌਰਾਨ ਸਿੱਖਾਂ ਦਾ ਫਲੋਟ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

Read Full Article