PUNJABMAILUSA.COM

ਭਾਰਤ ਨੇ ਪਹਿਲੀ ਵਾਰ ਨਿਊਜ਼ੀਲੈਂਡ ‘ਚ ਜਿੱਤਿਆ ਟੀ-20 ਮੈਚ

ਭਾਰਤ ਨੇ ਪਹਿਲੀ ਵਾਰ ਨਿਊਜ਼ੀਲੈਂਡ ‘ਚ ਜਿੱਤਿਆ ਟੀ-20 ਮੈਚ

ਭਾਰਤ ਨੇ ਪਹਿਲੀ ਵਾਰ ਨਿਊਜ਼ੀਲੈਂਡ ‘ਚ ਜਿੱਤਿਆ ਟੀ-20 ਮੈਚ
February 08
10:24 2019

ਆਕਲੈਂਡ, 8 ਫਰਵਰੀ ਪੰਜਾਬ ਮੇਲ – ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਸੀਰੀਜ਼ ਦੇ ਦੂਜੇ ਟੀ-20 ਮੈਚ ਨੂੰ ਭਾਰਤ ਨੇ 7 ਵਿਕਟਾਂ ਨਾਲ ਜਿੱਤ ਲਿਆ ਹੈ। ਇਸ ਜਿੱਤ ਦੇ ਨਾਲ ਹੀ ਮੌਜੂਦਾ ਸੀਰੀਜ਼ ਦਾ ਸਕੋਰ ਭਾਰਤ ਨੇ 1-1 ਨਾਲ ਬਰਾਬਰ ਕਰ ਦਿੱਤਾ ਹੈ। ਇਸ ਮੈਚ ‘ਚ ਭਾਰਤ ਦੀ ਜਿੱਤ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਰੋਹਿਤ ਸ਼ਰਮਾ ਅਤੇ ਕਰੁਣਾਲ ਪੰਡਯਾ ਹਨ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਇਤਿਹਾਸ ਰਚ ਦਿੱਤਾ ਹੈ। ਇਹ ਨਿਊਜ਼ੀਲੈਂਡ ਦੀ ਧਰਤੀ ‘ਤੇ ਭਾਰਤ ਦੀ ਪਹਿਲਾ ਟੀ-20 ਜਿੱਤ ਰਹੀ। ਇਸ ਤੋਂ ਪਹਿਲਾਂ ਭਾਰਤੀ ਟੀਮ ਕਦੀ ਵੀ ਨਿਊਜ਼ੀਲੈਂਡ ਦੀ ਧਰਤੀ ‘ਤੇ ਕੋਈ ਵੀ ਟੀ-20 ਮੈਚ ਨਹੀਂ ਜਿੱਤ ਸਕੀ ਸੀ। ਅੱਜ ਦੇ ਮੈਚ ਤੋਂ ਪਹਿਲਾਂ ਭਾਰਤੀ ਟੀਮ ਨੇ ਨਿਊਜ਼ੀਲੈਂਡ ਦੀ ਧਰਤੀ ‘ਤੇ ਤਿੰਨ ਟੀ-20 ਮੈਚ ਖੇਡੇ ਸਨ ਅਤੇ ਇਨ੍ਹਾਂ ਤਿੰਨ ਮੈਚਾਂ ‘ਚ ਟੀਮ ਨੂੰ ਹਾਰ ਦਾ ਸਾਹਮਣਾ ਵੀ ਕਰਨਾ ਪਿਆ ਸੀ।
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 3 ਟੀ-20 ਮੈਚਾਂ ਦੀ ਸੀਰੀਜ਼ ਦੇ ਦੂਜੇ ਮੈਚ ‘ਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ । ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 158 ਦੌੜਾਂ ਬਣਾਈਆਂ। ਇਸ ਤਰ੍ਹਾਂ ਉਸ ਨੇ ਭਾਰਤ ਨੂੰ ਜਿੱਤ ਲਈ 159 ਦੌੜਾਂ ਦਾ ਟੀਚਾ ਦਿੱਤਾ ਹੈ। ਨਿਊਜ਼ੀਲੈਂਡ ਤੋਂ ਮਿਲੇ 159 ਦੌੜਾਂ ਦਾ ਪਿੱਛਾ ਕਰਦੇ ਹੋਏ ਭਾਰਤ ਨੇ ਮੈਚ ਨੂੰ ਭਾਰਤ ਨੇ 7 ਵਿਕਟਾਂ ਨਾਲ ਜਿੱਤ ਲਿਆ ਹੈ।
ਮੈਚ ਦੌਰਾਨ ਟੀਮ ਦੇ ਕਪਤਾਨ ਰੋਹਿਤ ਸ਼ਰਮਾ 50 ਦੌੜਾਂ ਦਾ ਸ਼ਾਨਦਾਰ ਅਰਧ ਸੈਂਕੜਾ ਜੜ ਕੇ ਆਊਟ ਹੋ ਗਏ। ਰੋਹਿਤ ਈਸ਼ ਸੋਢੀ ਦੀ ਗੇਂਦ ‘ਤੇ ਸਾਊਦੀ ਨੂੰ ਕੈਚ ਦੇ ਬੈਠੇ ਤੇ ਆਊਟ ਹੋ ਗਏ। ਰੋਹਿਤ ਨੇ ਆਪਣੀ ਪਾਰੀ ਦੇ ਦੌਰਾਨ 4 ਛੱਕੇ ਅਤੇ 3 ਚੌਕੇ ਲਗਾਏ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਸ਼ਿਖਰ ਧਵਨ 30 ਦੌੜਾਂ ਦੇ ਨਿੱਜੀ ਸਕੋਰ ‘ਤੇ ਆਊਟ ਹੋ ਗਏ। ਧਵਨ ਲੋਕੀ ਫਰਗਿਊਸਨ ਦੀ ਗੇਂਦ ‘ਤੇ ਗ੍ਰੈਂਡਹੋਮੇ ਨੂੰ ਕੈਚ ਦੇ ਬੈਠੇ ਤੇ ਆਊਟ ਹੋ ਗਏ। ਸ਼ਿਖਰ ਧਵਨ ਨੇ ਆਪਣੀ ਪਾਰੀ ਦੇ ਦੌਰਾਨ 2 ਚੌਕੇ ਲਗਾਏ। ਭਾਰਤ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਵਿਜੇ ਸ਼ੰਕਰ 14 ਦੌੜਾਂ ਦੇ ਨਿੱਜੀ ਸਕੋਰ ‘ਤੇ ਆਊਟ ਹੋ ਗਏ। ਸ਼ੰਕਰ ਡੇਰਿਲ ਮਿਸ਼ੇਲ ਦੀ ਗੇਂਦ ‘ਤੇ ਸਾਊਦੀ ਨੂੰ ਕੈਚ ਦੇ ਬੈਠੇ ਤੇ ਪਵੇਲੀਅਨ ਪਰਤ ਗਏ। ਰਿਸ਼ਭ ਪੰਤ 40 ਦੌੜਾਂ ਅਤੇ ਐੱਮ.ਐੱਸ. ਧੋਨੀ 20 ਦੌੜਾਂ ਬਣਾ ਕੇ ਅਜੇਤੂ ਰਹੇ।
ਇਸ ਤੋਂ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੈਚ ਦੇ ਦੌਰਾਨ ਨਿਊਜ਼ੀਲੈਂਡ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਟਿਮ ਸਿਫਰਟ 12 ਦੌੜਾਂ ਦੇ ਨਿੱਜੀ ਸਕੋਰ ‘ਤੇ ਆਊਟ ਹੋ ਗਏ। ਸਿਫਰਟ ਭੁਵਨੇਸ਼ਵਰ ਕੁਮਾਰ ਦੀ ਗੇਂਦ ‘ਤੇ ਧੋਨੀ ਨੂੰ ਕੈਚ ਦੇ ਬੈਠੇ ਤੇ ਪਵੇਲੀਅਨ ਪਰਤ ਗਏ। ਨਿਊਜ਼ੀਲੈਂਡ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਕੌਲਿਨ ਮੁਨਰੋ 12 ਦੌੜਾਂ ਦੇ ਨਿੱਜੀ ਸਕੋਰ ‘ਤੇ ਆਊਟ ਹੋ ਗਏ। ਕੌਲਿਨ ਮੁਨਰੋ ਕਰੁਣਾਲ ਪੰਡਯਾ ਦੀ ਗੇਂਦ ‘ਤੇ ਰੋਹਿਤ ਨੂੰ ਕੈਚ ਦੇ ਬੈਠੇ ਅਤੇ ਆਊਟ ਹੋ ਗਏ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article