PUNJABMAILUSA.COM

ਭਾਰਤ ਨੇ ਬਰਤਾਨੀਆ ਦੀ ਅਦਾਲਤ ‘ਚ ਕਿਹਾ, ਵਿਜੇ ਮਾਲਿਆ ਨੂੰ ਜੇਲ੍ਹ ‘ਚ ਠੀਕ ਤਰ੍ਹਾਂ ਰੱਖਿਆ ਜਾਵੇਗਾ

ਭਾਰਤ ਨੇ ਬਰਤਾਨੀਆ ਦੀ ਅਦਾਲਤ ‘ਚ ਕਿਹਾ, ਵਿਜੇ ਮਾਲਿਆ ਨੂੰ ਜੇਲ੍ਹ ‘ਚ ਠੀਕ ਤਰ੍ਹਾਂ ਰੱਖਿਆ ਜਾਵੇਗਾ

ਭਾਰਤ ਨੇ ਬਰਤਾਨੀਆ ਦੀ ਅਦਾਲਤ ‘ਚ ਕਿਹਾ, ਵਿਜੇ ਮਾਲਿਆ ਨੂੰ ਜੇਲ੍ਹ ‘ਚ ਠੀਕ ਤਰ੍ਹਾਂ ਰੱਖਿਆ ਜਾਵੇਗਾ
July 20
21:15 2017

ਨਵੀਂ ਦਿੱਲੀ, 20 ਜੁਲਾਈ (ਪੰਜਾਬ ਮੇਲ)- ਭਾਰਤ ਸਰਕਾਰ ਨੇ ਬਰਤਾਨੀਆ ਨੂੰ ਯਕੀਨ ਦਿਵਾਇਆ ਹੈ ਕਿ ਜੇਕਰ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਹਵਾਲਗੀ ਕੀਤੀ ਜਾਂਦੀ ਹੈ ਤਾਂ ਉਸ ਨੂੰ ਜੇਲ੍ਹ ਵਿਚ ਠੀਕ ਤਰ੍ਹਾਂ ਰੱਖਿਆ ਜਾਵੇਗਾ। ਸਰਕਾਰ ਨੇ ਕਿਹਾ ਕਿ ਭਾਰਤ ਦੀ ਜੇਲ੍ਹਾਂ ਵਿਚ ਸਹੂਲਤ ਯੂਰਪ ਦੀ ਜੇਲ੍ਹਾਂ ਤੋਂ ਘੱਟ ਨਹੀਂ ਹੈ। ਹਾਲਾਂਕਿ, ਮਾਲਿਆ ਨੂੰ ਜੇਲ੍ਹ ਵਿਚ ਕੋਈ ਵਿਸ਼ੇਸ਼ ਸਹੂਲਤ ਨਹੀਂ ਦਿੱਤੀ ਜਾਵੇਗੀ।ਕੇਂਦਰੀ ਗ੍ਰਹਿ ਸਕੱਤਰ ਰਾਜੀਵ ਮਹਾਰਿਸ਼ੀ ਨੇ ਬਰਤਾਨੀਆ ਦੇ ਗ੍ਰਹਿ ਵਿਭਾਗ ਦੀ ਸਥਾਈ ਸਕੱਤਰ ਪੈਟਸੀ ਨੂੰ ਸਰਕਾਰ ਦੇ ਇਸ ਵਤੀਰੇ ਤੋਂ ਜਾਣੂ ਕਰਾਇਆ। ਗ੍ਰਹਿ ਸਕੱਤਰ ਪਿਛਲੇ ਹਫ਼ਤੇ ਲਡੰਨ ਦੌਰੇ ‘ਤੇ ਸੀ। ਬਰਤਾਨੀਆ ਨੂੰ ਦੱਸਿਆ ਗਿਆ ਕਿ ਭਾਰਤ ਦੀ ਜੇਲ੍ਹ ਦੇ ਸੈਲ ਯੂਰਪ ਦੀ ਜੇਲ੍ਹ ਦੇ ਸੈਲ ਤੋਂ ਵੱਡੇ ਹਨ। ਈਡੀ ਅਤੇ ਸੀਬੀਆਈ ਦੀ ਇਕ ਟੀਮ ਮਾਲਿਆ ਦੀ ਹਵਾਲਗੀ ਪਟੀਸ਼ਨ ਪੇਸ਼ ਕਰਨ ਦੇ ਲਈ ਇਨ੍ਹਾਂ ਲੰਡਨ ਵਿਚ ਹੈ। ਬੈਂਕਾਂ ਦਾ ਅੱਠ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਨਹੀਂ ਚੁਕਾਉਣ ਦੇ ਮਾਮਲੇ ਵਿਚ ਜਾਂਚ ਦੇ ਲਈ ਈਡੀ ਸ਼ਰਾਬ ਕਾਰੋਬਾਰੀ ਦੀ ਹਵਾਲਗੀ ਦੀ ਕੋਸ਼ਿਸ਼ ਕਰ ਰਹੀ ਹੈ।ਸੂਤਰਾਂ ਨੇ ਦੱਸਿਆ ਕਿ ਦੋਵੇਂ ਏਜੰਸੀਆਂ ਦੇ ਅਧਿਕਾਰੀ ਮਾਲਿਆ ਦੇ ਖ਼ਿਲਾਫ਼ ਤਮਾਮ ਸਬੂਤ ਲੈ ਕੇ ਲੰਡਨ ਪੁੱਜੇ ਹਨ। ਉਹ ਲੋਕ 5500 ਪੇਜ ਦੀ ਚਾਰਜਸ਼ੀਟ ਲੈ ਕੇ ਗਏ ਹਨ। ਇਸ ਚਾਰਜਸ਼ੀਟ ਵਿਚ ਮਾਲਿਆ ਨੂੰ ਪੂਰੇ ਘਪਲੇ ਦਾ ਮੁੱਖ ਮੁਲਜ਼ਮ ਦੱਸਿਆ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਕਿਸ ਤਰ੍ਹਾਂ ਬੈਂਕਾਂ ਤੋਂ ਲੋਨ ਦਾ ਇਸਤੇਮਾਲ ਦੂਜੇ ਕੰਮ ਵਿਚ ਕਰ ਲਿਆ ਗਿਆ। ਇਨ੍ਹਾਂ ਪੈਸਿਆਂ ਨਾਲ ਵਿਦੇਸ਼ ਵਿਚ ਫਾਰਮੂਲਾ 1 ਕਾਰ ਰੇਸਿੰਗ ਦਾ ਭੁਗਤਾਨ ਤੱਕ ਕੀਤਾ ਗਿਆ। ਈਡੀ ਵਿਜੇ ਮਾਲਿਆ ਦੇ ਖ਼ਿਲਾਫ਼ ਛੇ ਹੋਰ ਦੇਸ਼ਾਂ ਤੋਂ ਵੀ ਮਦਦ ਮੰਗਣ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article