PUNJABMAILUSA.COM

ਭਾਰਤ ਨੇ ਹਵਾਈ ਅੱਡਿਆਂ ਦੀ ਸੁਰੱਖਿਆ ਵਧਾਈ

ਭਾਰਤ ਨੇ ਹਵਾਈ ਅੱਡਿਆਂ ਦੀ ਸੁਰੱਖਿਆ ਵਧਾਈ

ਭਾਰਤ ਨੇ ਹਵਾਈ ਅੱਡਿਆਂ ਦੀ ਸੁਰੱਖਿਆ ਵਧਾਈ
March 05
10:30 2017

Mumbai_Airport_domestic_aerial
ਨਵੀਂ ਦਿੱਲੀ, 5 ਮਾਰਚ (ਪੰਜਾਬ ਮੇਲ)- ਦੇਸ਼ ਵਿੱਚ ਦਹਿਸ਼ਤਗਰਦ ਹਮਲੇ ਦੇ ਮੱਦੇਨਜ਼ਰ 59 ਹਵਾਈ ਅੱਡਿਆਂ ਉੱਤੇ ਸੁਰੱਖਿਆ ਪਹਿਲਾਂ ਦੇ ਮੁਕਾਬਲੇ ਹੋਰ ਕਰੜੀ ਕਰਨ ਦੀ ਨੀਤੀ ਬਣਾਈ ਜਾ ਰਹੀ ਹੈ। ਨਵੀਂ ਯੋਜਨਾ ਦੇ ਤਹਿਤ ਹਵਾਈ ਅੱਡਿਆਂ ਉੱਤੇ ਸਮਾਰਟ ਸੀਸੀਟੀਵੀ ਕੈਮਰਿਆਂ ਦੇ ਨਾਲ-ਨਾਲ ਹਥਿਆਰਾਂ ਨਾਲ ਲੈਸ ਵਹੀਕਲਾਂ ਦੀ ਤਾਇਨਾਤੀ ਤੇ ਪ੍ਰੋਟੈਕਸ਼ਨ ਲਈ ਫੈਂਸਿੰਗ ਕੀਤੀ ਜਾਵੇਗੀ। ਪੀਟੀਆਈ ਅਨੁਸਾਰ ਸੀਆਈਐਸਐਫ ਨੂੰ ਦੇਸ਼ 59 ਹਵਾਈ ਅੱਡਿਆਂ ਦੀ ਸੁਰੱਖਿਆ ਨੂੰ ਹੋਰ ਪੁਖ਼ਤਾ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਪਹਿਲੀ ਵਾਰ ਸਰਕਾਰ ਨੇ ਸੀਆਈਐਸਐਫ ਨੂੰ ਸੁਰੱਖਿਆ ਵਿੱਚ ਹੋਰ ਵਾਧਾ ਕਰਨ ਲਈ ਆਖਿਆ ਹੈ। ਨਵਾਂ ਸੁਰੱਖਿਆ ਨਿਯਮ ਲਾਗੂ ਹੋਣ ਤੋਂ ਬਾਅਦ ਦੇਸ਼ ਦੇ ਹਵਾਈ ਅੱਡੇ ਸਭ ਤੋਂ ਸੁਰੱਖਿਆ ਹੋਵੇਗਾ। ਸੀਆਈਐਸਐਫ ਦੇ ਅਫ਼ਸਰਾਂ ਨੇ ਸ਼ਹਿਰੀ ਹਵਾਬਾਜ਼ੀ ਅਧਿਕਾਰੀਆਂ ਨਾਲ ਮਿਲ ਕੇ ਸੁਰੱਖਿਆ ਵਧਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਨਵਾਂ ਸੁਰੱਖਿਆ ਨਿਯਮ ਅਗਲੇ ਕੁਝ ਮਹੀਨਿਆਂ ਵਿੱਚ ਹੀ ਲਾਗੂ ਕਰ ਦਿੱਤਾ ਜਾਵੇਗਾ। ਸੀਆਈਐਸਐਫ ਦੇ ਡਾਇਰੈਕਟਰ ਜਨਰਲ ਓਪੀ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਨਵੇਂ ਨਿਯਮ ਅਨੁਸਾਰ ਸੀਸੀਟੀਵੀ ਕੈਮਰੇ ਕੇਵਲ ਚੈਕਿੰਗ ਤੇ ਸੁਰੱਖਿਆ ਦੇ ਕੰਮ ਨਹੀਂ ਆਉਣਗੇ ਸਗੋਂ ਟਰਮੀਨਲ ਇਲਾਕੇ ਤੋਂ ਇਲਾਵਾ ਏਅਰ ਕਰਾਫ਼ਟ ਤੱਕ ਨਜ਼ਰ ਰੱਖਣਗੇ। ਇਸ ਤੋਂ ਇਲਾਵਾ ਹਵਾਈ ਅੱਡੇ ਦੇ ਹਰ ਕੋਨੇ ਉੱਤੇ ਕੈਮਰੇ ਦੀ ਅੱਖ ਹੋਵੇਗੀ। ਉਨ੍ਹਾਂ ਦੱਸਿਆ ਕਿ ਹਵਾਈ ਅੱਡੇ ਉੱਤੇ ਹਥਿਆਰ ਬੰਦ ਵਹੀਕਲ ਵੀ ਹੋਣਗੇ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਿਆ ਜਾ ਸਕੇ। ਇਸ ਤੋਂ ਇਲਾਵਾ ਮੁੰਬਈ, ਦਿੱਲੀ, ਬੰਗਲੂਰ ਵਰਗੇ ਵੱਡੇ ਹਵਾਈ ਅੱਡਿਆਂ ਉੱਤੇ ਸ਼ੱਕੀਆਂ ਦੀ ਹਰਕਤਾਂ ਨੂੰ ਰੋਕਣ ਲਈ ਫੈਂਸਿੰਗ ਲਗਾਉਣ ਦੀ ਵੀ ਨੀਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article