PUNJABMAILUSA.COM

ਭਾਰਤ-ਪਾਕਿਸਤਾਨ ਤਨਾਅ ਵਧਿਆ – ਸਰਹੱਦੀ ਜ਼ਿਲ੍ਹਿਆਂ ਦੇ 987 ਪਿੰਡ ਕਰਵਾਏ ਗਏ ਖਾਲੀ

ਭਾਰਤ-ਪਾਕਿਸਤਾਨ ਤਨਾਅ ਵਧਿਆ – ਸਰਹੱਦੀ ਜ਼ਿਲ੍ਹਿਆਂ ਦੇ 987 ਪਿੰਡ ਕਰਵਾਏ ਗਏ ਖਾਲੀ

ਭਾਰਤ-ਪਾਕਿਸਤਾਨ ਤਨਾਅ ਵਧਿਆ – ਸਰਹੱਦੀ ਜ਼ਿਲ੍ਹਿਆਂ ਦੇ 987 ਪਿੰਡ ਕਰਵਾਏ ਗਏ ਖਾਲੀ
September 29
22:50 2016

Border villagers migrate
ਚੰਡੀਗੜ੍ਹ, 29 ਸਤੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਭਾਰਤ-ਪਾਕਿਸਤਾਨ ਸਰਹੱਦ ’ਤੇ ਵਾਪਰ ਰਹੀਆਂ ਘਟਨਾਵਾਂ ਨੂੰ ਦੇਖਦਿਆਂ 6 ਸਰਹੱਦੀ ਜ਼ਿਲ੍ਹਿਆਂ ਵਿਚਲੇ 987 ਪਿੰਡ ਹੰਗਾਮੀ ਹਾਲਤ ਵਿੱਚ ਖਾਲ੍ਹੀ ਕਰਵਾਉਣ ਦੇ ਹੁਕਮ ਦਿੱਤੇ ਹਨ ਅਤੇ ਇਹ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਹ ਕਦਮ ਬੀਤੀ ਰਾਤ ਭਾਰਤੀ ਫੌਜ ਵੱਲੋਂ ਕਸ਼ਮੀਰ ਵਿੱਚ ਸਰਹੱਦ ਪਾਰ ਅਤਿਵਾਦੀਆਂ ਵਿਰੁੱਧ ਕਾਰਵਾਈ ਕਰਨ ਤੋਂ ਬਾਅਦ ਪਾਕਿਸਤਾਨ ਵੱਲੋਂ ਕਿਸੇ ਤਰ੍ਹਾਂ ਦੀ ਕਾਰਵਾਈ ਕੀਤੇ ਜਾਣ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਹਿਲਾਂ ਸਵੇਰੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਫੋਨ ’ਤੇ ਸਮੁੱਚੀ ਸਥਿਤੀ ਦੀ ਜਾਣਕਾਰੀ ਲਈ ਅਤੇ ਭਾਰਤ ਸਰਕਾਰ ਦੇ ਹੁਕਮਾਂ ’ਤੇ ਪਿੰਡ ਖਾਲੀ ਕਰਨ ਦੇ ਆਦੇਸ਼ ਦਿੱਤੇ। ਇਸ ਤਹਿਤ ਫਿਰੋਜ਼ਪੁਰ ਦੇ 300, ਗੁਰਦਾਸਪੁਰ ਦੇ 290, ਅੰਮ੍ਰਿਤਸਰ ਦੇ 137, ਤਰਨਤਾਰਨ ਦੇ 135, ਫਾਜ਼ਿਲਕਾ ਦੇ 60 ਅਤੇ ਪਠਾਨਕੋਟ ਦੇ 65 ਪਿੰਡ ਖਾਲੀ ਕਰਨ ਲਈ ਕਿਹਾ ਗਿਆ ਹੈ। ਸ੍ਰੀ ਬਾਦਲ ਨੇ ਪਹਿਲਾਂ ਅੱਜ ਸਵੇਰੇ ਸਮੂਹ ਅਧਿਕਾਰੀਆਂ ਦੀ ਮੀਟਿੰਗ ਕਰਕੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੁੱਖ ਅਧਿਕਾਰੀਆਂ ਨੂੰ ਸਬੰਧਤ ਜ਼ਿਲ੍ਹਿਆਂ ਵਿਚ ਮੋਰਚੇ ਸਾਂਭਣ ਦੇ ਆਦੇਸ਼ ਦਿੱਤੇ।
ਸ੍ਰੀ ਬਾਦਲ ਨੇ ਅੱਜ ਸ਼ਾਮ ਪੱਤਰਕਾਰਾਂ ਨੂੰ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਉਨ੍ਹਾਂ ਨੂੰ ਕੌਮਾਂਤਰੀ ਸਰਹੱਦ ਦੀ 10 ਕਿਲੋਮੀਟਰ ਦੀ ਪੱਟੀ ਵਿੱਚ ਪੈਂਦੇ ਪਿੰਡ ਖਾਲੀ ਕਰਵਾਉਣ ਲਈ ਕਿਹਾ ਸੀ। ਉਨ੍ਹਾਂ ਮੀਟਿੰਗ ਦੌਰਾਨ ਮੁੱਖ ਸਕੱਤਰ ਤੇ ਡੀਜੀਪੀ ਨੂੰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ 10 ਕਿਲੋਮੀਟਰ ਦੇ ਘੇਰੇ ਦੇ ਇਲਾਕੇ ਖਾਲੀ ਕਰਵਾਉਣ ਦੀ ਪ੍ਰਕਿਰਿਆ ’ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕੈਂਪ ਸਥਾਪਤ ਕਰਨ ਲਈ ਢੁੱਕਵੀਆਂ ਥਾਵਾਂ ਦੀ ਸ਼ਨਾਖਤ ਕਰਨ ਲਈ ਆਖਿਆ ਹੈ ਅਤੇ ਕਿਹਾ ਹੈ ਕਿ ਖਾਲੀ ਕਰਵਾਏ ਜਾਣ ਵਾਲੇ ਇਲਾਕੇ ਦੇ ਕਿਸੇ ਵੀ ਬਸ਼ਿੰਦੇ ਨੂੰ ਅਸੁਵਿਧਾ ਅਤੇ ਮੁਸ਼ਕਲ ਨਹੀਂ ਆਉਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਸਬੰਧਤ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਵੀ ਨਿੱਜੀ ਤੌਰ ’ਤੇ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਸਰਹੱਦੀ ਜ਼ਿਲ੍ਹਿਆਂ ਦੇ ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਹੀ ਰਹਿਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਤਾਲਮੇਲ ਬਣਾ ਕੇ ਰੱਖਣ ਲਈ ਆਖਿਆ। ਉਨ੍ਹਾਂ ਮੌਜੂਦਾ ਹਾਲਤ ਨਾਲ ਨਜਿੱਠਣ ਲਈ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇੱਕ-ਇੱਕ ਕਰੋੜ ਰੁਪਏ ਜਾਰੀ ਕਰਨ ਦੇ ਆਦੇਸ਼ ਵੀ ਦਿੱਤੇ ਹਨ।
ਮੁੱਖ ਮੰਤਰੀ ਨੇ ਸਰਹੱਦ ’ਤੇ ਪੈਦਾ ਹੋਈ ਸਥਿਤੀ ਅਤੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਹਦਾਇਤ ਦਾ ਜਾਇਜ਼ਾ ਲੈਣ ਲਈ ਅੱਜ ਸ਼ਾਮ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਵੀ ਸੱਦੀ। ਮੰਤਰੀ ਮੰਡਲ ਨੇ ਮਤਾ ਪਾਸ ਕਰਕੇ ਭਾਰਤੀ ਫੌਜ ਵੱਲੋਂ ਕੀਤੀ ਕਾਰਵਾਈ ਦੀ ਸ਼ਲਾਘਾ ਕੀਤੀ। ਮੀਟਿੰਗ ਤੋਂ ਬਾਅਦ ਸ੍ਰੀ ਬਾਦਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਟੇਟ ਡਿਜ਼ਾਸਟਰ ਰਿਸਪੌਂਸ ਕਮੇਟੀ ਨੂੰ ਵੀ ਸਰਗਰਮ ਕਰ ਦਿੱਤਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਲੰਘੀ ਰਾਤ ਹੋਈ ਫੌਜੀ ਕਾਰਵਾਈ ਦੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਸੀ। ਵਧੀਕ ਮੁੱਖ ਸਕੱਤਰ ਗ੍ਰਹਿ ਅਤੇ ਏਡੀਜੀਪੀ ਅਮਨ ਤੇ ਕਾਨੂੰਨ ਨੂੰ ਅੰਮ੍ਰਿਤਸਰ ਵਿੱਚ ਸਮੁੱਚੇ ਹਾਲਾਤ ’ਤੇ ਨਜ਼ਰ ਰੱਖਣ ਲਈ ਤਾਇਨਾਤ ਕਰ ਦਿੱਤਾ ਹੈ। ਇਨ੍ਹਾਂ ਜ਼ਿਲ੍ਹਿਆਂ ਦੀ ਸਰਹੱਦ ਦੇ 10 ਕਿਲੋਮੀਟਰ ਦੇ ਘੇਰੇ ਵਿੱਚ ਆਉਂਦੇ ਸਾਰੇ ਸਕੂਲ ਬੰਦ ਕਰ ਦਿੱਤੇ ਹਨ ਅਤੇ ਅਧਿਕਾਰੀਆਂ ਤੇ ਹੋਰ ਸਬੰਧਤ ਅਮਲੇ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਸ੍ਰੀ ਬਾਦਲ ਨੇ ਕਿਹਾ ਕਿ ਫਿਲਹਾਲ ਪਾਕਿਸਤਾਨ ਵੱਲੋਂ ਕੋਈ ਹਰਕਤ ਕਰਨ ਦਾ ਸਰਕਾਰ ਨੂੰ ਕੋਈ ਅਲਰਟ ਨਹੀਂ ਮਿਲਿਆ ਹੈ। ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੇ ਦੱਸਿਆ ਕਿ ਪਿੰਡਾਂ ਦੇ ਲੋਕ ਆਪਣੇ ਰਿਸ਼ਤੇਦਾਰਾਂ ਤੇ ਨਜ਼ਦੀਕੀਆਂ ਕੋਲ ਵੀ ਸ਼ਰਨ ਲੈ ਰਹੇ ਹਨ। ਹਰੇਕ ਸਬੰਧਤ ਜ਼ਿਲ੍ਹੇ ਵਿੱਚ 6-6 ਸੀਨੀਅਰ ਆਈਏਐਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਸਮੁੱਚੇ ਹਾਲਾਤ ’ਤੇ ਨਜ਼ਰ ਰੱਖਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article