PUNJABMAILUSA.COM

ਭਾਰਤ-ਪਾਕਿਸਤਾਨ ਸਰਹੱਦ ’ਤੇ ਗੋਲੀਬਾਰੀ ਦੌਰਾਨ ਬੀਐਸਐਫ ਦੇ ਦੋ ਜਵਾਨ ਸ਼ਹੀਦ

ਭਾਰਤ-ਪਾਕਿਸਤਾਨ ਸਰਹੱਦ ’ਤੇ ਗੋਲੀਬਾਰੀ ਦੌਰਾਨ ਬੀਐਸਐਫ ਦੇ ਦੋ ਜਵਾਨ ਸ਼ਹੀਦ

ਭਾਰਤ-ਪਾਕਿਸਤਾਨ ਸਰਹੱਦ ’ਤੇ ਗੋਲੀਬਾਰੀ ਦੌਰਾਨ ਬੀਐਸਐਫ ਦੇ ਦੋ ਜਵਾਨ ਸ਼ਹੀਦ
June 03
21:38 2018

ਜੰਮੂ, 3 ਜੂਨ (ਪੰਜਾਬ ਮੇਲ)- ਇੱਥੇ ਅੰਤਰਰਾਸ਼ਟਰੀ ਸਰਹੱਦ ਉੱਤੇ ਇੱਕ ਹਫ਼ਤੇ ਬਾਅਦ ਹੀ ਬਿਨਾਂ ਭੜਕਾਹਟ ਦੇ ਗੋਲੀਬੰਦੀ ਦੀ ਉਲੰਘਣਾ ਕਰਦਿਆ ਪਾਕਿਸਤਾਨ ਰੇਂਜਰਜ਼ ਨੇ ਅੱਜ ਤੜਕੇ ਭਾਰਤੀ ਚੌਕੀਆਂ ਨੂੰ ਨਿਸ਼ਾਨਾਂ ਬਣਾਇਆ, ਜਿਸ ਕਾਰਨ ਸੀਮਾ ਸੁਰੱਖਿਆ ਬਲ ਦਾ ਇੱਕ ਅਧਿਕਾਰੀ ਅਤੇ ਇੱਕ ਜਵਾਨ ਸ਼ਹੀਦ ਹੋ ਗਏ ਅਤੇ ਕਰੀਬ 14 ਵਿਅਕਤੀ ਜ਼ਖ਼ਮੀ ਹੋ ਗਏ ਹਨ, ਇਨ੍ਹਾਂ ਵਿੱਚ ਵਧੇਰੇ ਸਿਵਲੀਅਨ ਹਨ। ਰੇਂਜਰਜ਼ ਨੇ ਮੋਰਟਾਰ ਤੇ ਗੋਲੀਆਂ ਨਾਲ ਭਾਰਤ ਦੀਆਂ ਅਗਲੀਆਂ ਚੌਕੀਆਂ ਨੂੰ ਨਿਸ਼ਾਨਾ ਬਣਾਇਆ। ਗੋਲੀਬਾਰੀ ਕਰੀਬ ਸਾਢੇ ਗਿਆਰਾਂ ਵਜੇ ਤੱਕ ਜਾਰੀ ਰਹੀ ਅਤੇ ਦੁਪਹਿਰ ਇੱਕ ਵਜੇ ਤੱਕ ਰੁਕ ਰੁਕ ਕੇ ਹੁੰਦੀ ਰਹੀ। ਇਸ ਦੇ ਜਵਾਬ ਵਿੱਚ ਸੀਮਾ ਸੁਰੱਖਿਆ ਬਲ ਦੇ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਪਾਕਿਸਤਾਨ ਦੀਆਂ ਕਈ ਚੌਕੀਆਂ ਤਬਾਹ ਕਰ ਦਿੱਤੀਆਂ ਗਈਆਂ ਹਨ। ਪਾਕਿਤਸਾਨ ਵੱਲੋਂ ਤਾਜ਼ਾ ਕੀਤੀ ਗੋਲੀਬੰਦੀ ਦੀ ਉਲੰਘਣਾ ਉੱਤੇ ਸਖਤ ਟਿੱਪਣੀ ਕਰਦਿਆਂ ਸੀਮਾ ਸੁਰੱਖਿਆ ਬਲ ਦੇ ਇੰਸਪੈਕਟਰ ਜਨਰਲ (ਜੰਮੂ ਫਰੰਟੀਅਰ) ਰਾਮ ਅਵਤਾਰ ਨੇ ਕਿਹਾ ਕਿ ਪਾਕਿਸਤਾਨ ਕਹਿੰਦਾ ਕੁੱਝ ਹੋਰ ਹੈ ਅਤੇ ਕਰਦਾ ਕੁੱਝ ਹੋਰ ਹੈ। ਵਧੀਕ ਜ਼ਿਲ੍ਹਾ ਵਿਕਾਸ ਕਮਿਸ਼ਨਰ ਜੰਮੂ ਅਰੁਣ ਮਿਨਹਾਸ ਨੇ ਦੱਸਿਆ ਕਿ ਜ਼ਖ਼ਮੀਆਂ ਵਿੱਚ ਸੀਮਾ ਸੁਰੱਖਿਆ ਬਲ ਦੇ ਦੋ ਜਵਾਨ, ਇੱਕ ਪੁਲੀਸ ਜਵਾਨ, ਦੋ ਔਰਤਾਂ, ਇੱਕ ਤੇਰਾਂ ਸਾਲ ਦਾ ਬੱਚਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸ਼ਾਮਾ ਚੌਕ ਪਿੰਡ ਨੂੰ ਪਹਿਲੀ ਵਾਰ ਮੋਰਟਾਰਾਂ ਨਾਲ ਨਿਸ਼ਾਨਾਂ ਬਣਾਇਆ ਗਿਆ ਹੈ। ਇਹ ਪਿੰਡ ਅੰਤਰਰਾਸ਼ਟਰੀ ਸਰਹੱਦ ਤੋਂ ਛੇ ਕਿਲੋਮੀਟਰ ਦੂਰ ਹੈ। ਅੱਜ ਪਾਕਿਸਤਾਨ ਰੇਂਜਰਜ਼ ਦੇ ਵੱਲੋਂ ਅਖ਼ਨੂਰ ਦੇ ਪਰਾਗਵਾਲਾ, ਕਾਨਾਚੱਕ ਅਤੇ ਖੌਰ ਖੇਤਰਾਂ ਵਿੱਚ ਅੰਤਰਰਾਸ਼ਟਰੀ ਸਰਹੱਦ ਉੱਤੇ ਮੋਰਟਾਰ ਦਾਗਣ ਅਤੇ ਗੋਲੀਬਾਰੀ ਕਰਨ ਦੇ ਨਾਲ 13 ਲੋਕ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਵਿੱਚ ਦੋ ਔਰਤਾਂ ਤੇ ਇੱਕ ਪੁਲੀਸ ਮੁਲਾਜ਼ਮ ਵੀ ਸ਼ਾਮਲ ਹਨ। ਪਾਕਿਸਤਾਨ ਨੇ ਪਰਾਗਵਾਲ ਵਿੱਚ ਕਰੀਬ ਰਾਤ ਇੱਕ ਵਜ ਕੇ ਪੰਦਰਾਂ ਮਿੰਟ ਉੱਤੇ ਸ਼ੁਰੂ ਹੋਈ ਗੋਲਾਬਾਰੀ ਵਿੱਚ ਸੀਮਾ ਸੁਰੱਖਿਆ ਬਲ ਦੇ ਸਹਾਇਕ ਸਬ ਇੰਸਪੈਕਟਰ ਸੱਤਿਆ ਨਰਾਇਣ ਯਾਦਵ (48) ਅਤੇ ਕਾਂਸਟੇਬਲ ਵੀ ਕੇ ਪਾਂਡੇ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲੈ ਜਾਇਆ ਗਿਆ ਪਰ ਉਹ ਰਸਤੇ ਵਿੱਚ ਹੀ ਦਮ ਤੋੜ ਗਏ। ਦੋਵੇਂ ਉੱਤਰ ਪ੍ਰਦੇਸ਼ ਦੇ ਮੂਲ ਵਾਸੀ ਸਨ। ਇਨ੍ਹਾਂ ਦਾ ਸਸਕਾਰ ਭਲਕੇ ਇਨ੍ਹਾਂ ਦੇ ਜ਼ੱਦੀ ਪਿੰਡਾਂ ਵਿੱਚ ਕੀਤਾ ਜਾਵੇਗਾ। ਹੋਈ ਸ਼ਨਾਖ਼ਤ ਅਨੁਸਾਰ ਜ਼ਖ਼ਮੀਆਂ ਵਿੱਚ ਸਿਪਾਹੀ ਜ਼ਾਕਿਰ ਖਾਨ, ਸੁਲੱਖਸ਼ਨਾ ਦੇਵੀ (25), ਬੰਸੀ ਲਾਲ (40), ਬਲਵਿੰਦਰ ਸਿੰਘ (22), ਸੁਧਾਕਰ ਸਿੰਘ (50), ਵਿਕਰਮ ਸਿੰਘ (34) ਸ਼ਾਮਲ ਹਨ। ਅੱਜ ਗੋਲੀਬਾਰੀ ਸ਼ੁਰੂ ਹੋਣ ਤੋਂ ਬਾਅਦ ਕੰਟਰੋਲ ਰੇਖਾ ਅਤੇ ਸਰਹੱਦ ਦੇ ਨਾਲ ਦੋ ਮਿਲਟਰੀ ਕਮਾਂਡਰਾਂ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਹਾਟਲਾਈਨ ਉੱਤੇ ਗੱਲਬਾਤ ਕੀਤੀ। ਇਹ ਜ਼ਿਕਰਯੋਗ ਹੈ ਕਿ 29 ਮਈ ਨੂੰ ਭਾਰਤ ਅਤੇ ਪਾਕਿਤਸਾਨ ਦੇ ਡੀਜੀਐਮਓਜ਼ ਨੇ ਵਿਸ਼ੇਸ਼ ਹਾਟਲਾਈਨ ਉੱਤੇ 2003 ਵਿੱਚ ਹੋਏ ਗੋਲੀਬੰਦੀ ਸਮਝੌਤੇ ਲਾਗੂ ਕਰਨ ਪ੍ਰਤੀ ਦਿ੍ੜਤਾ ਦਾ ਪ੍ਰਗਟਾਵਾ ਕੀਤਾ ਸੀ ਅਤੇ ਇਸ ਗੱਲਬਾਤ ਦੇ ਲਈ ਪਹਿਲਕਦਮੀ ਪਾਕਿਸਤਾਨ ਨੇ ਕੀਤੀ ਸੀ। ਭਾਰਤ ਦੇ ਡੀਜੀਐਮਓ ਲੈਫਟੀਨੈਂਟ ਅਨਿਲ ਚੌਹਾਨ ਅਤੇ ਪਾਕਿਸਤਾਨ ਦੇ ਡੀਜੀਐਮਓ ਮੇਜਰ ਜਨਰਲ ਸ਼ਹਰ ਸ਼ਮਸ਼ਾਦ ਮਿਰਜ਼ਾ ਵਿਚਕਾਰ ਹੋਈ ਵਿਸ਼ੇਸ਼ ਗੱਲਬਾਤ ਤੋਂ ਬਾਅਦ ਦੋਵੇਂ ਦੇਸ਼ਾਂ ਦੀ ਫੌਜਾਂ ਨੇ ਜੰਗਬੰਦੀ ਸਮਝੌਤੇ ਦਾ ਸਤਿਕਾਰ ਕਰਨ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਸੀ।
ਇਸ ਦੌਰਾਨ ਜੰਮੂ ਦੇ ਇੰਸਪੈਕਟਰ ਜਨਰਲ ਐੱਸਡੀ ਸਿੰਘ ਜਾਮਵਾਲ ਨੇ ਅੱਜ ਕਿਹਾ ਕਿ ਪੁਲੀਸ ਹਰ ਤਰ੍ਹਾਂ ਦੀ ਸਥਿੱਤੀ ਦੇ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਹ ਇੱਥੇ ਸੀਮਾ ਸੁਰੱਖਿਆ ਬਲ ਦੇ ਹੈੱਡਕੁਆਰਟਰ ਵਿੱਚ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article