PUNJABMAILUSA.COM

ਭਾਰਤ-ਪਾਕਿ ਦਾ ਮੇੈਚ ਹੁਣ ਧਰਮਸ਼ਾਲਾ ਦੀ ਥਾਂ ਕੋਲਕਾਤਾ ’ਚ

ਭਾਰਤ-ਪਾਕਿ ਦਾ ਮੇੈਚ ਹੁਣ ਧਰਮਸ਼ਾਲਾ ਦੀ ਥਾਂ ਕੋਲਕਾਤਾ ’ਚ

ਭਾਰਤ-ਪਾਕਿ ਦਾ ਮੇੈਚ ਹੁਣ ਧਰਮਸ਼ਾਲਾ ਦੀ ਥਾਂ ਕੋਲਕਾਤਾ ’ਚ
March 09
20:42 2016

cricket logo
ਨਵੀਂ ਦਿੱਲੀ,9 ਮਾਰਚ (ਪੰਜਾਬ ਮੇਲ)- ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾ ਟਵੰਟੀ-20 ਵਿਸ਼ਵ ਕੱਪ ਵਿੱਚ ਹੁਣ ਧਰਮਸ਼ਾਲਾ ਦੀ ਥਾਂ ਕੋਲਕਾਤਾ ਵਿੱਚ ਭਿਡ਼ਨਗੀਆਂ। ਬਹੁਚਰਚਿਤ ਇਹ ਮੇੈਚ ਸੁਰੱਖਿਆ ਕਾਰਨਾਂ ਕਰਕੇ ਧਰਮਸ਼ਾਲਾ ਤੋਂ ਬਦਲ ਕੇ ਕੋਲਕਾਤਾ ਕਰ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਉੱਤੇ ਰਾਜਨੀਤੀ ਗਰਮਾਅ ਗਈ ਹੈ। ਪਾਕਿਸਤਾਨ ਤੋਂ ਆਈ ਸੁਰੱਖਿਆ ਟੀਮ ਦੇ ਮੁਆਇਨੇ ਤੋਂ ਬਾਅਦ ਅੰਤਰਰਾਸ਼ਟਰੀ ਕਿ੍ਕਟ ਕੌਂਸਲ ਨੇ ਇਹ ਮੈਚ ਕੋਲਕਾਤਾ ਦੇ ੲੀਡਨ ਗਾਰਡਨ ਵਿੱਚ ਬਦਲ ਦਿੱਤਾ ਹੈ। ਆਈਸੀਸੀ ਦੇ ਮੁੱਖ ਕਾਰਜਕਰੀ ਅਧਿਕਾਰੀ ਡੇਵ ਰਿਚਰਡਸਨ ਨੇ ਇੱਕ ਪ੍ਰੇੈਸ ਕਾਨਫਰੰਸ ਦੌਰਾਨ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦਾ ਮੇੈਚ ਧਰਮਸ਼ਾਲਾ ਦੀ ਥਾਂ ਕੋਲਕਾਤਾ ਵਿੱਚ ਕਰਵਾਉਣ ਦਾ ਫੇੈਸਲਾ ਲਿਆ ਗਿਆ ਹੈ। ਹੁਣ ਇਹ ਮੈਚ ਪਹਿਲਾਂ ਤੋਂ ਨਿਰਧਾਰਤ ਤਰੀਕ 19 ਮਾਰਚ ਨੂੰ ਪਹਿਲਾਂ ਤੋਂ ਹੀ ਨਿਰਧਾਰਤ ਸਮੇਂ ਅਨੁਸਾਰ 7. 30 ਵਜੇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਮੇੈਚ ਨੂੰ ਲੈ ਕੇ ਸੁਰੱਖਿਆ ਸਬੰਧੀ ਚਿੰਤਾ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਸਰਵਜਨਕ ਤੌਰ ਉੱਤੇ ਦਿੱਤੇ ਬਿਆਨ ਨੂੰ ਲੈ ਕੇ ਪੇੈਦਾ ਹੋਈ। ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਮੇੈਚ ਦੀ ਸੁਰੱਖਿਆ ਨੂੰ ਲੈ ਕੇ ਪ੍ਰਗਟਾਈ ਅਸਮਰਥਾ ਤੋਂ ਬਾਅਦ ਮੈਚ ਉੱਤੇ ਗੈਰਯਕੀਨੀ ਦੇ ਬੱਦਲ ਛਾ ਗਏ ਸਨ।ਰਿਚਰਡਸਨ ਨੇ ਕਿਹਾ ਕਿ ਉਨ੍ਹਾਂ ਕੋਲ ਮੈਚ ਦਾ ਸਥਾਨ ਬਦਲਣ ਤੋਂ ਇਲਾਵਾ ਕੋਈ ਚਾਰਾ ਨਹੀ ਸੀ। ਉਨ੍ਹਾਂ ਕਿਹਾ ਕਿ ਫੈਸਲਾ ਕਾਫੀ ਸੋਚ ਵਿਚਾਰ ਕੇ ਲਿਆ ਗਿਆ ਹੈ। ਆਈਸੀਸੀ ਅਤੇ ਬੀਸੀਸੀਆਈ ਨੂੰ ਪਤਾ ਹੈ ਕਿ ੲਿਸ ਮੈਚ ਦੀ ਥਾਂ ਬਦਲਣ ਦੇ ਨਾਲ ਖੇਡ ਪ੍ਰੇਮੀਆਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ, ਉਹ ਇਸ ਨੂੰ ਸਮਝਦੇ ਹਨ ਪਰ ਪਾਕਿਸਤਾਨ ਦੇ ਕਿ੍ਕਟ ਬੋਰਡ ਵੱਲੋਂ ਸੁਰੱਖਿਆ ਨੂੰ ਲੈ ਕੇ ਪ੍ਰਗਟਾਈ ਚਿੰਤਾ ਨੂੰ ਅਣਦੇਖਿਆ ਨਹੀ ਕੀਤਾ ਜਾ ਸਕਦਾ। ਉਨ੍ਹਾ ਕਿਹਾ ਕਿ ਮੈਚ ਦੀ ਥਾਂ ਬਦਲਣ ਦੀ ਜਾਣਕਾਰੀ ਪੀਸੀਬੀ ਨੂੰ ਦੇ ਦਿੱਤੀ ਗਈ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਭਾਰਤ ਬੇਹੱਦ ਗੁੰਝਲਦਾਰ ਮੁਲਕ ਹੈ ਅਤੇ ਹਰ ਆਈਸੀਸੀ ਟੂਰਨਾਮੇੈਂਟ ਲਈ ਕਾਫੀ ਚੁਣੌਤੀਆਂ ਵਿੱਚੋਂ ਲੰਘਣਾ ਪੇੈਂਦਾ ਹੈ।
ਅਨੁਰਾਗ ਠਾਕੁਰ ਮੁੱਖ ਮੰਤਰੀ ਉੱੱਤੇ ਵਰ੍ਹੇ
ਧਰਮਸ਼ਾਲਾ: ਭਾਰਤੀ ਕਿ੍ਕਟ ਕੰਟਰੋਲ ਬੋਰਡ ਦੇ ਸਕੱਤਰ ਅਨੁਰਾਗ ਠਾਕੁਰ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਧਰਮਸ਼ਾਲਾ ਵਿੱਚ ਹੋਣ ਵਾਲੇ ਟਵੰਟੀ- 20 ਵਿਸ਼ਵ ਕੱਪ ਮੈਚ ਨੂੰ ਲੈ ਕੇ ਉੱਠੇ ਵਿਵਾਦ ਦੇ ਲਈ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਦੋਸ਼ੀ ਠਹਿਰਾਇਆ ਹੈ। ਹਿਮਾਚਲ ਪ੍ਰਦੇਸ਼ ਕਿ੍ਕਟ ਅੇੈਸੋਸੀਏਸ਼ਨ ਦੇ ਮੁਖੀ ਅਤੇ ਭਾਜਪਾ ਸੰਸਦ ਮੇੈਂਬਰ ਅਨੁਰਾਗ ਠਾਕੁਰ ਨੇ ਬੁੱਧਵਾਰ ਨੂੰ ਕਿਹਾ ,‘ ਮੈਚ ਨੂੰ ਲੈ ਕੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਮੁੱਖ ਮੰਤਰੀ ਜੀ ਕਹਿੰਦੇ ਹਨ, ਰਾਜ ਵਿੱਚ ਮਾਹੌਲ ਸਹੀ ਨਹੀ ਹੈ। ਟੂਰਨਾਮੇੈਂਟ ਤੋਂ ਠੀਕ 9 ਦਿਨ ਪਹਿਲਾਂ ਉਨ੍ਹਾਂ ਵੱਲੋਂ ਅਜਿਹਾ ਬਿਆਨ ਦੇਣਾ ਲਾਜ਼ਮੀ ਤੌਰ ਉੱਤੇ ਸਵਾਲਾਂ ਦੇ ਘੇਰੇ ਵਿੱਚ ਆਉਂਦਾ ਹੈ। ਮੇੈਨੂੰ ਨਹੀ ਲੱਗਦਾ ਕਿ ਕਿਸੇ ਦੂਜੇ ਰਾਜ ਦਾ ਮੁੱਖ ਮੰਤਰੀ ਅਜਿਹੀ ਬਿਆਨਬਾਜ਼ੀ ਕਰੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article