PUNJABMAILUSA.COM

ਭਾਰਤ ਬੰਦ, ਐੱਸ.ਸੀ./ਐੱਸ.ਟੀ. ਐਕਟ ‘ਤੇ ਬੰਦ ਦੌਰਾਨ ਹਿੰਸਾ , 12 ਲੋਕਾਂ ਦੀ ਮੌਤ

ਭਾਰਤ ਬੰਦ, ਐੱਸ.ਸੀ./ਐੱਸ.ਟੀ. ਐਕਟ ‘ਤੇ ਬੰਦ ਦੌਰਾਨ ਹਿੰਸਾ , 12 ਲੋਕਾਂ ਦੀ ਮੌਤ

ਭਾਰਤ ਬੰਦ, ਐੱਸ.ਸੀ./ਐੱਸ.ਟੀ. ਐਕਟ ‘ਤੇ ਬੰਦ ਦੌਰਾਨ ਹਿੰਸਾ , 12 ਲੋਕਾਂ ਦੀ ਮੌਤ
April 04
10:29 2018

ਨਵੀਂ ਦਿੱਲੀ, 4 ਅਪ੍ਰੈਲ (ਪੰਜਾਬ ਮੇਲ)- ਐੱਸ.ਸੀ./ਐੱਸ.ਟੀ. (ਜ਼ੁਲਮ ਰੋਕੂ) ਐਕਟ ਨੂੰ ਕਥਿਤ ਕਮਜ਼ੋਰ ਕੀਤੇ ਜਾਣ ਖ਼ਿਲਾਫ਼ ਦਲਿਤ ਜਥੇਬੰਦੀਆਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਮੁਲਕ ਦੇ ਕਈ ਸੂਬਿਆਂ ਵਿਚ ਭਾਰੀ ਹਿੰਸਾ ਤੇ ਅੱਗਜ਼ਨੀ ਕਾਰਨ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਤੇ ਦਰਜਨਾਂ ਲੋਕ ਜ਼ਖ਼ਮੀ ਹੋ ਗਏ। ਬੰਦ ਦੇ ਹਮਾਇਤੀਆਂ ਨੇ ‘ਜੈ ਭੀਮ’ ਦੇ ਨਾਅਰੇ ਲਾਉਂਦਿਆਂ ਕਈ ਥਾਈਂ ਰੇਲਾਂ ਰੋਕੀਆਂ ਤੇ ਵਾਹਨਾਂ ਨੂੰ ਅੱਗਾਂ ਲਾ ਦਿੱਤੀਆਂ। ਉਨ੍ਹਾਂ ਦੀਆਂ ਪੁਲਿਸ ਤੇ ਬੰਦ ਦੇ ਵਿਰੋਧੀਆਂ ਨਾਲ ਝੜਪਾਂ ਵੀ ਹੋਈਆਂ। ਸਰਕਾਰੀ ਅਧਿਕਾਰੀਆਂ ਮੁਤਾਬਕ ਸਭ ਤੋਂ ਵੱਧ 5 ਮੌਤਾਂ ਮੱਧ ਪ੍ਰਦੇਸ਼ ਵਿਚ ਹੋਈਆਂ, ਜਦੋਂਕਿ ਯੂ.ਪੀ. ਤੇ ਰਾਜਸਥਾਨ ਵਿਚ ਵੀ ਇਕ-ਇਕ ਮੁਜ਼ਾਹਰਾਕਾਰੀ ਮਾਰਿਆ ਗਿਆ। ਇਸ ਕਾਰਨ ਕਈ ਸ਼ਹਿਰਾਂ ਵਿਚ ਕਰਫ਼ਿਊ ਲਾ ਦਿੱਤਾ ਗਿਆ। ਕੇਂਦਰੀ ਗ੍ਰਹਿ ਮੰਤਰਾਲੇ ਨੇ ਦੰਗਾ-ਰੋਕੂ ਪੁਲਿਸ ਦੇ 800 ਜਵਾਨ ਫ਼ੌਰੀ ਮੱਧ ਪ੍ਰਦੇਸ਼ ਤੇ ਯੂ.ਪੀ. ਭੇਜੇ ਅਤੇ ਸਾਰੀਆਂ ਸੂਬਾ ਸਰਕਾਰਾਂ ਨੂੰ ਅਮਨ-ਕਾਨੂੰਨ ਬਣਾਈ ਰੱਖਣ ਅਤੇ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਜ਼ਰੂਰੀ ਕਦਮ ਚੁੱਕਣ ਦੀ ਹਦਾਇਤ ਕੀਤੀ। ਸੁਪਰੀਮ ਕੋਰਟ ਨੇ ਇਕ ਲੋਕਹਿੱਤ ਪਟੀਸ਼ਨ ਦੇ ਆਧਾਰ ‘ਤੇ ਬੀਤੀ 20 ਮਾਰਚ ਨੂੰ ਆਪਣੇ ਫ਼ੈਸਲੇ ਦੌਰਾਨ ‘ਈਮਾਨਦਾਰ’ ਅਫ਼ਸਰਾਂ ਨੂੰ ਐੱਸ.ਸੀ./ਐੱਸ.ਟੀ. ਐਕਟ ਤਹਿਤ ‘ਝੂਠੇ’ ਕੇਸਾਂ ਤੋਂ ਬਚਾਉਣ ਲਈ ਐਕਟ ਤਹਿਤ ਕੇਸ ਦਰਜ ਹੋਣ ‘ਤੇ ਉਨ੍ਹਾਂ ਦੀ ਫ਼ੌਰੀ ਗ੍ਰਿਫ਼ਤਾਰੀ ‘ਤੇ ਰੋਕ ਲਾ ਦਿੱਤੀ ਸੀ। ਦਲਿਤ ਜਥੇਬੰਦੀਆਂ ਤੇ ਵਿਰੋਧੀ ਧਿਰ ਨੇ ਫ਼ੈਸਲੇ ਦਾ ਜ਼ੋਰਦਾਰ ਵਿਰੋਧ ਕਰਦਿਆਂ ਕਿਹਾ ਕਿ ਇਸ ਨਾਲ ਦੇਸ਼ ਭਰ ਵਿਚ ਪਛੜੇ ਭਾਈਚਾਰਿਆਂ ‘ਤੇ ਜ਼ੁਲਮ ਹੋਰ ਵਧਣਗੇ। ਬੰਦ ਕਾਰਨ ਕਈ ਸੂਬਿਆਂ ਵਿਚ ਟਰਾਂਸਪੋਰਟ, ਮੋਬਾਈਲ ਤੇ ਇੰਟਰਨੈੱਟ ਸੇਵਾਵਾਂ ‘ਤੇ ਮਾੜਾ ਅਸਰ ਪਿਆ ਅਤੇ 100 ਦੇ ਕਰੀਬ ਰੇਲ ਗੱਡੀਆਂ ਵੀ ਪ੍ਰਭਾਵਿਤ ਹੋਈਆਂ। ਕਈ ਗੱਡੀਆਂ ਨੂੰ ਰੱਦ ਕਰਨਾ ਪਿਆ। ਅੱਗਜ਼ਨੀ, ਫਾਇਰਿੰਗ ਤੇ ਤੋੜ-ਭੰਨ ਦੀਆਂ ਬਹੁਤੀਆਂ ਘਟਨਾਵਾਂ ਮੱਧ ਪ੍ਰਦੇਸ਼, ਯੂ.ਪੀ., ਰਾਜਸਥਾਨ, ਬਿਹਾਰ, ਹਰਿਆਣਾ ਅਤੇ ਪੰਜਾਬ ਵਿਚ ਹੋਣ ਦੀ ਖ਼ਬਰ ਹੈ। ਮਹਾਰਾਸ਼ਟਰ ਤੇ ਉੜੀਸਾ ਆਦਿ ਵਿਚ ਵੀ ਬੰਦ ਕਾਰਨ ਜਨਜੀਵਨ ‘ਤੇ ਮਾੜਾ ਅਸਰ ਪਿਆ। ਮੱਧ ਪ੍ਰਦੇਸ਼ ਵਿਚ ਤਿੰਨ ਵਿਅਕਤੀ ਗਵਾਲੀਅਰ, ਦੋ ਭਿੰਡ ਜ਼ਿਲ੍ਹਿਆਂ ਵਿਚ ਤੇ ਇਕ ਮੁਰੈਨਾ ਜ਼ਿਲ੍ਹੇ ਵਿਚ ਮਾਰਿਆ ਗਿਆ। ਯੂ.ਪੀ. ਦੇ ਮੁਜ਼ੱਫ਼ਰਨਗਰ ਜ਼ਿਲ੍ਹੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 40 ਪੁਲਿਸ ਮੁਲਾਜ਼ਮਾਂ ਸਣੇ ਕਰੀਬ 75 ਜਣੇ ਜ਼ਖ਼ਮੀ ਹੋ ਗਏ। ਪੁਲਿਸ ਨੇ ਕਰੀਬ 450 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ। ਸੂਬੇ ਦੇ ਆਗਰਾ, ਹਾਪੁੜ, ਮੇਰਠ ਤੇ ਆਜ਼ਮਗੜ੍ਹ ਜ਼ਿਲ੍ਹਿਆਂ ਵਿਚ ਵੀ ਭਾਰੀ ਹਿੰਸਾ ਤੇ ਅੱਗਜ਼ਨੀ ਦੀ ਖ਼ਬਰ ਹੈ। ਰਾਜਸਥਾਨ ਦੇ ਅਲਵਰ ਜ਼ਿਲ੍ਹੇ ਵਿਚ ਇਕ ਜਾਨ ਜਾਂਦੀ ਰਹੀ ਅਤੇ 9 ਪੁਲਿਸ ਮੁਲਾਜ਼ਮਾਂ ਸਣੇ 26 ਹੋਰ ਜ਼ਖ਼ਮੀ ਹੋਏ।
ਕੌਮੀ ਰਾਜਧਾਨੀ ਵਿਚ ਮੁਜ਼ਾਹਰਾਕਾਰੀਆਂ ਨੇ ਕਈ ਥਾਈਂ ਲਾਈਨਾਂ ‘ਤੇ ਧਰਨੇ ਮਾਰ ਕੇ ਰੇਲ ਆਵਾਜਾਈ ਰੋਕੀ। ਮੁਜ਼ਾਹਰਾਕਾਰੀਆਂ ਵੱਲੋਂ ਸੜਕੀ ਆਵਾਜਾਈ ਰੋਕੇ ਜਾਣ ਕਾਰਨ ਦਿੱਲੀ ਦੀ ਆਵਜਾਈ ਦੀ ਹਾਲਤ ਵੀ ਵਿਗੜੀ ਰਹੀ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਜਿੱਥੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ, ਉਥੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਸਰਕਾਰ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦੀ ਹਾਮੀ ਨਹੀਂ ਹੈ ਤੇ ਇਸ ਮਾਮਲੇ ਵਿਚ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੈ। ਕੇਂਦਰੀ ਮੰਤਰੀ ਅਤੇ ਐੱਲ.ਜੇ.ਪੀ. ਮੁਖੀ ਰਾਮ ਵਿਲਾਸ ਪਾਸਵਾਨ ਨੇ ਫ਼ੌਰੀ ਸਰਕਾਰੀ ਕਾਰਵਾਈ ਦੀ ਸ਼ਲਾਘਾ ਕੀਤੀ। ਸ਼੍ਰੀ ਪਾਸਵਾਨ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਦਲਿਤਾਂ ਸਬੰਧੀ ਬੋਲਣ ਦਾ ਕੋਈ ਇਖ਼ਲਾਕੀ ਹੱਕ ਨਹੀਂ ਹੈ। ਅਜਿਹਾ ਕਰਨ ਤੋਂ ਪਹਿਲਾਂ ਉਹ ਦੱਸਣ ਕਿ ਉਨ੍ਹਾਂ ਦੀ ਪਾਰਟੀ ਨੇ ‘ਬਾਬਾ ਸਾਹਿਬ ਅੰਬੇਦਕਰ ਨਾਲ ਕੀ ਸਲੂਕ ਕੀਤਾ’ ਸੀ।
ਦੂਜੇ ਪਾਸੇ ਸ਼੍ਰੀ ਗਾਂਧੀ ਨੇ ਇਸ ਸਭ ਅਤੇ ਦਲਿਤਾਂ ਦੀ ਦੁਰਦਸ਼ਾ ਲਈ ਆਰ.ਐੱਸ.ਐੱਸ. ਤੇ ਭਾਜਪਾ ਨੂੰ ਦੋਸ਼ੀ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਜ਼ਿਆਦਤੀਆਂ ਤੋਂ ਤੰਗ ਆ ਕੇ ‘ਇਸ ਭਾਈਚਾਰੇ ਦੇ ਭੈਣਾਂ-ਭਰਾਵਾਂ’ ਨੂੰ ਸੜਕਾਂ ‘ਤੇ ਉਤਰਨਾ ਪਿਆ ਹੈ। ਕਾਂਗਰਸ ਨੇ ਇਸ ਭਾਰਤ ਬੰਦ ਦੇ ਸੱਦੇ ਦੇ ਹਮਾਇਤ ਕੀਤੀ ਸੀ। ਆਮ ਆਦਮੀ ਪਾਰਟੀ ਨੇ ਵੀ ਭਾਰਤ ਬੰਦ ਦੀ ਹਮਾਇਤ ਕਰਦਿਆਂ ਕਿਹਾ ਕਿ ਐੱਸ.ਸੀ./ਐੱਸ.ਟੀ. ਐਕਟ ਦੀ ‘ਮੂਲ ਭਾਵਨਾ’ ਨੂੰ ਬਰਕਾਰ ਰੱਖਿਆ ਜਾਣਾ ਚਾਹੀਦਾ ਹੈ। ਦੂਜੇ ਪਾਸੇ ਆਰ.ਐੱਸ.ਐੱਸ. ਨੇ ਆਪਣੇ ‘ਤੇ ਲੱਗ ਰਹੇ ਦੋਸ਼ਾਂ ਨੂੰ ਗ਼ਲਤ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਸੰਸਥਾ ਜਾਤੀ ਭੇਦਭਾਵ ਦਾ ਵਿਰੋਧ ਕਰਦੀ ਹੈ। ਸੰਸਥਾ ਦੇ ਜਨਰਲ ਸਕੱਤਰ ਭੱਈਆ ਜੀ ਜੋਸ਼ੀ ਨੇ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਦਾਇਰ ਨਜ਼ਰਸਾਨੀ ਪਟੀਸ਼ਨ ਦੀ ਸ਼ਲਾਘਾ ਕੀਤੀ। ਸਾਬਕਾ ਕੇਂਦਰੀ ਮੰਤਰੀ ਸ਼ਰਦ ਯਾਦਵ ਨੇ ਸਰਕਾਰ ਦੀ ਨਜ਼ਰਸਾਨੀ ਪਟੀਸ਼ਨ ਨੂੰ ‘ਛਲਾਵਾ’ ਕਰਾਰ ਦਿੰਦਿਆਂ ਮੰਗ ਕੀਤੀ ਕਿ ਸਰਕਾਰ ਇਸ ਮਾਮਲੇ ‘ਤੇ ਆਰਡੀਨੈਂਸ ਜਾਰੀ ਕਰੇ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article