PUNJABMAILUSA.COM

ਭਾਰਤ ਵੱਲੋਂ ਡੇਰਾ ਬਾਬਾ ਨਾਨਕ ਵਿਖੇ ‘ਇੰਟੈਗਰੇਟਡ ਚੈੱਕ ਪੋਸਟ’ ਦੀ ਉਸਾਰੀ ਦਾ ਕੰਮ ਸ਼ੁਰੂ

ਭਾਰਤ ਵੱਲੋਂ ਡੇਰਾ ਬਾਬਾ ਨਾਨਕ ਵਿਖੇ ‘ਇੰਟੈਗਰੇਟਡ ਚੈੱਕ ਪੋਸਟ’ ਦੀ ਉਸਾਰੀ ਦਾ ਕੰਮ ਸ਼ੁਰੂ

ਭਾਰਤ ਵੱਲੋਂ ਡੇਰਾ ਬਾਬਾ ਨਾਨਕ ਵਿਖੇ ‘ਇੰਟੈਗਰੇਟਡ ਚੈੱਕ ਪੋਸਟ’ ਦੀ ਉਸਾਰੀ ਦਾ ਕੰਮ ਸ਼ੁਰੂ
March 18
16:52 2019

– ਜ਼ਮੀਨਾਂ ਅਕਵਾਇਰ ਕਰਨ ਲਈ ਕਿਸਾਨਾਂ ਨੂੰ ਮਿਲ ਰਿਹੈ 25 ਲੱਖ ਰੁ. ਪ੍ਰਤੀ ਏਕੜ ਮੁਆਵਜ਼ਾ
ਅੰਮ੍ਰਿਤਸਰ, 18 ਮਾਰਚ (ਪੰਜਾਬ ਮੇਲ)- ਭਾਰਤ ਨੇ ਅੱਜ ਸੋਮਵਾਰ ਨੂੰ ਡੇਰਾ ਬਾਬਾ ਨਾਨਕ ਵਿਖੇ ‘ਇੰਟੈਗ੍ਰੇਟਡ ਚੈੱਕ ਪੋਸਟ’ (ਆਈ.ਸੀ.ਪੀ.) ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਇਸੇ ਸਥਾਨ ਤੋਂ ਮਿਲਣ ਵਾਲੇ ਲਾਂਘੇ ਰਾਹੀਂ ਸ਼ਰਧਾਲੂ ਪਾਕਿਸਤਾਨ ’ਚ ਨਾਰੋਵਾਲ ਜ਼ਿਲ੍ਹੇ ਵਿੱਚ ਕਰਤਾਰਪੁਰ ਸਾਹਿਬ ਸਥਿਤ ਗੁਰੂਘਰ ਦੇ ਦਰਸ਼ਨ ਸਕਿਆ ਕਰਨਗੇ। ਦਰਅਸਲ, ਇਸੇ ਵਰ੍ਹੇ ਨਵੰਬਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਹੈ ਤੇ ਲਾਂਘੇ ਦਾ ਕੰਮ ਉਸ ਤੋਂ ਪਹਿਲਾਂ–ਪਹਿਲਾਂ ਮੁਕੰਮਲ ਕੀਤੇ ਜਾਣ ਦਾ ਟੀਚਾ ਮਿੱਥਿਆ ਗਿਆ ਹੈ।
ਆਈ.ਸੀ.ਪੀ. ਅਟਾਰੀ ਦੇ ਮੈਨੇਜਰ ਸੁਖਦੇਵ ਸਿੰਘ, ਡੇਰਾ ਬਾਬਾ ਨਾਨਕ ਦੇ ਐੱਸਡੀਐੱਮ ਗੁਰਸਿਮਰਨ ਸਿੰਘ ਦੀ ਅਗਵਾਈ ਹੇਠ ‘ਲੈਂਡ ਪੋਰਟ ਅਥਾਰਟੀ ਆਫ਼ ਇੰਡੀਆ’ ਦੀ ਟੀਮ ਦੇ ਅਧਿਕਾਰੀ ਲਾਂਘੇ ਵਾਲੀ ਥਾਂ ਉੱਤੇ ਪੁੱਜੇ ਤੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਚੇਤੇ ਰਹੇ ਕਿ ਲਾਂਘੇ ਲਈ ਕਿਸਾਨਾਂ ਦੀ ਜ਼ਮੀਨ ਅਕਵਾਇਰ ਕਰਨ ਲਈ ਸਮਰੱਥ ਅਧਿਕਾਰੀ ਐੱਸਡੀਐੱਮ ਹੀ ਹਨ।
ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਐੱਸਡੀਐੱਮ ਨੇ ਕਿਸਾਨਾਂ ਨਾਲ ਇੱਕ ਮੀਟਿੰਗ ਵੀ ਕੀਤੀ ਤੇ ਉਨ੍ਹਾਂ ਨੂੰ ਉਸਾਰੀ ਦੀ ਸ਼ੁਰੂਆਤ ਬਾਰੇ ਦੱਸਿਆ। ਉਨ੍ਹਾਂ ਨੂੰ ਇਸ ਉਸਾਰੀ ਦੀ ਅਹਿਮੀਅਤ ਬਾਰੇ ਦੱਸਿਆ ਗਿਆ। ਪੰਜਾਬ ਸਰਕਾਰ ਨੇ ਹਾਲੇ ਤੱਕ ਕਿਸੇ ਕਿਸਾਨ ਦੀ ਕੋਈ ਜ਼ਮੀਨ ਅਕਵਾਇਰ ਨਹੀਂ ਕੀਤੀ ਹੈ।
ਸ੍ਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਇੱਥੇ ਕੁੱਲ 50 ਏਕੜ ਇਲਾਕੇ ਉੱਤੇ ਉਸਾਰੀ ਹੋਣੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਲਈ ਫ਼ੰਡਾਂ ਦੀ ਬਿਲਕੁਲ ਵੀ ਘਾਟ ਨਹੀਂ ਹੈ, ਜਿਸ ਕਾਰਨ ਉਸਾਰੀ ਦੇ ਕੰਮ ਸਮੇਂ ਸਿਰ ਨਿੱਬੜ ਜਾਣਗੇ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਪਾਕਿਸਤਾਨ ਤੇ ਭਾਰਤ ਦੀਆਂ ਤਕਨੀਕੀ ਟੀਮਾਂ ਵੀ ਸਰਹੱਦ ਉੱਤੇ ਸਿਰਫ਼–ਰੇਖਾ ਉੱਤੇ ਪੁੱਜਣਗੇ ਤੇ ਲਾਂਘੇ ਦੀ ਉਸਾਰੀ ਸਮੇਂ ਸਿਰ ਮੁਕੰਮਲ ਕਰਨ ਬਾਰੇ ਹਰ ਪੱਖੋਂ ਉਸ ਦੀਆਂ ਵਾਧਾਂ–ਘਾਟਾਂ ਬਾਰੇ ਵਿਚਾਰ–ਚਰਚਾ ਕਰਨਗੇ।
ਡੇਰਾ ਬਾਬਾ ਨਾਨਕ ਬਣਨ ਵਾਲੀ ਆਈ.ਸੀ.ਪੀ. ਦੀ ਸਮਰੱਥਾ ਇੱਕ ਦਿਨ ਵਿੱਚ 5,000 ਸ਼ਰਧਾਲੂਆਂ ਦੀ ਆਮਦ ਲਈ ਪੂਰੀ ਤਰ੍ਹਾਂ ਵਾਜਬ ਹੋਵੇਗੀ।
ਇਸ ਦੌਰਾਨ ਐੱਸ.ਡੀ.ਐੱਮ. ਸ੍ਰੀ ਗੁਰਸਿਮਰਨ ਸਿੰਘ ਨੇ ਦੱਸਿਆ ਕਿ – ‘ਭਾਵੇਂ ਹਾਲੇ ਤੱਕ ਕਿਸਾਨਾਂ ਦੀ ਜ਼ਮੀਨ ਸਰਕਾਰ ਵੱਲੋਂ ਅਕਵਾਇਰ ਨਹੀਂ ਕੀਤੀ ਗਈ ਹੈ ਪਰ ਕਿਸਾਨਾਂ ਨੇ ਆਪੋ–ਆਪਣੀਆਂ ਜ਼ਮੀਨਾਂ ਦਾ ਕਬਜ਼ਾ ‘ਲੈਂਡ ਪੋਰਟ ਅਥਾਰਟੀ ਆਫ਼ ਇੰਡੀਆ’ ਨੂੰ ਆਪਣੀ ਮਰਜ਼ੀ ਨਾਲ ਆਪੇ ਹੀ ਦੇ ਦਿੱਤਾ ਹੈ। ਮੈਂ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ ਤੇ ਉਨ੍ਹਾਂ ਨੂੰ ਜ਼ਮੀਨਾਂ ਦੀਆਂ ਤੈਅਸ਼ੁਦਾ ਸਰਕਾਰੀ ਦਰਾਂ ਬਾਰੇ ਦੱਸ ਦਿੱਤਾ ਸੀ ਤੇ ਕਿਸਾਨ ਉਸ ਉੱਤੇ ਸਹਿਮਤ ਹੋ ਗਏ।’
ਐੱਸਡੀਐੱਮ ਮੁਤਾਬਕ ਸਰਕਾਰ ਨੇ ਕਿਸਾਨਾਂ ਨੂੰ ਜ਼ਮੀਨਾਂ ਅਕਵਾਇਰ ਕਰਨ ਲਈ 25 ਲੱਖ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣਾ ਹੈ। ਚੇਤੇ ਰਹੇ ਕਿ ਭਾਰਤ ਤੇ ਪਾਕਿਸਤਾਨ ਦੇ ਅਧਿਕਾਰੀਆਂ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਮਾਮਲੇ ਉੱਤੇ ਬੀਤੀ 14 ਮਾਰਚ ਨੂੰ ਅਟਾਰੀ–ਵਾਹਗਾ ਬਾਰਡਰ ’ਤੇ ਮੀਟਿੰਗ ਕੀਤੀ ਸੀ।
ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਵਿੱਚ ਲਾਂਘੇ ਦਾ ਕੰਮ 40% ਮੁਕੰਮਲ ਹੋ ਚੁੱਕਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article