PUNJABMAILUSA.COM

ਭਾਰਤ ਸਰਕਾਰ ਦੇ ਅਧਿਕਾਰੀਆਂ ਨੇ ਮੰਗੀ ਸੀ ਜਸਟਿਨ ਟਰੂਡੋ ਦੇ ਡਿਨਰ ਲਈ ਗੈਸਟ ਲਿਸਟ

ਭਾਰਤ ਸਰਕਾਰ ਦੇ ਅਧਿਕਾਰੀਆਂ ਨੇ ਮੰਗੀ ਸੀ ਜਸਟਿਨ ਟਰੂਡੋ ਦੇ ਡਿਨਰ ਲਈ ਗੈਸਟ ਲਿਸਟ

ਭਾਰਤ ਸਰਕਾਰ ਦੇ ਅਧਿਕਾਰੀਆਂ ਨੇ ਮੰਗੀ ਸੀ ਜਸਟਿਨ ਟਰੂਡੋ ਦੇ ਡਿਨਰ ਲਈ ਗੈਸਟ ਲਿਸਟ
March 01
15:40 2018

ਨਵੀਂ ਦਿੱਲੀ/ਓਟਾਵਾ, 1 ਮਾਰਚ (ਪੰਜਾਬ ਮੇਲ)-ਹਾਲੀਆ ਭਾਰਤ ਦੌਰੇ ‘ਤੇ ਆਏ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਡਿਨਰ ‘ਚ ਖਾਲਿਸਤਾਨੀ ਹਮਾਇਤੀ ਰਹੇ ਜਸਪਾਲ ਅਟਵਾਲ ਨੂੰ ਸੱਦਾ ਦੇਣ ‘ਤੇ ਵਿਵਾਦ ਭੱਖ ਗਿਆ ਸੀ। ਹੁਣ ਖਬਰ ਹੈ ਕਿ ਜਦੋਂ ਭਾਰਤ ਸਰਕਾਰ ਦੇ ਅਧਿਕਾਰੀਆਂ ਨੇ ਜਸਟਿਨ ਟਰੂਡੋ ਦੇ ਡਿਨਰ ਲਈ ਗੈਸਟ ਲਿਸਟ ਮੰਗੀ ਸੀ ਤਾਂ ਉਨ੍ਹਾਂ ਨੂੰ ਇਹ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਪ੍ਰਧਾਨ ਮੰਤਰੀ ਦੇ ਦਫਤਰ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦੀ ਗੈਸਟ ਲਿਸਟ ਕਿਸੇ ਨੂੰ ਨਹੀਂ ਦਿੱਤੀ ਜਾਂਦੀ। ਕੈਨੇਡਾ ਦੇ ਪ੍ਰਧਾਨ ਮੰਤਰੀ ਦਫਤਰ ਨੇ ਕਿਹਾ ਕਿ ਇਹ ਲਿਸਟ ਸੁਰੱਖਿਆ ਏਜੰਸੀਆਂ ਨੂੰ ਵੀ ਨਹੀਂ ਦਿੱਤੀ ਜਾਂਦੀ।
ਇਸ ਤੋਂ ਪਹਿਲਾਂ ਕੈਨੇਡਾ ਸਰਕਾਰ ‘ਚ ਜਨ ਸੁਰੱਖਿਆ ਮੰਤਰੀ ਰਾਲਫ ਗੂਡੇਲੀ ਨੇ ਇਸ ਮਾਮਲੇ ‘ਚ ਟਿੱਪਣੀ ਕੀਤੀ ਸੀ। ਉਨ੍ਹਾਂ ਸਦਨ ‘ਚ ਕਿਹਾ ਕਿ ਅਸੀਂ ਸਾਰੇ ਕੈਨੇਡੀਅਨ ਨਾਗਰਿਕਾਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਸਾਡੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਇਸ ਮਾਮਲੇ ‘ਚ ਚੰਗੀ ਤਰ੍ਹਾਂ ਕੰਮ ਕੀਤਾ। ਦੱਸਣਯੋਗ ਹੈ ਕਿ ਭਾਰਤ ‘ਚ ਕੈਨੇਡਾ ਦੇ ਹਾਈ ਕਮਿਸ਼ਨਰ ਨਾਦਿਰ ਪਟੇਲ ਵੱਲੋਂ ਜਸਟਿਨ ਟਰੂਡੋ ਦੇ ਸਵਾਗਤ ‘ਚ ਇਕ ਡਿਨਰ ਦੇ ਸਵਾਗਤ ‘ਚ ਇਕ ਡਿਨਰ ਪਾਰਟੀ ਰੱਖੀ ਗਈ ਸੀ। ਇਸ ਮੌਕੇ ‘ਤੇ ਖਾਲਿਸਤਾਨੀ ਹਮਾਇਤੀ ਰਹੇ ਜਸਪਾਲ ਅਟਵਾਲ ਨੂੰ ਵੀ ਸੱਦਾ ਦਿੱਤਾ ਗਿਆ ਸੀ। ਅਟਵਾਲ ਦੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀ ਟਰੂਡੋ ਨਾਲ ਤਸਵੀਰਾਂ ਵੀ ਸਾਹਮਣੇ ਆਈਆਂ।
ਹਾਲਾਂਕਿ ਵਿਵਾਦ ਹੋਣ ਮਗਰੋਂ ਅਟਵਾਲ ਦਾ ਸੱਦਾ ਰੱਦ ਕਰ ਦਿੱਤਾ ਗਿਆ ਅਤੇ ਬਾਅਦ ‘ਚ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਇਸ ਮੁੱਦੇ ‘ਤੇ ਸਫਾਈ ਦਿੰਦੀਆਂ ਭਰੋਸਾ ਦਿੱਤਾ ਕਿ ਅਟਵਾਲ ਨੂੰ ਸੱਦਾ ਦੇਣ ਵਾਲੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮਗਰੋਂ ਕੈਨੇਡਾ ਦੇ ਸੰਸਦ ਮੈਂਬਰ ਰਣਦੀਪ ਐੱਸ.ਸਰਾਏ ਨੇ ਅਟਵਾਲ ਨੂੰ ਸੱਦਾ ਦੇਣ ਲਈ ਦੀ ਜ਼ਿੰਮੇਵਾਰੀ ਲਈ ‘ਤੇ ਮੁਆਫੀ ਵੀ ਮੰਗੀ। ਦੱਸਣਯੋਗ ਹੈ ਕਿ ਅਟਵਾਲ ਨੂੰ 1986 ‘ਚ ਵੈਨਕੂਵਰ ‘ਚ ਪੰਜਾਬ ਦੇ ਮੰਤਰੀ ਮਲਕੀਤ ਸਿੰਘ ਸਿੱਧੂ ਦੀ ਹੱਤਿਆ ਦੀ ਕੋਸ਼ਿਸ਼ ਦਾ ਦੋਸ਼ੀ ਮੰਨਿਆ ਗਿਆ ਸੀ। ਅਟਵਾਲ ਨੂੰ ਇਸ ਕੇਸ ‘ਚ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਹਾਲਾਂਕਿ ਬਾਅਦ ‘ਚ ਚੰਗੇ ਵਰਤਾਅ ਕਾਰਨ ਉਸ ਨੂੰ ਛੇਤੀ ਰਿਹਾਅ ਕਰ ਦਿੱਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article