PUNJABMAILUSA.COM

ਭਾਰਤ ਸਰਕਾਰ ਵੱਲੋਂ ‘ਕਾਲੀ ਸੂਚੀ’ ਨੂੰ ਛੋਟੀ ਕਰਨ ‘ਤੇ ਉੱਠੇ ਵਿਵਾਦ

ਭਾਰਤ ਸਰਕਾਰ ਵੱਲੋਂ ‘ਕਾਲੀ ਸੂਚੀ’ ਨੂੰ ਛੋਟੀ ਕਰਨ ‘ਤੇ ਉੱਠੇ ਵਿਵਾਦ

ਭਾਰਤ ਸਰਕਾਰ ਵੱਲੋਂ ‘ਕਾਲੀ ਸੂਚੀ’ ਨੂੰ ਛੋਟੀ ਕਰਨ ‘ਤੇ ਉੱਠੇ ਵਿਵਾਦ
August 24
10:33 2016

11
ਪ੍ਰਵਾਸੀ ਸਿੱਖਾਂ ਵੱਲੋਂ ਕਾਲੀ ਸੂਚੀ ਜਨਤਕ ਕਰਨ ਦੀ ਮੰਗ
ਨਵੀਂ ਦਿੱਲੀ, 24 ਅਗਸਤ (ਪੰਜਾਬ ਮੇਲ)- ਕੇਂਦਰ ਸਰਕਾਰ ਵੱਲੋਂ ਵਿਦੇਸ਼ ‘ਚ ਵਸੇ 36 ਹੋਰ ਸਿੱਖਾਂ ਦੇ ਨਾਮ ਕਾਲੀ ਸੂਚੀ ‘ਚੋਂ ਹਟਾਏ ਗਏ ਹਨ। ਇਸ ਨਾਲ ਪਿਛਲੇ ਚਾਰ ਸਾਲਾਂ ਦੌਰਾਨ 225 ਸਿੱਖਾਂ ਦੇ ਨਾਮ ਕਾਲੀ ਸੂਚੀ ‘ਚੋਂ ਹਟਾਏ ਜਾ ਚੁੱਕੇ ਹਨ। ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ ਕਾਲੀ ਸੂਚੀ ‘ਚ ਹੁਣ 73 ਸਿੱਖਾਂ ਦੇ ਨਾਮ ਬਾਕੀ ਰਹਿੰਦੇ ਹਨ ਜਿਨ੍ਹਾਂ ਨੂੰ ਪੜਾਅਵਾਰ ਖ਼ਤਮ ਕੀਤੇ ਜਾਣ ਦੀ ਸੰਭਾਵਨਾ ਹੈ। ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਸਰਗਰਮੀਆਂ ਵਾਲੇ ਸਿੱਖਾਂ ਨੂੰ ਕਾਲੀ ਸੂਚੀ ‘ਚ ਪਾਇਆ ਸੀ। ਇਹ ਸੂਚੀ ਸੁਰੱਖਿਆ ਏਜੰਸੀਆਂ ਨੇ 1980 ਦੇ ਦਹਾਕੇ ‘ਚ ਤਿਆਰ ਕੀਤੀ ਸੀ, ਜਿਸ ‘ਚ 298 ਸਿੱਖਾਂ ਦੇ ਨਾਮ ਸ਼ਾਮਲ ਸਨ। ਇਨ੍ਹਾਂ ਦੇ ਭਾਰਤ ਆਉਣ ‘ਤੇ ਰੋਕ ਲਾ ਦਿੱਤੀ ਗਈ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਨਰਿੰਦਰ ਮੋਦੀ ਦੇ 2014 ‘ਚ ਪ੍ਰਧਾਨ ਮੰਤਰੀ ਬਣਨ ‘ਤੇ ਕਾਲੀ ਸੂਚੀ ‘ਚ ਦਰਜ ਨਾਵਾਂ ‘ਤੇ ਮੁੜ ਵਿਚਾਰ ਕੀਤੇ ਜਾਣ ਦੀ ਮੰਗ ਕੀਤੀ ਸੀ। ਜਿਨ੍ਹਾਂ ਨਾਵਾਂ ਨੂੰ ਵਾਰ-ਵਾਰ ਅਖੌਤੀ ਕਾਲੀ ਸੂਚੀ ਵਿਚੋਂ ਕੱਢਣ ਦਾ ਐਲਾਨ ਕੀਤਾ ਜਾ ਰਿਹਾ ਹੈ, ਇਨ੍ਹਾਂ ਵਿਚੋਂ ਕੁੱਝ ਸਿੱਖ ਅਕਾਲ ਚਲਾਣਾ ਕਰ ਚੁੱਕੇ ਹੋਣੇ ਹਨ ਅਤੇ ਬਹੁਤੇ ਅਜਿਹੇ ਹੋਣੇ ਹਨ, ਜਿਨ੍ਹਾਂ ਬਾਰੇ ਦੋ-ਤਿੰਨ ਵਾਰ ਪਹਿਲਾਂ ਹੀ ਅਖੌਤੀ ਕਾਲੀ ਸੂਚੀ ਵਿਚੋਂ ਬਾਹਰ ਕੱਢਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਕਈ ਸਿੱਖ ਆਗੂ ਤਿੰਨ-ਤਿੰਨ ਦਹਾਕਿਆਂ ਤੋਂ ਜਲਾਵਤਨੀ ਦਾ ਜੀਵਨ ਬਤੀਤ ਕਰਦੇ ਹੋਏ ਪੂਰੀ ਚੜ੍ਹਦੀ ਕਲਾ ਵਿਚ ਹਨ ਅਤੇ ਆਪਣੀ ਕੌਮ ਨੂੰ ਆਜ਼ਾਦ ਵੇਖਣ ਦੇ ਚਾਹਵਾਨ ਹਨ, ਜਿਸ ਵਾਸਤੇ ਉਹ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ। ਬੀਤੇ 32 ਸਾਲਾਂ ਤੋਂ ਵੱਧ ਸਮੇਂ ਤੋਂ ਭਾਰਤ ਛੱਡ ਕੇ ਮਜਬੂਰੀ ਵੱਸ ਵਿਦੇਸ਼ਾਂ ਵਿਚ ਸਿਆਸੀ ਪਨਾਹ ਲੈਣ ਵਾਲੇ ਸਿੱਖਾਂ ਨੂੰ ਵਾਪਸ ਆਪਣੇ ਵਤਨ ਪਰਤਣ ਤੋਂ ਇਹ ਸੂਚੀ ਰੋਕਦੀ ਸੀ। ਕਾਲੀ ਸੂਚੀ ‘ਚ ਸ਼ਾਮਲ ਸਿੱਖਾਂ ਦੇ ਨਾਂਵਾਂ ਬਾਰੇ ਭੁਲੇਖਾ ਅਜੇ ਵੀ ਬਰਕਰਾਰ ਹੈ ਕਿਉਂਕਿ ਫਰਵਰੀ 2011 ‘ਚ ਭਾਰਤ ਸਰਕਾਰ ਦੀ ਗ੍ਰਹਿ ਮੰਤਰਾਲੇ ਨੇ ਦਿੱਲੀ ਕਮੇਟੀ ਵੱਲੋਂ ਪਾਏ ਗਏ ਇੱਕ ਕੇਸ ਦੀ ਸੁਣਵਾਈ ਦੌਰਾਨ ਕਾਲੀ ਸੂਚੀ ਵਿਚ ਕੁੱਲ 169 ਨਾਂ ਸ਼ਾਮਲ ਹੋਣ ਦੀ ਜਾਣਕਾਰੀ ਦਿੰਦੇ ਹੋਏ 142 ਨਾਂਵਾਂ ਨੂੰ ਹਟਾਉਣ ਦਾ ਦਾਅਵਾ ਕੀਤਾ ਸੀ। ਪਰ ਤਾਜ਼ੀ ਮੀਡੀਆ ਰਿਪੋਰਟਾਂ ਵਿਚ ਕਾਲੀ ਸੂਚੀ 169 ਨਾਂਵਾਂ ਦੀ ਥਾਂ 298 ਨਾਂਵਾਂ ਦੀ ਕਿਵੇਂ ਹੋ ਗਈ ਇਸਦਾ ਜਵਾਬ ਮਿਲਣਾ ਅਧਿਕਾਰਿਕ ਤੌਰ ‘ਤੇ ਬਾਕੀ ਹੈ।
2011 ਤੋਂ 2016 ਤੱਕ 129 ਨਾਂ ਕਾਲੀ ਸੂਚੀ ਵਿਚ ਕਿਵੇਂ ਵੱਧ ਗਏ, ਇਸਦਾ ਅਧਿਕਾਰਿਕ ਜਵਾਬ ਵੀ ਸਰਕਾਰ ਨੂੰ ਦੇਣਾ ਚਾਹੀਦਾ ਹੈ। ਹਾਈ ਕੋਰਟ ਵਿਚ ਕਮੇਟੀ ਵੱਲੋਂ ਪਾਏ ਗਏ ਕੇਸ ਦੀ ਅਗਲੀ ਸੁਣਵਾਈ 26 ਸਤੰਬਰ 2016 ਨੂੰ ਹੈ, ਜਿਸ ‘ਤੇ ਸਰਕਾਰ ਦਾ ਜਵਾਬ ਅਧਿਕਾਰਿਕ ਤੌਰ ‘ਤੇ ਆਉਣ ਦੀ ਉਮੀਦ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article