PUNJABMAILUSA.COM

ਭੁਲੱਥ ‘ਚ ‘ਆਪ’ ਤੇ ਅਕਾਲੀ ਦਲ ਵਿਚਕਾਰ ਹੋਵੇਗਾ ਫਸਵਾਂ ਮੁਕਾਬਲਾ

ਭੁਲੱਥ ‘ਚ ‘ਆਪ’ ਤੇ ਅਕਾਲੀ ਦਲ ਵਿਚਕਾਰ ਹੋਵੇਗਾ ਫਸਵਾਂ ਮੁਕਾਬਲਾ

ਭੁਲੱਥ ‘ਚ ‘ਆਪ’ ਤੇ ਅਕਾਲੀ ਦਲ ਵਿਚਕਾਰ ਹੋਵੇਗਾ ਫਸਵਾਂ ਮੁਕਾਬਲਾ
January 11
09:18 2017

12
ਨਡਾਲਾ, 11 ਜਨਵਰੀ (ਪੰਜਾਬ ਮੇਲ)- ਹਲਕਾ ਭੁਲੱਥ ਤੋਂ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ ਭਾਵੇਂ ਚਾਰ ਉਮੀਦਵਾਰ ਚੋਣ ਮੈਦਾਨ ‘ਚ ਉਤਰ ਚੁੱਕੇ ਹਨ, ਪਰ ਇਸ ਵਾਰ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਉਮੀਦਵਾਰਾਂ ਵਿਚਾਲੇ ਹੀ ਹੁੰਦਾ ਜਾਪ ਰਿਹਾ ਹੈ। ਆਪਸੀ ਲੜਾਈ ਕਾਰਨ ਕਾਂਗਰਸ ਮੁਕਾਬਲੇ ‘ਚ ਪੱਛੜਦੀ ਲੱਗ ਰਹੀ ਹੈ। ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਆਏ ਸੁਖਪਾਲ ਖਹਿਰਾ, ਸ਼੍ਰੋਮਣੀ ਅਕਾਲੀ ਤੇ ਭਾਜਪਾ ਵੱਲੋਂ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ, ਕਾਂਗਰਸ ਵੱਲੋਂ ਸਾਬਕਾ ਸੰਸਦੀ ਸਕੱਤਰ ਗੁਰਬਿੰਦਰ ਸਿੰਘ ਅਟਵਾਲ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਰਾਜਿੰਦਰ ਸਿੰਘ ਫੌਜੀ ਚੋਣ ਮੈਦਾਨ ਵਿਚ ਹਨ।
‘ਆਪ’ ਨੇ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾਈ ਹੋਈ ਹੈ। ਬੀਬੀ ਜਗੀਰ ਕੌਰ ਵੱਲੋਂ ਸਜ਼ਾ ‘ਤੇ ਰੋਕ ਸਬੰਧੀ ਫ਼ੈਸਲੇ ਦੀ ਉਡੀਕ ਕਰਦਿਆਂ ਹੋਈ ਦੇਰ ਕਾਰਨ ਪਾਰਟੀ ਨੇ ਉਮੀਦਵਾਰ ਦਾ ਐਲਾਨ ਕੁਝ ਦਿਨ ਪਹਿਲਾਂ ਹੀ ਕੀਤਾ ਹੈ। ਪਾਰਟੀ ਵੱਲੋਂ ਵੀ ਚੋਣ ਮੁਹਿੰਮ ਤੇਜ਼ ਕਰਦਿਆਂ ਇਸ ਦੀ ਕਮਾਨ ਜਗੀਰ ਕੌਰ ਨੇ ਸੰਭਾਲ ਲਈ ਹੈ, ਜਦਕਿ ਕਾਂਗਰਸ ਵੱਲੋਂ ਹਲਕੇ ਦੇ ਕਿਸੇ ਮੋਹਰੀ ਆਗੂ ਨੂੰ ਟਿਕਟ ਨਾ ਦਿੱਤੇ ਜਾਣ ਅਤੇ ਗੁਰਬਿੰਦਰ ਸਿੰਘ ਅਟਵਾਲ ਨੂੰ ਉਮੀਦਵਾਰ ਐਲਾਨਣ ਦਾ ਹਲਕੇ ਦੇ ਆਗੂ ਵਿਰੋਧ ਕਰ ਰਹੇ ਹਨ। ਇਸ ਕਰ ਕੇ ਕਾਂਗਰਸ ਦਾ ਚੋਣ ਪ੍ਰਚਾਰ ਸ਼ੁਰੂ ਨਹੀਂ ਹੋ ਸਕਿਆ। ਸਥਾਨਕ ਕਾਂਗਰਸੀ ਆਗੂਆਂ ਦਾ ਵਿਰੋਧ ਪਾਰਟੀ ਦਾ ਨੁਕਸਾਨ ਕਰ ਸਕਦਾ ਹੈ।
ਹਲਕਾ ਭੁਲੱਥ ਦੇ ਹੋਂਦ ਵਿਚ ਆਉਣ ਤੋਂ ਬਾਅਦ ਇਥੋਂ 6 ਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਸਿਰਫ਼ ਦੋ ਵਾਰ ਕਾਂਗਰਸ ਜਿੱਤੀ ਹੈ। 1977, 1980, 1985 ਵਿਚ ਤਿੰਨ ਵਾਰ ਸਾਬਕਾ ਸਿੱਖਿਆ ਮੰਤਰੀ ਸੁਖਜਿੰਦਰ ਸਿੰਘ ਜੇਤੂ ਰਹੇ। 1992 ਵਿਚ ਅਕਾਲੀ ਦਲ ਦੇ ਬਾਈਕਾਟ ਕਾਰਨ ਕਾਂਗਰਸ ਦੇ ਜਗਤਾਰ ਸਿੰਘ ਮੁਲਤਾਨੀ ਜਿੱਤੇ। 1997 ਤੇ 2002 ਵਿਚ ਦੋ ਵਾਰੀ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਜਗੀਰ ਕੌਰ, 2007 ‘ਚ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਅਤੇ 2012 ਵਿਚ ਤੀਜੀ ਵਾਰ ਅਕਾਲੀ ਦਲ ਦੇ ਬੀਬੀ ਜਗੀਰ ਕੌਰ ਜੇਤੂ ਰਹੇ। ਹਲਕੇ ਵਿਚ ਕੁੱਲ 138 ਪੋਲਿੰਗ ਬੂਥ ਬਣਾਏ ਗਏ ਹਨ। ਇਥੇ ਕੁੱਲ 1,28,684 ਵੋਟਰ ਹਨ, ਜਿਨ੍ਹਾਂ ਵਿਚ 65,189 ਪੁਰਸ਼ ਅਤੇ 63,482 ਮਹਿਲਾ ਵੋਟਰ ਹਨ। ਸੁਖਪਾਲ ਸਿੰਘ ਖਹਿਰਾ ਪੂਰੇ ਪਰਿਵਾਰ ਸਮੇਤ ਚੋਣ ਪ੍ਰਚਾਰ ਵਿਚ ਲੱਗੇ ਹੋਏ ਹਨ। ਯੁਵਰਾਜ ਭੁਪਿੰਦਰ ਸਿੰਘ ਭਾਵੇਂ ਪਹਿਲੀ ਵਾਰ ਕਿਸਮਤ ਅਜ਼ਮਾ ਰਹੇ ਹਨ, ਪਰ ਬੀਬੀ ਜਗੀਰ ਕੌਰ ਦਾ ਅਸ਼ੀਰਵਾਦ ਅਤੇ ਲੋਕਾਂ ਦੀ ਹਮਾਇਤ ਉਨ੍ਹਾਂ ਨੂੰ ਮਿਲ ਰਹੀ ਹੈ। ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਹਾਲੇ ਠੰਢੀ ਜਾਪਦੀ ਹੈ ਕਿਉਂਕਿ ਗੁਰਬਿੰਦਰ ਸਿੰਘ ਅਟਵਾਲ ਹਲਕੇ ਦੀ ਇਕ ਅੱਧੀ ਫੇਰੀ ਤੋਂ ਬਾਅਦ ਵਾਪਸ ਨਹੀਂ ਆਏ। ਚਾਰ ਤੋਂ ਵੱਧ ਕਾਂਗਰਸੀ ਟਿਕਟ ਦੇ ਦਾਅਵੇਦਾਰ ਉਨ੍ਹਾਂ ਦਾ ਖੁੱਲ੍ਹ ਕੇ ਵਿਰੋਧ ਕਰ ਰਹੇ ਹਨ। ਅਜਿਹੇ ਹਾਲਾਤ ਕਾਰਨ ਇਸ ਵਾਰ ਮੁੱਖ ਮੁਕਾਬਲਾ ਅਕਾਲੀ ਦਲ ਤੇ ‘ਆਪ’ ਵਿਚਕਾਰ ਹੀ ਹੋਣ ਦੇ ਆਸਾਰ ਹਨ। ਅਕਾਲੀ ਦਲ ਵਿਕਾਸ ਦੇ ਆਧਾਰ ‘ਤੇ ਵੋਟ ਮੰਗ ਰਿਹਾ ਹੈ, ਜਦਕਿ ‘ਆਪ’ ਸਰਕਾਰੀ ਜਬਰ, ਲੋਕ ਵਿਰੋਧੀ ਨੀਤੀਆਂ, ਭ੍ਰਿਸ਼ਟਾਚਾਰ, ਰੇਤ-ਬੱਜਰੀ ਸਬੰਧੀ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ ਵਿਚ ਉਤਰੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article