PUNJABMAILUSA.COM

ਭੁੱਖ ਹੜਤਾਲ ਕਾਰਨ ਰਾਜੋਆਣਾ ਦੀ ਹਾਲਤ ਵਿਗੜੀ; ਹਸਪਤਾਲ ਦਾਖਲ

ਭੁੱਖ ਹੜਤਾਲ ਕਾਰਨ ਰਾਜੋਆਣਾ ਦੀ ਹਾਲਤ ਵਿਗੜੀ; ਹਸਪਤਾਲ ਦਾਖਲ

ਭੁੱਖ ਹੜਤਾਲ ਕਾਰਨ ਰਾਜੋਆਣਾ ਦੀ ਹਾਲਤ ਵਿਗੜੀ; ਹਸਪਤਾਲ ਦਾਖਲ
November 09
10:45 2016

7
ਪਟਿਆਲਾ, 9 ਨਵੰਬਰ (ਪੰਜਾਬ ਮੇਲ)- ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ‘ਚ ਹੋਈ ਫਾਂਸੀ ਦੀ ਸਜ਼ਾ ਤਹਿਤ ਪਟਿਆਲਾ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਵੱਲੋਂ ਫਾਂਸੀ ਸਬੰਧੀ ਪੰਜ ਸਾਲਾਂ ਤੋਂ ਰਾਸ਼ਟਰਪਤੀ ਦਫ਼ਤਰ ‘ਚ ਵਿਚਾਰ ਅਧੀਨ ਪਈ ਪਟੀਸ਼ਨ (ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਕੀਤੀ ਗਈ ‘ਰਹਿਮ ਦੀ ਅਪੀਲ’) ਦੇ ਨਿਪਟਾਰੇ ਵਿਚ ਹੋ ਰਹੀ ਦੇਰੀ ਤੋਂ ਖਫ਼ਾ ਹੋ ਕੇ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਕਾਰਨ ਉਨ੍ਹਾਂ ਦੀ ਹਾਲਤ ਵਿਗੜ ਗਈ। ਜਿਸ ਕਰਕੇ ਰਾਜੋਆਣਾ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜੇਲ੍ਹ ਤੋਂ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਆਈ.ਸੀ.ਯੂ. ‘ਚ ਰੱਖੇ ਗਏ ਰਾਜੋਆਣਾ ਦੇ ਟੈਸਟ ਕੀਤੇ ਜਾ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਭਾਵੇਂ ਸਵੇਰੇ ਸ਼ਾਮ ਰਾਜੋਆਣਾ ਦੀ ਮੈਡੀਕਲ ਜਾਂਚ ਕੀਤੀ ਜਾਂਦੀ ਰਹੀ ਹੈ ਪਰ ਪੰਜਵੇਂ ਦਿਨ ਜਦੋਂ ਉਸਦੀ ਹਾਲਤ ਵਿਗੜਨੀ ਸ਼ੁਰੂ ਹੋ ਗਈ, ਤਾਂ ਜੇਲ੍ਹ ਅਧਿਕਾਰੀਆਂ ਦੇ ਸੱਦੇ ‘ਤੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਬੀ.ਐੱਸ. ਬਰਾੜ, ਮੈਡੀਕਲ ਕਾਲਜ ਦੇ ਪ੍ਰਿੰਸੀਪਲ ਬੀ.ਐੱਲ. ਭਾਰਦਵਾਜ, ਮਾਤਾ ਕੁਸ਼ੱਲਿਆ ਹਸਪਤਾਲ ਦੇ ਸੀਨੀਅਰ ਡਾਕਟਰਾਂ ਨੇ ਉਸਦੀ ਸਿਹਤ ਦੀ ਜਾਂਚ ਕੀਤੀ। ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਅਤੇ ਡਿਪਟੀ ਕਮਿਸ਼ਨਰ ਰਾਮਵੀਰ ਸਿੰਘ ਵੀ ਜੇਲ੍ਹ ਪੁੱਜੇ। ਡੀ.ਸੀ. ਨੇ ਰਾਜੋਆਣਾ ਨਾਲ ਗੱਲਬਾਤ ਵੀ ਕੀਤੀ। ਰਾਜੋਆਣਾ ਦਾ ਕਹਿਣਾ ਹੈ ਕਿ ਪਟੀਸ਼ਨ ਦੇ ਜਲਦੀ ਨਿਪਟਾਰੇ ਲਈ ਸਮਾਂ ਸੀਮਾ ਤੈਅ ਕਰਕੇ ਦੱਸਿਆ ਜਾਵੇ। ਇਸ ਮਗਰੋਂ ਮੈਡੀਕਲ ਟੀਮ ਦੀ ਸਿਫਾਰਸ਼ ‘ਤੇ ਰਾਜੋਆਣਾ ਨੂੰ ਐੱਸ.ਪੀ. (ਸਿਟੀ) ਸਤਵੀਰ ਸਿੰਘ ਅਟਵਾਲ ਦੀ ਅਗਵਾਈ ਹੇਠ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠਾਂ ਹਸਪਤਾਲ ਲਿਜਾਇਆ ਗਿਆ।
ਸੁਪਰਡੈਂਟ ਭੁਪਿੰਦਰਜੀਤ ਸਿੰਘ ਵਿਰਕ ਦਾ ਕਹਿਣਾ ਹੈ ਕਿ ਮੈਡੀਕਲ ਟੀਮ ਦੀ ਸਿਫਾਰਸ਼ ਅਤੇ ਜ਼ਿਲ੍ਹਾ ਅਧਿਕਾਰੀਆਂ ਦੀ ਸਲਾਹ ਨਾਲ ਹੀ ਰਾਜੋਆਣਾ ਨੂੰ ਹਸਪਤਾਲ ਭੇਜਿਆ ਗਿਆ ਹੈ। ਰਾਜੋਆਣਾ ਦੇ ਕੀਤੇ ਗਏ ਟੈਸਟਾਂ ਦੌਰਾਨ ਸਥਿਤੀ ਨਾਰਮਲ ਪਾਈ ਗਈ। ਡਾਕਟਰਾਂ ਨੇ ਉਸ ਦੇ ਗੁਲੂਕੋਸ ਲਾਉਣਾ ਚਾਹਿਆ ਪ੍ਰੰਤੂ ਉਸਨੇ ਮਨ੍ਹਾਂ ਕਰ ਦਿੱਤਾ। ਇਨ੍ਹਾਂ ਤੱਥਾਂ ਦੀ ਪੁਸ਼ਟੀ ਮੈਡੀਕਲ ਸੁਪਰਡੈਂਟ ਡਾ. ਬੀ.ਐੱਸ. ਬਰਾੜ ਨੇ ਕੀਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article