PUNJABMAILUSA.COM

ਭੋਲਾ ਖ਼ਿਲਾਫ਼ ਚੱਲ ਰਿਹਾ ਇਨਫੋਰਸਮੈਂਟ ਡਾਇਰੈਕਟੋਰੇਟ ਮਾਮਲਾ ਸੈਸ਼ਨ ਅਦਾਲਤ ਤੋਂ ਸੀ.ਬੀ.ਆਈ ਅਦਾਲਤ ‘ਚ ਤਬਦੀਲ

ਭੋਲਾ ਖ਼ਿਲਾਫ਼ ਚੱਲ ਰਿਹਾ ਇਨਫੋਰਸਮੈਂਟ ਡਾਇਰੈਕਟੋਰੇਟ ਮਾਮਲਾ ਸੈਸ਼ਨ ਅਦਾਲਤ ਤੋਂ ਸੀ.ਬੀ.ਆਈ ਅਦਾਲਤ ‘ਚ ਤਬਦੀਲ

ਭੋਲਾ ਖ਼ਿਲਾਫ਼ ਚੱਲ ਰਿਹਾ ਇਨਫੋਰਸਮੈਂਟ ਡਾਇਰੈਕਟੋਰੇਟ ਮਾਮਲਾ ਸੈਸ਼ਨ ਅਦਾਲਤ ਤੋਂ ਸੀ.ਬੀ.ਆਈ ਅਦਾਲਤ ‘ਚ ਤਬਦੀਲ
March 23
10:06 2016

11
ਪਟਿਆਲਾ, 23 ਮਾਰਚ (ਪੰਜਾਬ ਮੇਲ)-ਸਿੰਥੈਟਿਕ ਡਰੱਗਜ਼ ਤਸਕਰੀ ਦੇ ਮਾਮਲੇ ‘ਚ ਕਾਬੂ ਕੀਤੇ ਗਏ ਸਾਬਕਾ ਉਪ ਪੁਲਿਸ ਕਪਤਾਨ ਜਗਦੀਸ਼ ਭੋਲਾ ਖ਼ਿਲਾਫ਼ ਚੱਲ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਮਾਮਲੇ ਨੂੰ ਸੈਸ਼ਨ ਅਦਾਲਤ ਤੋਂ ਸੀ.ਬੀ.ਆਈ ਅਦਾਲਤ ‘ਚ ਤਬਦੀਲ ਕਰ ਦਿੱਤਾ ਗਿਆ। ਇਹ ਫ਼ੈਸਲਾ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਦੇ ਆਧਾਰ ‘ਤੇ ਕੀਤਾ ਗਿਆ, ਜਿਸ ਤੋਂ ਬਾਅਦ ਪਹਿਲੀ ਵਾਰ ਜਗਦੀਸ਼ ਭੋਲਾ ਸਮੇਤ ਦਰਜਨ ਭਰ ਵਿਅਕਤੀਆਂ ਨੂੰ ਸੀ.ਬੀ.ਆਈ ਦੇ ਵਿਸ਼ੇਸ਼ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਸ ਦੀ ਸੁਣਵਾਈ ਕਰਦੇ ਹੋਏ ਅਦਾਲਤ ਵੱਲੋਂ ਮਾਮਲੇ ਦੀ ਸੁਣਵਾਈ 7 ਅਪ੍ਰੈਲ ‘ਤੇ ਪਾ ਦਿੱਤੀ ਗਈ। ਸੁਣਵਾਈ ਦੌਰਾਨ ਈ.ਡੀ. ਵੱਲੋਂ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਤੇ ਭੋਲਾ ਦੇ ਬਚਾਅ ਧਿਰ ਦੇ ਵਕੀਲ ਸਤੀਸ਼ ਕਰਕਰਾ ਤੇ ਹੋਰ ਪੇਸ਼ ਹੋਏ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ 16 ਫਰਵਰੀ, 2016 ਨੂੰ ਨੋਟੀਫ਼ਿਕੇਸ਼ਨ ਜਾਰੀ ਕਰਦੇ ਹੋਏ ਪੰਜਾਬ ਦੀ ਸੀ.ਬੀ.ਆਈ. ਅਦਾਲਤ ਨੂੰ ਇਸ ਮਾਮਲੇ ਦੀ ਸੁਣਵਾਈ ਕਰਨ ਦੇ ਅਧਿਕਾਰ ਦੇ ਦਿੱਤੇ ਗਏ ਸੀ, ਜਦਕਿ ਇਸ ਮਾਮਲੇ ਦੀ ਜਾਂਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਵੱਲੋਂ ਹੀ ਕੀਤੀ ਜਾਵੇਗੀ।
ਜਿਸ ਦੇ ਆਧਾਰ ‘ਤੇ ਹੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਐੱਚ ਮਦਾਨ ਨੇ ਇਸ ਮਾਮਲੇ ਨੂੰ ਸੀ ਦੇ ਵਿਸ਼ੇਸ਼ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਦਾਲਤ ‘ਚ ਭੇਜ ਦਿੱਤਾ ਗਿਆ ਜਿਸ ਤੋਂ ਬਾਅਦ ਇਸ ਮਾਮਲੇ ਦੇ ਸਾਰੇ ਵਿਅਕਤੀਆਂ ਦੀ ਹਾਜ਼ਰੀ ਸਬੰਧੀ ਸੀ ਦੀ ਅਦਾਲਤ ਪੇਸ਼ ਕੀਤਾ ਗਿਆ। ਇਸ ਸਬੰਧੀ ਭੋਲਾ ਦੇ ਵਕੀਲ ਸਤੀਸ਼ ਕਰਕਰਾ ਨੇ ਦੱਸਿਆ ਕਿ ਈ ਮਾਮਲੇ ਦੀ ਅਗਲੀ ਸੁਣਵਾਈ ਦੌਰਾਨ ਇਸ ਮਾਮਲੇ ‘ਚ ਚਾਰਜਾਂ ‘ਤੇ ਬਹਿਸ ਜਾਰੀ ਰਹੇਗੀ। ਦੱਸਣਯੋਗ ਹੈ ਕਿ ਈ ਹੁਣ ਤੱਕ ਇਸ ਮਾਮਲੇ ‘ਚ ਵੱਖ-ਵੱਖ ਵਾਰ ‘ਚ 4 ਦਰਜਨ ਦੇ ਕਰੀਬ ਵਿਅਕਤੀਆਂ ਦੇ ਿਖ਼ਲਾਫ਼ ਚਾਰਜਸ਼ੀਟਾਂ ਦਾਇਰ ਕਰ ਚੁੱਕੀ ਹੈ ਜਦਕਿ ਉਨ੍ਹਾਂ ਵੱਲੋਂ 55 ਵਿਅਕਤੀਆਂ ਦੇ ਿਖ਼ਲਾਫ਼ ਚਾਰਜਸ਼ੀਟ ਦਾਇਰ ਕਰਨ ਸਬੰਧੀ ਕਿਹਾ ਗਿਆ ਸੀ। ਦੂਜੇ ਪਾਸੇ ਭੋਲਾ ਸਮੇਤ ਇੱਕ ਦਰਜਨ ਵਿਅਕਤੀਆਂ ਨੂੰ ਨਸ਼ਾ ਤਸਕਰੀ ਦੇ ਮਾਮਲੇ ਦੀ ਸੁਣਵਾਈ ਲਈ ਵਧੀਕ ਸੈਸ਼ਨ ਜੱਜ ਪੁਸ਼ਵਿੰਦਰ ਸਿੰਘ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਜਿਸ ‘ਤੇ ਅਦਾਲਤ ਨੇ ਮਾਮਲੇ ਦੀ ਸੁਣਵਾਈ 4 ਅਪ੍ਰੈਲ ‘ਤੇ ਪਾ ਦਿੱਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

Read Full Article
    ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

Read Full Article