PUNJABMAILUSA.COM

ਭ੍ਰਿਸ਼ਟਾਚਾਰ ਮਾਮਲਾ : ਮਨਜੀਤ ਸਿੰਘ ਜੀਕੇ ਖਿਲਾਫ ਕੇਸ ਦਰਜ

ਭ੍ਰਿਸ਼ਟਾਚਾਰ ਮਾਮਲਾ : ਮਨਜੀਤ ਸਿੰਘ ਜੀਕੇ ਖਿਲਾਫ ਕੇਸ ਦਰਜ

ਭ੍ਰਿਸ਼ਟਾਚਾਰ ਮਾਮਲਾ : ਮਨਜੀਤ ਸਿੰਘ ਜੀਕੇ ਖਿਲਾਫ ਕੇਸ ਦਰਜ
January 10
09:41 2019

ਨਵੀਂ ਦਿੱਲੀ, 10 ਜਨਵਰੀ (ਪੰਜਾਬ ਮੇਲ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਸਮੇਤ ਡੀਐਸਜੀਐਮਸੀ ਦੇ ਉੱਚ ਅਹੁਦੇਦਾਰ ਰਹਿ ਚੁੱਕੇ ਤਿੰਨ ਵਿਅਕਤੀਆਂ ‘ਤੇ ਕੇਸ ਦਰਜ ਕੀਤਾ ਗਿਆ ਹੈ। ਦਿੱਲੀ ਦੇ ਨਾਰਥ ਐਵੇਨਿਊ ਥਾਣੇ ਵਿੱਚ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਨੇ ਧੋਖਾਧੜੀ, ਭ੍ਰਿਸ਼ਟਾਚਾਰ ਤੇ ਗੁਰਦੁਆਰੇ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਇਲਜ਼ਾਮ ਤਹਿਤ ਕੇਸ ਦਰਜ ਕੀਤਾ ਹੈ। ਹੁਣ ਜੀਕੇ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਦਰਅਸਲ, ਦਿੱਲੀ ਦੀ ਪਟਿਆਲਾ ਕੋਰਟ ਨੇ ਬੀਤੇ ਕੱਲ੍ਹ ਜੀਕੇ ਦੀ ਐਫਆਈਆਰ ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ ਤੇ ਹੁਣ ਜੀਕੇ ਖਿਲਾਫ ਕੇਸ ਦਰਜ ਹੋ ਗਿਆ ਹੈ। ਜੀਕੇ ਖ਼ਿਲਾਫ਼ ਕਮੇਟੀ ਵਿੱਚ ਕਥਿਤ ਤੌਰ ‘ਤੇ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਲੱਗੇ ਹਨ। ਪਟਿਆਲਾ ਹਾਊਸ ਅਦਾਲਤ ਦੇ ਸੈਸ਼ਨ ਜੱਜ ਸਤੀਸ਼ ਕੁਮਾਰ ਅਰੋੜਾ ਨੇ ਸੱਤ ਜਨਵਰੀ ਨੂੰ ਕੇਸ ਦੀ ਸੁਣਵਾਈ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਹ ਮਾਮਲਾ ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੌਜੂਦਾ ਆਜ਼ਾਦ ਮੈਂਬਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਹੇਠਲੀ ਅਦਾਲਤ ਵਿਚ ਦਾਇਰ ਕਰਵਾਇਆ ਗਿਆ ਸੀ। ਇਸ ਨੂੰ ਜੀਕੇ ਨੇ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ। ਹਾਲਾਂਕਿ, ਜੀਕੇ ਦੇ ਵਕੀਲਾਂ ਨੇ ਤਰਕ ਦਿੱਤਾ ਸੀ ਕਿ ਹੇਠਲੀ ਅਦਾਲਤ ਨੇ ਜੋ ਫ਼ੈਸਲਾ ਲਿਆ, ਉਹ ਗ਼ਲਤ ਸੀ। ਇਸ ਲਈ ਜੀਕੇ ਖ਼ਿਲਾਫ਼ ਹੇਠਲੀ ਅਦਾਲਤ ਵੱਲੋਂ ਕੇਸ ਦਰਜ ਕਰਨ ਦੇ ਦਿੱਤੇ ਫ਼ੈਸਲੇ ਨੂੰ ਰੱਦ ਕੀਤਾ ਜਾਵੇ। ਦੂਜੇ ਪਾਸੇ ਸ਼ੰਟੀ ਦੇ ਵਕੀਲ ਰਾਜਿੰਦਰ ਛਾਬੜਾ ਨੇ ਦਲੀਲ ਦਿੱਤੀ ਸੀ ਕਿ ਹੇਠਲੀ ਅਦਾਲਤ ਨੇ ਸਾਰੇ ਸਬੂਤਾਂ ਨੂੰ ਦੇਖਦਿਆਂ ਜੀਕੇ ਖ਼ਿਲਾਫ਼ ਕੇਸ ਦਰਜ ਕਰਨ ਦਾ ਸਹੀ ਤੇ ਢੁੱਕਵਾਂ ਫ਼ੈਸਲਾ ਕੀਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article