PUNJABMAILUSA.COM

ਭੱਜੀ ਦੇ ਵਿਆਹ ਦੌਰਾਨ ਹੋਇਆ ਹੰਗਾਮਾ

ਭੱਜੀ ਦੇ ਵਿਆਹ ਦੌਰਾਨ ਹੋਇਆ ਹੰਗਾਮਾ

ਭੱਜੀ ਦੇ ਵਿਆਹ ਦੌਰਾਨ ਹੋਇਆ ਹੰਗਾਮਾ
October 30
05:08 2015

bhajji
ਜਲੰਧਰ, 29 ਅਕਤੂਬਰ (ਪੰਜਾਬ ਮੇਲ)- ਅੰਤਰਰਾਸ਼ਟਰੀ ਕ੍ਰਿਕਟਰ ਹਰਭਜਨ ਸਿੰਘ ਉਰਫ ਭੱਜੀ ਦੇ ਵਿਆਹ ਸਮਾਰੋਹ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ ਕਿ ਅੱਜ ਵਿਆਹ ਸਮਾਰੋਹ ਦੇ ਬਾਅਦ ਡੋਲੀ ਹਰਭਜਨ ਸਿੰਘ ਦੇ ਘਰ ਆਉਣ ਨੂੰ ਲੈ ਕੇ ਜਿਥੇ ਹਰ ਕੋਈ ਭੱਜੀ ਦੇ ਘਰ ਦੇ ਬਾਹਰ ਨਵੇਂ ਜੋੜੇ ਨੂੰ ਦੇਖਣ ਲਈ ਖੜ੍ਹਾ ਹੋਇਆ ਸੀ। ਉਥੇ ਹੀ ਕਵਰੇਜ ਕਰਨ ਲਈ ਮੀਡੀਆ ਕਰਮਚਾਰੀ ਵੀ ਹਰਭਜਨ ਦੀ ਕੋਠੀ ਦੇ ਬਾਹਰ ਖੜ੍ਹੇ ਸਨ। ਜਿਵੇਂ ਹੀ ਸ਼ਾਮ ਨੂੰ ਗੀਤਾ ਬਸਰਾ ਦੀ ਡੋਲੀ ਹਰਭਜਨ ਦੇ ਘਰ ਦੇ ਬਾਹਰ ਪਹੁੰਚੀ ਤਾਂ ਉਸਦੇ ਨਾਲ ਹੀ ਕੁਝ ਮੀਡੀਆ ਕਰਮਚਾਰੀ ਕੋਠੀ ਦੇ ਨਾਲ ਵਾਲੀ ਛੱਤ ‘ਤੇ ਕਵਰੇਜ ਕਰਨ ਲਈ ਚੜ੍ਹ ਗਏ।
ਇੰਨੇ ਵਿਚ ਕੁਝ ਬਾਊਂਸਰਾਂ ਨੇ ਮੀਡੀਆ ਪਰਸਨਸ (ਕਰਮਚਾਰੀ) ਦੇ ਕੈਮਰੇ ਖੋਹ ਲਏ ਅਤੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ। ਮੀਡੀਆ ਕਰਮਚਾਰੀਆਂ ਨਾਲ ਦੁਰਵਿਵਹਾਰ ਹੁੰਦਾ ਦੇਖ ਕੇ ਸਾਰੇ ਮੀਡੀਆ ਕਰਮਚਾਰੀ ਗੁੱਸੇ ਵਿਚ ਆ ਗਏ ਇਸ ਗੱਲ ਨੂੰ ਲੈ ਕੇ ਹਰਭਜਨ ਦੀ ਕੋਠੀ ਦੇ ਬਾਹਰ ਰੱਜ ਕੇ ਹੰਗਾਮਾ ਹੋਇਆ। ਉਸਦੇ ਨਾਲ ਹੀ ਹਰਭਜਨ ਸਿੰਘ ਦੇ ਬਾਊਂਸਰਾਂ ‘ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਮੀਡੀਆ ਕਰਮਚਾਰੀ ਕ੍ਰਿਕਟਰ ਹਰਭਜਨ ਸਿੰਘ ਦੀ ਕੋਠੀ ਦੇ ਬਾਹਰ ਬੈਠ ਗਏ, ਜਿਸ ਦੇ ਬਾਅਦ ਹੀ ਮੀਡੀਆ ਕਰਮਚਾਰੀਆਂ ਨੇ ਘਟਨਾ ਸੰਬੰਧੀ ਪੁਲਸ ਕਮਿਸ਼ਨਰ ਯੁਰਿੰਦਰ ਸਿੰਘ ਹੇਅਰ ਨੂੰ ਜਾਣਕਾਰੀ ਦਿੱਤੀ। ਹਰਭਜਨ ਸਿੰਘ ਦੀ ਕੋਠੀ ਦੇ ਬਾਹਰ ਹੰਗਾਮੇ ਦੀ ਸੂਚਨਾ ਮਿਲਦੇ ਹੀ ਏ. ਡੀ. ਸੀ.ਪੀ.ਕ੍ਰਾਈਮ ਵਿਵੇਕ ਸੋਨੀ, ਏ. ਡੀ. ਸੀ.ਪੀ.ਸਿਟੀ 2 ਅਮਰੀਕ ਸਿੰਘ ਪਵਾਰ, ਏ. ਸੀ.ਪੀ. ਨਾਰਥ ਅਮਨੀਤ ਕੋਂਡਲ, ਥਾਣਾ ਨੰਬਰ 7 ਦੇ ਇੰਚਾਰਜ ਨਵਦੀਪ ਸਿੰਘ, ਥਾਣਾ ਨੰਬਰ 6 ਦੇ ਇੰਚਾਰਜ ਭਾਰੀ ਪੁਲਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਦੋਵਾਂ ਪੱਖਾਂ ਵਿਚ ਗੱਲਬਾਤ ਚਲ ਰਹੀ ਸੀ ਕਿ ਇੰਨੇ ਵਿਚ ਕੁਝ ਬਾਊਂਸਰਾਂ ਨੇ ਮੀਡੀਆ ਕਰਮਚਾਰੀਆਂ ਨੂੰ ਸ਼ਰੇਆਮ ਫਿਰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਨੂੰ ਦੇਖਦੇ ਹੋਏ ਪੁਲਸ ਕਰਮਚਾਰੀਆਂ ਨੇ ਕੁਝ ਬਾਊਂਸਰਾਂ ਨੂੰ ਹਿਰਾਸਤ ਵਿਚ ਲੈ ਲਿਆ, ਜਿਨ੍ਹਾਂ ਨੇ ਪੁਲਸ ਦੇ ਸਾਹਮਣੇ ਦੱਸਿਆ ਕਿ ਉਨ੍ਹਾਂ ਨੂੰ ਕੈਮਰੇ ਖੋਹਣ ਲਈ ਭੱਜੀ ਨੇ ਕਿਹਾ ਸੀ। ਕੋਠੀ ਦੇ ਬਾਹਰ ਹੰਗਾਮੇ ਦੀ ਸੂਚਨਾ ਮਿਲਦੇ ਹੀ ਕ੍ਰਿਕਟਰ ਹਰਭਜਨ ਸਿੰਘ ਭੱਜੀ ਖੁਦ ਬਾਹਰ ਮੀਡੀਆ ਕਰਮਚਾਰੀਆਂ ਕੋਲ ਪਹੁੰਚੇ, ਜਿਨ੍ਹਾਂ ਨੇ ਸਾਫ ਕਿਹਾ ਕਿ ਉਨਾਂ ਨੂੰ ਇਸ ਘਟਨਾ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਨੇ ਕਿਸੇ ਬਾਊਂਸਰ ਨੂੰ ਕੈਮਰੇ ਖੋਹਣ ਜਾਂ ਕਿਸੇ ਨਾਲ ਦੁਰਵਿਵਹਾਰ ਕਰਨ ਲਈ ਨਹੀਂ ਕਿਹਾ ਹੈ। ਉਨ੍ਹਾਂ ਮੀਡੀਆ ਕਰਮਚਾਰੀਆਂ ਦੇ ਨਾਲ ਹੋਈ ਇਸ ਘਟਨਾ ਨੂੰ ਲੈ ਕੇ ਅਫਸੋਸ ਜ਼ਾਹਿਰ ਕੀਤਾ ਅਤੇ ਮੁਆਫੀ ਵੀ ਮੰਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article