PUNJABMAILUSA.COM

ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

 Breaking News

ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ
November 15
10:51 2017

ਮਡੇਰਾ, 15 ਨਵੰਬਰ (ਪੰਜਾਬ ਮੇਲ)- ਫਰਿਜ਼ਨੋ ਤੋਂ ਲਗਭਗ 25 ਮੀਲ ਦੂਰ ਮਡੇਰਾ ਸ਼ਹਿਰ ਦੇ ਟੈਕਲ ਬੋਕਸ ਗੈਸ ਸਟੇਸ਼ਨ ਦੇ ਅੰਦਰ ਕੰਮ ਕਰ ਰਹੇ ਸਟੋਰ ਕਲਰਕ ਨੂੰ ਇਕ ਲੁਟੇਰੇ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਦੋ ਲੁਟੇਰੇ ਸੋਮਵਾਰ ਰਾਤ 11 ਵਜੇ ਦੇ ਕਰੀਬ ਟੈਕਲ ਬੋਕਸ ਗੈਸ ਸਟੇਸ਼ਨ, ਜਿਹੜਾ ਕਿ ਰੋਡ-26 ਅਤੇ ਲਾਅ ਬਰੀਆ ਐਵੇਨਿਊ ਵਿਖੇ ਸਥਿਤ ਹੈ, ‘ਚ ਦਾਖਲ ਹੋਏ। ਅਤੇ ਬਿਨਾਂ ਕਿਸੇ ਕਾਰਨ ਤੋਂ ਕਲਰਕ ਨੂੰ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ। ਲੁਟੇਰੇ ਜਾਣ ਲੱਗਿਆਂ ਸਿਗਰਟਾਂ ਨਾਲ ਭਰੇ ਹੋਏ 2 ਵੱਡੇ ਡੱਬੇ ਅਤੇ ਕੁੱਝ ਕੈਸ਼ ਲੈ ਕੇ ਫਰਾਰ ਹੋਣ ‘ਚ ਕਾਮਯਾਬ ਹੋ ਗਏ।
ਇਨ੍ਹਾਂ ਵਿਚ ਇਕ ਲੁਟੇਰੇ ਨੇ ਕਾਲੀ ਜੈਕੇਟ, ਗਰੇਅ ਪੈਂਟ ਅਤੇ ਬੂਟਾਂ ਤੋਂ ਬਿਨਾਂ ਹੀ ਜੁਰਾਬਾਂ ਪਾਈਆਂ ਹੋਈਆਂ ਸਨ ਅਤੇ ਮੂੰਹ ਨੀਲੇ ਰੰਗ ਦੇ ਕੱਪੜੇ ਨਾਲ ਢਕਿਆ ਹੋਇਆ ਸੀ। ਦੂਸਰੇ ਲੁਟੇਰੇ ਨੇ ਰੀਬੋਕ ਦੀ ਸਵੈਟ ਸ਼ਰਟ, ਕਾਲੀ ਪੈਂਟ ਅਤੇ ਕਾਲੇ ਅਤੇ ਚਿੱਟੇ ਬੂਟ ਪਾਏ ਹੋਏ ਸਨ। ਉਸ ਨੇ ਵੀ ਆਪਣਾ ਮੂੰਹ ਚਿੱਟੇ ਕੱਪੜੇ ਨਾਲ ਢਕਿਆ ਹੋਇਆ ਸੀ। ਇਸੇ ਹੀ ਲੁਟੇਰੇ ਨੇ ਸਟੋਰ ਕਲਰਕ ਨੂੰ ਗੋਲੀ ਮਾਰੀ। ਪੁਲਿਸ ਘਟਨਾ ਸਥਾਨ ‘ਤੇ ਮੌਕੇ ‘ਤੇ ਪਹੁੰਚ ਗਈ, ਪਰ ਬਹੁਤ ਦੇਰ ਹੋ ਚੁੱਕੀ ਸੀ। ਸਟੋਰ ਦੀ ਵੀਡੀਓ ਦੇਖਣ ਤੋਂ ਪਤਾ ਲੱਗਿਆ ਹੈ ਕਿ ਕਲਰਕ ਨੇ ਇਨ੍ਹਾਂ ਲੁਟੇਰਿਆਂ ਨਾਲ ਕੋਈ ਵੀ ਮੁਕਾਬਲਾ ਨਹੀਂ ਕੀਤਾ ਅਤੇ ਨਾ ਹੀ ਕੋਈ ਰੋਕ-ਟੋਕ ਕੀਤੀ। ਪਰ ਫਿਰ ਵੀ ਲੁਟੇਰੇ ਉਸ ਨੂੰ ਗੋਲੀਆਂ ਮਾਰ ਕੇ ਹਲਾਕ ਕਰ ਗਏ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਲੁਟੇਰਿਆਂ ਨੇ ਸਟੋਰ ਦੇ ਅੰਦਰ ਕਈ ਫਾਇਰ ਕੀਤੇ।
ਇਸ ਘਟਨਾ ਦਾ ਉਦੋਂ ਪਤਾ ਲੱਗਿਆ, ਜਦੋਂ ਇਸ ਸਟੋਰ ‘ਤੇ ਇਕ ਗਾਹਕ ਆਇਆ। ਉਸ ਨੇ ਦੇਖਿਆ ਕਿ ਸਟੋਰ ਕਲਰਕ ਕਾਊਂਟਰ ਦੇ ਪਿੱਛੇ ਮ੍ਰਿਤਕ ਪਿਆ ਹੋਇਆ ਹੈ। ਉਸੇ ਗਾਹਕ ਨੇ ਪੁਲਿਸ ਨੂੰ ਘਟਨਾ ਬਾਰੇ ਸੂਚਿਤ ਕੀਤਾ।
ਪੁਲਿਸ ਇਸ ਵਾਰਦਾਤ ਲਈ ਜਾਂਚ-ਪੜਤਾਲ ਕਰ ਰਹੀ ਹੈ ਅਤੇ ਵਾਰਦਾਤ ‘ਚ ਵਰਤੀ ਗਈ ਕਾਰ ਦੀ ਵੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮ੍ਰਿਤਕ ਦਾ ਨਾਂ ਹਾਲੇ ਘੋਸ਼ਿਤ ਨਹੀਂ ਕੀਤਾ ਗਿਆ।
ਇਲਾਕੇ ਦੇ ਲੋਕਾਂ ਵਿਚ ਇਸ ਸੰਬੰਧੀ ਕਾਫੀ ਰੋਹ ਪਾਇਆ ਜਾ ਰਿਹਾ ਹੈ, ਕਿਉਂਕਿ ਇਹ ਸਟੋਰ ਕਲਰਕ ਕਾਫੀ ਇਮਾਨਦਾਰ ਅਤੇ ਮਿਹਨਤੀ ਸੀ ਅਤੇ ਇਲਾਕੇ ਵਿਚ ਕਾਫੀ ਹਰਮਨ ਪਿਆਰਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article