PUNJABMAILUSA.COM

ਮਣੀ ਅੱਈਅਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ‘ਨੀਚ ਕਿਸਮ ਦਾ ਆਦਮੀ’

 Breaking News

ਮਣੀ ਅੱਈਅਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ‘ਨੀਚ ਕਿਸਮ ਦਾ ਆਦਮੀ’

ਮਣੀ ਅੱਈਅਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ‘ਨੀਚ ਕਿਸਮ ਦਾ ਆਦਮੀ’
December 07
21:24 2017

ਨਵੀਂ ਦਿੱਲੀ/ਸੂਰਤ, 7 ਦਸੰਬਰ (ਪੰਜਾਬ ਮੇਲ)- ਕਾਂਗਰਸ ਆਗੂ ਮਨੀ ਸ਼ੰਕਰ ਅੱਈਅਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਕੀਤੀ ਗਈ ਟਿੱਪਣੀ ‘ਨੀਚ ਕਿਸਮ ਦਾ ਆਦਮੀ’ ਨਾਲ ਸਿਆਸੀ ਤੂਫ਼ਾਨ ਖੜ੍ਹਾ ਹੋ ਗਿਆ ਅਤੇ ਭਾਜਪਾ ਨੇ ਇਸ ਨੂੰ ਬੋਚਦਿਆਂ ਦਾਅਵਾ ਕੀਤਾ ਕਿ ਇਹ ਸ੍ਰੀ ਮੋਦੀ ਖ਼ਿਲਾਫ਼ ਜਾਤੀਗਤ ਟਿੱਪਣੀ ਹੈ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਨੁਕਸਾਨ ਦੀ ਤੁਰੰਤ ਭਰਪਾਈ ਲਈ ਅੱਈਅਰ ਨੂੰ ਕਿਹਾ ਕਿ ਉਹ ਅਜਿਹੇ ਬਿਆਨ ਲਈ ਮੁਆਫ਼ੀ ਮੰਗਣ। ਇਸ ਮਗਰੋਂ ਸ਼ਾਮ ਨੂੰ ਅੱਈਅਰ ਨੇ ਸਫ਼ਾਈ ਦਿੱਤੀ ਕਿ ਉਨ੍ਹਾਂ ਦੇ ਕਹਿਣ ਦਾ ਇਹ ਅਰਥ ਨਹੀਂ ਸੀ ਅਤੇ ਹਿੰਦੀ ’ਚ ਕਮਜ਼ੋਰ ਹੋਣ ਕਰਕੇ ਉਹ ‘ਨੀਚ’ ਵਰਗਾ ਸ਼ਬਦ ਇਸਤਮਾਲ ਕਰ ਗਏ। ਉਂਜ ਦੇਰ ਸ਼ਾਮ ਨੂੰ ਕਾਂਗਰਸ ਨੇ ਅੱਈਅਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰਦਿਆਂ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ। ਪਾਟੀਦਾਰਾਂ ਦੇ ਇਲਾਕੇ ਸੂਰਤ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਅੱਈਅਰ ਦੇ ਵਿਵਾਦਤ ਬੋਲਾਂ ਨੂੰ ਬੋਚਦਿਆਂ ਕਿਹਾ ਕਿ ਇਹ ਗੁਜਰਾਤ ਦਾ ਅਪਮਾਨ ਹੈ। ਕਾਂਗਰਸ ਆਗੂ ਦੇ ਵਿਵਾਦਤ ਬੋਲਾਂ ਨੂੰ ਭਾਜਪਾ ਨੇ ਜਾਤ ਨਾਲ ਜੋੜ ਲਿਆ ਤਾਂ ਜੋ 9 ਦਸੰਬਰ ਨੂੰ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ’ਚ ਲਾਹਾ ਲਿਆ ਜਾ ਸਕੇ। ਜ਼ਿਕਰਯੋਗ ਹੈ ਕਿ ਸ੍ਰੀ ਮੋਦੀ ਵੱਲੋਂ ਕਾਂਗਰਸ ’ਤੇ ਬੀ ਆਰ ਅੰਬੇਦਕਰ ਦੇ ਨਾਮ ਉਪਰ ਵੋਟਾਂ ਮੰਗਣ ਦਾ ਦੋਸ਼ ਲਾਇਆ ਗਿਆ ਸੀ ਜਿਸ ਮਗਰੋਂ ਅੱਈਅਰ ਨੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਕਿਹਾ ਸੀ,‘‘ਉਹ (ਮੋਦੀ) ਨੀਚ ਕਿਸਮ ਦਾ ਆਦਮੀ ਹੈ ਜਿਸ ਦੀ ਕੋਈ ਸੱਭਿਅਤਾ ਨਹੀਂ ਹੈ।’’ ਇਸ ’ਤੇ ਸ੍ਰੀ ਮੋਦੀ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ,‘‘ਤੁਸੀਂ ਸਾਨੂੰ ਗਧਾ, ਗੰਦੀ ਨਾਲੀ ਦਾ ਕੀੜਾ, ਮੌਤ ਦਾ ਸੌਦਾਗਰ, ਨੀਚ ਜਾਤੀ ਅਤੇ ਨੀਚ ਆਖਿਆ। ਪਰ ਅਸੀਂ ਆਪਣੀਆਂ ਕਦਰਾਂ-ਕੀਮਤਾਂ ਅਨੁਸਾਰ ਹੀ ਰਹਾਂਗੇ। ਇਹ ਮੁਗਲ ਮਾਨਸਿਕਤਾ ਹੈ ਜਿਥੇ ਪਿੰਡ ’ਚ ਜੇਕਰ ਕੋਈ ਚੰਗੇ ਲੀੜੇ ਪਾ ਲੈਂਦਾ ਹੈ ਤਾਂ ਉਹ (ਕਾਂਗਰਸ) ਔਖੇ ਹੋ ਜਾਂਦੇ ਹਨ।’’ ਇਸ ਦੌਰਾਨ ਅੱਈਅਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਜਿਹੜੇ ਅਰਥ ਕੱਢ ਰਹੇ ਹਨ, ਉਨ੍ਹਾਂ ਦੇ ਕਹਿਣ ਦਾ ਮਤਲਬ ਅਜਿਹਾ ਕੁਝ ਨਹੀਂ ਸੀ। ਉਨ੍ਹਾਂ ਕਿਹਾ ਕਿ ਉਹ ਹਿੰਦੀ ਚੰਗੀ ਤਰ੍ਹਾਂ ਨਹੀਂ ਜਾਣਦੇ ਅਤੇ ਅੰਗਰੇਜ਼ੀ ਦੇ ਸ਼ਬਦ ‘ਲੋਅ’ ਦਾ ਹਿੰਦੀ ’ਚ ਅਨੁਵਾਦ ‘ਨੀਚ’ ਸਮਝਿਆ।
‘ਇਸ ਦਾ ਮਤਲਬ ਨੀਵੀਂ ਜਾਤ ’ਚ ਪੈਦਾ ਹੋਣ ਤੋਂ ਨਹੀਂ ਸੀ। ਜੇਕਰ ਨੀਚ ਸ਼ਬਦ ਦਾ ਇਹ ਅਰਥ ਹੋ ਸਕਦਾ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ। ਜੇਕਰ ਕਾਂਗਰਸ ਨੂੰ ਗੁਜਰਾਤ ’ਚ ਇਸ ਨਾਲ ਨੁਕਸਾਨ ਹੋਵੇਗਾ ਤਾਂ ਮੈਨੂੰ ਅਫ਼ਸੋਸ ਹੋਵੇਗਾ।’

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

Read Full Article
    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article