PUNJABMAILUSA.COM

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

 Breaking News

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ
September 14
17:36 2018

ਵਾਸ਼ਿੰਗਟਨ, 14 ਸਤੰਬਰ (ਪੰਜਾਬ ਮੇਲ)-ਅਮਰੀਕੀ ਸੂਬੇ ਕੈਲੀਫੋਰਨੀਆ ਦੀ ਸਟਰ ਕੰਟਰੀ ਪੁਲਿਸ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ 26 ਅਗਸਤ ਨੂੰ ਯੂਬਾ ਸਿਟੀ ਦੇ ਗੁਰਦੁਆਰੇ ਨੇੜੇ ਕੀਤੀ ਗਈ ਕੁੱਟਮਾਰ ਦੇ ਮਾਮਲੇ ਸਬੰਧੀ ਜਸਬੀਰ ਸਿੰਘ ਲੁਬਾਣਾ ਤੇ ਉਸ ਦੇ ਪੁੱਤਰ ਗਗਨਦੀਪ ਸਿੰਘ ਲੁਬਾਣਾ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਕੁੱਟਮਾਰ ਦੀ ਘਟਨਾ ਦੀ ਇਕ ਵੀਡੀਓ ਕਲਿਪ ਦੇ ਅਧਾਰ ‘ਤੇ ਇਹ ਗ੍ਰਿਫ਼ਤਾਰੀਆਂ ਕੀਤੀਆਂ ਹਨ ਜਿਨ੍ਹਾਂ ਵਿਚ ਜਸਬੀਰ ਸਿੰਘ ਤੇ ਗਗਨਦੀਪ ਸਿੰਘ ਇਕ ਵਿਅਕਤੀ ਨੂੰ ਕੁੱਟਦੇ ਨਜ਼ਰ ਆ ਰਹੇ ਹਨ। ਉਂਜ, ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਵੀਡੀਓ ਕਲਿੱਪ ਵਿਚ ਕੁੱਟਿਆ ਜਾਣ ਵਾਲਾ ਸ਼ਖ਼ਸ ਮਨਜੀਤ ਸਿੰਘ ਜੀ.ਕੇ. ਹੀ ਹੈ ਜਾਂ ਕੋਈ ਹੋਰ। ਪੁਲਿਸ ਨੇ ਦੋਵਾਂ ਨੂੰ ਮਾਮਲੇ ਦੀ ਜਾਂਚ ਲਈ ਤਲਬ ਕੀਤਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਇਸ ਤੋਂ ਦਸ ਕੁ ਘੰਟਿਆਂ ਬਾਅਦ ਹੀ ਸਿੱਖਜ਼ ਫਾਰ ਜਸਟਿਸ ਦੇ ਵਕੀਲਾਂ ਨੇ ਇਕ ਮੁਕਾਮੀ ਅਦਾਲਤ ਤੋਂ ਦੋਵਾਂ ਦੀ ਜ਼ਮਾਨਤ ਲੈ ਲਈ।
ਕੈਲੀਫੋਰਨੀਆ ਵਿਚ ਭਾਰਤੀ ਕੌਂਸਲਖ਼ਾਨੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਪਿਤਾ-ਪੁੱਤਰ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਸੀ। ਸੂਤਰਾਂ ਨੇ ਦੱਸਿਆ ਕਿ ਅਮਰੀਕਾ ਵਿਚ ਸਿੱਖ ਰੈਡੀਕਲ ਕਾਰਕੁਨਾਂ ਦੀਆਂ ਸਰਗਰਮੀਆਂ ਵਧਣ ਤੇ ਖ਼ਾਲਿਸਤਾਨ ਦੇ ਮੁੱਦੇ ਪ੍ਰਤੀ ਕੂਟਨੀਤਕ ਚੈਨਲਾਂ ਰਾਹੀਂ ਅਮਰੀਕੀ ਅਧਿਕਾਰੀਆਂ ਕੋਲ ਮਾਮਲਾ ਉਠਾਏ ਜਾਣ ਤੋਂ ਬਾਅਦ ਇਹ ਗ੍ਰਿਫ਼ਤਾਰੀਆਂ ਹੋਈਆਂ ਸਨ।
ਪਤਾ ਚੱਲਿਆ ਹੈ ਕਿ ਜਸਬੀਰ ਸਿੰਘ ‘ਰੈਫਰੰਡਮ 2020’ ਦੀ ਮੁਹਿੰਮ ਨਾਲ ਜੁੜਿਆ ਹੋਇਆ ਹੈ ਤੇ ਇਸ ਤੋਂ ਇਲਾਵਾ ਉਹ ਸਾਬਕਾ ਕਾਂਗਰਸ ਐੱਮ.ਪੀ. ਜਗਦੀਸ਼ ਟਾਈਟਲਰ ਖ਼ਿਲਾਫ਼ ਚੱਲ ਰਹੇ ਦਿੱਲੀ ਕਤਲੇਆਮ ਦੇ ਇਕ ਕੇਸ ਦਾ ਅਹਿਮ ਗਵਾਹ ਵੀ ਰਿਹਾ ਹੈ। ਲੁਬਾਣਾ ਪਿਓ-ਪੁੱਤਰ ਕੈਲੀਫੋਰਨੀਆ ਦੇ ਵਸਨੀਕ ਹਨ ਤੇ ਪਤਾ ਚੱਲਿਆ ਹੈ ਕਿ ਉਨ੍ਹਾਂ ਖ਼ਿਲਾਫ਼ ਕੈਲੀਫੋਰਨੀਆ ਪੀਨਲ ਕੋਡ ਦੀ ਧਾਰਾ 245 (ਏ) (4) ਤਹਿਤ ਦੋਸ਼ ਆਇਦ ਕੀਤੇ ਗਏ ਹਨ। ਸ੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਮਨਜੀਤ ਸਿੰਘ ਜੀ.ਕੇ. ‘ਤੇ ਲੰਘੀ 26 ਅਗਸਤ ਨੂੰ ਯੂਬਾ ਸਿਟੀ ਵਿਚ ਉਦੋਂ ਹਮਲਾ ਹੋਇਆ ਸੀ ਜਦੋਂ ਉਹ ਇਕ ਗੁਰਦੁਆਰੇ ਵਿਚ ਹੋਣ ਵਾਲੇ ਸਮਾਗਮ ਵਿਚ ਤਕਰੀਰ ਕਰਨ ਜਾ ਰਹੇ ਸਨ। ਇਸ ਤੋਂ ਪੰਜ ਕੁ ਦਿਨ ਪਹਿਲਾਂ ਨਿਊਯਾਰਕ ਵਿਚ ਵੀ ਉਨ੍ਹਾਂ ਨਾਲ ਹੱਥੋਪਾਈ ਦੀ ਘਟਨਾ ਹੋਈ ਸੀ ਜਦੋਂ ਇਕ ਟੀ.ਵੀ. ਡਿਬੇਟ ਵਿਚ ਸ਼ਾਮਲ ਹੋਣ ਮਗਰੋਂ ਬਾਹਰ ਆ ਰਹੇ ਸਨ। ਸ਼੍ਰੀ ਜੀ.ਕੇ. ਨੇ ਕਿਹਾ ਸੀ ਕਿ ਉਨ੍ਹਾਂ ‘ਤੇ ਹਮਲਾ ਕਰਨ ਵਾਲੇ 20-25 ਬੰਦੇ ਸਨ ਜਦਕਿ ਕੇਂਦਰੀ ਮੰਤਰੀ ਤੇ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਇਆ ਸੀ ਕਿ ਜੀ.ਕੇ. ‘ਤੇ ਹਮਲਾ ਕਰਨ ਵਾਲਿਆਂ ਦੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐੱਸ.ਆਈ. ਨਾਲ ਸਬੰਧ ਹਨ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article