PUNJABMAILUSA.COM

ਮਨਜੀਤ ਸਿੰਘ ਜੀਕੇ ‘ਤੇ ਹਮਲਾ ਕਰਨ ਵਾਲੇ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਸਿੰਘ ਜੀਕੇ ‘ਤੇ ਹਮਲਾ ਕਰਨ ਵਾਲੇ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਸਿੰਘ ਜੀਕੇ ‘ਤੇ ਹਮਲਾ ਕਰਨ ਵਾਲੇ ਪਿਓ-ਪੁੱਤਰ ਗ੍ਰਿਫ਼ਤਾਰ
September 13
21:43 2018

ਜਲੰਧਰ, 13 ਸਤੰਬਰ (ਪੰਜਾਬ ਮੇਲ)- ਅਮਰੀਕੀ ਸੂਬੇ ਕੈਲੀਫੋਰਨੀਆ ਦੀ ਸਟਰ ਕੰਟਰੀ ਪੁਲਸ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ 26 ਅਗਸਤ ਨੂੰ ਯੂਬਾ ਸਿਟੀ ਦੇ ਗੁਰਦੁਆਰੇ ਨੇੜੇ ਕੀਤੀ ਗਈ ਕੁੱਟਮਾਰ ਦੇ ਮਾਮਲੇ ਸਬੰਧੀ ਜਸਬੀਰ ਸਿੰਘ ਲੁਬਾਣਾ ਤੇ ਉਸ ਦੇ ਪੁੱਤਰ ਗਗਨਦੀਪ ਸਿੰਘ ਲੁਬਾਣਾ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਨੇ ਕੁੱਟਮਾਰ ਦੀ ਘਟਨਾ ਦੀ ਇਕ ਵੀਡੀਓ ਕਲਿਪ ਦੇ ਅਧਾਰ ‘ਤੇ ਇਹ ਗ੍ਰਿਫ਼ਤਾਰੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਜਸਬੀਰ ਸਿੰਘ ਤੇ ਗਗਨਦੀਪ ਸਿੰਘ ਇਕ ਵਿਅਕਤੀ ਨੂੰ ਕੁੱਟਦੇ ਨਜ਼ਰ ਆ ਰਹੇ ਹਨ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਵੀਡੀਓ ਕਲਿਪ ‘ਚ ਕੁੱਟਿਆ ਜਾਣ ਵਾਲਾ ਸ਼ਖ਼ਸ ਮਨਜੀਤ ਸਿੰਘ ਜੀਕੇ ਹੀ ਹੈ ਜਾਂ ਕੋਈ ਹੋਰ। ਪੁਲਸ ਨੇ ਦੋਵਾਂ ਨੂੰ ਮਾਮਲੇ ਦੀ ਜਾਂਚ ਲਈ ਤਲਬ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਇਸ ਤੋਂ ਦਸ ਕੁ ਘੰਟਿਆਂ ਬਾਅਦ ਹੀ ਸਿੱਖਜ਼ ਫਾਰ ਜਸਟਿਸ ਦੇ ਵਕੀਲਾਂ ਨੇ ਇਕ ਮੁਕਾਮੀ ਅਦਾਲਤ ਤੋਂ ਦੋਵਾਂ ਦੀ ਜ਼ਮਾਨਤ ਲੈ ਲਈ। ਕੈਲੀਫੋਰਨੀਆ ‘ਚ ਭਾਰਤੀ ਕੌਂਸਲਖ਼ਾਨੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਪਿਤਾ-ਪੁੱਤਰ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਸੀ। ਸੂਤਰਾਂ ਨੇ ਦੱਸਿਆ ਕਿ ਅਮਰੀਕਾ ‘ਚ ਸਿੱਖ ਰੈਡੀਕਲ ਕਾਰਕੁਨਾਂ ਦੀਆਂ ਸਰਗਰਮੀਆਂ ਵਧਣ ਤੇ ਖਾਲਿਸਤਾਨ ਦੇ ਮੁੱਦੇ ਪ੍ਰਤੀ ਕੂਟਨੀਤਕ ਚੈਨਲਾਂ ਰਾਹੀਂ ਅਮਰੀਕੀ ਅਧਿਕਾਰੀਆਂ ਕੋਲ ਮਾਮਲਾ ਚੁੱਕੇ ਜਾਣ ਤੋਂ ਬਾਅਦ ਇਹ ਗ੍ਰਿਫਤਾਰੀਆਂ ਹੋਈਆਂ ਸਨ। ਪਤਾ ਚੱਲਿਆ ਹੈ ਕਿ ਜਸਬੀਰ ਸਿੰਘ ‘ਰੈਫਰੰਡਮ 2020’ ਦੀ ਮੁਹਿੰਮ ਨਾਲ ਜੁੜਿਆ ਹੋਇਆ ਹੈ ਤੇ ਇਸ ਤੋਂ ਇਲਾਵਾ ਉਹ ਸਾਬਕਾ ਕਾਂਗਰਸ ਐਮ.ਪੀ. ਜਗਦੀਸ਼ ਟਾਈਟਲਰ ਖਿਲਾਫ ਚੱਲ ਰਹੇ ਦਿੱਲੀ ਕਤਲੇਆਮ ਦੇ ਇਕ ਕੇਸ ਦਾ ਅਹਿਮ ਗਵਾਹ ਵੀ ਰਿਹਾ ਹੈ। ਲੁਬਾਣਾ ਪਿਓ-ਪੁੱਤਰ ਕੈਲੀਫੋਰਨੀਆ ਦੇ ਵਸਨੀਕ ਹਨ ਤੇ ਪਤਾ ਚੱਲਿਆ ਹੈ ਕਿ ਉਨ੍ਹਾਂ ਖਿਲਾਫ ਕੈਲੀਫੋਰਨੀਆ ਪੀਨਲ ਕੋਡ ਦੀ ਧਾਰਾ 245 (ਏ) (4) ਤਹਿਤ ਦੋਸ਼ ਆਇਦ ਕੀਤੇ ਗਏ ਹਨ। ਸ੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਮਨਜੀਤ ਸਿੰਘ ਜੀਕੇ ‘ਤੇ ਲੰਘੀ 26 ਅਗਸਤ ਨੂੰ ਯੂਬਾ ਸਿਟੀ ‘ਚ ਉਦੋਂ ਹਮਲਾ ਹੋਇਆ ਸੀ ਜਦੋਂ ਉਹ ਇਕ ਗੁਰਦੁਆਰੇ ‘ਚ ਹੋਣ ਵਾਲੇ ਸਮਾਗਮ ‘ਚ ਤਕਰੀਰ ਕਰਨ ਜਾ ਰਹੇ ਸਨ। ਇਸ ਤੋਂ ਪੰਜ ਕੁ ਦਿਨ ਪਹਿਲਾਂ ਨਿਊ ਯਾਰਕ ‘ਚ ਵੀ ਉਨ੍ਹਾਂ ਨਾਲ ਹੱਥੋ-ਪਾਈ ਦੀ ਘਟਨਾ ਹੋਈ ਸੀ ਜਦੋਂ ਇਕ ਟੀ.ਵੀ. ਡਿਬੇਟ ‘ਚ ਸ਼ਾਮਲ ਹੋਣ ਮਗਰੋਂ ਬਾਹਰ ਆ ਰਹੇ ਸਨ। ਜੀਕੇ ਨੇ ਕਿਹਾ ਸੀ ਕਿ ਉਨ੍ਹਾਂ ‘ਤੇ ਹਮਲਾ ਕਰਨ ਵਾਲੇ 20-25 ਬੰਦੇ ਸਨ ਜਦਕਿ ਕੇਂਦਰੀ ਮੰਤਰੀ ਤੇ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਇਆ ਸੀ ਕਿ ਜੀਕੇ ‘ਤੇ ਹਮਲਾ ਕਰਨ ਵਾਲਿਆਂ ਦੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਨਾਲ ਸਬੰਧ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article