PUNJABMAILUSA.COM

ਮਨਜੀਤ ਸਿੰਘ ਜੀ.ਕੇ. ‘ਤੇ ਕੈਲੀਫੋਰਨੀਆ ਸ਼ਹਿਰ ‘ਚ ਹੋਏ ਹਮਲੇ ਦੀ ਨਿੰਦਾ; ਅਮਰੀਕੀ ਦੂਤਘਰ ਪੁੱਜਾ ਅਕਾਲੀ ਦਲ ਦਾ ਵਫਦ

ਮਨਜੀਤ ਸਿੰਘ ਜੀ.ਕੇ. ‘ਤੇ ਕੈਲੀਫੋਰਨੀਆ ਸ਼ਹਿਰ ‘ਚ ਹੋਏ ਹਮਲੇ ਦੀ ਨਿੰਦਾ; ਅਮਰੀਕੀ ਦੂਤਘਰ ਪੁੱਜਾ ਅਕਾਲੀ ਦਲ ਦਾ ਵਫਦ

ਮਨਜੀਤ ਸਿੰਘ ਜੀ.ਕੇ. ‘ਤੇ ਕੈਲੀਫੋਰਨੀਆ ਸ਼ਹਿਰ ‘ਚ ਹੋਏ ਹਮਲੇ ਦੀ ਨਿੰਦਾ; ਅਮਰੀਕੀ ਦੂਤਘਰ ਪੁੱਜਾ ਅਕਾਲੀ ਦਲ ਦਾ ਵਫਦ
August 27
16:55 2018

ਨਵੀਂ ਦਿੱਲੀ, 27 ਅਗਸਤ (ਪੰਜਾਬ ਮੇਲ)-ਅਕਾਲੀ ਦਲ ਦੇ ਨੇਤਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ‘ਤੇ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ‘ਚ ਹੋਏ ਹਮਲੇ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ। ਇਸ ਹਮਲੇ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਜੀ. ਕੇ. ‘ਤੇ ਹੋਏ ਇਸ ਹਮਲੇ ਨੂੰ ਲੈ ਕੇ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ‘ਚ ਵਫਦ ਅਮਰੀਕੀ ਦੂਤਘਰ ਪੁੱਜਿਆ ਹੈ, ਜਿੱਥੇ ਰਾਜਦੂਤ ਨਾਲ ਬੈਠਕ ਕੀਤੀ ਗਈ। ਇਸ ਵਫਦ ‘ਚ ਸੰਸਦ ਮੈਂਬਰ ਬਲਵਿੰਦਰ ਭੂੰਦੜ, ਹਰਮੀਤ ਕਾਲਕਾ, ਤਰਲੋਚਨ ਸਿੰਘ ਸ਼ਾਮਲ ਸਨ। ਇਹ ਵਫਦ ਰਾਜਦੂਤ ਨਾਲ ਬੈਠਕ ਕਰ ਕੇ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਆਖਰਕਾਰ ਜੀ. ਕੇ. ‘ਤੇ ਅਜਿਹਾ ਬੇਰਹਿਮੀ ਭਰਿਆ ਹਮਲਾ ਕਿਉਂ ਕੀਤਾ ਗਿਆ। ਓਧਰ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਬੀਤੀ 25 ਅਗਸਤ ਨੂੰ ਮਨਜੀਤ ਸਿੰਘ ਜੀ. ਕੇ. ‘ਤੇ ਕੈਲੀਫੋਰਨੀਆ ਸਥਿਤ ਯੂਬਾ ਸਿਟੀ ਦੇ ਗੁਰਦੁਆਰੇ ਦੇ ਬਾਹਰ ਹਮਲਾ ਕੀਤਾ ਗਿਆ। ਉਨ੍ਹਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਇਸ ਹਮਲੇ ਵਿਚ ਉਨ੍ਹਾਂ ਦੀ ਪੱਗ ਖੁੱਲ੍ਹ ਗਈ। ਦੱਸਿਆ ਜਾ ਰਿਹਾ ਹੈ ਕਿ ਜੀ. ਕੇ. ‘ਤੇ ਇਹ ਹਮਲਾ ਖਾਲਿਸਤਾਨੀ ਹਮਾਇਤੀਆਂ ਵਲੋਂ ਕੀਤਾ ਗਿਆ ਹੈ। ਪੁਲਸ ਨੇ ਇਸ ਘਟਨਾ ਸਬੰਧੀ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇੱਥੇ ਦੱਸ ਦੇਈਏ ਕਿ ਜੀ. ਕੇ. ਦਾ ਅਮਰੀਕਾ ਦੌਰੇ ‘ਤੇ ਜਾਣ ਦਾ ਮਕਸਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਰੋਹ ਸਬੰਧੀ ਸਿੱਖ ਭਾਈਚਾਰੇ ਨਾਲ ਚਰਚਾ ਕਰਨਾ ਸੀ। ਜੀ. ਕੇ. ‘ਤੇ ਇਹ ਪਹਿਲਾ ਹਮਲਾ ਨਹੀਂ ਹੈ, ਇਸ ਤੋਂ ਕੁਝ ਦਿਨ ਪਹਿਲਾਂ ਵੀ ਨਿਊਯਾਰਕ ‘ਚ ਉਨ੍ਹਾਂ ‘ਤੇ ਹਮਲਾ ਕੀਤਾ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article