PUNJABMAILUSA.COM

ਮਨਜੀਤ ਸਿੰਘ ਜੀ.ਕੇ. ਨੂੰ ਅਕਾਲੀ ਦਲ ਦਿੱਲੀ ਇਕਾਈ ਦਾ ਤੀਜ਼ੀ ਵਾਰ ਪ੍ਰਧਾਨ ਥਾਪਿਆ ਗਿਆ; ਕਾਲਕਾ ਮੁੜ੍ਹ ਬਣੇ ਸਕੱਤਰ ਜਨਰਲ

ਮਨਜੀਤ ਸਿੰਘ ਜੀ.ਕੇ. ਨੂੰ ਅਕਾਲੀ ਦਲ ਦਿੱਲੀ ਇਕਾਈ ਦਾ ਤੀਜ਼ੀ ਵਾਰ ਪ੍ਰਧਾਨ ਥਾਪਿਆ ਗਿਆ; ਕਾਲਕਾ ਮੁੜ੍ਹ ਬਣੇ ਸਕੱਤਰ ਜਨਰਲ

ਮਨਜੀਤ ਸਿੰਘ ਜੀ.ਕੇ. ਨੂੰ ਅਕਾਲੀ ਦਲ ਦਿੱਲੀ ਇਕਾਈ ਦਾ ਤੀਜ਼ੀ ਵਾਰ ਪ੍ਰਧਾਨ ਥਾਪਿਆ ਗਿਆ; ਕਾਲਕਾ ਮੁੜ੍ਹ ਬਣੇ ਸਕੱਤਰ ਜਨਰਲ
November 18
17:31 2017

13 ਸੀਨੀਅਰ ਆਗੂਆਂ ਨੂੰ ਕੋਰ ਕਮੇਟੀ ’ਚ ਮਿਲੀ ਥਾਂ
ਨਵੀਂ ਦਿੱਲੀ, 18 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਨਵੇਂ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ ਹੋ ਗਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿਧਾਨਸਭਾ ਚੋਣਾਂ ਉਪਰੰਤ ਭੰਗ ਕੀਤੇ ਗਏ ਜਥੇਬੰਦਕ ਢਾਂਚੇ ਨੂੰ ਮੁੜ੍ਹ ਉਸਾਰਨ ਦੀ ਕੜੀ ਤਹਿਤ 16 ਨਵੰਬਰ 2017 ਨੂੰ ਮਨਜੀਤ ਸਿੰਘ ਜੀ.ਕੇ. ਨੂੰ ਦਿੱਲੀ ਇਕਾਈ ਦਾ ਤੀਜ਼ੀ ਵਾਰ ਪ੍ਰਧਾਨ ਥਾਪਿਆ ਗਿਆ ਸੀ। ਅੱਜ ਜੀ.ਕੇ. ਨੇ ਦਿੱਲੀ ਇਕਾਈ ਦੇ ਢਾਂਚੇ ਨੂੰ ਮੁੜ੍ਹ ਉਸਾਰਨ ਦੀ ਕੜੀ ’ਚ ਜਾਰੀ ਕੀਤੀ ਸੂਚੀ ’ਚ ਸੀਨੀਅਰ ਅਕਾਲੀ ਆਗੂਆਂ ਨੂੰ ਨਾਲ ਲੈ ਕੇ ਚਲਣ ਪ੍ਰਤੀ ਗੰਭੀਰਤਾ ਦਿਖਾਈ ਹੈ।
ਜੀ.ਕੇ. ਵੱਲੋਂ ਜਾਰੀ ਕੀਤੀ ਗਈ ਸੂਚੀ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ ’ਤੇ ਮੁੜ੍ਹ ਭਰੋਸਾ ਜਤਾਉਂਦੇ ਹੋਏ ਕਾਲਕਾ ਨੂੰ ਲਗਾਤਾਰ ਦੂਜੀ ਵਾਰ ਸਕੱਤਰ ਜਨਰਲ ਦਾ ਵਕਾਰੀ ਅਹੁਦੇ ਸੰਭਾਲਣ ਲਈ ਹਰੀ ਝੰਡੀ ਦਿੱਤੀ ਗਈ ਹੈ। ਕਾਲਕਾ ਨੂੰ ਸਕੱਤਰ ਜਨਰਲ ਦਾ ਅਹੁਦਾ ਮੁੜ੍ਹ ਦੇਣ ਦੇ ਪਿੱਛੇ 2017 ਦੀਆਂ ਦਿੱਲੀ ਕਮੇਟੀ ਚੋਣਾਂ ’ਚ ਪਾਰਟੀ ਵੱਲੋਂ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਨੂੰ ਆਧਾਰ ਬਣਾਉਣ ਦੇ ਨਾਲ ਹੀ ਨਿਰਪੱਖਤਾ ਦੇ ਨਾਲ ਪਾਰਟੀ ਸੰਗਠਨ ਨੂੰ ਸੰਭਾਲਣ ਵਾਸਤੇ ਕੀਤੇ ਗਏ ਕਾਰਜਾਂ ਕਰਕੇ ਤਰਜ਼ੀਹ ਮਿਲਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਸਦੇ ਨਾਲ ਹੀ ਪਾਰਟੀ ਦੀ ਨੀਤੀ ਨਿਰਧਾਰਕ ਇਕਾਈ ‘‘ਕੋਰ ਕਮੇਟੀ’’ ਦਾ ਜੀ.ਕੇ. ਨੇ ਗਠਨ ਕਰਦੇ ਹੋਏ 13 ਸੀਨੀਅਰ ਆਗੂਆਂ ਨੂੰ ਇਸਦਾ ਮੈਂਬਰ ਬਣਾਉਣ ਦਾ ਐਲਾਨ ਕੀਤਾ ਹੈ।
ਕੋਰ ਕਮੇਟੀ ’ਚ ਮੈਂਬਰ ਦੇ ਤੌਰ ’ਤੇ ਅਵਤਾਰ ਸਿੰਘ ਹਿਤ, ਓਂਕਾਰ ਸਿੰਘ ਥਾਪਰ, ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ, ਕੁਲਦੀਪ ਸਿੰਘ ਭੋਗਲ, ਹਰਮਨਜੀਤ ਸਿੰੰਘ, ਕੁਲਮੋਹਨ ਸਿੰਘ, ਪਰਮਜੀਤ ਸਿੰਘ ਰਾਣਾ, ਭੁਪਿੰਦਰ ਸਿੰਘ ਅਨੰਦ, ਜਤਿੰਦਰ ਸਿੰਘ ਸ਼ੰਟੀ, ਰਵਿੰਦਰ ਸਿੰਘ ਖੁਰਾਣਾ, ਕੁਲਵੰਤ ਸਿੰਘ ਬਾਠ ਅਤੇ ਪ੍ਰਤਿਪਾਲ ਸਿੰਘ ਕਪੂਰ ਸ਼ਾਮਿਲ ਹਨ। ਇਥੇ ਦੱਸ ਦੇਈਏ ਕਿ ਬਾਦਲ ਵੱਲੋਂ 15 ਨਵੰਬਰ 2017 ਨੂੰ ਜਾਰੀ ਕੀਤੀ ਗਈ ਪਾਰਟੀ ਦੇ ਕੇਂਦਰੀ
ਅਹੁਦੇਦਾਰਾਂ ਦੀ ਸੂਚੀ ’ਚ ਸਿਰਸਾ ਨੂੰ ਕੌਮੀ ਜਨਰਲ ਸਕੱਤਰ ਦੀ ਸੇਵਾ ਦਿੱਤੀ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article