PUNJABMAILUSA.COM

ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

 Breaking News

ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ
August 09
17:40 2018

* ਦੋਸ਼ੀ ਦੇ ਪਿਤਾ ਨੇ ਕਿਹਾ, ‘ਸ਼ਰਮਿੰਦਗੀ ਮਹਿਸੂਸ ਕਰ ਰਿਹਾਂ’
ਨਿਊਯਾਰਕ, 9 ਅਗਸਤ (ਪੰਜਾਬ ਮੇਲ)-ਅਮਰੀਕਾ ‘ਚ ਕੈਲੀਫੋਰਨੀਆ ਸੂਬੇ ‘ਚ 71 ਸਾਲਾ ਸਿੱਖ ‘ਤੇ ਹੋਏ ਹਮਲੇ ‘ਚ ਪੁਲਿਸ ਮੁਖੀ ਦੇ ਪੁੱਤਰ ਸਮੇਤ ਦੋ ਅੱਲ੍ਹੜਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ‘ਤੇ ਲੁੱਟ-ਮਾਰ ਦਾ ਯਤਨ ਅਤੇ ਮਾਰਕੁੱਟ ਦੇ ਦੋਸ਼ ਲਗਾਏ ਗਏ ਹਨ। ਪੁਲਿਸ ਇਹ ਪਤਾ ਲਗਾ ਰਹੀ ਹੈ ਕਿ ਇਹ ਹਮਲਾ ਨਫ਼ਰਤੀ ਅਪਰਾਧ ਸੀ ਜਾਂ ਨਹੀਂ।
ਕੈਲੀਫੋਰਨੀਆ ਦੇ ਮਨਟੀਕਾ ‘ਚ ਸਾਹਿਬ ਸਿੰਘ ਨੱਤ ‘ਤੇ ਛੇ ਅਗਸਤ ਨੂੰ ਹੋਏ ਹਮਲੇ ‘ਚ ਪੁਲਿਸ ਨੇ ਬੁੱਧਵਾਰ ਨੂੰ ਟਾਇਰੋਨ ਮੈਕਐਲਿਸਟਰ (18) ਅਤੇ ਉਸ ਦੇ ਇਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ। ਟਾਇਰੋਨ ਯੂਨੀਅਨ ਸਿਟੀ ਦੇ ਪੁਲਿਸ ਮੁਖੀ ਡੇਰਿਲ ਮੈਕਐਲਿਸਟਰ ਦਾ ਪੁੱਤਰ ਹੈ। ਪੁੱਤਰ ਦੀ ਗ੍ਰਿਫ਼ਤਾਰੀ ‘ਤੇ ਡੇਰਿਲ ਨੇ ਫੇਸਬੁੱਕ ‘ਤੇ ਲਿਖਿਆ, ”ਇਹ ਪਤਾ ਲੱਗਣ ‘ਤੇ ਗੁੱਸਾ ਆ ਰਿਹਾ ਹੈ ਕਿ ਇਸ ਭਿਆਨਕ ਅਪਰਾਧ ਦੇ ਸ਼ੱਕੀਆਂ ‘ਚ ਮੇਰਾ ਪੁੱਤਰ ਵੀ ਸ਼ਾਮਿਲ ਹੈ। ਮੇਰੇ ਕੋਲ ਇਹ ਦੱਸਣ ਲਈ ਸ਼ਬਦ ਨਹੀਂ ਹਨ ਕਿ ਮੈਂ ਕਿੰਨੀ ਸ਼ਰਮਿੰਦਗੀ ਮਹਿਸੂਸ ਕਰ ਰਿਹਾ ਹਾਂ।”
ਸਾਹਿਬ ਸਿੰਘ ‘ਤੇ ਉਸ ਸਮੇਂ ਹਮਲਾ ਕੀਤਾ ਗਿਆ ਸੀ ਜਦੋਂ ਉਹ ਸਵੇਰੇ ਟਹਿਲਣ ਨਿਕਲੇ ਸਨ। ਹੁੱਡ ਪਾਏ ਹੋਏ ਦੋ ਲੋਕ ਉਨ੍ਹਾਂ ਦੇ ਕੋਲ ਪੁੱਜੇ ਅਤੇ ਕੁਝ ਬਹਿਸ ਹੋਈ। ਇਸ ਪਿੱਛੋਂ ਉਨ੍ਹਾਂ ਵਿਚੋਂ ਇਕ ਨੇ ਸਿੰਘ ਦੇ ਪੇਟ ‘ਤੇ ਮੁੱਕਾ ਮਾਰਿਆ। ਇਸ ਨਾਲ ਉਹ ਡਿੱਗ ਗਏ ਅਤੇ ਉਨ੍ਹਾਂ ਦੀ ਦਸਤਾਰ ਉਤਰ ਗਈ। ਉਹ ਉੱਠਣ ਦੀ ਕੋਸ਼ਿਸ ਕਰ ਰਹੇ ਸਨ ਕਿ ਉਦੋਂ ਦੂਜੇ ਨੇ ਉਨ੍ਹਾਂ ਦੇ ਪੇਟ ‘ਤੇ ਲੱਤ ਮਾਰੀ ਅਤੇ ਉਨ੍ਹਾਂ ‘ਤੇ ਚੱਕ ਦਿੱਤਾ। ਇਸ ਤੋਂ ਪਹਿਲੇ 31 ਜੁਲਾਈ ਨੂੰ ਅਮਰੀਕਾ ‘ਚ ਹੀ 50 ਸਾਲਾ ਸੁਰਜੀਤ ਸਿੰਘ ਮੱਲ੍ਹੀ ਨਾਲ ਮਾਰਕੁੱਟ ਕੀਤੀ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article