PUNJABMAILUSA.COM

ਮਨਦੀਪ ਖੁਰਮੀ ਦਾ ਪਲੇਠਾ ਗੀਤ “ਓ ਪੰਜਾਬ ਸਿਆਂ“ 7 ਜਨਵਰੀ ਨੂੰ ਹੋਵੇਗਾ ਲੋਕ ਅਰਪਣ

ਮਨਦੀਪ ਖੁਰਮੀ ਦਾ ਪਲੇਠਾ ਗੀਤ “ਓ ਪੰਜਾਬ ਸਿਆਂ“ 7 ਜਨਵਰੀ ਨੂੰ ਹੋਵੇਗਾ ਲੋਕ ਅਰਪਣ

ਮਨਦੀਪ ਖੁਰਮੀ ਦਾ ਪਲੇਠਾ ਗੀਤ “ਓ ਪੰਜਾਬ ਸਿਆਂ“ 7 ਜਨਵਰੀ ਨੂੰ ਹੋਵੇਗਾ ਲੋਕ ਅਰਪਣ
January 03
21:15 2016

Mandeep Khurmi
-ਲੋਕ ਅਰਪਣ ਕਰਨ ਵੇਲੇ ਵੀ ਨਵੀਂ ਪਿਰਤ ਪਾਉਣ ਦੀ ਕੋਸ਼ਿਸ਼
ਲੰਡਨ, 3 ਜਨਵਰੀ (ਪੰਜਾਬ ਮੇਲ)-ਆਪਣੇ ਪਿੰਡ ਹਿੰਮਤਪੁਰਾ ਦੇ ਨਾਂ ਤੇ ਵੈੱਬਸਾਈਟ ਬਣਾ ਕੇ ਵਿਸ਼ਵ ਭਰ ਦੇ ਪੰਜਾਬੀ ਅਖ਼ਬਾਰਾਂ ਨੂੰ ਇੱਕ ਲੜੀ Ḕਚ ਪ੍ਰੋਣ ਕਰਕੇ ਮਨਦੀਪ ਖੁਰਮੀ ਨੇ ਵੱਖਰੀ ਪਛਾਣ ਕਾਇਮ ਕੀਤੀ। ਵਿਸ਼ਵ ਭਰ ਦੇ ਵੱਖ ਵੱਖ ਪੰਜਾਬੀ ਅਖ਼ਬਾਰਾਂ ਵਿੱਚ ਛਪਦੇ ਉਸਦੇ ਲੇਖ ਵੀ ਅਕਸਰ ਚਰਚਾ ਦਾ ਵਿਸ਼ਾ ਬਣਦੇ ਆ ਰਹੇ ਹਨ। ਅਜੋਕੀ ਪੰਜਾਬੀ ਗਾਇਕੀ ਵਿੱਚ ਆ ਰਹੇ ਨਿਘਾਰ ਖਿਲਾਫ਼ ਮਨਦੀਪ ਵੱਲੋਂ ਗਾਇਕਾਂ, ਮਾਪਿਆਂ ਅਤੇ ਅਫ਼ਸਰਸ਼ਾਹੀ ਨੂੰ ਬੇਨਤੀਆਂ ਰੂਪੀ ਲਿਖਿਆ ਪੋਸਟਰ ਸਿਰਫ ਪੰਜਾਬ ਦੀਆਂ ਕੰਧਾਂ Ḕਤੇ ਹੀ ਨਹੀਂ ਲੱਗਿਆ ਸਗੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੇ ਵੀ ਉਸ ਇਬਾਰਤ ਨੂੰ ਮਣਾਂਮੂੰਹੀਂ ਪਿਆਰ ਦਿੱਤਾ ਸੀ। ਹੁਣ ਮਨਦੀਪ ਖੁਰਮੀ ਹਿੰਮਤਪੁਰਾ 7 ਜਨਵਰੀ 2016 ਨੂੰ ਆਪਣੇ ਲਿਖੇ ਤੇ ਗਾਏ ਗੀਤ “ਓ ਪੰਜਾਬ ਸਿਆਂ“ ਰਾਹੀਂ ਸ੍ਰੋਤਿਆਂ ਨਾਲ ਵੀ ਸਾਂਝ ਪਾਉਣ ਆ ਰਿਹਾ ਹੈ। ਇੱਥੇ ਇਹ ਦੱਸਣਾ ਕੁਥਾਂ ਨਹੀਂ ਹੋਵੇਗਾ ਕਿ ਕੁਝ ਦਿਨਾਂ ਤੋਂ ਇਸ ਗੀਤ ਦਾ ਪੋਸਟਰ ਸੋਸ਼ਲ ਸਾਈਟਾਂ Ḕਤੇ ਵਾਇਰਲ ਹੋਇਆ ਪਿਆ ਹੈ। ਇਸ ਸੰਬੰਧੀ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਕਿਹਾ ਕਿ ਇਸ ਗੀਤ ਨੂੰ ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ, ਇੰਗਲੈਂਡ ਦੀ ਮਹਾਰਾਣੀ ਤੋਂ ਓ ਬੀ ਈ ਦਾ ਸਨਮਾਨ ਪ੍ਰਾਪਤ ਗਾਇਕ ਚੰਨੀ ਸਿੰਘ (ਗਾਡਫਾਦਰ ਆਫ ਭੰਗੜਾ), ਗਾਇਕ ਬਲਧੀਰ ਮਾਹਲਾ, ਡਾ: ਤਾਰਾ ਸਿੰਘ ਆਲਮ, ਹਰਜੋਤ ਸੰਧੂ ਹਾਲੈਂਡ, ਹਰਪ੍ਰੀਤ ਸਿੰਘ ਦਹੇੜੂ, ਅਮਰ ਘੋਲੀਆ ਵਰਗੀ ਸੂਝਵਾਨ ਟੀਮ ਦੀ ਨਿਗਰਾਨੀ ਹੇਠ ਜਸ਼ੂ ਰਿਕਾਰਡਜ ਦੇ ਬੈਨਰ ਹੇਠ ਹਰ ਇਨਸਾਨ ਲਈ ਸਤਿਕਾਰਤ ਹਸਤੀ ਤੋਂ ਰਿਲੀਜ਼ ਕਰਵਾ ਕੇ ਨਵੀਂ ਪਿਰਤ ਪਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਨੌਜਵਾਨ ਸੰਗੀਤਕਾਰ ਗੁਰਸ਼ੇਰ ਸਿੰਘ ਵੱਲੋਂ ਸ਼ਿੰਗਾਰੇ ਇਸ ਗੀਤ ਨੂੰ ਗਾਉਣ ਦੇ ਮਕਸਦ ਬਾਰੇ ਉਹਨਾਂ ਕਿਹਾ ਕਿ ਗਾਇਕ ਕਿਸੇ ਵੀ ਖਿੱਤੇ ਦੇ ਦੂਤ ਹੁੰਦੇ ਹਨ ਪਰ ਪੰਜਾਬ ਦੇ ਜਿਆਦਾਤਰ ਗਾਇਕ ਜਿੱਥੇ ਆਪਣੀਆਂ ਜਿੰਮੇਵਾਰੀਆਂ ਤੋਂ ਭਗੌੜੇ ਹੋ ਚੁੱਕੇ ਹਨ ਉੱਥੇ ਨੌਜਵਾਨਾਂ ਨੂੰ ਮਾਨਸਿਕ ਨਿਪੁੰਸਕਤਾ ਦੇ ਰਾਹ ਤੋਰਨ Ḕਚ ਸਾਥ ਦੇ ਰਹੇ ਹਨ। ਇਹ ਗੀਤ ਨਿਸ਼ਕਾਮ ਭਾਵਨਾ ਤਹਿਤ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਸਮਰਪਿਤ ਹੋਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article