PUNJABMAILUSA.COM

ਮਨਦੀਪ ਖੁਰਮੀ ਹਿੰਮਤਪੁਰਾ ਦਾ ਗੀਤ ”ਓਹੀ ਬੋਹੜ” 13 ਜਨਵਰੀ ਨੂੰ ਹੋਵੇਗਾ ਲੋਕ ਅਰਪਣ

ਮਨਦੀਪ ਖੁਰਮੀ ਹਿੰਮਤਪੁਰਾ ਦਾ ਗੀਤ ”ਓਹੀ ਬੋਹੜ” 13 ਜਨਵਰੀ ਨੂੰ ਹੋਵੇਗਾ ਲੋਕ ਅਰਪਣ

ਮਨਦੀਪ ਖੁਰਮੀ ਹਿੰਮਤਪੁਰਾ ਦਾ ਗੀਤ ”ਓਹੀ ਬੋਹੜ” 13 ਜਨਵਰੀ ਨੂੰ ਹੋਵੇਗਾ ਲੋਕ ਅਰਪਣ
January 11
09:13 2017

8
ਫਰਿਜ਼ਨੋ, 11 ਜਨਵਰੀ (ਧਾਲੀਆਂ/ ਮਾਛੀਕੇ/ਪੰਜਾਬ ਮੇਲ)- ਸਾਹਿਤਕਾਰ ਅਤੇ ਪੱਤਰਕਾਰ ਇੰਗਲੈਂਡ ਨਿਵਾਸੀ ਮਨਦੀਪ ਖੁਰਮੀ ਹਿੰਮਤਪੁਰਾ ਵੱਲੋਂ ਇੱਕ ਗਾਇਕ ਵਜੋਂ ਆਪਣੀ ਦੂਸਰੀ ਦਸਤਕ ਤਹਿਤ ਨਵਾਂ ਗੀਤ ”ਓਹੀ ਬੋਹੜ” 13 ਜਨਵਰੀ 2017 ਨੂੰ ਲੋਕ ਅਰਪਣ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਉਸਨੇ ਪਿਛਲੇ ਵਰ੍ਹੇ ਆਪਣੀ ਆਵਾਜ਼ ‘ਚ ਹੀ ਖੁਦ ਲਿਖਿਆ ਗੀਤ ‘ਓ ਪੰਜਾਬ ਸਿਆਂ’ ਵੀ ਪੰਜਾਬੀਆਂ ਦੀ ਝੋਲੀ ਪਾਇਆ ਸੀ। ਉਸ ਗੀਤ ਨੂੰ ਮਿਲੇ ਅਥਾਹ ਪਿਆਰ ਦੀ ਬਦੌਲਤ ਹੀ ਹੁਣ ”ਓਹੀ ਬੋਹੜ” ਗੀਤ ਗਾਉਣ ਦਾ ਹੌਂਸਲਾ ਕੀਤਾ ਹੈ। ਜਸ਼ੂ ਰਿਕਾਰਡਜ਼ ਵੱਲੋਂ ਪੇਸ਼ ਕੀਤੇ ਜਾ ਰਹੇ ਇਸ ਗੀਤ ਨੂੰ ਉਨ੍ਹਾਂ ਨੇ ਖੁਦ ਲਿਖਿਆ ਹੈ ਅਤੇ ਸੰਗੀਤਕ ਧੁਨਾਂ ‘ਚ ‘ਦ ਸਾਊਂਡ ਲੈਬ’ ਵੱਲੋਂ ਪ੍ਰੋਇਆ ਗਿਆ ਹੈ। ਪ੍ਰਸਿੱਧ ਫਿਲਮਕਲਾਕਾਰ ਮਲਕੀਤ ਰੌਣੀ, ਹਰਸ਼ਰਨ ਸਿੰਘ, ਮਰਹੂਮ ਉਸਤਾਦ ਕੁਲਦੀਪ ਮਾਣਕ ਦੇ ਸਾਥੀ ਰਹੇ ਜਗਤਾਰ ਰੋਮਾਣਾ, ਗਾਇਕ ਗੁਰਸ਼ੇਰ, ਹਰਜੋਤ ਸੰਧੂ ਅਤੇ ਹਰਪ੍ਰੀਤ ਸਿੰਘ ਦੈਹਿੜੂ ਦੇ ਵਿਸ਼ੇਸ਼ ਸਹਿਯੋਗ ਨਾਲ ਤਿਆਰ ਗੀਤ ਇੱਕ ਬੋਹੜ ਦੇ ਦਰੱਖਤ ਮੂੰਹੋਂ ਅਜੋਕੇ ਮਾਹੌਲ ਦੀ ਦਰਦ ਕਹਾਣੀ ਬਿਆਨ ਕਰੇਗਾ। ਇਸ ਸੰਬੰਧੀ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਮਨਦੀਪ ਖੁਰਮੀ ਨੇ ਦੱਸਿਆ ਕਿ ‘ਓਹੀ ਬੋਹੜ’ ਗੀਤ ਮੰਦੀ ਆਰਥਿਕਤਾ ਹੱਥੋਂ ਹਾਰ ਕੇ ਖੁਦਕੁਸ਼ੀਆਂ ਦਾ ਸੰਤਾਪ ਭੋਗਦੇ ਮਾਸੂਮ ਚਾਵਾਂ ਅਤੇ ਚਿੱਟੀਆਂ ਚੁੰਨੀਆਂ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਗੀਤ ਨੂੰ ਜਿੰਨਾ ਤੁਸੀਂ ਦੇਖੋ-ਸੁਣੋਗੇ, ਓਹੀ ਤੁਹਾਡਾ ਪਿਆਰ ਹੋਵੇਗਾ। ਅਜਿਹੇ ਸਾਫ-ਸੁੱਥਰੇ ਸੱਭਿਆਚਾਰਕ ਗੀਤਕਾਰਾਂ ਅਤੇ ਗਾਇਕਾਂ ਨੂੰ ਜ਼ਰੂਰ ਸੁਣਨਾ ਅਤੇ ਹੌਂਸਲਾ-ਅਫਜ਼ਾਈ ਕਰਨੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article