PUNJABMAILUSA.COM

ਮਨਪ੍ਰੀਤ ਤੇ ਸੁਖਬੀਰ ਵਿਚਕਾਰ ਚੱਲ ਰਹੀ ਸ਼ਬਦੀ ਜੰਗ ਨੇ ਸਿਆਸੀ ਹਲਕਿਆਂ ਨੂੰ ਕੀਤਾ ਹੈਰਾਨ

ਮਨਪ੍ਰੀਤ ਤੇ ਸੁਖਬੀਰ ਵਿਚਕਾਰ ਚੱਲ ਰਹੀ ਸ਼ਬਦੀ ਜੰਗ ਨੇ ਸਿਆਸੀ ਹਲਕਿਆਂ ਨੂੰ ਕੀਤਾ ਹੈਰਾਨ

ਮਨਪ੍ਰੀਤ ਤੇ ਸੁਖਬੀਰ ਵਿਚਕਾਰ ਚੱਲ ਰਹੀ ਸ਼ਬਦੀ ਜੰਗ ਨੇ ਸਿਆਸੀ ਹਲਕਿਆਂ ਨੂੰ ਕੀਤਾ ਹੈਰਾਨ
June 25
05:38 2017

ਚੰਡੀਗੜ੍ਹ, 24 ਜੂਨ (ਪੰਜਾਬ ਮੇਲ)– ਚਚੇਰੇ ਭਰਾਵਾਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਕਾਰ ਚੱਲ ਰਹੀ ਸ਼ਬਦੀ ਜੰਗ ਨੇ ਸਿਆਸੀ ਹਲਕਿਆਂ ਨੂੰ ਹੈਰਾਨ ਕਰ ਦਿੱਤਾ ਹੈ। ਵਿਧਾਨ ਸਭਾ ਦੇ ਹੁਣੇ ਖ਼ਤਮ ਹੋਏ ਬਜਟ ਸੈਸ਼ਨ ਦੌਰਾਨ ਬਜਟ ਉਪਰ ਬਹਿਸ ਅਤੇ ਸਦਨ ਵਿੱਚ ਬੋਲਣ ਦੇ ਕਈ ਮੌਕਿਆਂ ’ਤੇ ਵਿੱਤ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਬਾਰੇ ਕਈ ਫਿਕਰੇ ਕੱਸੇ।
ਵਿੱਤ ਮੰਤਰੀ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਨੂੰ ‘ਠਿੱਠ’ ਕਰਨ ਲਈ ਵਰਤੀ ਸ਼ਬਦਾਵਲੀ ਦੇ ਜਵਾਬ ਵਿੱਚ ਅੱਜ ਛੋਟੇ ਬਾਦਲ ਨੇ ਵੀ ਆਪਣੇ ਚਚੇਰੇ ਭਰਾ ਬਾਰੇ ਤਿੱਖੀਆਂ ਟਿੱਪਣੀਆਂ ਕੀਤੀਆਂ। ਅਕਾਲੀ ਦਲ ਦੇ ਪ੍ਰਧਾਨ ਨੇ ਇੱਥੋਂ ਤੱਕ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੇ ਪਹਿਲਾਂ ਅਕਾਲੀ ਸਰਕਾਰ ਨੂੰ ਖ਼ਤਰੇ ਵਿੱਚ ਪਾਇਆ ਸੀ ਤੇ ਹੁਣ ਕਾਂਗਰਸ ਨੂੰ ਵੀ ਕਈ ਤਰ੍ਹਾਂ ਦੇ ਖ਼ਤਰੇ ਖੜ੍ਹੇ ਕਰੇਗਾ। ਸੁਖਬੀਰ ਸਿੰਘ ਬਾਦਲ ਜਦੋਂ ਵਿੱਤ ਮੰਤਰੀ ਸਬੰਧੀ ਗੱਲਬਾਤ ਕਰ ਰਹੇ ਸਨ ਤਾਂ ਉਨ੍ਹਾਂ ਦੇ ਲਹਿਜ਼ੇ ਵਿੱਚੋਂ ‘ਸ਼ਰੀਕੇਬਾਜ਼ੀ’ ਸਪੱਸ਼ਟ ਝਲਕ ਰਹੀ ਸੀ। ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ‘‘ਮਨਪ੍ਰੀਤ ਦੀ ਅੱਖ ਤਾਂ ਬੱਸ ਮੁੱਖ ਮੰਤਰੀ ਦੀ ਕੁਰਸੀ ਉਤੇ ਹੈ ਅਤੇ ਉਹ ਤਾਂ ਕੁਰਸੀ ਖਾਲੀ ਹੋਣ ਦੀ ਤਾਕ ਵਿੱਚ ਹੈ।’’ ਹਾਲਾਂਕਿ ਸੁਖਬੀਰ ਬਾਦਲ ਨੇ ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਨੂੰ ਕਈ ਵਾਰੀ ‘ਮੇਰਾ ਭਰਾ’ ਆਖ ਕੇ ਸੰਬੋਧਨ ਵੀ ਕੀਤਾ ਅਤੇ ਕਿਹਾ ‘‘ਆਖਰ ਹੈ ਤਾਂ ਸਾਡਾ ਖ਼ੂਨ ਹੀ।’’ ਮੀਡੀਆ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਵਿੱਤ ਮੰਤਰੀ ਨੂੰ ਬਜਟ ਦੇ ਬਹਾਨੇ ਨਿਸ਼ਾਨਾ ਬਣਾਇਆ।
ਸੁਖਬੀਰ ਸਿੰਘ ਬਾਦਲ ਨੇ ਆਪਣੇ ਚਚੇਰੇ ਭਰਾ ਬਾਰੇ ਇੱਥੋਂ ਤੱਕ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਜਟ ਵਿੱਚ ਗਲਤ ਤੱਥ ਪੇਸ਼ ਕੀਤੇ ਗਏ ਹਨ। ਇਸ ਲਈ ਵਿੱਤ ਮੰਤਰੀ ਨੂੰ ਤੁਰੰਤ ਬਰਖਾਸਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 2007 ਵਿੱਚ ਜਦੋਂ ਮਨਪ੍ਰੀਤ ਸਿੰਘ ਬਾਦਲ ਨੇ ਅਕਾਲੀ-ਭਾਜਪਾ ਸਰਕਾਰ ਵਿੱਚ ਵਿੱਤ ਮੰਤਰੀ ਹੁੰਦਿਆਂ ਪਹਿਲਾ ਬਜਟ ਪੇਸ਼ ਕੀਤਾ ਸੀ ਤਾਂ ਇਤਫਾਕਨ ਉਸ ਸਮੇਂ ਵੀ 20 ਜੂਨ ਦਾ ਦਿਨ ਸੀ ਅਤੇ ਮੌਜੂਦਾ ਵਿੱਤ ਮੰਤਰੀ ਵੱਲੋਂ ਜਿਸ ਤਰ੍ਹਾਂ ਦੀਆਂ ਟਿੱਪਣੀਆਂ ਸਾਬਕਾ ਅਕਾਲੀ-ਭਾਜਪਾ ਸਰਕਾਰ ਲਈ ਕੀਤੀਆਂ ਗਈਆਂ ਹਨ, ਐਨ ਉਸੇ ਤਰ੍ਹਾਂ ਦੀ ਸ਼ਬਦਾਵਲੀ ਅਤੇ ਸ਼ੇਅਰ ਕੈਪਟਨ ਅਮਰਿੰਦਰ ਸਿੰਘ ਦੀ ਸਾਲ 2002 ਤੋਂ 2007 ਤੱਕ ਦੇ ਸ਼ਾਸਨ ਸਬੰਧੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਮਨਪ੍ਰੀਤ ਨੇ 10 ਸਾਲ ਪਹਿਲਾਂ ਬਾਦਲ ਸਰਕਾਰ ਦਾ ਬਜਟ ਪੇਸ਼ ਕਰਦਿਆਂ ਸੂਬੇ ਦਾ ਮਾਲੀਆ ਚਾਰ ਸਾਲਾਂ ਵਿੱਚ ਸਰਪਲੱਸ ਕਰਨ ਦੇ ਦਾਅਵੇ ਕੀਤੇ ਸਨ ਅਤੇ ਇਹੀ ਗੱਲ ਇਸ ਵਾਰੀ ਦੇ ਬਜਟ ਵਿੱਚ ਸੁਣਨ ਨੂੰ ਮਿਲੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਪੂਰੀ ਸ਼ਰਧਾ ਦਿਖਾਉਂਦਿਆਂ ਅਦਬ ਅਤੇ ਸਤਿਕਾਰ ਨਾਲ ਸੰਬੋਧਨ ਕੀਤਾ। ਉਨ੍ਹਾਂ ਦੀ ਬੋਲਬਾਣੀ ਵਿੱਚੋਂ ਅਜਿਹਾ ਸਤਿਕਾਰ ਆਪਣੇ ਚਚੇਰੇ ਭਰਾ ਪ੍ਰਤੀ ਬਿਲਕੁਲ ਦਿਖਾਈ ਨਹੀਂ ਸੀ ਦੇ ਰਿਹਾ, ਸਗੋਂ ਤਿੱਖੇ ਸ਼ਬਦਾਂ ਨਾਲ ਵਿੰਨ੍ਹਣ ਦਾ ਯਤਨ ਵਾਰ ਵਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਕਰਜ਼ਾ ਮੁਆਫੀ ਦੇ ਨਾਂ ’ਤੇ ਜਿਹੜੀ ਚਲਾਕੀ ਖੇਡੀ ਗਈ ਹੈ, ਉਸ ਨੇ ਸਿਰਫ਼ ਪੰਜਾਬ ਦੇ ਕਿਸਾਨ ਨੂੰ ਹੀ ਸਸ਼ੋਪੰਜ ਵਿੱਚ ਨਹੀਂ ਪਾਇਆ, ਸਗੋਂ ਸਾਰੇ ਲੋਕਾਂ ਵੱਲੋਂ ਇਹ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਛੋਟੇ ਅਤੇ ਸੀਮਾਂਤ ਕਿਸਾਨਾਂ ਨਾਲ ਧੋਖਾ ਕੀਤਾ ਗਿਆ ਹੈ।
ਖੇਤ ਮਜ਼ਦੂਰਾਂ ਨੂੰ ਵੀ ਸਰਕਾਰੀ ਸਕੀਮ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਤਨਖਾਹ ਕਮਿਸ਼ਨ ਸਬੰਧੀ ਤਾਂ ਖਾਮੋਸ਼ ਹੈ ਹੀ, ਸਗੋਂ ਹੋਰ ਵੀ ਜਿਹੜੇ ਐਲਾਨ ਕੀਤੇ ਗਏ ਹਨ, ਉਨ੍ਹਾਂ ਲਈ ਪੈਸਾ ਕਿੱਥੋਂ ਆਵੇਗਾ, ਇਸ ਬਾਰੇ ਕੁੱਝ ਨਹੀਂ ਦੱਸਿਆ ਗਿਆ। ਸੁਖਬੀਰ ਸਿੰੰਘ ਬਾਦਲ ਨੇ ਕਿਹਾ ਕਿ ਵਿੱਤ ਮੰਤਰੀ ਦੱਸਣ ਕਿ ਬਜਟ ਵਿਚਲੇ 10,273 ਕਰੋੜ ਰੁਪਏ ਦੇ ਖੱਪੇ ਦੀ ਭਰਪਾਈ ਕਿਸ ਤਰ੍ਹਾਂ ਹੋਵੇਗੀ।
ਮੈਨੂੰ ਵਿੱਤੀ ਸਲਾਹਕਾਰ ਬਣਾ ਲਓ: ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਆਪਣੇ ਆਪ ਨੂੰ ‘ਵਿੱਤੀ ਮਾਹਿਰ’ ਗਰਦਾਨਦਿਆਂ ਇੱਥੋਂ ਤੱਕ ਕਿਹਾ ਕਿ ‘‘ਮਨਪ੍ਰੀਤ ਸਿੰਘ ਬਾਦਲ ਨੇ ਤਾਂ ਕਾਨੂੰਨ ਦੀ ਪੜ੍ਹਾਈ ਕੀਤੀ ਹੈ, ਜਦੋਂ ਕਿ ਮੈਂ ਐਮਬੀਏ (ਫਾਈਨਾਂਸ) ਕੀਤੀ ਹੋਈ ਹੈ।’’ ਸਾਬਕਾ ਉਪ ਮੁੱਖ ਮੰਤਰੀ ਨੇ ਕੈਪਟਨ ਸਰਕਾਰ ਨੂੰ ਸਲਾਹਕਾਰ ਬਣਨ ਦੀ ਪੇਸ਼ਕਸ਼ ਵੀ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਦਾ ਮਾਲੀਆ ਵਧਾ ਕੇ ਹਰ ਖੇਤਰ ਵਿੱਚ ਵਿਕਾਸ ਕੀਤਾ ਤੇ ਕਾਂਗਰਸ ਵਿਕਾਸ ਨੂੰ ਲੀਹ ਤੋਂ ਲਾਹ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article