PUNJABMAILUSA.COM

ਮਨਪ੍ਰੀਤ, ਧਰਮਸੋਤ ਨੇ ਅਨੁਸੂਚਿਤ ਜਾਤੀਆਂ/ਅਨੁਸੂਚਿਤ ਜਨਜਾਤੀਆਂ ਖਿਲਾਫ਼ ਅੱਤਿਆਚਾਰਾਂ ਦੇ ਮੁੱਦੇ ਵਿਚਾਰਨ ਬਾਰੇ ਅਹਿਮ ਮੀਟਿੰਗ ਤੋਂ ਵਾਕਆਊਟ ਕਰਨ ਲਈ ਵਿਰੋਧੀਆਂ ਨੂੰ ਲਿਆ ਆੜੇ ਹੱਥੀਂ

ਮਨਪ੍ਰੀਤ, ਧਰਮਸੋਤ ਨੇ ਅਨੁਸੂਚਿਤ ਜਾਤੀਆਂ/ਅਨੁਸੂਚਿਤ ਜਨਜਾਤੀਆਂ ਖਿਲਾਫ਼ ਅੱਤਿਆਚਾਰਾਂ ਦੇ ਮੁੱਦੇ ਵਿਚਾਰਨ ਬਾਰੇ ਅਹਿਮ ਮੀਟਿੰਗ ਤੋਂ ਵਾਕਆਊਟ ਕਰਨ ਲਈ ਵਿਰੋਧੀਆਂ ਨੂੰ ਲਿਆ ਆੜੇ ਹੱਥੀਂ

ਮਨਪ੍ਰੀਤ, ਧਰਮਸੋਤ ਨੇ ਅਨੁਸੂਚਿਤ ਜਾਤੀਆਂ/ਅਨੁਸੂਚਿਤ ਜਨਜਾਤੀਆਂ ਖਿਲਾਫ਼ ਅੱਤਿਆਚਾਰਾਂ ਦੇ ਮੁੱਦੇ ਵਿਚਾਰਨ ਬਾਰੇ ਅਹਿਮ ਮੀਟਿੰਗ ਤੋਂ ਵਾਕਆਊਟ ਕਰਨ ਲਈ ਵਿਰੋਧੀਆਂ ਨੂੰ ਲਿਆ ਆੜੇ ਹੱਥੀਂ
February 23
17:36 2018

3 ਸਾਲਾਂ ‘ਚ ਪਹਿਲੀ ਵਾਰ ਹੋਈ ਉੱਚ ਤਾਕਤੀ ਸੂਬਾ ਪੱਧਰੀ ਵਿਜੀਲੈਂਸ ਤੇ ਨਿਗਰਾਨ ਕਮੇਟੀ ਦੀ ਮੀਟਿੰਗ ਨੇ ਸੂਬੇ ਦੀ ਭਲਾਈ ਹਿੱਤ ਲਏ ਅਹਿਮ ਫੈਸਲੇ
ਚੰਡੀਗੜ੍ਹ, 23 ਫ਼ਰਵਰੀ (ਪੰਜਾਬ ਮੇਲ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਵਿਰੋਧੀ ਧਿਰ ਵਲੋਂ ਉੱਚ ਤਾਕਤੀ ਸੂਬਾ ਪੱਧਰੀ ਵਿਜੀਲੈਂਸ ਤੇ ਨਿਗਰਾਨ ਕਮੇਟੀ ਮੀਟਿੰਗ ਵਿੱਚੋਂ ਵਾਕਆਊਟ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਇਹ ਮੀਟਿੰਗ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਅੱਤਿਆਚਾਰ ਰੋਕਥਾਮ ਐਕਟ ਨੂੰ ਲਾਗੂ ਕਰਨ ਲਈ ਸਖ਼ਤ ਕਦਮ ਚੁੱਕਣ ਸਮੇਤ ਕਈ ਅਹਿਮ ਫੈਸਲੇ ਲੈਣ ਹਿੱਤ ਬੁਲਾਈ ਗਈ ਸੀ।
ਇੱਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਹੋਈ ਇਸ ਮੀਟਿੰਗ, ਜੋ ਕਿ 3 ਸਾਲਾਂ ‘ਚ ਪਹਿਲੀ ਵਾਰ ਹੋਈ, ਵਿੱਚੋਂ ਵਿਰੋਧੀ ਧਿਰ ਵਲੋਂ ਵਾਕਆਊਟ ਕਰਨ ਦੀ ਸੂਰਤ ਵਿੱਚ ਸਰਕਾਰ ਨੇ ਸੂਬੇ ਵਿੱਚ ਅਨੁਸੂਚਿਤ ਜਾਤੀਆਂ/ਅਨੁਸੂਚਿਤ ਜਨਜਾਤੀਆਂ ਦੇ ਹਿੱਤ ਵਿੱਚ ਵੱਖੋ-ਵੱਖ ਫੈਸਲੇ ਵਿਚਾਰਨ ਉਪਰੰਤ ਉਨ੍ਹਾਂ ਨੂੰ ਅੰਤਿਮ ਰੂਪ ਦਿੱਤਾ।
ਮਨਪ੍ਰੀਤ ਸਿੰਘ ਬਾਦਲ ਨੇ ਮੀਟਿੰਗ ਮਗਰੋਂ ਕਿਹਾ ਕਿ ਵਿਰੋਧੀ ਧਿਰ ਨੇ ਮੁੱਖ ਮੰਤਰੀ ਦੀ ਗ਼ੈਰ ਹਾਜ਼ਰੀ ਦਾ ਬਹਾਨਾ ਬਣਾਉਂਦੇ ਹੋਏ ਮੀਟਿੰਗ ਤੋਂ ਵਾਕਆਊਟ ਕਰਨ ਦਾ ਫੈਸਲਾ ਕੀਤਾ ਜਦੋਂ ਕਿ ਉਨ੍ਹਾਂ ਨੂੰ ਮੀਟਿੰਗ ਦੌਰਾਨ ਉਸਾਰੂ ਬਹਿਸ ਵਿੱਚ ਹਿੱਸਾ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਹ ਕਾਰਾ ਬਹੁਤ ਹੀ ਸ਼ਮਰਨਾਕ ਹੈ ਕਿਉਂਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਬੀਅਤ ਠੀਕ ਨਾ ਹੋਣ ਕਾਰਨ ਮੀਟਿੰਗ ‘ਚ ਹਿੱਸਾ ਨਹੀਂ ਲੈ ਸਕੇ ਅਤੇ ਸਰਕਾਰ ਨੇ ਫਿਰ ਫੈਸਲਾ ਕੀਤਾ ਕਿ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਵੱਡੇ ਹਿੱਤਾਂ ਅਤੇ ਭਲਾਈ ਨੂੰ ਮੁੱਖ ਰੱਖਦੇ ਹੋਏ ਇਹ ਮੀਟਿੰਗ ਰੱਦ ਨਾ ਕੀਤੀ ਜਾਵੇ।
ਮੁੱਖ ਮੰਤਰੀ ਵਲੋਂ ਵੀ ਬਾਅਦ ਵਿੱਚ ਇੱਕ ਬਿਆਨ ਵਿੱਚ ਇਹ ਕਿਹਾ ਗਿਆ ਕਿ ਉਹ ਇਸ ਚਿਰੋਕਣੀ ਮੀਟਿੰਗ ਨੂੰ ਹੋਰ ਅੱਗੇ ਨਹੀਂ ਸਨ ਪਾਉਣਾ ਚਾਹੁੰਦੇ ਅਤੇ ਇਸੇ ਕਰਕੇ ਆਪਣੇ ਕੈਬਨਿਟ ਸਹਿਯੋਗੀਆਂ ਨੂੰ ਉਨ੍ਹਾਂ ਨੇ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ। ਇਹ ਸਾਫ਼ ਕਰਦੇ ਹੋਏ ਕਿ ਉਹ ਕਮੇਟੀ ਦੀ ਅਗਲੀ ਮੀਟਿੰਗ ਵਿੱਚ ਹਾਜ਼ਰ ਰਹਿਣਗੇ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਮੇਟੀ ਵਲੋਂ ਲਏ ਗਏ ਫੈਸਲਿਆਂ ਦੀ ਉਹੀ ਮਾਨਤਾ ਹੋਵੇਗੀ ਜੋ ਉਨ੍ਹਾਂ ਦੀ ਹਾਜ਼ਰੀ ਵਿੱਚ ਹੁੰਦੀ। ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਨੇ ਇਸ ਸਬੰਧੀ ਮੀਟਿੰਗ ਵਿੱਚ ਉਦੋਂ ਭਰੋਸਾ ਦਿੱਤਾ ਜਦੋਂ ਕਮੇਟੀ ਦੇ ਇੱਕ ਕਾਂਗਰਸੀ ਮੈਂਬਰ ਨੇ ਇਹ ਮੁੱਦਾ ਚੁੱਕਿਆ।
ਬੁਲਾਰੇ ਅਨੁਸਾਰ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਜਿਨ੍ਹਾਂ ਵਿੱਚ ਕਮੇਟੀ ਦੀ ਮੀਟਿੰਗ ਹੁਣ ਤੋਂ ਹਰ 6 ਮਹੀਨੇ ਦੇ ਵਕਫ਼ੇ ‘ਤੇ ਜਨਵਰੀ ਤੇ ਜੁਲਾਈ ਵਿੱਚ ਕਰਨਾ ਵੀ ਸ਼ਾਮਲ ਹੈ। ਬੁਲਾਰੇ ਨੇ ਅੱਗੇ ਜਾਣਕਾਰੀ ਦਿੱਤੀ ਕਿ ਸਰਕਾਰ ਵਲੋਂ ਇਹ ਮੁੜ ਦ੍ਰਿੜਾਇਆ ਗਿਆ ਕਿ ਅਨੁਸੂਚਿਤ ਜਾਤੀ ਤੇ ਜਨਜਾਤੀ (ਅੱਤਿਆਚਾਰ ਰੋਕਥਾਮ ਐਕਟ) ਨੂੰ ਸੂਬੇ ਭਰ ਵਿੱਚ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ਅਤੇ ਇਸ ਤੋਂ ਇਲਾਵਾ ਛੇਤੀ ਹੀ ਇੱਕ ਅਧਿਸੂਚਨਾ ਰਾਹੀਂ 2015 ਦੀਆਂ ਸੋਧਾਂ ਨੂੰ ਐਕਟ ਵਿੱਚ ਸ਼ਾਮਲ ਕੀਤਾ ਜਾਵੇਗਾ।
ਕਮੇਟੀ ਦੀਆਂ ਬੀਤੇ ਸਮੇਂ ਦੌਰਾਨ ਹੋਈਆਂ ਮੀਟਿੰਗਾਂ ਦੇ ਵੇਰਵੇ ਦਿੰਦੇ ਹੋਏ ਪੰਜਾਬ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇਣੀ ਅਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਇਸ ਐਕਟ ਦੇ ਪ੍ਰਾਵਧਾਨਾਂ ਦੇ ਅਨੁਸਾਰ ਇਹ ਮੀਟਿੰਗ ਹਰੇਕ 6 ਮਹੀਨੇ ਦੇ ਵਕਫ਼ੇ ਮਗਰੋਂ ਹੋਣੀ ਚਾਹੀਦੀ ਸੀ ਪਰ ਪਿਛਲੀ ਸਰਕਾਰ ਨੇ ਇਹ ਮੀਟਿੰਗ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਕਿਉਂਜੋ ਆਖ਼ਰੀ ਮੀਟਿੰਗ ਸਾਲ 2015 ਵਿੱਚ ਹੋਈ ਸੀ ਅਤੇ ਉਸ ਤੋਂ ਪਹਿਲਾਂ ਸਾਲ 2006 ਵਿੱਚ। ਉਨ੍ਹਾਂ ਅੱਗੇ ਦੱਸਿਆ ਕਿ ਸਾਲ 2015 ਦੀ ਮੀਟਿੰਗ ਵਿੱਚ ਵੀ ਅੱਤਿਆਚਾਰ ਰੋਕਥਾਮ ਐਕਟ ਬਾਰੇ ਕੋਈ ਗੱਲਬਾਤ ਨਹੀਂ ਸੀ ਹੋਈ ਅਤੇ ਸਿਰਫ਼ ਸ਼ਗਨ ਸਕੀਮ ਸਬੰਧੀ ਹੀ ਵਿਚਾਰ ਚਰਚਾ ਹੋਈ ਸੀ ਜਿਵੇਂ ਕਿ ਉਸ ਮੀਟਿੰਗ ਦੇ ਵੇਰਵਿਆਂ ਵਿੱਚ ਦਰਜ ਹੈ। ਉਨ੍ਹਾ ਅੱਗੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਹ ਲਾਜ਼ਮੀ ਕਰ ਦਿੱਤਾ ਹੈ ਕਿ ਐਕਟ ਦੇ ਮੁਤਾਬਿਕ ਅਜਿਹੀਆਂ ਮੀਟਿੰਗਾਂ ਜ਼ਰੂਰੀ ਤੌਰ ‘ਤੇ ਕੀਤੀਆਂ ਜਾਣਗੀਆਂ।
ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਮੀਟਿੰਗ ਤੋਂ ਵਾਕਆਊਟ ਕਰਕੇ ਵਿਰੋਧੀ ਧਿਰ ਨੇ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ ਸਬੰਧੀ ਅਹਿਮ ਮੁੱਦਿਆਂ ‘ਤੇ ਵਿਚਾਰ ਕਰਨ ਦਾ ਮੌਕਾ ਹੱਥੋਂ ਖੁੰਝਾ ਲਿਆ ਹੈ।
ਵਿਰੋਧੀ ਧਿਰ ਦੇ ਮੈਂਬਰਾਂ ਦੁਆਰਾ ਮੁੱਖ ਮੰਤਰੀ ਵਲੋਂ ਮੀਟਿੰਗ ਦੀ ਪ੍ਰਧਾਨਗੀ ਨਾ ਕਰਨ ਕਰਕੇ ਵਿਖਾਈ ਗਈ ਨਾਰਾਜ਼ਗੀ ਸਬੰਧੀ ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਤਬੀਅਤ ਖ਼ਰਾਬ ਹੋਣ ਕਰਕੇ ਮੀਟਿੰਗ ਵਿੱਚ ਹਿੱਸਾ ਨਹੀਂ ਲੈ ਸਕੇ। ਉਨ੍ਹਾਂ ਕਿਹਾ ਕਿ ਸਮੂਹ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਇੱਕ ਜ਼ਿੰਮੇਵਾਰ ਵਿਧਾਇਕ ਹੋਣ ਨਾਤੇ ਅਜਿਹੇ ਮਾਮਲਿਆਂ ਦਾ ਸਿਆਸੀਕਰਨ ਨਹੀਂ ਕਰਨਾ ਚਾਹੀਦਾ ਕਿਉਂਜੋ ਅਜਿਹੀਆਂ ਮੀਟਿੰਗਾਂ ਇੱਕ ਮੰਚ ਹੁੰਦੀਆਂ ਹਨ ਜਿਸ ‘ਤੇ ਵਿਚਾਰ ਚਰਚਾ ਰਾਹੀਂ ਲੋਕ ਮਸਲਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਅਜਿਹੀਆਂ ਮੀਟਿੰਗਾਂ ਵਿੱਚ ਹਿੱਸਾ ਲੈਣਾ ਜਨਤਾ ਦੇ ਵੱਡੇ ਹਿੱਤ ਨੂੰ ਮੁੱਖ ਰੱਖਦੇ ਹੋਏ ਸਾਰੇ ਵਿਧਾਇਕਾਂ ਦੀ ਸਮੂਹਿਕ ਜ਼ਿੰਮੇਵਾਰੀ ਸੀ ਅਤੇ ਇਸ ਮੰਚ ‘ਤੇ ਲਏ ਗਏ ਕਿਸੇ ਵੀ ਫੈਸਲੇ ਦੀ ਮੁੱਖ ਮੰਤਰੀ ਦੁਆਰਾ ਲਏ ਫੈਸਲੇ ਜਿੰਨੀ ਅਹਿਮੀਅਤ ਹੈ।
ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਗੇ ਕਿਹਾ ਕਿ ਇਸ ਐਕਟ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਸਬੰਧੀ ਕਿਸੇ ਵੀ ਅਧਿਕਾਰੀ/ਅਧਿਕਾਰੀਆਂ ਵਲੋਂ ਵਰਤੀ ਗਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਛੇਤੀ ਹੀ ਸੋਧਿਆ ਹੋਇਆ ਅੱਤਿਆਚਾਰ ਰੋਕਥਾਮ ਐਕਟ, 2015 ਅਧਿਸੂਚਿਤ ਕੀਤਾ ਜਾਵੇਗਾ ਜੋ ਕਿ ਅਜਿਹੇ ਮਾਮਲਿਆਂ ਵਿੱਚ ਵਧਦੀ ਸਜ਼ਾ ਦੀ ਦਰ ਨੂੰ ਜ਼ੇਰੇ ਧਿਆਨ ਰੱਖੇਗਾ।
ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ. ਸਾਧੂ ਸਿੰਘ ਧਰਮਸੋਤ ਨੇ ਇਸ ਤੋਂ ਪਹਿਲਾਂ ਕਿਹਾ ਕਿ ਕਮੇਟੀ ਵਲੋਂ ਇਹ ਵੀ ਫੈਸਲਾ ਕੀਤਾ ਗਿਆ ਕਿ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਤੇ ਸੈਸ਼ਨ ਜੱਜਾਂ, ਪੁਲੀਸ ਕਮਿਸ਼ਨਰਾਂ/ਜ਼ਿਲ੍ਹਾ ਪੁਲੀਸ ਮੁਖੀਆਂ ਨਾਲ ਕਮੇਟੀ ਦੀਆਂ ਮੀਟਿੰਗਾਂ ਤਿਮਾਹੀਵਾਰ ਹੋਣਗੀਆਂ ਤਾਂ ਜੋ ਸਹੀ ਅਰਥਾਂ ਵਿੱਚ ਅੱਤਿਆਚਾਰ ਰੋਕਥਾਮ ਐਕਟ ਲਾਗੂ ਕਰਕੇ ਅਨੁਸੂਚਿਤ ਜਾਤੀ ਭਾਈਚਾਰੇ ਦਰਮਿਆਨ ਵਿਸ਼ਵਾਸ ਮੁੜ ਬਹਾਲ ਕੀਤਾ ਜਾ ਸਕੇ।
ਇਸ ਮੀਟਿੰਗ ਦੌਰਾਨ ਐਕਟ ਨਾਲ ਸਬੰਧਤ ਕਈ ਮਸਲੇ ਵਿਚਾਰੇ ਗਏ ਜਿਨ੍ਹਾਂ ਵਿੱਚ ਇਸਨੂੰ ਲਾਗੂ ਕੀਤੇ ਜਾਣ ਦੀ ਸਮੀਖਿਆ, ਪੀੜਤਾਂ ਤੇ ਮੁੜ ਵਸੇਬੇ ਤੇ ਉਨ੍ਹਾਂ ਨੂੰ ਸਹੂਲਤਾਂ ਦੇਣੀਆਂ, ਮਾਮਲਿਆਂ ਦੀ ਢੁਕਵੀਂ ਪੈਰਵਾਈ, ਐਕਟ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਅਧਿਕਾਰੀਆਂ/ਏਜੰਸੀਆਂ ਦੀ ਭੂਮਿਕਾ ਅਤੇ ਪੀੜਤਾਂ ਨੂੰ ਮਾਲੀ ਸਹਾਇਤਾ ਆਦਿ ਸ਼ਾਮਲ ਸਨ।
ਸ. ਧਰਮਸੋਤ ਨੇ ਜਾਣਕਾਰੀ ਦਿੱਤੀ ਕਿ 15 ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਅਦਾਲਤਾਂ ਚਾਲੂ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਅੱਤਿਆਚਾਰ ਦੇ ਪੀੜਤਾਂ ਨੂੰ ਤੇਜ਼ੀ ਨਾਲ ਨਿਆਂ ਮਿਲ ਸਕੇ। ਅੱਤਿਆਚਾਰ ਦੇ ਮਾਮਲਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਸ. ਧਰਮਸੋਤ ਨੇ ਮੈਂਬਰਾਂ ਦੇ ਧਿਆਨ ‘ਚ ਲਿਆਂਦਾ ਕਿ 2015-2018 ਤੱਕ ਦੇ ਸਮੇਂ ਦੌਰਾਨ ਤਕਰੀਬਨ 404 ਮਾਮਲੇ ਦਰਜ ਕੀਤੇ ਗਏ ਜਿਨ੍ਹਾਂ ਵਿੱਚੋਂ 2015 ਵਿੱਚ 147, ਸਾਲ 2016 ਵਿੱਚ 132, ਸਾਲ 2017 ਵਿੱਚ 121 ਅਤੇ 31 ਜਨਵਰੀ, 2018 ਤੱਕ 4 ਮਾਮਲੇ ਸ਼ਾਮਲ ਹਨ ਜੋ ਕਿ ਹੱਤਿਆ, ਗੰਭੀਰ ਜ਼ਖ਼ਮੀ, ਬਲਾਤਕਾਰ ਅਤੇ ਦੰਗਾ-ਫਸਾਦ ਦੇ ਮਾਮਲਿਆਂ ਨਾਲ ਸਬੰਧਤ ਸਨ ਅਤੇ ਆਈ.ਪੀ.ਸੀ. ਦੀਆਂ ਵੱਖੋ-ਵੱਖਰੀਆਂ ਧਾਰਾਵਾਂ ਅਤੇ ਅਨੁਸੂਚਿਤ ਜਾਤੀ ਤੇ ਅਨੁਸੂਚਿਤ ਜਨਜਾਤੀ ਅੱਤਿਆਚਾਰ ਰੋਕਥਾਮ ਐਕਟ, 1989 ਆਦਿ ਹੋਰ ਐਕਟਾਂ ਤਹਿਤ ਆਉਂਦੇ ਹਨ। ਸ. ਧਰਮਸੋਤ ਨੇ ਅੱਗੇ ਦੱਸਿਆ ਕਿ ਹੁਣ ਤੱਕ 639 ਪੀੜਤਾਂ ਨੂੰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ 2.23 ਕਰੋੜ ਰੁਪਏ ਦੀ ਮਾਲੀ ਮਦਦ ਪ੍ਰਦਾਨ ਕੀਤੀ ਜਾ ਚੁੱਕੀ ਹੈ।
ਪੁਲੀਸ ਵਿਭਾਗ ਕੋਲ ਬਕਾਇਆ ਪਏ ਅੱਤਿਆਚਾਰ ਨਾਲ ਸਬੰਧਤ ਮਾਮਲਿਆਂ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਸ. ਧਰਮਸੋਤ ਨੇ ਵਧੀਕ ਮੁੱਖ ਸਕੱਤਰ, ਗ੍ਰਹਿ ਤੇ ਨਿਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਮਾਮਲੇ ਵੱਲ ਉਚੇਚਾ ਧਿਆਨ ਦੇ ਕੇ ਅਜਿਹੇ ਮਾਮਲਿਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਤਰਜੀਹ ਦਿੰਦੇ ਹੋਏ ਨਿਪਟਾਇਆ ਜਾਵੇ। ਭਲਾਈ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਕਾਰਵਾਈ ਰਿਪੋਰਟ ਹਰ ਸੂਰਤ ਵਿੱਚ ਇੱਕ ਮਹੀਨੇ ਦੇ ਅੰਦਰ ਪੇਸ਼ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਡਾ. ਰਾਜ ਕੁਮਾਰ, ਤਰਸੇਮ ਸਿੰਘ ਡੀ.ਸੀ., ਨੱਥੂ ਰਾਮ, ਪ੍ਰੀਤਮ ਸਿੰਘ ਕੋਟਭਾਈ, ਸੁਸ਼ੀਲ ਕੁਮਾਰ ਰਿੰਕੂ, ਚੌਧਰੀ ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਸਤਿਕਾਰ ਕੌਰ, ਵਧੀਕ ਮੁੱਖ ਸਕੱਤਰ ਐਨ.ਐਸ. ਕਲਸੀ, ਡੀ.ਜੀ.ਪੀ.(ਪ੍ਰਸ਼ਾਸਨ) ਐਮ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਅਨੁਸੂਚਿਤ ਜਾਤੀ/ਪੱਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀ ਭਲਾਈ ਆਰ. ਵੈਂਕਟ ਰਤਨਮ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਆਰਥਿਕ ਅਪਰਾਧ ਵਿੰਗ ਦੀ ਆਈ.ਜੀ. ਵਿਭੂ ਰਾਜ, ਅਨੁਸੂਚਿਤ ਜਾਤੀ ਕੌਮੀ ਕਮਿਸ਼ਨ ਦੇ ਡਾਇਰੈਕਟਰ ਰਾਜ ਕੁਮਾਰ, ਖੋਜ ਅਫ਼ਸਰ ਆਰ.ਕੇ. ਸ਼ਰਮਾ ਅਤੇ ਐਸ.ਸੀ. ਸਬ-ਪਲਾਨ ਦੇ ਡਾਇਰੈਕਟਰ ਰਾਜ ਬਹਾਦਰ ਸਿੰਘ ਵੀ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article