PUNJABMAILUSA.COM

ਮਨੁੱਖੀ ਬੰਬ ਬਣ ਕੇ ਟਾਈਟਲਰ ਨੂੰ ਮਾਰਨਾ ਚਾਹੁੰਦਾ ਸੀ ਅਮਰਜੀਤ

ਮਨੁੱਖੀ ਬੰਬ ਬਣ ਕੇ ਟਾਈਟਲਰ ਨੂੰ ਮਾਰਨਾ ਚਾਹੁੰਦਾ ਸੀ ਅਮਰਜੀਤ

ਮਨੁੱਖੀ ਬੰਬ ਬਣ ਕੇ ਟਾਈਟਲਰ ਨੂੰ ਮਾਰਨਾ ਚਾਹੁੰਦਾ ਸੀ ਅਮਰਜੀਤ
March 14
10:06 2018

ਬਠਿੰਡਾ, 14 ਮਾਰਚ (ਪੰਜਾਬ ਮੇਲ)- ਬਠਿੰਡਾ ਪੁਲਿਸ ਵੱਲੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦੇ ਗਏ ਅੱਤਵਾਦੀ ਅਮਰਜੀਤ ਸਿੰਘ ਨੇ ਅਹਿਮ ਖੁਲਾਸਾ ਕਰਦਿਆਂ ਦੱਸਿਆ ਕਿ ਉਹ ਮਨੁੱਖੀ ਬੰਬ ਬਣਕੇ 1984 ਦੇ ਸਿੱਖ ਦੰਗਿਆਂ ਦੇ ਮੁਲਜ਼ਮ ਅਤੇ ਸਾਬਕਾ ਐੱਮ.ਪੀ. ਜਗਦੀਸ਼ ਟਾਈਟਲਰ ਨੂੰ ਮਾਰਨਾ ਚਾਹੁੰਦਾ ਸੀ। ਦੱਸਣਯੋਗ ਹੈ ਕਿ ਅਮਰਜੀਤ ਸਿੰਘ ਨੂੰ ਬੀਤੇ 26 ਫਰਵਰੀ ਨੂੰ ਬਠਿੰਡਾ ਅਦਾਲਤ ਤੋਂ ਉਸ ਸਮੇਂ ਹਿਰਾਸਤ ‘ਚ ਲਿਆ ਗਿਆ ਸੀ, ਜਦੋਂ ਉਸ ਕੋਲੋਂ ਪੇਸ਼ੀ ਦੌਰਾਨ ਨਾਜਾਇਜ਼ ਪਿਸਤੌਲ ਬਰਾਮਦ ਕੀਤਾ ਗਿਆ। ਹੁਣ ਤਫਤੀਸ਼ ਦੌਰਾਨ ਪਤਾ ਲੱਗਾ ਕਿ ਇਸ ਨੂੰ ਇਹ ਪਿਸਤੌਲ ਇਕ ਨਾਮੀਂ ਗੈਂਗਸਟਰ ਰਣਜੋਧ ਸਿੰਘ ਨੇ ਦਿੱਤਾ ਸੀ। ਇਸ ਖਾੜਕੂ ਦੇ ਬੇਅੰਤ ਸਿੰਘ ਕਤਲ ਕਾਂਡ ਦੇ ਮੁੱਖ ਦੋਸ਼ੀ ਜਗਤਾਰ ਸਿੰਘ ਤਾਰਾ ਨਾਲ ਵੀ ਨੇੜਲੇ ਰਿਸ਼ਤੇ ਸਨ ਅਤੇ ਉਸ ਨੇ ਹੀ ਵਿਦੇਸ਼ ਤੋਂ ਬਠਿੰਡਾ ਦੇ ਇਕ ਹੋਰ ਕਾਬੂ ਕੀਤੇ ਗਏ ਖਾੜਕੂ ਰਮਨਦੀਪ ਸਿੰਘ ਸੰਨੀ ਨੂੰ ਪੈਸਾ ਮੁਹੱਈਆ ਕਰਵਾਇਆ ਸੀ। ਉਧਰ ਸੰਬੰਧਤ ਪੁਲਿਸ ਸਟੇਸ਼ਨ ਦੇ ਇੰਸਪੈਕਟਰ ਕੁਲਦੀਪ ਸਿੰਘ ਭੁੱਲਰ ਨੇ ਵੀ ਦੱਸਿਆ ਕਿ ਅਜੇ ਇਸ ਮਾਮਲੇ ‘ਚ ਇਹ ਪਤਾ ਨਹੀਂ ਲੱਗਾ ਕਿ ਇਸ ਯੋਜਨਾ ‘ਚ ਉਸ ਨਾਲ ਹੋਰ ਕੌਣ-ਕੌਣ ਸ਼ਾਮਲ ਸੀ ਅਤੇ ਇਹੀ ਕਾਰਨ ਹੈ ਕਿ ਅਮਰਜੀਤ ਸਿੰਘ ਨੂੰ ਮੰਗਲਵਾਰ ਫਿਰ ਅਦਾਲਤ ‘ਚ ਪੇਸ਼ ਕੀਤਾ ਹੈ। ਦੱਸਣਯੋਗ ਹੈ ਕਿ ਬਠਿੰਡਾ ਪੁਲਿਸ ਨੇ 8 ਨਵੰਬਰ 2014 ਨੂੰ ਬੱਬਰ ਖਾਲਸਾ ਦੇ ਰਮਨਦੀਪ ਸਿੰਘ ਸੰਨੀ ਨੂੰ ਬਠਿੰਡੇ ਤੋਂ ਹੀ ਬੰਬ ਬਣਾਉਣ ਵਾਲੀ ਸਮੱਗਰੀ ਸਮੇਤ ਗ੍ਰਿਫ਼ਤਾਰ ਕੀਤਾ ਸੀ। ਉਸ ਨੇ ਮੰਨਿਆ ਸੀ ਕਿ ਉਸ ਨੂੰ ਪਿੰਡ ਦਲੇਲ ਸਿੰਘ ਵਾਲਾ ਦਾ ਅਮਰਜੀਤ ਸਿੰਘ ਵਿਦੇਸ਼ ਤੋਂ ਰੁਪਇਆ ਮੁਹੱਈਆ ਕਰਵਾਉਂਦਾ ਸੀ। ਉਧਰ ਐੱਸ.ਐੱਸ.ਪੀ. ਬਠਿੰਡਾ ਨਵੀਨ ਸਿੰਗਲਾ ਨੇ ਦੱਸਿਆ ਕਿ ਸਾਲ 2014 ‘ਚ ਅਮਰਜੀਤ ਸਿੰਘ ਗਰਮ ਖਿਆਲੀ ਸੀ ਅਤੇ ਉਸ ਦੀ ਖਾੜਕੂ ਸਰਗਰਮੀਆਂ ‘ਚ ਸ਼ਮੂਲੀਅਤ ਪਾਈ ਗਈ ਸੀ। ਪਰ ਉਸ ਦਾ ਕਾਫੀ ਸਮਾਂ ਜੇਲ੍ਹ ‘ਚ ਬੀਤ ਜਾਣ ਤੋਂ ਬਾਅਦ ਉਸ ਦੇ ਜੀਵਨ ‘ਚ ਕਾਫੀ ਬਦਲਾਅ ਆ ਗਿਆ ਸੀ ਪਰ ਹੁਣ ਜਦੋਂ ਉਸ ਤੋਂ ਪਿਸਤੌਲ ਬਰਾਮਦ ਕੀਤਾ ਗਿਆ ਹੈ, ਤਾਂ ਪੁਲਿਸ ਉਸ ਦੀ ਭੂਮਿਕਾ ਦੀ ਮੁੜ ਪੜਤਾਲ ਕਰ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article