PUNJABMAILUSA.COM

ਮਲੇਸ਼ੀਆ ਦੇ ਪ੍ਰਧਾਨ ਮੰਤਰੀ ਚੀਨ ਨਾਲ ਕੀਤੇ ਗਏ ਅਰਬਾਂ ਡਾਲਰ ਦੇ ਸਮਝੌਤਿਆਂ ਨੂੰ ਕਰਨਗੇ ਰੱਦ

ਮਲੇਸ਼ੀਆ ਦੇ ਪ੍ਰਧਾਨ ਮੰਤਰੀ ਚੀਨ ਨਾਲ ਕੀਤੇ ਗਏ ਅਰਬਾਂ ਡਾਲਰ ਦੇ ਸਮਝੌਤਿਆਂ ਨੂੰ ਕਰਨਗੇ ਰੱਦ

ਮਲੇਸ਼ੀਆ ਦੇ ਪ੍ਰਧਾਨ ਮੰਤਰੀ ਚੀਨ ਨਾਲ ਕੀਤੇ ਗਏ ਅਰਬਾਂ ਡਾਲਰ ਦੇ ਸਮਝੌਤਿਆਂ ਨੂੰ ਕਰਨਗੇ ਰੱਦ
August 13
17:35 2018

ਪੁਤਰੋਜੈ, 13 ਅਗਸਤ (ਪੰਜਾਬ ਮੇਲ)- ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਹਾਤੀਰ ਮੁਹੰਮਦ ਨੇ ਸੋਮਵਾਰ ਨੂੰ ਆਖਿਆ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਚੀਨ ਨਾਲ ਕੀਤੇ ਗਏ ਅਰਬਾਂ ਡਾਲਰ ਦੇ ਸਮਝੌਤਿਆਂ ਨੂੰ ਰੱਦ ਕਰਨ ਦੀ ਕੋਸ਼ਿਸ਼ ਕਰਨਗੇ। ਮਹਾਤੀਰ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਦੇਸ਼ ਨੂੰ ਕਰਜ਼ ਤੋਂ ਬਾਹਰ ਕੱਢਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਨੇ ਇਹ ਗੱਲਾਂ ਚੀਨ ਦੀ ਯਾਤਰਾ ‘ਤੇ ਰਵਾਨਾ ਹੋਣ ਤੋਂ ਪਹਿਲਾਂ ਕਹੀਆਂ। ਦੱਸ ਦਈਏ ਕਿ ਮਹਾਤੀਰ ਨੇ 3 ਮਹੀਨੇ ਪਹਿਲਾਂ ਹੀ ਮਲੇਸ਼ੀਆ ਦੀ ਸੱਤਾ ‘ਚ ਵਾਪਸੀ ਕੀਤੀ ਹੈ।
ਮਹਾਤੀਰ ਨੇ ਆਖਿਆ ਕਿ ਉਹ ਚੀਨ ਨਾਲ ਚੰਗੇ ਸੰਬੰਧ ਰੱਖਣਾ ਚਾਹੁੰਦੇ ਹਨ ਅਤੇ ਉਸ ਦੇ ਨਿਵੇਸ਼ ਦਾ ਸਵਾਗਤ ਕਰਦੇ ਹਨ। ਹਾਲਾਂਕਿ ਉਨ੍ਹਾਂ ਨੇ ਚੀਨ ਸਮਰਥਿਤ ਗੈਸ ਪਾਈਪਲਾਈਨ ਅਤੇ ਮਲੇਸ਼ੀਆ ਦੇ ਪੂਰਬੀ ਤੱਟ ਦੇ ਕੰਢੇ ਰੇਲ ਪ੍ਰਾਜੈਕਟ ਨੂੰ ਲੈ ਕੇ ਸਖਤ ਪੱਖ ਅਪਣਾਇਆ। ਇਹ ਦੋਵੇਂ ਸਮਝੌਤੇ ਸਾਬਕਾ ਪ੍ਰਧਾਨ ਮੰਤਰੀ ਨਜ਼ੀਬ ਰਜ਼ਾਕ ਨੇ ਕੀਤੇ ਸਨ, ਜੋਂ ਇਕ ਘੁਟਾਲੇ ‘ਚ ਅਰਬਾਂ ਡਾਲਰ ਹੜ੍ਹਪੱਣ ਦੇ ਮਾਮਲੇ ‘ਚ ਵੱਖ-ਵੱਖ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਮਹਾਤੀਰ ਨੇ ਆਖਿਆ ਕਿ ਸਾਨੂੰ ਨਹੀਂ ਲੱਗਦਾ ਕਿ ਸਾਨੂੰ ਉਨ੍ਹਾਂ 2 ਪ੍ਰਾਜੈਕਟਾਂ ਦੀ ਜ਼ਰੂਰਤ ਹੈ। ਸਾਨੂੰ ਨਹੀਂ ਲੱਗਦਾ ਕਿ ਉਹ ਵਿਵਹਾਰਕ ਹਨ ਇਸ ਲਈ ਅਸੀਂ ਇਨ੍ਹਾਂ 2 ਪ੍ਰਾਜੈਕਟਾਂ ਨੂੰ ਰੱਦ ਕਰਨਾ ਚਾਹੁੰਦੇ ਹਾਂ।
ਨਜ਼ੀਬ ਦੇ ਸ਼ਾਸਨ ਦੌਰਾਨ ਚੀਨ ਅਤੇ ਮਲੇਸ਼ੀਆ ਵਿਚਾਲੇ ਕਾਫੀ ਕਰੀਬੀ ਸੰਬੰਧ ਹੋ ਗਏ ਸਨ। ਸਾਬਕਾ ਪ੍ਰਧਾਨ ਮੰਤਰੀ ਨੇ ਚੀਨ ਨਾਲ ਸਾਲ 2016 ‘ਚ 688 ਕਿ. ਮੀ. ਲੰਬੀ ਈਸਟ ਕੋਸਟ ਰੇਲ ਲਿੰਕ ਪ੍ਰਾਜੈਕਟ ਅਤੇ 2 ਗੈਸ ਪਾਈਪਲਾਈਨ ਸਮਝੌਤੇ ਵੀ ਕੀਤੇ ਸਨ। ਮਲੇਸ਼ੀਆ ਦੀ ਨਵੀਂ ਸਰਕਾਰ ਚੀਨ ਸਮਰਥਿਤ ਕੰਪਨੀਆਂ ਨਾਲ ਜੁੜੇ ਪ੍ਰਾਜੈਕਟਾਂ ‘ਤੇ ਪਹਿਲੇ ਹੀ ਕੰਮ ਮੁਲਤਵੀ ਕਰ ਚੁੱਕੀ ਹੈ ਅਤੇ ਉਨ੍ਹਾਂ ਦੀ ਲਾਗਤ ‘ਚ ਕਾਫੀ ਕਟੌਤੀ ਦਾ ਐਲਾਨ ਕੀਤਾ ਹੈ। ਮਹਾਤੀਰ ਨੇ ਆਖਿਆ ਕਿ ਜੇਕਰ ਪ੍ਰਾਜੈਕਟਾਂ ਨੂੰ ਰੱਦ ਕਰਨਾ ਸੰਭਵ ਨਹੀਂ ਹੋਇਆ ਤਾਂ ਮਲੇਸ਼ੀਆ ਨੂੰ ਘੱਟੋਂ-ਘੱਟ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਤੱਕ ਮੁਅੱਤਲ ਰੱਖਣਾ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article