PUNJABMAILUSA.COM

ਮਸੂਦ ਅਜ਼ਹਰ ‘ਤੇ ਚੀਨ ਨੇ ਆਪਣੇ ਰੁਖ਼ ‘ਚ ਦਿੱਤੇ ਬਦਲਾਅ ਦੇ ਸੰਕੇਤ

ਮਸੂਦ ਅਜ਼ਹਰ ‘ਤੇ ਚੀਨ ਨੇ ਆਪਣੇ ਰੁਖ਼ ‘ਚ ਦਿੱਤੇ ਬਦਲਾਅ ਦੇ ਸੰਕੇਤ

ਮਸੂਦ ਅਜ਼ਹਰ ‘ਤੇ ਚੀਨ ਨੇ ਆਪਣੇ ਰੁਖ਼ ‘ਚ ਦਿੱਤੇ ਬਦਲਾਅ ਦੇ ਸੰਕੇਤ
March 20
10:05 2019

ਬੀਜਿੰਗ, 20 ਮਾਰਚ (ਪੰਜਾਬ ਮੇਲ)- ਪੁਲਵਾਮਾ ਅੱਤਵਾਦੀ ਹਮਲੇ ਦੇ ਮਾਸਟਰ ਮਾਈਂਡ ਅਤੇ ਭਾਰਤ ‘ਚ ਮੋਸਟ ਵਾਂਟਿਡ ਪਾਕਿਸਤਾਨੀ ਅੱਤਵਾਦੀ ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨੇ ਜਾਣ ਦੇ ਪ੍ਰਸਤਾਵ ‘ਤੇ ਵੀਟੋ ਲਗਾਉਣ ਤੋਂ ਬਾਅਦ ਭਾਰਤ ਸਮੇਤ ਅਮਰੀਕਾ, ਬ੍ਰਿਟੇਨ ਤੇ ਫਰਾਂਸ ਦਾ ਦਬਾਅ ਝੱਲ ਰਹੇ ਚੀਨ ਨੇ ਆਪਣਾ ਰੁਖ਼ ‘ਚ ਬਦਲਾਅ ਦੇ ਸੰਕੇਤ ਦਿੱਤੇ ਹਨ। ਉਸ ਨੇ ਪਹਿਲੀ ਵਾਰ 2008 ਦੇ ਮੁੰਬਈ ਦੇ ਹਮਲੇ ਨੂੰ ‘ਸਭ ਤੋਂ ਖ਼ਤਰਨਾਕ’ ਅੱਤਵਾਦੀ ਹਮਲਾ ਕਰਾਰ ਦਿੱਤਾ ਹੈ। ਚੀਨ ਨੇ ਪਾਕਿਸਤਾਨ ‘ਚ ਬੈਠ ਕੇ ਸਾਜ਼ਿਸ਼ ਘੜਨ ਵਾਲੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਵੀ ਨਾਂ ਲਿਆ ਹੈ। ਇਹ ਬਿਆਨ ਅਜਿਹੇ ਸਮੇਂ ਆਏ ਹਨ, ਜਦੋਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਚੀਨ ਦੀ ਯਾਤਰਾ ‘ਤੇ ਹਨ।
ਵਰਣਨਯੋਗ ਹੈ ਕਿ ਹਾਲ ਹੀ ‘ਚ ਚੀਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ‘ਤੇ ਵੀਟੋ ਲਗਾਇਆ ਹੈ। ਮਸੂਦ ਅਜ਼ਹਰ ਦੇ ਮਾਮਲੇ ‘ਚ ਚੀਨ ਦਾ ਇਸ ਤਰ੍ਹਾਂ ਅੜਿੱਕਾ ਲਗਾਉਣਾ ਭਾਰਤ ਸਮੇਤ ਕਈ ਦੇਸ਼ਾਂ ਨੂੰ ਰੜਕਿਆ ਹੈ। ਅਮਰੀਕਾ, ਬ੍ਰਿਟੇਨ ਅਤੇ ਫਰਾਂਸ ਨੇ ਨਾ ਸਿਰਫ਼ ਆਪਣੀ ਨਾਰਾਜ਼ਗੀ ਦਾ ਇਜ਼ਹਾਰ ਕੀਤਾ, ਬਲਕਿ ਚੀਨ ‘ਤੇ ਦਬਾਅ ਬਣਾਉਣ ਦੇ ਕੂਟਨੀਤਿਕ ਰਸਤੇ ਵੀ ਤਲਾਸ਼ ਰਹੇ ਹਨ। ਅਜਿਹੇ ‘ਚ ਚੀਨ ਦਾ ਮੁੰਬਈ ਹਮਲੇ ਬਾਰੇ ਅਜਿਹਾ ਬਿਆਨ ਚੀਨ ਦੇ ਰੁਖ਼ ‘ਚ ਹੈਰਾਨ ਕਰ ਦੇਣ ਵਾਲਾ ਬਦਲਾਅ ਹੈ। ਜ਼ਿਕਰਯੋਗ ਹੈ ਕਿ 2008 ਦੇ ਮੁੰਬਈ ਅੱਤਵਾਦੀ ਹਮਲੇ ਨੂੰ ਪਾਕਿਸਤਾਨ ਤੋਂ ਆਏ 10 ਅੱਤਵਾਦੀਆਂ ਨੇ ਅੰਜਾਮ ਦਿੱਤਾ ਸੀ। ਭਾਰਤ ‘ਤੇ ਹੁਣ ਤੱਕ ਦੇ ਸਭ ਤੋਂ ਵੱਡੇ ਹਮਲੇ ‘ਚ 150 ਤੋਂ ਜ਼ਿਆਦਾ ਲੋਕ ਮਾਰੇ ਗਏ ਸਨ।
ਆਪਣੇ ਅਸ਼ਾਂਤ ਸ਼ਿਨਜਿਯਾਂਗ ਸੂਬੇ ‘ਚ ਅੱਤਵਾਦੀਆਂ ਖ਼ਿਲਾਫ਼ ਵਿਆਪਕ ਮੁਹਿੰਮ ‘ਤੇ ਜਾਰੀ ਵਾਈਟ ਪੇਪਰ ‘ਚ ਚੀਨ ਨੇ ਕਿਹਾ ਹੈ ਕਿ ਪਿਛਲੇ ਕੁਝ ਸਾਲਾ ‘ਚ ਅੱਤਵਾਦ ਅਤੇ ਕੱਟੜਵਾਦ ਦੇ ਪਸਾਰ ਨੇ ਮਨੁੱਖਤਾ ਨੂੰ ਸਦਮਾ ਪਹੁੰਚਾਇਆ ਹੈ। ਵਾਈਟ ਪੇਪਰ ‘ਤੇ ਅੱਤਵਾਦੀ ਹਮਲੇ ਨੂੰ ਸਭ ਤੋਂ ਖ਼ਤਰਨਾਕ ਅੱਤਵਾਦੀ ਹਮਲਿਆਂ ‘ਚੋਂ ਇਕ ਕਰਾਰ ਦਿੱਤਾ ਹੈ।
ਦਿਲਚਸਪ ਗੱਲ ਇਹ ਹੈ ਕਿ ‘ਸ਼ਿਨਜਿਯਾਂਗ ‘ਚ ਅੱਤਵਾਦ ਤੇ ਕੱਟੜਵਾਦ ਖ਼ਿਲਾਫ਼ ਲੜਾਈ ਅਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ’ ਟਾਇਟਲ ਵਾਲੇ ਇਕ ਵਾਈਟ ਪੇਪਰ ਨੂੰ ਅਜਿਹੇ ਸਮੇਂ ਜਾਰੀ ਕੀਤਾ ਗਿਆ ਹੈ, ਜਦੋਂ ਪਾਕਿ ਵਿਦੇਸ਼ ਮੰਤਰੀ ਮਹਿਮੂਦ ਸ਼ਾਹ ਕੁਰੈਸ਼ੀ ਚੀਨ ਦੀ ਯਾਤਰਾ ਕਰਨ ਵਾਲੇ ਹਨ। ਚੀਨ ਦੀ ਸਟੇਟ ਕੌਂਸਲ ਇੰਫਾਰਮੇਸ਼ਨ ਆਫਿਸ ਵੱਲੋਂ ਜਾਰੀ ਵਾਈਟ ਪੇਪਰ ‘ਚ ਕਿਹਾ ਗਿਆ ਹੈ ਕਿ ਸਾਰੀ ਦੁਨੀਆਂ ‘ਚ ਅੱਤਵਾਦ ਅਤੇ ਕੱਟੜਵਾਦ ਨੇ ਸ਼ਾਂਤੀ ਅਤੇ ਵਿਕਾਸ ਲਈ ਗੰਭੀਰ ਖ਼ਤਰਾ ਬਣ ਗਿਆ ਹੈ। ਇਸ ਨਾਲ ਲੋਕਾਂ ਦੀ ਜ਼ਿੰਦਗੀ ਅਤੇ ਜਾਇਦਾਦ ਨੂੰ ਵੀ ਖ਼ਤਰੇ ‘ਚ ਪਾ ਦਿੱਤਾ ਹੈ।
ਹਾਲਾਂਕਿ ਇਹ ਵਾਈਟ ਪੇਪਰ ‘ਚ ਚੀਨ ਦੇ ਦੋਹਰੇ ਰਵੱਈਏ ਨੂੰ ਹੀ ਪ੍ਰਦਰਸ਼ਿਤ ਕਰ ਰਿਹਾ ਹੈ। ਹਾਲੇ ਪਿਛਲੇ ਹਫ਼ਤੇ ਹੀ ਚੀਨ ਨੇ ਪਾਕਿਸਤਾਨ ਆਧਾਰਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਸਰਗਨਾ ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨੇ ਜਾਣ ਦੇ ਪ੍ਰਸਤਾਵ ‘ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਵੀਟੋ ਦਾ ਉਪਯੋਗ ਕਰ ਰੋਕ ਦਿੱਤਾ ਸੀ। ਜੈਸ਼ ਨੇ ਪੁਲਵਾਮਾ ਹਮਲੇ ਸਮੇਤ ਭਾਰਤ ‘ਚ ਕਈ ਹਮਲੇ ਕਰਵਾਏ ਹਨ। ਜੈਸ਼ ਨੇ ਪੁਲਵਾਮਾ ਹਮਲੇ ਦੀ ਜ਼ਿੰਮੇਵਾਰੀ ਵੀ ਲਈ ਸੀ, ਜਿਸ ‘ਚ ਸੀ.ਆਰ.ਪੀ.ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ। ਦੱਸ ਦਈਏ ਕਿ ਚੀਨ ਸ਼ਿਨਜਿਯਾਂਗ ਸੂਬੇ ‘ਚ ਅੱਤਵਾਦੀਆਂ ਖ਼ਿਲਾਫ਼ ਵੱਡੇ ਪੱਧਰ ‘ਤੇ ਕਾਰਵਾਈ ਕਰ ਰਿਹਾ ਹੈ। ਹੁਣ ਤੱਕ 10 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article
    ਅਠਾਰਵੀਂ ਬਰਸੀ ‘ਤੇ ਬਲਬੀਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਂਟ

ਅਠਾਰਵੀਂ ਬਰਸੀ ‘ਤੇ ਬਲਬੀਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਂਟ

Read Full Article
    ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

Read Full Article
    ਜਨਮੇਜਾ ਸਿੰਘ ਜੌਹਲ ਦਾ ਸੈਕਰਾਮੈਂਟੋ ਵਿਖੇ ਸਨਮਾਨ

ਜਨਮੇਜਾ ਸਿੰਘ ਜੌਹਲ ਦਾ ਸੈਕਰਾਮੈਂਟੋ ਵਿਖੇ ਸਨਮਾਨ

Read Full Article
    ਫਰਿਜ਼ਨੋ ਵਿਖੇ ਹੋਈ 5 ਕੇ ਰੇਸ ‘ਚ ਪੰਜਾਬੀਆਂ ਨੇ ਗੰਡੇ ਝੰਡੇ

ਫਰਿਜ਼ਨੋ ਵਿਖੇ ਹੋਈ 5 ਕੇ ਰੇਸ ‘ਚ ਪੰਜਾਬੀਆਂ ਨੇ ਗੰਡੇ ਝੰਡੇ

Read Full Article
    ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

Read Full Article
    ਨਿਊਜਰਸੀ ‘ਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ

ਨਿਊਜਰਸੀ ‘ਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ

Read Full Article
    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article