ਜੌਹੈਨਸਬਰਗ, 23 ਨਵੰਬਰ (ਪੰਜਾਬ ਮੇਲ)- ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਪੜਪੋਤਰੇ ਸਤੀਸ਼ ਧੁਪੇਲੀਆ ਦੀ ਕਰੋਨਾ ਵਾਇਰਸ ਕਰਕੇ ਮੌਤ ਹੋ ਗਈ ਹੈ। ਧੁਪੇਲੀਆ ਨੇ ਤਿੰਨ ਦਿਨ ਪਹਿਲਾਂ ਆਪਣਾ 66ਵਾਂ ਜਨਮ ਦਿਨ ਮਨਾਇਆ ਸੀ। ਧੁਪੇਲੀਆ ਦੀ ਭੈਣ ਉਮਾ ਧੁਪੇਲੀਆ ਨੇ ਕਿਹਾ ਕਿ ਉਸ ਦਾ ਭਰਾ ਪਿਛਲੇ ਇਕ ਮਹੀਨੇ ਤੋਂ ਨਿਮੋਨੀਆ ਦੇ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਸੀ ਤੇ ਇਸ ਦੌਰਾਨ ਉਸ ਨੂੰ ਕਰੋਨਾ ਦੀ ਲਾਗ ਚਿੰਬੜ ਗਈ। ਧੁਪੇਲੀਆ ਨੂੰ ਐਤਵਾਰ ਨੂੰ ਦਿਲ ਦਾ ਦੌਰਾ ਪਿਆ, ਜੋ ਜਾਨਲੇਵਾ ਸਾਬਤ ਹੋਇਆ।