PUNJABMAILUSA.COM

ਮਹਾਨ ਕੋਸ਼ ‘ਚ ਤਰੁੱਟੀਆਂ ਦੀ ਜਾਂਚ ਸਬੰਧੀ ਕਮੇਟੀ ਨੇ ਰਿਪੋਰਟ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸੌਂਪੀ

ਮਹਾਨ ਕੋਸ਼ ‘ਚ ਤਰੁੱਟੀਆਂ ਦੀ ਜਾਂਚ ਸਬੰਧੀ ਕਮੇਟੀ ਨੇ ਰਿਪੋਰਟ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸੌਂਪੀ

ਮਹਾਨ ਕੋਸ਼ ‘ਚ ਤਰੁੱਟੀਆਂ ਦੀ ਜਾਂਚ ਸਬੰਧੀ ਕਮੇਟੀ ਨੇ ਰਿਪੋਰਟ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸੌਂਪੀ
July 10
12:50 2017

ਪੰਜਾਬੀ ਯੂਨੀਵਰਸਿਟੀ ਵੱਲੋਂ ਅਨੁਵਾਦ ਕਰਕੇ ਛਾਪੇ ਮਹਾਨ ਕੋਸ਼ ਦੀ ਵਿਕਰੀ ‘ਤੇ ਮੁੱਖ ਮੰਤਰੀ ਤੁਰੰਤ ਰੋਕ ਲਾਉਣ : ਪ੍ਰੋ: ਕਿਰਪਾਲ ਸਿੰਘ ਬਡੂੰਗਰ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਰਚਿਤ ‘ਗੁਰਸ਼ਬਦ ਰਤਨਾਕਰ ਮਹਾਨ ਕੋਸ਼’ ਵਿਚ ਗੰਭੀਰ ਤਰੁੱਟੀਆਂ ਦੀ ਪੜਤਾਲ ਸਬੰਧੀ ਬਣਾਈ ਗਈ ਚਾਰ ਮੈਂਬਰੀ ਕਮੇਟੀ ਦੇ ਮੈਂਬਰ ਪ੍ਰਿੰ. ਪ੍ਰਭਜੋਤ ਕੌਰ, ਡਾ. ਚਮਕੌਰ ਸਿੰਘ, ਸ. ਅਮਰਿੰਦਰ ਸਿੰਘ ਅਤੇ ਡਾ. ਓਮ ਪ੍ਰਕਾਸ਼ ਵਸ਼ਿਸ਼ਟ ਨੇ ਆਪਣੀ ਜਾਂਚ ਰਿਪੋਰਟ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤੀ ਹੈ। ਦੱਸਣਾ ਬਣਦਾ ਹੈ ਕਿ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਹ ਜਾਂਚ ਕਮੇਟੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਹਾਨ ਕੋਸ਼ ਦੇ ਅਨੁਵਾਦ ਕਾਰਜ ਸਮੇਂ ਕੀਤੀਆਂ ਗਲਤੀਆਂ ਦਾ ਮਾਮਲਾ ਸਾਹਮਣੇ ਆਉਣ ‘ਤੇ ਬਣਾਈ ਸੀ। ਰਿਪੋਰਟ ਪ੍ਰਾਪਤ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਜਾਂਚ ਕਮੇਟੀ ਵੱਲੋਂ ਪੜਤਾਲ ਦੌਰਾਨ ਇਸ ਵਿਚ ਅਨੇਕਾਂ ਗਲਤੀਆਂ ਪਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮਹਾਨ ਕੋਸ਼ ਵਿਚਲੇ ਕਈ ਸ਼ਬਦ ਅਤੇ ਉਨ੍ਹਾਂ ਦੇ ਅਰਥ ਵੀ ਬਦਲ ਦਿੱਤੇ ਗਏ ਹਨ। ਇਸਦੀ ਸ਼ਬਦਾਵਲੀ ਨਾਲ ਵੀ ਛੇੜਛਾੜ ਕੀਤੀ ਗਈ ਹੈ। ਇਸ ਗਲਤੀ ਨੇ ਭਾਈ ਕਾਨ੍ਹ ਸਿੰਘ ਨਾਭਾ ਰਚਿਤ ‘ਗੁਰਸ਼ਬਦ ਰਤਨਾਕਰ ਮਹਾਨ ਕੋਸ਼’ ਦੀ ਮੌਲਿਕਤਾ ਅਤੇ ਮਹਾਨਤਾ ਉਪਰ ਗਹਿਰੀ ਸੱਟ ਮਾਰੀ ਹੈ। ਰਿਪੋਰਟ ਵਿਚ ਦਰਜ ਗਲਤੀਆਂ ਦਾ ਜ਼ਿਕਰ ਕਰਦਿਆਂ ਪ੍ਰੋ: ਬਡੂੰਗਰ ਨੇ ਕਿਹਾ ਕਿ ਇਸ ਕੋਸ਼ ਵਿਚ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸ਼ਿਕਾਰ ਖੇਡਣ ਦੇ ਇੰਦਰਾਜ ਨੂੰ ਬਦਲ ਕੇ ਚਰਨ ਪਾਉਣ ਦਾ ਇੰਦਰਾਜ ਕਰ ਦਿੱਤਾ ਗਿਆ ਹੈ, ਜਿਸ ਨਾਲ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਅਨੁਵਾਦ ਕਰਕੇ ਛਾਪੇ ਮਹਾਨ ਕੋਸ਼ ਦੀ ਵਿਕਰੀ ‘ਤੇ ਤੁਰੰਤ ਰੋਕ ਲਾਉਣ ਸਬੰਧੀ ਲੋੜੀਂਦੇ ਹੁਕਮ ਜਾਰੀ ਕਰਨ ਅਤੇ ਸਬੰਧਤਾਂ ਖਿਲਾਫ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਇਸ ਮਸਲੇ ਸਬੰਧੀ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਦਾ ਸਮਾਂ ਵੀ ਮੰਗਿਆ।

ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਭਾਈ ਕਾਨ੍ਹ ਸਿੰਘ ਨਾਭਾ ਰਚਿਤ ‘ਮਹਾਨ ਕੋਸ਼’ ਵਿੱਚ ਗੰਭੀਰ ਤਰੁੱਟੀਆਂ ਦੀ ਜਾਂਚ ਸਬੰਧੀ ਬਣੀ ਕਮੇਟੀ ਦੇ ਮੈਂਬਰ ਪ੍ਰਿੰ. ਪ੍ਰਭਜੋਤ ਕੌਰ, ਡਾ. ਚਮਕੌਰ ਸਿੰਘ, ਸ. ਅਮਰਿੰਦਰ ਸਿੰਘ ਅਤੇ ਡਾ. ਓਮ ਪ੍ਰਕਾਸ਼ ਵਸਿਸ਼ਟ ਰਿਪੋਰਟ ਸੌਂਪਦੇ ਹੋਏ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article