ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਦਿਹਾਂਤ

336
Share

ਮੋਹਾਲੀ, 25 ਮਈ (ਪੰਜਾਬ ਮੇਲ)- ਹਾਕੀ ਦਾ ਧਰੂ ਤਾਰਾ ਯੁੱਗ ਪੁਰਸ਼ ਬਲਬੀਰ ਸਿੰਘ ਸੀਨੀਅਰ ਇਸ ਫਾਨੀ ਸੰਸਾਰ ਨੂੰ 95 ਸਾਲ ਦੀ ਉਮਰ ‘ਚ ਅਲਵਿਦਾ ਕਹਿ ਗਿਆ ਹੈ। ਮਹਾਨ ਹਾਕੀ ਖਿਡਾਰੀ ਅਤੇ 3 ਵਾਰ ਦੇ ਓਲੰਪਿਕ ਸੋਨ ਤਮਗਾ ਜੇਤੂ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੇ ਸੋਮਵਾਰ ਸਵੇਰੇ ਕਰੀਬ 6.17 ਵਜੇ ਆਖਰੀ ਸਾਹ ਲਏ। ਬਲਬੀਰ ਸੀਨੀਅਰ ਬੀਮਾਰੀ ਦੇ ਚੱਲਦਿਆਂ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਸਨ। 96 ਸਾਲਾ ਦਿੱਗਜ ਨੂੰ ਨਿਮੋਨੀਆ ਦੀ ਸ਼ਿਕਾਇਤ ਕਾਰਨ ਹਸਪਤਾਲ ਦਾਖਲ ਕਰਾਇਆ ਗਿਆ ਸੀ। ਉਨ੍ਹਾਂ ਨੂੰ ਹਸਪਤਾਲ ‘ਚ ਹੀ ਦਿਲ ਦਾ ਦੌਰਾ ਵੀ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਹੋਈ ਸੀ।
ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸੀਨੀਅਰ ਨੇ ਲੰਡਨ (1948), ਹੇਲਸਿੰਕੀ (1952) ਅਤੇ ਮੈਲਬੌਰਨ (1956) ਓਲੰਪਿਕ ‘ਚ ਭਾਰਤ ਲਈ ਸੋਨ ਤਮਗੇ ਜਿੱਤਣ ‘ਚ ਅਹਿਮ ਭੂਮਿਕਾ ਨਿਭਾਈ ਸੀ। ਹੇਲਸਿੰਕੀ ਓਲੰਪਿਕ ‘ਚ ਨੀਦਰਲੈਂਡ ਖਿਲਾਫ 6-1 ਨਾਲ ਮਿਲੀ ਜਿੱਤ ‘ਚ ਉਨ੍ਹਾਂ ਨੇ 5 ਗੋਲ ਕੀਤੇ ਸਨ ਅਤੇ ਇਹ ਰਿਕਾਰਡ ਅਜੇ ਵੀ ਬਰਕਰਾਰ ਹੈ। ਉਹ 1975 ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਮੈਨੇਜਰ ਵੀ ਰਹਿ ਚੁੱਕੇ ਸਨ।


Share