PUNJABMAILUSA.COM

ਮਹਾਰਾਜਾ ਰਣਜੀਤ ਸਿੰਘ ਯੁਨੀਵਰਸਿਟੀ ਅਤੇ ਕੈਨੇਡੀਅਨ ਯੂਨੀਵਰਸਿਟੀ ਵਿਚਕਾਰ ਕ੍ਰੈਡਿਟ ਟ੍ਰਾਂਸਫਰ ਸਿੱਖਿਆ ਲਈ ਸਮਝੌਤਾ ਸਹੀਬੱਧ

December 01
08:30 2017

ਤਕਨੀਕੀ ਸਿੱਖਿਆ ਮੰਤਰੀ ਸ. ਚੰਨੀ ਦੀ ਹਾਜ਼ਰੀ ਵਿਚ ਕੀਤਾ ਗਿਆ ਸਮਝੌਤਾ
ਚੰਡੀਗੜ, 1 ਦਸੰਬਰ (ਪੰਜਾਬ ਮੇਲ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ, ਬਠਿੰਡਾ (ਐਮ.ਆਰ.ਪੀ.ਟੀ.ਯੂ) ਨੇ ਟਰਾਂਸਫਰ ਸਿੱਖਿਆ ਲਈ ਕੈਨੇਡਾ ਦੀ ਥਾਮਸਨ ਰਿਵਰਜ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਅੱਜ ਇਥੇ ਦੋਵਾਂ ਯੂਨੀਵਰਸਿਟੀਆਂ ਦੇ ਅਧਿਕਾਰੀਆਂ ਨੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਹਾਜਰੀ ਵਿਚ ਸਮਝੌਤੇ ‘ਤੇ ਹਸਤਾਖਰ ਕੀਤੇ।
ਤਕਨੀਕੀ ਸਿੱਖਿਆ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵਾਂ ਯੂਨੀਵਰਸਿਟੀਆਂ ਵਿਚਕਾਰ ਹੋਏ ਸਮਝੌਤੇ ਦੇ ਤਹਿਤ ਪੰਜਾਬ ਦੇ ਵਿਦਿਆਰਥੀਆਂ ਨੂੰ ਪੜ•ਾਈ ਦੇ ਨਾਲ ਨਾਲ ਵਿਦੇਸਾਂ ਵਿੱਚ ਕੰਮ ਕਰਨ ਦੇ ਮੌਕੇ ਵੀ ਮਿਲਣਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਨੂੰ ਕੈਨੇਡਾ ਦੀਆਂ ਹੋਰ ਯੂਨੀਵਰਸਿਟੀਆਂ ਅਤੇ ਹੋਰਨਾਂ ਦੇਸਾਂ ਨਾਲ ਵੀ ਅਜਿਹੇ ਕਰਾਰ ਕਰਨੇ ਚਾਹੀਦੇ ਹਨ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਪੜਨ ਅਤੇ ਕੰਮ ਕਰਨ ਦੇ ਮੌਕੇ ਮਿਲ ਸਕਣ।
ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਐਮ. ਪੀ. ਐਸ ਈਸਰ ਨੇ ਐਮ.ਓ.ਯੂ. ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਪੜਾਅ ਵਿਚ ਵਿਦਿਆਰਥੀ ਦੋ ਸਾਲ ਪੰਜਾਬ ਵਿਚ ਪੜਣਗੇ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਕੈਨੇਡਾ ਦੀ ਥੌਂਪਸਨ ਰਿਵਰਜ ਯੂਨੀਵਰਸਿਟੀ ਵਿਚ ਡਿਗਰੀ ਪੂਰਾ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਬੀ. ਟੈੱਕ ਕੰਪਿਊਟਰ ਸਾਇੰਸ ਅਤੇ ਬੀ. ਟੈਕ ਆਈ.ਟੀ. ਦੇ ਵਿਦਿਆਰਥੀਆਂ ਵਲੋਂ ਪਹਿਲੇ ਦੋ ਸਾਲ ਵਿਚ ਹਾਸਿਲ ਕੀਤੇ ਅੰਕਾ ਦੇ ਅਧਾਰ ‘ਤੇ ਕੈਨੇਡਾ ਦੀ ਥੌਂਪਸਨ ਰਿਵਰਜ ਯੂਨੀਵਰਸਿਟੀ ਦੇ ਬੀ.ਸੀ.ਐਸ ਕੋਰਸ ਵਿਚ ਦਾਖਲੇ ਦਾ ਲਾਭ ਮਿਲ ਸਕੇਗਾ ਅਤੇ ਉੱਥੇ ਹੀ ਉਨ੍ਹਾਂ ਨੂੰ ਡਿਗਰੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਦੱਸਿਆ ਕਿ ਕੈਨੇਡਾ ਵਿਚ ਦੋ ਸਾਲ ਦੀ ਪੜਾਈ ਪੂਰੀ ਕਰਨ ਉਪਰੰਤ ਪੰਜਾਬ ਦੇ ਵਿਦਿਆਰਥੀ ਕੈਨੇਡਾ ਵਿਚ ਤਿੰਨ ਸਾਲਾਂ ਲਈ ਵਰਕ ਪਰਮਿਟ ਦੇ ਯੋਗ ਹੋਣਗੇ।
ਵਾਈਸ ਚਾਂਸਲਰ ਨੇ ਅੱਗੇ ਦੱਸਿਆ ਕਿ ਦੂਜੇ ਪੜਾਅ ਵਿਚ ਗਵਰਨਿੰਗ ਬਾਡੀ ਦੀ ਪ੍ਰਵਾਨਗੀ ਨਾਲ, ਹੋਰ ਕੋਰਸਾਂ ਵਿਚ ਅਤੇ ਦੋਹਰਾ / ਸਾਂਝਾ ਡਿਗਰੀਆਂ ਦੇ ਪ੍ਰੋਗਰਾਮਾਂ ਵਿਚ ਵੀ ਅਜਿਹੇ ਪ੍ਰੋਗਰਾਮ ਸੁਰੂ ਕੀਤੇ ਜਾਣਗੇ।
ਥਾਮਸਨ ਰਿਵਰਜ ਯੂਨੀਵਰਸਿਟੀ ਕਨੇਡਾ ਦੇ ਵਾਈਸ ਪ੍ਰੈਜੀਡੈਂਟ, ਪ੍ਰਸਾਸਨ ਅਤੇ ਵਿੱਤ ਸ੍ਰੀ ਮੈਟ ਮਿਲੋਵਿਕ ਅਤੇ ਐਸੋਸੀਏਟ ਵਾਈਸ ਪ੍ਰੈਜੀਡੈਂਟ ਇੰਟਰਨੈਸਨਲ ਅਪਰੇਸਨਜ ਬੇਹੂਆ ਚੈਡਵਿਕ ਨੇ ਕਿਹਾ ਕਿ ਇਸ ਸਮਝੌਤੇ ਨਾਲ ਪੰਜਾਬ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿਚ ਅੰਤਰਰਾਸਟਰੀ ਪੱਧਰ ‘ਤੇ ਨਵੇਂ ਮੌਕੇ ਮਿਲਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਜਸਬੀਰ ਸਿੰਘ ਹੁੰਦਲ ਰਜਿਸਟ੍ਰਾਰ ਐਮ.ਆਰ.ਪੀ.ਟੀ.ਯੂ, ਡਾ. ਬੂਟਾ ਸਿੰਘ ਸਿੱਧੂ ਡੀਨ ਪੀ. ਐਂਡ. ਡੀ ਐਮ.ਆਰ.ਪੀ.ਟੀ.ਯੂ, ਕੈਨੇਡਾ ਤੋਂ ਸ੍ਰੀ ਗੁਨਰਾਜ ਗਿੱਲ ਅਤੇ ਸ੍ਰੀ ਪ੍ਰਭ ਰੰਧਾਵਾ ਵੀ ਸਾਮਲ ਸਨ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article