PUNJABMAILUSA.COM

ਮਹਿਲਾ ਕ੍ਰਿਕਟ ਵਿਸ਼ਵ ਕੱਪ ਦਾ ਖ਼ਿਤਾਬੀ ਭੇੜ ਅੱਜ

ਮਹਿਲਾ ਕ੍ਰਿਕਟ ਵਿਸ਼ਵ ਕੱਪ ਦਾ ਖ਼ਿਤਾਬੀ ਭੇੜ ਅੱਜ

ਮਹਿਲਾ ਕ੍ਰਿਕਟ ਵਿਸ਼ਵ ਕੱਪ ਦਾ ਖ਼ਿਤਾਬੀ ਭੇੜ ਅੱਜ
July 22
21:01 2017

ਲੰਡਨ, 22 ਜੁਲਾਈ (ਪੰਜਾਬ ਮੇਲ)- ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਨਜ਼ਰਾਂ ਭਲਕੇ ਇੱਥੇ ਇੰਗਲੈਂਡ ਖ਼ਿਲਾਫ਼ ਮਹਿਲਾ ਵਿਸ਼ਵ ਕੱਪ ਫਾਈਨਲ ਜਿੱਤ ਕੇ ਆਪਣੀ ਮੁਹਿੰਮ ਦਾ ਬਿਹਤਰੀਨ ਅੰਤ ਕਰਨ ’ਤੇ ਟਿਕੀਆਂ ਹੋਈਆਂ ਹਨ। ਮਿਤਾਲੀ ਰਾਜ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਹੁਣ ਤੱਕ ਚੰਗਾ ਪ੍ਰਦਰਸ਼ਨ ਕੀਤਾ ਹੈ ਅਤੇ ਟੀਮ ਨੇ ਸੈਮੀ ਫਾਈਨਲ ਵਿੱਚ ਛੇ ਵਾਰ ਦੀ ਚੈਂਪੀਅਨ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾ ਕੇ ਆਪਣੀ ਸਮਰੱਥਾ ਦਿਖਾ ਦਿੱਤੀ ਹੈ।
ਟੀਮ ਹੁਣ ਚਾਹੇਗੀ ਕਿ ਉਸ ਨੂੰ ਟੂਰਨਾਮੈਂਟ ਵਿੱਚ ਆਪਣੀ ਸਖ਼ਤ ਮਿਹਨਤ ਦਾ ਚੰਗਾ ਫ਼ਲ ਮਿਲੇ। ਮਹਿਲਾ ਵਿਸ਼ਵ ਕੱਪ ਵਿੱਚ ਭਾਰਤ ਨੇ ਸਰਬੋਤਮ ਪ੍ਰਦਰਸ਼ਨ 2005 ਵਿੱਚ ਕੀਤਾ ਸੀ, ਜਦੋਂ ਟੀਮ ਫਾਈਨਲ ਵਿੱਚ ਪੁੱਜੀ ਸੀ ਪਰ ਆਸਟਰੇਲੀਆ ਤੋਂ ਹਾਰ ਗਈ ਸੀ। ਹੁਣ ਭਲਕੇ ਹੋਣ ਵਾਲਾ ਮੈਚ ਅਜਿਹਾ ਮੌਕਾ ਸਾਬਤ ਹੋ ਸਕਦਾ ਹੈ ਜਿਹੜਾ ਮਹਿਲਾ ਕ੍ਰਿਕਟ ਸਬੰਧੀ ਭਾਰਤ ਵਿੱਚ ਹਾਲਾਤ ਬਦਲ ਸਕਦਾ ਹੈ। ਭਾਰਤੀ ਪੁਰਸ਼ ਟੀਮ ਨੇ ਵੀ 1983 ਵਿੱਚ ਲਾਰਡਜ਼ ਵਿੱਚ ਹੀ ਵੈੱਸਟ ਇੰਡੀਜ਼ ਦੀ ਅਜੇਤੂ ਮੰਨੀ ਜਾਣ ਵਾਲੀ ਟੀਮ ਨੂੰ ਹਰਾ ਕੇ ਆਪਣਾ ਪਹਿਲਾ ਵਿਸ਼ਵ ਕੱਪ ਜਿੱਤਿਆ ਸੀ। ਭਾਰਤੀ ਮਹਿਲਾ ਟੀਮ ਨੇ ਦੂਜੀ ਵਾਰ ਖ਼ਿਤਾਬੀ ਮੁਕਾਬਲੇ ਵਿੱਚ ਥਾਂ ਬਣਾਈ ਹੈ। ਮਿਤਾਲੀ ਤੇ ਝੂਲਨ ਗੋਸਵਾਮੀ 2005 ਦੀ ਉਪ ਜੇਤੂ ਟੀਮ ਦਾ ਹਿੱਸਾ ਸਨ ਅਤੇ ਭਲਕੇ ਸੰਭਾਵੀ ਤੌਰ ’ਤੇ ਉਨ੍ਹਾਂ ਕੋਲ ਵਿਸ਼ਵ ਚੈਂਪੀਅਨ ਬਣਨ ਦਾ ਆਖਰੀ ਮੌਕਾ ਹੋਵੇਗਾ।
ਮਿਤਾਲੀ ਨੇ ਕਿਹਾ, ‘ਮੇਰੇ ਅਤੇ ਝੂਲਨ ਲਈ ਇਹ ਮੈਚ ਕਾਫ਼ੀ ਅਹਿਮ ਹੈ ਕਿਉਂਕਿ ਸੰਨ 2005 ਵਾਲਾ ਟੂਰਨਾਮੈਂਟ ਖੇਡਣ ਵਾਲੀਆਂ ਖਿਡਾਰਨਾਂ ਅਸੀਂ ਦੋਵੇਂ ਹੀ ਹਾਂ, ਜਿਹੜੀਆਂ ਇਸ ਵਾਰ ਦੀ ਟੀਮ ਨਾਲ ਵੀ ਹਨ। ਸਾਡੇ ਲਈ ਇਹ ਸੰਨ 2005 ਦੇ ਵਿਸ਼ਵ ਕੱਪ ਫਾਈਨਲ ਵਿੱਚ ਪੁੱਜਣ ਵਾਂਗ ਹੀ ਹੈ।’
ਭਾਰਤੀ ਟੀਮ ਜੇ ਭਲਕੇ ਖ਼ਿਤਾਬ ਜਿੱਤ ਲੈਂਦੀ ਹੈ ਤਾਂ ਅਜਿਹਾ ਕਰਨ ਵਾਲੀ ਇਹ ਚੌਥੀ ਟੀਮ ਹੋਵੇਗੀ। ਮਹਿਲਾ ਵਿਸ਼ਵ ਕੱਪ ਵਿੱਚ ਹੁਣ ਤੱਕ ਸਾਰੇ ਖ਼ਿਤਾਬ ਇੰਗਲੈਂਡ, ਆਸਟਰੇਲੀਆ ਅਤੇ ਨਿਊਜ਼ੀਲੈਂਡ ਨੇ ਹੀ ਜਿੱਤੇ ਹਨ। ਖ਼ਿਤਾਬੀ ਮੁਕਾਬਲੇ ਤੱਕ ਦੇ ਸਫ਼ਰ ਵਿੱਚ ਭਾਰਤੀ ਟੀਮ ਨੂੰ ਸਮੂਹਿਕ ਪ੍ਰਦਰਸ਼ਨ ਦਾ ਲਾਹਾ ਮਿਲਿਆ ਹੈ ਤੇ ਮਿਤਾਲੀ ਨੇ ਮੋਰਚੇ ਦੀ ਅਗਵਾਈ ਕੀਤੀ ਹੈ। ਉਹ 392 ਦੌੜਾਂ ਨਾਲ ਆਸਟਰੇਲੀਆ ਦੀ ਐਲਿਸ ਪੈਰੀ (404) ਤੋਂ ਬਾਅਦ ਟੂਰਨਾਮੈਂਟ ਦੀ ਦੂਜੀ ਸਭ ਤੋਂ ਸਫ਼ਲ ਬੱਲੇਬਾਜ਼ ਬਣੀ ਹੈ। ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਪਹਿਲੇ ਦੋ ਮੈਚਾਂ ਦੀ ਲੈਅ ਮੁੜ ਹਾਸਲ ਕਰਨ ਵਿੱਚ ਨਾਕਾਮ ਰਹੀ ਪਰ ਹਰਮਨਪ੍ਰੀਤ ਕੌਰ ਨੇ ਸੈਮੀ ਫਾਈਨਲ ਵਿੱਚ ਆਸਟਰੇਲੀਆ ਖ਼ਿਲਾਫ਼ 171 ਦੌੜਾਂ ਦੀ ਤੇਜ਼-ਤਰਾਰ ਪਾਰੀ ਖੇਡੀ।
ਭਾਰਤ ਨੇ ਇੰਗਲੈਂਡ ਨੂੰ ਰਾਊਂਡ ਰੌਬਿਨ ਗੇੜ ਵਿੱਚ 35 ਦੌੜਾਂ ਨਾਲ ਹਰਾਇਆ ਸੀ ਅਤੇ ਇਸ ਮੈਚ ਵਿੱਚ ਸਮ੍ਰਿਤੀ ਨੇ 90 ਦੌੜਾਂ ਦੀ ਪਾਰੀ ਖੇਡੀ ਸੀ। ਟੀਮ ਨੂੰ ਇਨ੍ਹਾਂ ਖਿਡਾਰਨਾਂ ਤੋਂ ਮੁੜ ਅਜਿਹੇ ਪ੍ਰਦਰਸ਼ਨ ਦੀ ਹੀ ਆਸ ਹੈ। ਗੇਂਦਬਾਜ਼ੀ ਵਿੱਚ ਝੂਲਨ ਅਤੇ ਰਾਜੇਸ਼ਵਰੀ ਗਾਇਕਵਾੜ ਵਿਰੋਧੀ ਬੱਲੇਬਾਜ਼ਾਂ ਨੂੰ ਰੋਕਣ ਵਿੱਚ ਕਾਮਯਾਬ ਰਹੀਆਂ ਸਨ। ਭਾਰਤ ਦਾ ਭਵਿੱਖ ਇਨ੍ਹਾਂ ਦੋਹਾਂ ਦੇ ਪ੍ਰਦਰਸ਼ਨ ’ਤੇ ਨਿਰਭਰ ਕਰੇਗਾ। ਦੂਜੇ ਬੰਨੇ ਟੂਰਨਾਮੈਂਟ ਦੇ ਸ਼ੁਰੂਆਤੀ ਮੈਚ ਵਿੱਚ ਭਾਰਤ ਤੋਂ ਹਾਰਨ ਮਗਰੋਂ ਇੰਗਲੈਂਡ ਨੇ ਜ਼ੋਰਦਾਰ ਵਾਪਸੀ ਕੀਤੀ ਹੈ ਤੇ ਭਾਰਤ ਲਈ ਰਾਊਂਡ ਰੌਬਿਨ ਵਰਗਾ ਪ੍ਰਦਰਸ਼ਨ ਕਰਨਾ ਸੌਖਾ ਨਹੀਂ ਹੋਵੇਗਾ। ਇੰਗਲੈਂਡ ਨੇ ਸੈਮੀ ਫਾਈਨਲ ਵਿੱਚ ਦੱਖਣੀ ਅਫ਼ਰੀਕਾ ਖ਼ਿਲਾਫ਼ ਦੋ ਵਿਕਟਾਂ ਨਾਲ ਦਿਲਚਸਪ ਜਿੱਤ ਦਰਜ ਕਰ ਕੇ ਖ਼ਿਤਾਬੀ ਮੁਕਾਬਲੇ ਵਿੱਚ ਥਾਂ ਬਣਾਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article