PUNJABMAILUSA.COM

ਮਹਿੰਗਾ ਹੋ ਸਕਦੈ ਪੈਟਰੋਲ ਤੇ ਡੀਜ਼ਲ

ਮਹਿੰਗਾ ਹੋ ਸਕਦੈ ਪੈਟਰੋਲ ਤੇ ਡੀਜ਼ਲ

ਮਹਿੰਗਾ ਹੋ ਸਕਦੈ ਪੈਟਰੋਲ ਤੇ ਡੀਜ਼ਲ
March 27
07:35 2018

ਨਵੀਂ ਦਿੱਲੀ, 27 ਮਾਰਚ (ਪੰਜਾਬ ਮੇਲ)- ਪੈਟਰੋਲ-ਡੀਜ਼ਲ ਦੇ ਮੋਰਚੇ ‘ਤੇ ਆਮ ਆਦਮੀ ਲਈ ਬੁਰੀ ਖਬਰ ਹੈ। ਕੱਚਾ ਤੇਲ ਇਸ ਸਾਲ (ਸਾਲ 2018) ਦੂਜੀ ਵਾਰ 70 ਡਾਲਰ ਪ੍ਰਤੀ ਬੈਰਲ ਦਾ ਅੰਕੜਾ ਪਾਰ ਕਰ ਚੁੱਕਾ ਹੈ। ਇਸ ਤੋਂ ਪਹਿਲਾਂ ਕੱਚਾ ਤੇਲ 31 ਜਨਵਰੀ ਨੂੰ 70 ਡਾਲਰ ਦਾ ਅੰਕੜਾ ਪਾਰ ਕਰ ਕੇ 70.97 ਦੇ ਪੱਧਰ ਤੱਕ ਜਾ ਪੁੱਜਾ ਸੀ। ਜੇਕਰ ਕੱਚੇ ਤੇਲ ‘ਚ ਇਹ ਵਾਧਾ ਜਾਰੀ ਰਿਹਾ ਤਾਂ ਪੈਟਰੋਲ-ਡੀਜ਼ਲ ‘ਤੇ ਰਾਹਤ ਮਿਲਣੀ ਮੁਸ਼ਕਿਲ ਹੋ ਸਕਦੀ ਹੈ। ਮਾਹਰਾਂ ਅਨੁਸਾਰ ਕੱਚੇ ਤੇਲ ‘ਚ ਅਜੇ ਹੋਰ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਜੇਕਰ ਇਸ ਦੇ ਕਾਰਨਾਂ ਦੀ ਗੱਲ ਕੀਤੀ ਜਾਵੇ ਤਾਂ ਇਸ ‘ਚ ਓਪੇਕ ਦੇਸ਼ਾਂ ਵੱਲੋਂ ਪ੍ਰੋਡਕਸ਼ਨ ਕੱਟ ਨੂੰ ਜਾਰੀ ਰੱਖਣਾ, ਅਮਰੀਕੀ ਫੈੱਡ ਰਿਜ਼ਰਵ ਵੱਲੋਂ ਵਿਆਜ ਦਰਾਂ ‘ਚ ਵਾਧਾ, ਮਿਡਲ ਈਸਟ ਦੀ ਮੌਜੂਦਾ ਸਥਿਤੀ ਅਤੇ ਰੁਪਏ ‘ਚ ਜਾਰੀ ਗਿਰਾਵਟ ਨੂੰ ਮੰਨਿਆ ਜਾ ਸਕਦਾ ਹੈ। ਹਾਲਾਂਕਿ ਜੇਕਰ ਇਕ-ਦੋ ਦਿਨਾਂ ਦੀ ਗੱਲ ਕੀਤੀ ਜਾਵੇ ਤਾਂ ਰੁਪਏ ‘ਚ ਸੁਧਾਰ ਦਿਸਿਆ ਹੈ ਪਰ ਜੇਕਰ ਅਸੀਂ ਬੀਤੇ ਇਕ ਜਾਂ ਦੋ ਮਹੀਨੇ ਦੇ ਪ੍ਰਦਰਸ਼ਨ ਵੇਖਾਂਗੇ ਤਾਂ ਰੁਪਇਆ ਲਗਾਤਾਰ ਕਮਜ਼ੋਰ ਹੋ ਰਿਹਾ ਹੈ।
ਡਬਲਿਊ. ਟੀ. ਆਈ. ਕੱਚਾ ਤੇਲ ਮੌਜੂਦਾ ਸਮੇਂ ‘ਚ 65 ਡਾਲਰ ਪ੍ਰਤੀ ਬੈਰਲ ਦੇ ਪਾਰ ਕਾਰੋਬਾਰ ਕਰ ਰਿਹਾ ਹੈ। ਉੱਥੇ ਹੀ ਬ੍ਰੈਂਟ ਕੱਚਾ ਤੇਲ 70 ਡਾਲਰ ਦੇ ਪਾਰ ਕਾਰੋਬਾਰ ਕਰ ਰਿਹਾ ਹੈ। ਆਰਥਿਕ ਤੰਗੀ ਦੀ ਵਜ੍ਹਾ ਨਾਲ ਵੈਨੇਜ਼ੁਏਲਾ ਦੇ ਉਤਪਾਦਨ ‘ਚ ਕਮੀ ਆਉਣਾ, ਈਰਾਨ ‘ਤੇ ਆਰਥਿਕ ਪਾਬੰਦੀ ਲਾਉਣ ਦੀ ਸੰਭਾਵਨਾ ਅਤੇ ਸਾਊਦੀ ਸਮੇਤ ਸਾਰੇ ਦੇਸ਼ਾਂ ਵਿਚਾਲੇ ਜਾਰੀ ਰਾਜਨੀਤਕ ਉਥਲ-ਪੁਥਲ ਵੀ ਕੱਚਾ ਤੇਲ ਮਹਿੰਗਾ ਹੋਣ ਦੇ ਪ੍ਰਮੁੱਖ ਕਾਰਨ ਹਨ।

ਕੇਂਦਰ ਡੀਜ਼ਲ ਦੀ ਕੀਮਤ ਵਧਾਉਣ ‘ਤੇ ਕਰੇ ਵਿਚਾਰ : ਸੁਪਰੀਮ ਕੋਰਟ
ਦਿੱਲੀ ‘ਚ ਹਵਾ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਸਰਕਾਰ ਨੂੰ ਪੁੱਛਿਆ ਹੈ ਕਿ ਕਿਉਂ ਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਫਰਕ ਇਸ ਹੱਦ ਤਕ ਘਟਾ ਦਿੱਤਾ ਜਾਵੇ ਕਿ ਜਿਸ ਨਾਲ ਲੋਕ ਡੀਜ਼ਲ ਵਾਲੇ ਵਾਹਨ ਘੱਟ ਤੋਂ ਘੱਟ ਖਰੀਦਣ। ਅਦਾਲਤ ਨੇ ਕੇਂਦਰ ਸਰਕਾਰ ਨੂੰ ਇਸ ‘ਤੇ ਵਿਚਾਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ‘ਤੇ ਵਿਚਾਰ ਕਰਨਾ ਇਸ ਲਈ ਵੀ ਜ਼ਰੂਰੀ ਹੈ ਕਿਉਂਕਿ ਡੀਜ਼ਲ ਵਾਹਨ ਪੈਟਰੋਲ ਵਾਹਨ ਦੇ ਮੁਕਾਬਲੇ ਜ਼ਿਆਦਾ ਪ੍ਰਦੂਸਣ ਫੈਲਾਉਂਦੇ ਹਨ। ਜਸਟਿਸ ਐਮ. ਬੀ. ਲੋਕੂਰ ਅਤੇ ਦੀਪਕ ਗੁਪਤਾ ਦੀ ਬੈਂਚ ਨੇ ਕੇਂਦਰ ਨੂੰ ਭਾਰੀ ਵਾਹਨਾਂ ਅਤੇ ਸਮਾਲ-ਮਿਡ ਵਾਹਨਾਂ ਲਈ ਵੱਖ-ਵੱਖ ਡੀਜ਼ਲ ਕੀਮਤਾਂ ‘ਤੇ ਵਿਚਾਰ ਕਰਨ ਨੂੰ ਕਿਹਾ।
ਕੇਂਦਰ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਡੀਜ਼ਲ ਦੀ ਕੀਮਤ ‘ਚ ਵਾਧਾ ਭਾਰੀ ਵਾਹਨਾਂ ਦੀ ਗਤੀ ਨੂੰ ਪ੍ਰਭਾਵਿਤ ਕਰੇਗਾ, ਜਿਸ ਦੇ ਨਤੀਜੇ ਵਜੋਂ ਸਬਜ਼ੀਆਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਕੀਮਤ ‘ਚ ਵਾਧਾ ਹੋਵੇਗਾ। ਸੁਪਰੀਮ ਕੋਰਟ ਨੇ ਇਸ ‘ਤੇ ਕਿਹਾ ਕਿ ਕੀਮਤਾਂ ਨੂੰ ਇਸ ਤਰ੍ਹਾਂ ਪੇਸ਼ ਕੀਤਾ ਜਾ ਸਕਦਾ ਹੈ, ਜਿਸ ਨਾਲ ਇਹ ਯਕੀਨੀ ਹੋਵੇ ਕਿ ਡੀਜ਼ਲ ਵਾਹਨਾਂ ਦੀ ਖਰੀਦ ਨੂੰ ਇਹ ਉਤੇਜਿਤ ਨਾ ਕਰਨ ਅਤੇ ਨਾਲ ਹੀ ਭਾਰੀ ਵਾਹਨਾਂ ਦੇ ਚੱਲਣ ‘ਤੇ ਵੀ ਇਸ ਦਾ ਅਸਰ ਨਾ ਹੋਵੇ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਨੂੰ ਇਹ ਵੀ ਕਿਹਾ ਕਿ ਉਹ ਅਪ੍ਰੈਲ 2019 ਤਕ 13 ਮੈਟਰੋ ਸ਼ਹਿਰਾਂ ‘ਚ ਬੀ. ਐਸ.-6 ਈਂਧਣ ਨੂੰ ਲਾਗੂ ਕਰਨ ਦੀ ਸੰਭਾਵਨਾ ‘ਤੇ ਵੀ ਵਿਚਾਰ ਕਰੇ। ਜ਼ਿਕਰਯੋਗ ਹੈ ਕਿ ਇਸ ਸਾਲ ਇਕ ਅਪ੍ਰੈਲ ਤੋਂ ਦਿੱਲੀ ‘ਚ ਬੀ. ਐੱਸ.-6 ਈਂਧਣ ਉਪਲੱਬਧ ਹੋਵੇਗਾ, ਜਦੋਂ ਕਿ ਦੇਸ਼ ਭਰ ‘ਚ ਇਸ ਨੂੰ 2020 ‘ਚ ਲਾਗੂ ਕਰਨ ਦਾ ਟੀਚਾ ਰੱਖਿਆ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article