PUNJABMAILUSA.COM

ਮਹਿੰਗੇ ਪੈਟਰੋਲ-ਡੀਜ਼ਲ ਤੋਂ ਰਾਹਤ ਮਿਲਣੀ ਦੂਰ ਦੀ ਗੱਲ; ਕੀਮਤਾਂ ਚੜ੍ਹਨ ਨਾਲ ਭਾਰਤ ‘ਤੇ ਪਵੇਗਾ ਬੁਰਾ ਅਸਰ

 Breaking News

ਮਹਿੰਗੇ ਪੈਟਰੋਲ-ਡੀਜ਼ਲ ਤੋਂ ਰਾਹਤ ਮਿਲਣੀ ਦੂਰ ਦੀ ਗੱਲ; ਕੀਮਤਾਂ ਚੜ੍ਹਨ ਨਾਲ ਭਾਰਤ ‘ਤੇ ਪਵੇਗਾ ਬੁਰਾ ਅਸਰ

ਮਹਿੰਗੇ ਪੈਟਰੋਲ-ਡੀਜ਼ਲ ਤੋਂ ਰਾਹਤ ਮਿਲਣੀ ਦੂਰ ਦੀ ਗੱਲ; ਕੀਮਤਾਂ ਚੜ੍ਹਨ ਨਾਲ ਭਾਰਤ ‘ਤੇ ਪਵੇਗਾ ਬੁਰਾ ਅਸਰ
April 26
08:34 2018

ਵਾਸ਼ਿੰਗਟਨ, 26 ਅਪ੍ਰੈਲ (ਪੰਜਾਬ ਮੇਲ)- ਮਹਿੰਗੇ ਪੈਟਰੋਲ-ਡੀਜ਼ਲ ਤੋਂ ਰਾਹਤ ਮਿਲਣੀ ਦੂਰ ਦੀ ਗੱਲ ਲੱਗ ਰਹੀ ਹੈ ਕਿਉਂਕਿ ਇਸ ਵਾਰ ਕੱਚਾ ਤੇਲ ਵੱਡੀ ਮੁਸ਼ਕਿਲ ਖੜ੍ਹੀ ਕਰਨ ਵਾਲਾ ਹੈ। ਇਸ ਸਾਲ ਪੈਟਰੋਲ ਅਤੇ ਡੀਜ਼ਲ ਦੇ ਮੁੱਲ 20 ਫੀਸਦੀ ਤਕ ਵਧ ਸਕਦੇ ਹਨ। ਵਿਸ਼ਵ ਬੈਂਕ ਨੇ ਅਪ੍ਰੈਲ ਦੀ ਕਮੋਡਿਟੀ ਮਾਰਕੀਟ ਆਊਟਲੁਕ ਰਿਪੋਰਟ ‘ਚ ਇਹ ਅਨੁਮਾਨ ਜਤਾਇਆ ਹੈ। ਵਿਸ਼ਵ ਬੈਂਕ ਨੇ ਆਪਣੀ ਰਿਪੋਰਟ ‘ਚ ਕਿਹਾ ਹੈ ਕਿ 2018 ‘ਚ ਕੱਚਾ ਤੇਲ, ਕੁਦਰਤੀ ਗੈਸ ਅਤੇ ਕੋਲੇ ਵਰਗੇ ਈਂਧਣ ਦੀਆਂ ਕੀਮਤਾਂ ‘ਚ 20 ਫੀਸਦੀ ਤਕ ਵਾਧਾ ਹੋਣ ਦਾ ਅਨੁਮਾਨ ਹੈ। ਇਸ ਦਾ ਸਾਫ ਮਤਲਬ ਹੈ ਕਿ ਕੱਚਾ ਤੇਲ ਮਹਿੰਗਾ ਹੋਣ ਨਾਲ ਪੈਟਰੋਲ-ਡੀਜ਼ਲ ‘ਤੇ ਇਸ ਸਾਲ ਰਾਹਤ ਮਿਲਣੀ ਆਸਾਨ ਨਹੀਂ ਹੋਵੇਗੀ। ਵਿਸ਼ਵ ਬੈਂਕ ਨੇ ਆਪਣੀ ਰਿਪੋਰਟ ‘ਚ ਕਿਹਾ ਕਿ ਕੱਚਾ ਤੇਲ, ਕੁਦਰਤੀ ਗੈਸ ਅਤੇ ਕੋਲੇ ਦੀਆਂ ਕੀਮਤਾਂ ਚੜ੍ਹਨ ਨਾਲ ਭਾਰਤ ਵਰਗੇ ਦੇਸ਼ਾਂ ‘ਤੇ ਬੁਰਾ ਅਸਰ ਪਵੇਗਾ ਕਿਉਂਕਿ ਇਹ ਦੇਸ਼ ਇਨ੍ਹਾਂ ਵਸਤੂਆਂ ਦੇ ਭਾਰੀ ਇੰਪੋਰਟ (ਦਰਾਮਦ) ‘ਤੇ ਨਿਰਭਰ ਹਨ।
ਵਿਸ਼ਵ ਬੈਂਕ ਨੇ ਕਿਹਾ ਕਿ ਇਨ੍ਹਾਂ ਚੀਜ਼ਾਂ ਦੀ ਮਜ਼ਬੂਤ ਮੰਗ ਅਤੇ ਤੇਲ ਉਤਪਾਦਕਾਂ ਵੱਲੋਂ ਸਪਲਾਈ ‘ਚ ਕਟੌਤੀ ਨਾਲ 2018 ‘ਚ ਕੱਚੇ ਤੇਲ ਦੀਆਂ ਕੀਮਤਾਂ ਔਸਤ 65 ਡਾਲਰ ਪ੍ਰਤੀ ਬੈਰਲ ਰਹਿਣ ਦਾ ਅਨੁਮਾਨ ਹੈ, ਜੋ ਕਿ 2017 ‘ਚ 53 ਡਾਲਰ ਪ੍ਰਤੀ ਬੈਰਲ ਰਹੀ ਸੀ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ਨਾ ਸਿਰਫ 2018 ‘ਚ ਸਗੋਂ 2019 ‘ਚ ਵੀ ਔਸਤ 65 ਡਾਲਰ ਪ੍ਰਤੀ ਬੈਰਲ ਰਹਿਣ ਦਾ ਅਨੁਮਾਨ ਹੈ। ਹਾਲਾਂਕਿ ਅਪ੍ਰੈਲ 2018 ਦੇ ਪੱਧਰ ਤੋਂ ਕੱਚੇ ਤੇਲ ਦੀ ਕੀਮਤ ‘ਚ ਗਿਰਾਵਟ ਆਉਣ ਦਾ ਅਨੁਮਾਨ ਹੈ। ਜ਼ਿਕਰਯੋਗ ਹੈ ਕਿ ਅਪ੍ਰੈਲ 2018 ‘ਚ ਕੱਚਾ ਤੇਲ 75 ਡਾਲਰ ਪ੍ਰਤੀ ਬੈਰਲ ਤਕ ਵੀ ਪਹੁੰਚ ਚੁੱਕਾ ਹੈ। ਉੱਥੇ ਹੀ, ਧਾਤਾਂ (ਮੈਟਲ) ਦੀਆਂ ਕੀਮਤਾਂ ਇਸ ਸਾਲ 9 ਫੀਸਦੀ ਜ਼ਿਆਦਾ ਰਹਿਣ ਦਾ ਅੰਦਾਜ਼ਾ ਪ੍ਰਗਟ ਕੀਤਾ ਗਿਆ ਹੈ। ਇਸੇ ਤਰ੍ਹਾਂ ਬਿਜਾਈ ਦਾ ਰਕਬਾ ਘੱਟ ਰਹਿਣ ਨਾਲ ਖੁਰਾਕੀ ਪਦਾਰਥਾਂ ਅਤੇ ਕੱਚੇ ਮਾਲ ਸਮੇਤ ਖੇਤੀਬਾੜੀ ਵਸਤੂਆਂ ਦੀਆਂ ਕੀਮਤਾਂ ‘ਚ ਦੋ ਫੀਸਦੀ ਤੋਂ ਵਧ ਦੀ ਤੇਜ਼ੀ ਰਹਿਣ ਦੀ ਉਮੀਦ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article