PUNJABMAILUSA.COM

ਮਹਿੰਦਰ ਸਿੰਘ ਧੋਨੀ ਪਦਮ ਭੂਸ਼ਣ ਨਾਲ ਸਨਮਾਨਿਤ

ਮਹਿੰਦਰ ਸਿੰਘ ਧੋਨੀ ਪਦਮ ਭੂਸ਼ਣ ਨਾਲ ਸਨਮਾਨਿਤ

ਮਹਿੰਦਰ ਸਿੰਘ ਧੋਨੀ ਪਦਮ ਭੂਸ਼ਣ ਨਾਲ ਸਨਮਾਨਿਤ
April 02
21:35 2018

ਨਵੀਂ ਦਿੱਲੀ, 2 ਅਪ੍ਰੈਲ (ਪੰਜਾਬ ਮੇਲ)- ਭਾਰਤ ਨੂੰ ਵਿਸ਼ਵ ਕੱਪ ਜਿਤਾਉਣ ਵਾਲੇ ਸਾਬਕਾ ਕ੍ਰਿਕਟ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਸੱਤ ਸਾਲ ਮਗਰੋਂ ਅੱਜ ਪਦਮ ਭੂਸ਼ਣ ਪੁਰਸਕਾਰ ਦਿੱਤਾ ਗਿਆ। ਵਿਸ਼ਵ ਕੱਪ ਫਾਈਨਲ ਵਿੱਚ ਛੱਕਾ ਮਾਰ ਕੇ ਭਾਰਤ ਨੂੰ ਖਿਤਾਬ ਦਿਵਾਉਣ ਤੋਂ ਠੀਕ ਸੱਤ ਸਾਲ ਮਗਰੋਂ ਲੈਫਟੀਨੈਂਟ ਕਰਨਲ ਧੋਨੀ ਨੇ ਫ਼ੌਜੀ ਵਰਦੀ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੋਂ ਪਦਮ ਭੂਸ਼ਨ ਪ੍ਰਾਪਤ ਕੀਤਾ। ਧੋਨੀ ਲਈ ਇਹ ਦੂਜੀ ਖ਼ੁਸ਼ੀ ਇਸ ਲਈ ਹੈ ਕਿ ਇਹ ਨਾਗਰਿਕ ਸਨਮਾਨ ਵਿਸ਼ਵ ਕੱਪ ਦੀ ਸੱਤਵੀਂ ਵਰ੍ਹੇਗੰਢ ਮੌਕੇ ਦਿੱਤਾ ਗਿਆ। ਭਾਰਤ ਨੇ 2011 ਵਿੱਚ ਅੱਜ ਹੀ ਸ੍ਰੀਲੰਕਾ ਨੂੰ ਹਰਾ ਕੇ ਵਿਸ਼ਵ ਕੱਪ ਜਿੱਤਿਆ ਸੀ। ਧੋਨੀ ਦੀ ਅਗਵਾਈ ਵਿੱਚ ਵਿਸ਼ਵ ਕੱਪ ਜਿੱਤਣ ਮਗਰੋਂ ਭਾਰਤੀ ਫ਼ੌਜ ਨੇ ਪਹਿਲੀ ਨਵੰਬਰ 2011 ਨੂੰ ਉਨ੍ਹਾਂ ਨੂੰ ਲੈਫਟੀਨੈਂਟ ਕਰਨ ਦੇ ਅਹੁਦੇ ਨਾਲ ਸਨਮਾਨਿਤ ਕੀਤਾ ਸੀ। ਕਪਿਲ ਦੇਵ ਤੋਂ ਬਾਅਦ ਧੋਨੀ ਭਾਰਤ ਦੇ ਦੂਜੇ ਕ੍ਰਿਕਟਰ ਹਨ ਜਿਨ੍ਹਾਂ ਨੂੰ ਇਹ ਪੁਰਸਕਾਰ ਦਿੱਤਾ ਗਿਆ ਹੈ। ਧੋਨੀ ਨੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੋਂ ਇਹ ਪੁਰਸਕਾਰ ਹਾਸਲ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article