ਮਾਣਹਾਨੀ ਮਾਮਲਾ: ਸੁਪਰੀਮ ਕੋਰਟ ਵਲੋਂ ਮਾਲਿਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਦੇ ਹੁਕਮ

191
Share

ਨਵੀਂ ਦਿੱਲੀ, 2 ਸਤੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ 5 ਅਕਤੂਬਰ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦੇ ਨਿਰਦੇਸ਼ ਦਿੰਦੇ ਹੋਏ ਆਪਣੇ 2017 ਦੇ ਫ਼ੈਸਲੇ ‘ਤੇ ਨਜ਼ਰਸਾਨੀ ਕਰਨ ਲਈ ਦਾਇਰ ਪਟੀਸ਼ਨ ਖਾਰਜ ਕਰ ਦਿੱਤੀ ਹੈ, ਉਕਤ ਫ਼ੈਸਲੇ ‘ਚ ਅਦਾਲਤ ਵਲੋਂ ਮਾਲਿਆ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਕੇ ਆਪਣੇ ਬੱਚਿਆਂ ਨੂੰ 4 ਕਰੋੜ ਡਾਲਰ ਦੀ ਰਕਮ ਤਬਦੀਲ ਕਰਨ ਦੀ ਕਾਰਵਾਈ ਨੂੰ ਅਦਾਲਤ ਦੇ ਹੁਕਮ ਦੀ ਮਾਣਹਾਨੀ ਮੰਨਿਆ ਗਿਆ ਸੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਵਲੋਂ ਗ੍ਰਹਿ ਮੰਤਰਾਲੇ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਅਕਤੂਬਰ ‘ਚ ਮਾਲਿਆ ਦੀ ਅਦਾਲਤ ਸਾਹਮਣੇ ਮੌਜੂਦਗੀ ਨੂੰ ਯਕੀਨੀ ਬਣਾਇਆ ਜਾਵੇ।


Share