PUNJABMAILUSA.COM

‘ਮਾਨੁਸ਼ੀ’ ਨੂੰ ਇਨ੍ਹਾਂ ਸਵਾਲਾਂ ਦੇ ਜਵਾਬਾਂ ਨੇ ਬਣਾਇਆ ‘ਵਿਸ਼ਵ ਸੁੰਦਰੀ’

‘ਮਾਨੁਸ਼ੀ’ ਨੂੰ ਇਨ੍ਹਾਂ ਸਵਾਲਾਂ ਦੇ ਜਵਾਬਾਂ ਨੇ ਬਣਾਇਆ ‘ਵਿਸ਼ਵ ਸੁੰਦਰੀ’

‘ਮਾਨੁਸ਼ੀ’ ਨੂੰ ਇਨ੍ਹਾਂ ਸਵਾਲਾਂ ਦੇ ਜਵਾਬਾਂ ਨੇ ਬਣਾਇਆ ‘ਵਿਸ਼ਵ ਸੁੰਦਰੀ’
November 19
09:49 2017

ਬੀਜਿੰਗ, 19 ਨਵੰਬਰ (ਪੰਜਾਬ ਮੇਲ)-ਮਿਸ ਵਰਲਡ ਪ੍ਰਤੀਯੋਗਿਤਾ ਵਿੱਚ ਆਖ਼ਰੀ ਪੰਜਾਂ ਵਿੱਚ ਆਪਣੀ ਥਾਂ ਬਣਾਉਣ ਤੋਂ ਬਾਅਦ ਭਾਰਤੀ ਸੁੰਦਰੀ ਮਾਨੁਸ਼ੀ ਛਿੱਲਰ ਦੇ ਇੱਕ ਸਵਾਲ ਦਾ ਜਵਾਬ ਹੀ ਕੁਝ ਅਜਿਹਾ ਦਿੱਤਾ ਕਿ ਸਭ ਦੀਆਂ ਅੱਖਾਂ ਵਿੱਚੋਂ ਅੱਥਰੂ ਛਲਕ ਪਏ। ਇਸੇ ਜਵਾਬ ਸਦਕਾ ਹੀ ਉਸ ਸਿਰ ਮਿਸ ਵਰਲਡ ਦਾ ਤਾਜ ਸਜਾਇਆ ਗਿਆ।
ਜਵਾਬ ਜਿਸ ਨੇ ਮਾਨੁਸ਼ੀ ਨੂੰ ਬਣਾਇਆ ਵਿਸ਼ਵ ਸੁੰਦਰੀ-
ਮਾਨੁਸ਼ੀ ਨੂੰ ਸਵਾਲ ਕੀਤਾ ਗਿਆ ਸੀ ਕਿ ਉਸ ਮੁਤਾਬਕ ਕਿਹੜਾ ਕਿੱਤਾ ਸਭ ਤੋਂ ਵਧੇਰੇ ਤਨਖ਼ਾਹ ਦਿੱਤੀ ਜਾਣੀ ਚਾਹੀਦੀ ਹੈ? ਉਸ ਨੇ ਜਵਾਬ ਦਿੱਤਾ,”ਮੈਨੂੰ ਲਗਦਾ ਹੈ ਕਿ ਮਾਂ ਸਭ ਤੋਂ ਜ਼ਿਆਦਾ ਸਨਮਾਨ ਦੀ ਹੱਕਦਾਰ ਹੈ ਤੇ ਜਦੋਂ ਤੁਸੀਂ ਤਨਖ਼ਾਹ ਦੀ ਗੱਲ ਕਰਦੇ ਹੋ ਤਾਂ ਇਹ ਸਿਰਫ ਪੈਸਿਆਂ ਦੇ ਰੂਪ ਵਿੱਚ ਹੀ ਨਹੀਂ ਹੁੰਦੀ, ਬਲਕਿ ਮੇਰਾ ਮੰਨਣਾ ਹੈ ਕਿ ਇਹ ਪ੍ਰੇਮ ਤੇ ਸਨਮਾਨ ਹੈ ਜੋ ਤੁਸੀਂ ਕਿਸੇ ਨੂੰ ਦਿੰਦੇ ਹੋ। ਮੇਰੀ ਮਾਂ ਮੇਰੀ ਜ਼ਿੰਦਗੀ ਵਿੱਚ ਸਭ ਤੋਂ ਵੱਡੀ ਪ੍ਰੇਰਨਾ ਹੈ।”
ਮਾਨੁਸ਼ੀ ਨੇ ਕਿਹਾ ਕਿ ਸਾਰੀਆਂ ਮਾਵਾਂ ਆਪਣੇ ਬੱਚਿਆਂ ਲਈ ਬਹੁਤ ਤਿਆਗ ਕਰਦੀਆਂ ਹਨ, ਇਸ ਲਈ ਮੈਨੂੰ ਲਗਦਾ ਹੈ ਕਿ ਮਾਂ ਦਾ ਕੰਮ ਸਭ ਤੋਂ ਜ਼ਿਆਦਾ ਤਨਖ਼ਾਹ ਦਾ ਹੱਕਦਾਰ ਹੈ।
ਧੀਆਂ ਨੂੰ ਆਜ਼ਾਦ ਛੱਡ ਦੇਵੋ: ਮਾਨੁਸ਼ੀ
ਮਾਨੁਸ਼ੀ ਨੇ ਮੀਡੀਆ ਨੂੰ ਕਿਹਾ ਕਿ ਧੀਆਂ ਨੂੰ ਭਰੋਸੇ ਨਾਲ ਆਜ਼ਾਦ ਛੱਡ ਦੇਣਾ ਚਾਹੀਦਾ ਹੈ। ਧੀਆਂ ਵੀ ਘਰ ਪਰਿਵਾਰ ਦੇ ਨਾਲ ਨਾਲ ਸਮਾਜ ਦਾ ਨਾਂ ਰੌਸ਼ਨ ਕਰਨਗੀਆਂ। ਉਨ੍ਹਾਂ ਕਿਹਾ ਕਿ ਉਸ ਸਾਹਮਣੇ ਕਦੇ ਵੀ ਚੁਣੌਤੀ ਨਹੀਂ ਆਈ ਅਤੇ ਨਾ ਹੀ ਉਸ ਨੇ ਕਿਸੇ ਚੀਜ਼ ਨੂੰ ਚੁਣੌਤੀ ਮੰਨਿਆ ਹੈ।
ਕਿਵੇਂ ਜਿੱਤਿਆ ਮੁਕਾਬਲਾ-
ਜ਼ਿਕਰਯੋਗ ਹੈ ਕਿ ਹਰਿਆਣਾ ਦੇ ਜ਼ਿਲ੍ਹਾ ਝੱਜਰ ਦੀ ਮਾਨੁਸ਼ੀ ਛਿੱਲਰ ਸ਼ਨਿਚਰਵਾਰ ਨੂੰ ਮਿਸ ਵਰਲਡ 2017 ਚੁਣੀ ਗਈ ਹੈ। 17 ਸਾਲ ਬਾਅਦ ਕਿਸੇ ਭਾਰਤੀ ਸੁੰਦਰੀ ਸਿਰ ਇਹ ਤਾਜ ਸਜਿਆ ਹੈ। ਚੀਨ ਦੇ ਸਾਨਿਆ ਸਿਟੀ ਐਰੀਨਾ ਵਿੱਚ ਹੋਏ ਇਸ ਮੁਕਾਬਲੇ ਵਿੱਚ ਵੱਖ-ਵੱਖ ਮੁਲਕਾਂ ਦੀਆਂ 121 ਸੁੰਦਰੀਆਂ ਨੇ ਹਿੱਸਾ ਲਿਆ ਸੀ।
ਮਿਸ ਵਰਲਡ 2016 ਮੁਕਾਬਲੇ ਦੀ ਜੇਤੂ ਪੁਏਰਟੋ ਰਿਕੋ ਦੀ ਸਟੈਫਨੀ ਡੇਲ ਵੈਲੇ ਨੇ ਮਾਨੁਸ਼ੀ ਨੂੰ ਤਾਜ ਪਹਿਨਾਇਆ। ਇਸ ਸਾਲ ਮਈ ਵਿੱਚ ਉਸ ਨੇ ਮਿਸ ਇੰਡੀਆ ਵਰਲਡ ਖ਼ਿਤਾਬ ਜਿੱਤਿਆ ਸੀ। ਮਿਸ ਵਰਲਡ ਮੁਕਾਬਲੇ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਮਾਨੂਸ਼ੀ ਦੇ ਜਿੱਤਣ ਦਾ ਐਲਾਨ ਕੀਤਾ ਗਿਆ। ਮਾਨੁਸ਼ੀ ਇੰਗਲੈਂਡ, ਫਰਾਂਸ, ਕੀਨੀਆ, ਮੈਕਸਿਕੋ ਦੀਆਂ ਸੁੰਦਰੀਆਂ ਨਾਲ ਆਖ਼ਰੀ ਪੰਜਾਂ ਵਿੱਚ ਸ਼ਾਮਲ ਹੋਈ ਸੀ। ਇਸ ਮੁਕਾਬਲੇ ਵਿੱਚ ਦੂਜੇ ਸਥਾਨ ’ਤੇ ਮਿਸ ਇੰਗਲੈਂਡ ਸਟੈਫਨੀ ਹਿੱਲ ਅਤੇ ਤੀਜੇ ਸਥਾਨ ’ਤੇ ਮਿਸ ਮੈਕਸਿਕੋ ਆਂਦਰੀਆ ਮੇਜਾ ਰਹੀ।
ਮਾਨੁਸ਼ੀ ਛਿੱਲਰ ਦਾ ਪਿਛੋਕੜ-
7 ਮਈ 1997 ਨੂੰ ਜਨਮੀ ਮਾਨੁਸ਼ੀ ਸੋਨੀਪਤ ਦੇ ਜਾਗਸੀ ਪਿੰਡ ਦੀ ਦੋਹਤੀ ਹੈ ਅਤੇ ਖਾਨਪੁਰ ਕਲਾਂ ਪਿੰਡ ’ਚ ਪੈਂਦੇ ਮਹਿਲਾ ਮੈਡੀਕਲ ਕਾਲਜ ’ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹੈ। ਉਹ ਛੁੱਟੀਆਂ ਲੈ ਕੇ ਮਿਸ ਵਰਲਡ ਮੁਕਾਬਲੇ ’ਚ ਹਿੱਸਾ ਲੈਣ ਗਈ ਹੈ। ਉਸ ਦੀ ਜਿੱਤ ’ਤੇ ਦੋਵੇਂ ਪਿੰਡਾਂ ’ਚ ਜ਼ਬਰਦਸਤ ਖੁਸ਼ੀ ਮਨਾਈ ਗਈ। ਦੱਸ ਦੇਈਏ ਕਿ ਮਾਨੁਸ਼ੀ ਇਸ ਤੋਂ ਪਹਿਲਾਂ ਮਿਸ ਇੰਗਲੈਂਡ ਦੀ ਪਹਿਲੀ ਰਨਰਅੱਪ ਰਹੀ ਹੈ ਤੇ ਮਿਸ ਮੈਕਸਿਕੋ ਦੇ ਮੁਕਾਬਲੇ ਵਿੱਚ ਸੈਕੇਂਡ ਰਨਰਅੱਪ ਰਹਿ ਚੁੱਕੀ ਹੈ। ਮਾਨੁਸ਼ੀ ਬਾਲੀਵੁੱਡ ਸਟਾਰ ਅਦਾਕਾਰਾ ਦੇ ਸਾਬਕਾ ਵਿਸ਼ਵ ਸੁੰਦਰੀ ਪ੍ਰਿਅੰਕਾ ਚੋਪੜਾ ਵਾਂਗ ਬਣਨਾ ਚਾਹੁੰਦੀ ਹੈ।
ਭਾਰਤ ਦੀਆਂ ਵਿਸ਼ਵ ਸੁੰਦਰੀਆਂ ਦਾ ਇਤਿਹਾਸ-
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਭਾਰਤੀ ਸੁੰਦਰੀਆਂ ਨੇ ਹੁਣ ਤਕ ਕੁੱਲ 6 ਵਾਰ ਮਿਸ ਵਰਲਡ ਦਾ ਖਿਤਾਬ ਆਪਣੇ ਨਾਂਅ ਕੀਤਾ ਹੈ। ਇਨ੍ਹਾਂ ਵਿੱਚ ਰੀਤਾ ਫ਼ਰਿਆ (1966), ਐਸ਼ਵਰਿਆ ਰਾਏ (1994), ਡਾਇਨਾ ਹੇਡਨ (1997), ਪ੍ਰਿਅੰਕਾ ਚੋਪੜਾ (2000), ਮਾਨੁਸ਼ੀ ਛਿੱਲਰ (2017) ਦੇ ਨਾਂਅ ਸ਼ਾਮਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article