PUNJABMAILUSA.COM

ਮਾਨ, ਦਲੇਰ ਸਿੰਘ ਖੇੜੀ ਅਤੇ ਢੱਡਰੀਆਂ ਵਾਲੇ ਨਜ਼ਰਬੰਦ

ਮਾਨ, ਦਲੇਰ ਸਿੰਘ ਖੇੜੀ ਅਤੇ ਢੱਡਰੀਆਂ ਵਾਲੇ ਨਜ਼ਰਬੰਦ

ਮਾਨ, ਦਲੇਰ ਸਿੰਘ ਖੇੜੀ ਅਤੇ ਢੱਡਰੀਆਂ ਵਾਲੇ ਨਜ਼ਰਬੰਦ
November 15
21:23 2015

111-copy
ਅਕਾਲੀ ਦਲ (ਅ) ਨਾਲ ਸਬੰਧਤ ਪੰਜ ਦਰਜਨ ਤੋਂ ਵੱਧ ਆਗੂ ਗ੍ਰਿਫ਼ਤਾਰ
ਚੰਡੀਗੜ੍ਹ, 15 ਨਵੰਬਰ (ਪੰਜਾਬ ਮੇਲ)- ਪੰਜਾਬ ਪੁਲੀਸ ਨੇ ਸਰਬੱਤ ਖਾਲਸਾ ਦੇ ਪ੍ਰਬੰਧਕਾਂ ਖ਼ਿਲਾਫ਼ ਹੋਰ ਸਖ਼ਤੀ ਕਰਦਿਅਾਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਉਨ੍ਹਾਂ ਦੇ ਤਲਾਣੀਆਂ ਸਥਿਤ ਘਰ, ਸੰਤ ਰਣਜੀਤ ਸਿੰਘ ਢੱਡਰੀਆਂ ਨੂੰ ਗੁਰਦੁਆਰਾ ਪਰਮੇਸ਼ਵਰ ਦੁਆਰ ਸ਼ੇਖੂਪੁਰਾ ਅਤੇ ਸੰਤ ਦਲੇਰ ਸਿੰਘ ਖੇੜੀ ਨੂੰ ਗੁਰਦੁਆਰਾ ਗੁਰਪ੍ਰਕਾਸ਼ ਵਿਚਲੀ ਰਿਹਾਇਸ਼ ਅੰਦਰ ਨਜ਼ਰਬੰਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਅਕਾਲੀ ਦਲ (ਅੰਮ੍ਰਿਤਸਰ) ਦੇ ਪੰਜ ਦਰਜਨ ਤੋਂ ਵੱਧ ਆਗੂਅਾਂ ਅਤੇ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਨੇ ਦੋਵੇਂ ਸਿੱਖ ਪ੍ਰਚਾਰਕਾਂ ਨੂੰ ਨਜ਼ਰਬੰਦ ਕਰਨ ਤੋਂ ਇਨਕਾਰ ਕੀਤਾ ਹੈ।
ਸ੍ਰੀ ਸਿਮਰਨਜੀਤ ਸਿੰਘ ਮਾਨ ਨੂੰ ਫਤਹਿਗੜ੍ਹ ਸਾਹਿਬ ਦੇ ਤਲਾਣੀਆਂ ਪਿੰਡ ਵਿਚਲੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਅਾ ਹੈ। ਪਾਰਟੀ ਦੇ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਸਰੂਪ ਸਿੰਘ ਸੰਧਾ ਅਤੇ ਹੋਰ ਆਗੂਆਂ ਨੂੰ ਵੀ ਪੁਲੀਸ ਨੇ ਚੁੱਕ ਲਿਆ ਹੈ। ਮਾਨ ਦਲ ਦੇ ਕਾਰਕੁਨਾਂ ਨੇ ਪੰਥਕ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਅਤੇ ਦੇਸ਼ ਧ੍ਰੋਹੀ ਦੇ ਕੇਸ ਦਰਜ ਕਰਨ ਖ਼ਿਲਾਫ਼ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੋੲਿਅਾ ਸੀ। ਸਵੇਰ ਤੋਂ ਹੀ ਸੰਤ ਰਣਜੀਤ ਸਿੰਘ ਢੱਡਰੀਆਂ ਦੇ ਸ਼ੇਖੂਪੁਰਾ ਵਿਖੇ ਗੁਰਦੁਆਰਾ ਪ੍ਰਮੇਸ਼ਵਰ ਦੁਆਰ ਅਤੇ ਖੇੜੀ ਵਿਖੇ ਸੰਤ ਦਲੇਰ ਸਿੰਘ ਖੇੜੀ ਦੀ ਰਿਹਾਇਸ਼ ਸਾਹਮਣੇ ਭਾਰੀ ਪੁਲੀਸ ਫੋਰਸ ਲਗਾ ਰੱਖੀ ਸੀ। ਦੋਵਾਂ ਨੇ ਆਪਣੇ ਦੀਵਾਨ ਰੱਦ ਕਰ ਦਿੱਤੇ ਹਨ। ਸੰਤ ਢੱਡਰੀਅਾਂ ਨੇ ਨਜ਼ਰਬੰਦ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦਾ ਫਗਵਾੜਾ ਵਿੱਚ ਦੂਸਰਾ ਦੀਵਾਨ ਸੀ ਅਤੇ ਅੰਮ੍ਰਿਤ ਪ੍ਰਚਾਰ ਵੀ ਕਰਨਾ ਸੀ। ਉਹ ਪੰਥਕ ਪ੍ਰਚਾਰਕਾਂ ਦੀ ਮੀਟਿੰਗ ਵਿੱਚ ਵੀ ਨਹੀਂ ਜਾ ਸਕੇ। ਨਜ਼ਰਬੰਦੀ ਕਾਰਨ ਪੰਥਕ ਪ੍ਰਚਾਰਕਾਂ ਦੀ ਰਾਇ ਮਸ਼ਵਰਾ ਕਰਕੇ ਅਗਲੀ ਰਣਨੀਤੀ ਘੜਨ ਦੀ ਯੋਜਨਾ ਵੀ ਨਹੀਂ ਬਣ ਸਕੀ। ਬਰਗਾੜੀ ਵਿਖੇ ਪੁਲੀਸ ਗੋਲੀ ਨਾਲ ਮਾਰੇ ਗਏ ਦੋ ਸਿੱਖ ਨੌਜਵਾਨਾਂ ਦੇ ਭੋਗ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਉੱਤੇ ਹੋਏ ਇਕੱਠ ਵਿੱਚ ਪਾਏ ਮਤਿਆਂ ਅਨੁਸਾਰ 15 ਨਵੰਬਰ ਤੋਂ ਬਾਅਦ ਮੰਤਰੀਆਂ, ਸੱਤਾਧਾਰੀ ਆਗੂਆਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੋਇਆ ਹੈ। ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸ ਸਾਰੀ ਮੁਹਿੰਮ ਨੂੰ ਪਾਕਿਸਤਾਨੀ ਖੁਫੀਆ ਏਜੰਸੀ ਦੀ ਮੁਹਿੰਮ ਕਹਿਣ ਨਾਲ ਪੰਥਕ ਸਫਾਂ ਵਿੱਚ ਰੋਸ ਵੱਧ ਗਿਅਾ ਹੈ। ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਕਿਹਾ ਹੈ ਕਿ ਧਾਰਮਿਕ ਮਾਮਲੇ ਨੂੰ ਸਿਅਾਸੀ ਰੰਗਤ ਦੇ ਕੇ ਸਰਕਾਰ ਟਕਰਾਅ ਨੂੰ ਖਤਰਨਾਕ ਦਿਸ਼ਾ ਵੱਲ ਲਿਜਾ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article