PUNJABMAILUSA.COM

ਮਾਰਕਫੈੱਡ ਤੇ ਹਿੰਦੁਸਤਾਨ ਪੈਟ੍ਰੋਲੀਅਮ ਦਰਮਿਆਨ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਮੌਜੂਦਗੀ ‘ਚ ਇਕਰਾਰਨਾਮਾ

ਮਾਰਕਫੈੱਡ ਤੇ ਹਿੰਦੁਸਤਾਨ ਪੈਟ੍ਰੋਲੀਅਮ ਦਰਮਿਆਨ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਮੌਜੂਦਗੀ ‘ਚ ਇਕਰਾਰਨਾਮਾ

ਮਾਰਕਫੈੱਡ ਤੇ ਹਿੰਦੁਸਤਾਨ ਪੈਟ੍ਰੋਲੀਅਮ ਦਰਮਿਆਨ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਮੌਜੂਦਗੀ ‘ਚ ਇਕਰਾਰਨਾਮਾ
June 21
14:55 2018

ਸੂਬੇ ਦੇ ਕਿਸਾਨਾਂ ਨੂੰ ਉÎੱਚ ਪੱਧਰੀ ਲੁਬਰੀਕੈਂਟਸ ਮੁਹੱਈਆ ਕਰਵਾਏ ਜਾਣਗੇ: ਸਹਿਕਾਰਤਾ ਮੰਤਰੀ
ਸਹਿਕਾਰੀ ਸੁਸਾਇਟੀਆਂ ਵੱਲੋਂ ਖਾਦ ਤੇ ਕਰਜ਼ੇ ਤੋਂ ਇਲਾਵਾ ਹੋਰ ਖੇਤਰਾਂ ‘ਚ ਗਤੀਵਿਧੀਆਂ ਵਧਾਉਣ ਦੀ ਲੋੜ ਉÎੱਤੇ ਜ਼ੋਰ
ਚੰਡੀਗੜ੍ਹ 21 ਜੂਨ: ਦੇਸ਼ ਦੀ ਨਾਮੀ ਪੈਟ੍ਰੋਲੀਅਮ ਕੰਪਨੀ ਹਿੰਦੁਸਤਾਨ ਪੈਟ੍ਰੋਲੀਅਮ ਅਤੇ ਏਸ਼ੀਆ ਦੀ ਸਿਰਕੱਢ ਸਹਿਕਾਰੀ ਸੰਸਥਾ, ਮਾਰਕਫੈੱਡ ਨੇ ਮਿਲ ਕੇ ਸਹਿਕਾਰਤਾ ਮੰਤਰੀ ਪੰਜਾਬ, ਸ: ਸੁਖਜਿੰਦਰ ਸਿੰਘ ਰੰਧਾਵਾ ਅਤੇ ਵਧੀਕ ਮੁੱਖ ਸਕੱਤਰ, ਸਹਿਕਾਰਤਾ, ਪੰਜਾਬ ਦੀ ਹਾਜਰੀ ਵਿੱਚ ਇੱਕ ਅਹਿਮ ਸਮਝੌਤਾ ਕਲਮਬੱਧ ਕੀਤਾ, ਜਿਸ ਰਾਹੀਂ ਇਹ ਇਕਰਾਰ ਕੀਤਾ ਗਿਆ ਕਿ ਕਿਸਾਨਾਂ ਨੂੰ ਉਹਨਾਂ ਦੀ ਮਸ਼ੀਨਰੀ ਲਈ ਲੋਂੜੀਦੇ ਵੱਖ-ਵੱਖ ਤਰ੍ਹਾਂ ਦੇ ਤੇਲ, ਗਰੀਸ ਅਤੇ ਹੋਰ ਲੂਬਰੀਕੈਂਟਸ ਹੁਣ ਮਾਰਕਫੈੱਡ ਅਤੇ ਹਿੰਦੁਸਤਾਨ ਪੈਟ੍ਰੋਲੀਅਮ ਦੇ ਸਾਂਝੇ ਲੋਗੋ (ਪ੍ਰਤੀਕ ਚਿੰਨ੍ਹ) ਅਧੀਨ ਸਹਿਕਾਰੀ ਸਭਾਵਾਂ ਰਾਹੀਂ ਪਿੰਡਾਂ ਵਿਚੋਂ ਪਹੁੰਚਾਏ ਜਾਣਗੇ।
ਇਸ ਮੌਕੇ ਤੇ ਬੋਲਦਿਆਂ ਸਹਿਕਾਰਤਾ ਮੰਤਰੀ, ਪੰਜਾਬ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ 3500 ਤੋਂ ਵੱਧ ਪ੍ਰਾਇਮਰੀ ਸਹਿਕਾਰੀ ਸਭਾਵਾਂ ਦੇ ਨੈੱਟਵਰਕ ਰਾਹੀਂ ਸਹਿਕਾਰਤਾ ਵਿਭਾਗ, ਪੰਜਾਬ ਦੇ 10 ਲੱਖ ਤੋਂ ਵੱਧ ਕਿਸਾਨਾਂ ਨਾਲ ਜੁੜਿਆ ਹੋਇਆ ਹੈ ਅਤੇ ਇਹ ਉੱਚ ਮਿਆਰੀ ਲੁਬਰੀਕੈਂਟਸ ਜਦੋਂ ਵਾਜਿਬ ਰੇਟਾਂ ਤੇ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਵਿੱਚ ਪਹੁੰਚਣਗੇ ਤਾਂ ਕਿਸਾਨਾਂ ਨੂੰ ਸ਼ਹਿਰ ਜਾਣ ਦੀ ਜਰੂਰਤ ਨਹੀਂ ਰਹੇਗੀ ਅਤੇ ਸਹਿਕਾਰੀ ਸਭਾਵਾਂ ਨੂੰ ਮੁਨਾਫੇ ਵਿੱਚ ਲਿਆਉਣ ਲਈ ਮਾਰਕਫੈੱਡ ਦਾ ਇਹ ਉੱਦਮ ਸਹਾਈ ਹੋਵੇਗਾ।
ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਅੱਗੇ ਦੱਸਿਆ ਕਿ ਸਹਿਕਾਰੀ ਸਭਾਵਾਂ ਦੀ ਵਿੱਤੀ ਹਾਲਤ ਸੁਧਾਰਨ ਵਾਸਤੇ ਮਾਰਕਫੈੱਡ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਉਤਪਾਦਾਂ ਦੇ ਨਾਲ-ਨਾਲ ਹੋਰ ਵੀ ਨਾਮੀ ਕੰਪਨੀਆਂ ਦੇ ਉਤਪਾਦ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਮੁਹੱਈਆ ਕਰਾਵੇ ਤਾਂ ਜੋ ਸਭਾਵਾਂ ਦੀ ਮਾਲੀ ਹਾਲਤ ਸੁਧਰਨ ਦੇ ਨਾਲ-ਨਾਲ ਉੱਤਮ ਕਰਜੇ ਦੇ ਉਤਪਾਦ ਪਿੰਡਾਂ ਤੱਕ ਪਹੁੰਚ ਸਕਣ।
ਇਸ ਮੌਕੇ ਤੇ ਬੋਲਦਿਆਂ ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀ ਡੀ.ਪੀ.ਰੈਡੀ ਨੇ ਦੱਸਿਆ ਕਿ ਅਗਲੇ ਪੜਾਅ ਵਿੱਚ ਮਾਰਕਫੈੱਡ, ਹਿੰਦੁਸਤਾਨ ਪੈਟ੍ਰੋਲੀਅਮ ਦੇ ਰਿਟੇਲ ਆਉੂਟਲੈੱਟਸ ਰਾਹੀਂ ਆਪਣੇ ਖਾਣ ਵਾਲੇ ਉਤਪਾਦਾਂ ਦੀ ਵਿਕਰੀ ਬਾਰੇ ਵੀ ਸਮਝੌਤਾ ਕਰੇ, ਜਿਸ ਤੇ ਹਿੰਦੁਸਤਾਨ ਪੈਟ੍ਰੋਲੀਅਮ ਦੇ ਮੁੰਬਈ ਤੋਂ ਆਏ ਜਨਰਲ ਮੈਨੇਜਰ ਸ੍ਰੀ ਸੰਜੇ.ਐਸ. ਅਡਸੁਲ ਨੇ ਸਹਿਮਤੀ ਪ੍ਰਗਟਾਈ ਅਤੇ ਇਸ ਮੌਕੇ ਤੇ ਹਾਜਿਰ ਹਿੰਦੁਸਤਾਨ ਪੈਟ੍ਰੋਲੀਅਮ ਦੇ ਡੀ.ਜੀ.ਐਮ., ਸ੍ਰੀ ਸੁਨੀਲ ਕਾਂਤ ਨੇ ਦੱਸਿਆ 50 ਦੇ ਕਰੀਬ ਪੈਟਰੋਲ ਪੰਪ ਮਾਲਕਾਂ ਨੇ ਮਾਰਕਫੈੱਡ ਦੇ ਉਤਪਾਦ ਵੇਚਣ ਵਿੱਚ ਦਿਲਚਸਪੀ ਦਿਖਾਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਤੇ ਵੀ ਇੱਕ ਸਮਝੌਤਾ ਕਲਮਬੱਧ ਕੀਤਾ ਜਾਵੇਗਾ।
ਇਸ ਮੌਕੇ ਤੇ ਬੋਲਦਿਆਂ ਮਾਰਕਫੈੱਡ ਦੇ ਵਧੀਕ ਪ੍ਰਬੰਧ ਨਿਰਦੇਸ਼ਕ (ਡੀ.), ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਸਹਿਕਾਰਤਾ ਮਹਿਕਮੇ ਦੇ ਵਧੀਕ ਮੁੱਖ ਸਕੱਤਰ ਜੀ ਨੇ ਪਹਿਲਾਂ ਹੀ ਪੰਜਾਬ ਦੇ ਸਾਰੇ ਖੇਤਰੀ ਅਫਸਰਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ ਕਿ ਸਹਿਕਾਰੀ ਸਭਾਵਾਂ ਨੂੰ ਸਿਰਫ ਖਾਦ ਅਤੇ ਕਰਜੇ ਦੀ ਵੰਡ ਤੱਕ ਹੀ ਸੀਮਿਤ ਨਹੀਂ ਰਹਿਣ ਦਿੱਤਾ ਜਾਵੇਗਾ ਬਲਕਿ ਇਹਨਾਂ ਨੂੰ ਇੱਕ ਵਪਾਰਕ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ ਤਾਂ ਜੋ ਮਾਰਕਫੈੱਡ, ਮਿਲਕਫੈੱਡ ਦੇ ਉਤਪਾਦਾਂ ਤੋਂ ਇਲਾਵਾ ਹੋਰ ਵੀ ਨਾਮੀ ਕੰਪਨੀਆਂ ਦੇ ਉਤਪਾਦ ਵਾਜਬ ਰੇਟਾਂ ਤੇ ਪਿੰਡਾਂ ਵਿੱਚ ਪਹੁੰਚ ਸਕਣ।
ਮਾਰਕਫੈੱਡ ਦੇ ਪ੍ਰਬੰਧਕ ਨਿਰਦੇਸ਼ਕ, ਸ੍ਰੀ ਰਾਹੁਲ ਤਿਵਾੜੀ ਨੇ ਮਾਰਕਫੈੱਡ ਦੇ ਜਿਲ੍ਹਾ ਮੈਨੇਜਰਾਂ ਅਤੇ ਸਮੂਹ ਖੇਤਰੀ ਅਫਸਰਾਂ ਨੂੰ ਡਿਪਟੀ ਰਜਿਸਟਰਾਰ ਅਤੇ ਸਹਾਇਕ ਰਜਿਸਟਰਾਰ ਦੀ ਮਦੱਦ ਲੈ ਕੇ ਟੀਚਿਆਂ ਦੀ ਪ੍ਰਾਪਤੀ ਲਈ ਸਖਤ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦੇ ਪ੍ਰਤੱਖ ਨਤੀਜੇ ਨਜਰ ਆਉਣਗੇ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article